parivāraपरिवार
ਸੰ. ਚਾਰੇ ਪਾਸਿਓਂ ਘੇਰਨ ਵਾਲਾ. ਪੜਦਾ. ਆਵਰਣ। ੨. ਤਲਵਾਰ ਆਦਿ ਦਾ ਕੋਸ. ਮਯਾਨ. ਨਯਾਮ। ੩. ਕਿਸੇ ਪੁਰੁਸ ਨੂੰ ਘੇਰਨ ਵਾਲੇ ਸੰਬੰਧੀ. ਕੁਟੰਬ. ਟੱਬਰ। ੪. ਰਾਜੇ ਦੇ ਆਸ ਪਾਸ ਰਹਿਣ ਵਾਲੇ ਨੌਕਰ ਚਾਕਰ। ੫. ਚੰਦ੍ਰਮਾ ਸੂਰਜ ਦਾ ਪਰਿਵੇਸ.
सं. चारे पासिओं घेरन वाला. पड़दा. आवरण। २. तलवार आदि दा कोस. मयान. नयाम। ३. किसे पुरुस नूं घेरन वाले संबंधी. कुटंब. टॱबर। ४. राजे दे आस पास रहिण वाले नौकर चाकर। ५. चंद्रमा सूरज दा परिवेस.
ਚੜ੍ਹਾਵੇ. ਅਰਪੇ. ਅਰਚਨ ਕਰੇ. "ਘਸਿ ਜਪੇ ਨਾਮ ਲੈ ਤੁਝਹਿ ਕਉ ਚਾਰੇ." (ਧਨਾ ਰਵਿਦਾਸ ) ੨. ਕ੍ਰਿ. ਵਿ- ਚਾਰੋਂ ਹੀ. "ਚਾਰੇ ਬੇਦ ਮੁਖਾਗਰ ਪਾਠਿ." (ਬਸੰ ਮਃ ੧) ੩. ਚਰਾਵੇ. ਚੁਗਾਵੇ। ੪. ਸੰ. ਚਰੁ. ਸੰਗ੍ਯਾ- ਹਵਨ ਦੀ ਸਾਮਗ੍ਰੀ. "ਚਾਰਿ ਨਦੀਆ ਅਗਨੀ ਤਨਿ ਚਾਰੇ." (ਬਸੰ ਮਃ ੩) ਹਿੰਸਾ, ਮੋਹ, ਲੋਭ, ਕ੍ਰੋਧ ਚਾਰ ਅਗਨਿ ਨਦੀਆਂ ਤਨ (ਸ਼ਰੀਰ ) ਨੂੰ ਚਰੁ ਵਾਂਙ ਖਾ ਰਹੀਆਂ ਹਨ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਪਰਦਾ। ੨. ਪੈਂਦਾ. ਡਿਗਦਾ। ੩. ਪਠਨ ਕਰਦਾ. ਪੜ੍ਹਦਾ....
ਸੰ. ਸੰਗ੍ਯਾ- ਪਰਦਾ. ਢੱਕਣ. ਗ਼ਿਲਾਫ਼। ੨. ਢਾਲ. ਸਿਪਰ. ਚਰਮ। ੩. ਅਵਿਦ੍ਯਾ- ਅਗ੍ਯਾਨ....
ਦੇਖੋ, ਤਰਵਾਰ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਫ਼ਾ. [نیام] ਸੰਗ੍ਯਾ- ਗਿਲਾਫ਼. ਕੋਸ਼. ਖੋਲ. ਹਿੰਦੀ ਅਤੇ ਪੰਜਾਬੀ ਵਿੱਚ ਇਸੇ ਦਾ ਰੂਪ "ਮਿਆਨ" ਹੋ ਗਿਆ ਹੈ. Sheath....
ਸੰ. सम्बन्धिन ਵਿ- ਸੰਬੰਧ ਰੱਖਣ ਵਾਲਾ. ਮੇਲੀ। ੨. ਰਿਸ਼ਤੇਦਾਰ. ਨਾਤੀ. ਸਾਕ....
ਸੰ. कुटुम्ब ਕੁਟੁੰਬ. ਸੰਗ੍ਯਾ- ਸੰਤਾਨ. ਔਲਾਦ। ੨. ਪਰਿਵਾਰ. ਕੁੰਬਾ. "ਕੁਟੰਬ ਜਤਨ ਕਰਣੰ." (ਵਾਰ ਜੈਤ)...
ਸੰਗ੍ਯਾ- ਫ਼ੌਜੀ ਵਰਦੀ. ਸਿਪਾਹੀ ਦਾ ਲਿਬਾਸ. ਇਹ ਭਟਾਂਬਰ ਦਾ ਸੰਖੇਪ ਹੈ. "ਕੰਬਰ ਕੇ ਬਹੁ ਟੰਬਰ ਅੰਬਰ." (ਚਰਿਤ੍ਰ ੧੯੫)...
ਰੱਜੇ. ਤ੍ਰਿਪਤ ਹੋਏ. "ਮਨਿ ਸੰਤੋਖ ਸਬਦਿਗੁਰ ਰਾਜੇ." (ਰਾਮ ਮਃ ੫) ੨. ਰਾਜਾ ਦਾ ਬਹੁਵਚਨ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਫ਼ਾ. [نوَکر] ਸੰਗ੍ਯਾ- ਚਾਕਰ. ਤਨਖ਼੍ਹਾਹ ਲੈਣ ਵਾਲਾ, ਸੇਵਕ....
ਫ਼ਾ. [چاکر] ਸੰਗ੍ਯਾ- ਨੌਕਰ. ਸੇਵਕ....
ਸੰਗ੍ਯਾ- ਚੰਦ. ਚਾਂਦ। ੨. ਇੱਕ ਗਿਣਤੀ ਦਾ ਬੋਧਕ....
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....