paripūranaपरिपूरण
ਸੰ. ਵਿ- ਪਰਿਪੂਰ੍ਣ. ਚੰਗੀ ਤਰਾਂ ਭਰਿਆ ਹੋਇਆ। ੨. ਪੂਰਣ ਰੱਜਿਆ। ੩. ਪੂਰਾ (ਖ਼ਤਮ) ਕੀਤਾ ਹੋਇਆ। ੪. ਸਾਰੇ ਵ੍ਯਾਪਿਆ ਹੋਇਆ.
सं. वि- परिपूर्ण. चंगी तरां भरिआ होइआ। २. पूरण रॱजिआ। ३. पूरा (ख़तम) कीता होइआ। ४. सारे व्यापिआ होइआ.
ਪੂਰਿਆ ਹੋਇਆ. ਭਰਿਆ ਹੋਇਆ. "ਜਿਸੁ ਮਾਨੁਖ ਪਹਿ ਕਰਉ ਬੇਨਤੀ, ਸੋ ਅਪਨੈ ਦੁਖਿ ਭਰਿਆ." (ਗੂਜ ਮਃ ੫) ੨. ਲਿਬੜਿਆ. ਆਲੂਦਾ ਹੋਇਆ. ਦੇਖੋ, ਭਰਣਾ ੨. ਅਤੇ ਭਰਿ ੩....
ਸੰ. पूर्ण. ਧਾ- ਏਕਤ੍ਰ ਕਰਨਾ, ਢੇਰ ਕਰਨਾ। ੨. ਸੰਗ੍ਯਾ- ਕਰਤਾਰ. ਪਾਰਬ੍ਰਹਮ। ੩. ਜਲ। ੪. ਵਿ- ਪੂਰਾ. ਮੁਕੰਮਲ। ੫. ਭਰਿਆ ਹੋਇਆ. ਪੂਰਿਤ. "ਪੂਰਣ ਹੋਈ ਆਸ." (ਵਾਰ ਸੋਰ ਮਃ ੪)...
ਵਿ- ਪੂਰਣ. "ਪੂਰਾ ਸਤਿਗੁਰੁ ਜੇ ਮਿਲੈ." (ਸ੍ਰੀ ਮਃ ੫) ੨. ਸੰਗ੍ਯਾ- ਜਲ ਦਾ ਕੀੜਾ. ਕੂਰਾ। ੩. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਅ਼. [ختم] ਪੂਰਣ ਕਰਨ ਦਾ ਭਾਵ। ੨. ਮੁਹਰ ਲਾਉਣ ਦੀ ਕ੍ਰਿਯਾ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....