pavanuपवणु
ਸੰਗ੍ਯਾ- ਪਵਨ. ਹਵਾ. "ਪਵਣੁ ਗੁਰੂ ਪਾਣੀ ਪਿਤਾ." (ਜਪੁ) "ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ." (ਆਸਾ ਮਃ ੧) ਕੰਨਾਂ ਵਿੱਚ ਪੌਣ ਦੀ ਲਹਿਰ, ਬਾਰੀਕ ਝਿੱਲੀ ਪੁਰ ਠੋਕਰ ਖਾਕੇ ਸ਼ਬਦ ਉਤਪੰਨ ਨਹੀਂ ਕਰਦੀ। ੨. ਦੇਖੋ, ਪਵਣਾ ੨.
संग्या- पवन. हवा. "पवणु गुरू पाणी पिता." (जपु) "अखी अंधु जीभ रसु नाही कंनी पवणु न वाजै." (आसा मः १) कंनां विॱच पौण दी लहिर, बारीक झिॱली पुर ठोकर खाके शबद उतपंन नहीं करदी। २. देखो, पवणा २.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਹਵਾ. ਵਾਯੁ. ਜੋ ਪਵਿਤ੍ਰ ਕਰਦੀ ਹੈ. "ਪਵਨ ਬੁਲਾਰੇ ਮਾਇਆ ਦੇਇ." (ਬਿਲਾ ਮਃ ੫) ਦੇਖੋ, ਮਾਰੁਤ। ੨. ਸ੍ਵਾਸ। ੩. ਜਲ. "ਅਗਨਿ ਨ ਦਹੈ, ਪਵਨ ਨਹੀ ਮਗਨੈ." (ਗਉ ਕਬੀਰ) ੪. ਮਿੱਟੀ ਦੇ ਭਾਂਡੇ ਪਕਾਉਣ ਦਾ ਆਵਾ....
ਅ਼. [ہوا] ਸੰਗ੍ਯਾ- ਪਵਨ. ਵਾਯੁ। ੨. ਇੱਛਾ। ੩. ਹਿਰਸ. ਤ੍ਰਿਸਨਾ। ੪. ਅ਼. [حوا] ਹ਼ੱਵਾ. Eve. ਦੇਖੋ, ਆਦਮ....
ਸੰਗ੍ਯਾ- ਪਵਨ. ਹਵਾ. "ਪਵਣੁ ਗੁਰੂ ਪਾਣੀ ਪਿਤਾ." (ਜਪੁ) "ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ." (ਆਸਾ ਮਃ ੧) ਕੰਨਾਂ ਵਿੱਚ ਪੌਣ ਦੀ ਲਹਿਰ, ਬਾਰੀਕ ਝਿੱਲੀ ਪੁਰ ਠੋਕਰ ਖਾਕੇ ਸ਼ਬਦ ਉਤਪੰਨ ਨਹੀਂ ਕਰਦੀ। ੨. ਦੇਖੋ, ਪਵਣਾ ੨....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਸੰਗ੍ਯਾ- ਜੋ ਰਖ੍ਯਾ ਕਰੇ, ਬਾਪ. ਪਿਤ੍ਰਿ. ਜਨਕ. "ਪਿਤਾ ਕਾ ਜਨਮ ਕਿਆ ਜਾਨੈ ਪੂਤ?" (ਸੁਖਮਨੀ)...
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....
ਨੇਤ੍ਰ. ਦੇਖੋ, ਅਖਿ. "ਅਖੀ ਕਾਢਿ ਧਰੀ ਚਰਣਾ ਤਲਿ." (ਸੂਹੀ ਅਃ ਮਃ ੪) ੨. ਆਖੀ. ਕਥਨ ਕੀਤੀ. ਬ੍ਯਾਨ ਕੀਤੀ. "ਬਤੀਆਂ ਹਰਿ ਕੇ ਸੰਗ ਹੈਂ ਅਖੀਆਂ." (ਕ੍ਰਿਸਨਾਵ) ੩. ਅੱਖੀਂ. ਅੱਖਾਂ (ਨੇਤ੍ਰਾਂ) ਨਾਲ. ਨੇਤ੍ਰਾਂ ਦ੍ਵਾਰਾ. "ਅਖੀ ਕੁਦਰਤਿ ਕੰਨੀ ਬਾਣੀ." (ਬਸੰ ਮਃ ੧) ੪. ਨੇਤ੍ਰਾਂ ਨੂੰ. "ਅਖੀ ਸੂਤਕੁ ਵੇਖਣਾ ਪਰਤ੍ਰਿਅ." (ਵਾਰ ਆਸਾ)...
ਦੇਖੋ, ਜਿਹਵਾ ਅਤੇ ਜਿਹ੍ਵਾ. "ਜੀਭ ਰਸਾਇਣਿ ਸਾਚੈ ਰਾਤੀ." (ਮਾਰੂ ਸੋਲਹੇ ਮਃ ੧)#ਜੀਭ ਯੋਗ ਅਰੁ ਭੋਗ ਜੀਭ ਸਭ ਰੋਗ ਬਢਾਵੈ,#ਜੀਭ ਕਰੈ ਉਦਯੋਗ ਜੀਭ ਲੈ ਕੈਦ ਕਰਾਵੈ,#ਜੀਭ ਸ੍ਵਰਗ ਲੈ ਜਾਇ ਜੀਭ ਸਭ ਨਰਕ ਦਿਖਾਵੈ,#ਜੀਭ ਮਿਲਾਵੈ ਰਾਮ ਜੀਭ ਸਭ ਦੇਹ ਧਰਾਵੈ,#ਜੀਭ ਓਂਠ ਏਕਤ੍ਰ ਕਰ ਬਾਟ ਸਿਹਾਰੇ ਤੌਲਿਯੇ,#"ਬੈਤਾਲ" ਕਹੈ ਵਿਕ੍ਰਮ ਸੁਨੋ! ਜੀਭ ਸੰਭਾਰ ਬੋਲਿਯੇ....
ਦੇਖੋ, ਰਸ। ੨. ਸਾਰ. ਤਤ੍ਵ. "ਸਭਹੂ ਕੋ ਰਸੁ ਹਰਿ ਹੋ." (ਗਉ ਮਃ ੫) ੩. ਭੋਗਣ ਯੋਗ੍ਯ ਪਦਾਰਥ. "ਰਸੁ ਸੋਇਨਾ ਰਸੁ ਰੁਪਾ ਕਾਮਣਿ." (ਸ੍ਰੀ ਮਃ ੧) ੪. ਪ੍ਰੇਮ. ਪ੍ਰੀਤਿ. "ਰਸੁ ਸੰਤਨਾ ਸਿਉ ਤਿਸੁ." (ਮਃ ੩. ਵਾਰ ਬਿਲਾ) ੫. ਸੰ. ਰਸ੍ਯ. ਸਵਾਦ ਲੈਣ ਯੋਗ੍ਯ ਪਦਾਰਥ. "ਤਨੁ ਧਨੁ ਸਭ ਰਸੁ ਗੋਬਿੰਦ ਤੇਰਾ." (ਗਉ ਕਬੀਰ)...
ਵ੍ਯ- ਨਾਂ. ਨਹੀਂ. "ਨਾਹੀ ਬਿਨ ਹਰਿਨਾਉ ਸਰਬਸਿਧਿ." (ਪ੍ਰਭਾ ਮਃ ੫) ੨. ਨ੍ਹਾਉਂਦਾ. ਸਨਾਨ ਕਰਦਾ. "ਬਾਹਰਿ ਕਾਹੇ ਨਾਹਿ?" (ਰਾਮ ਮਃ ੧) ੩. ਅ਼. [ناہی] ਵਰਜਣ ਵਾਲਾ. ਪ੍ਰਤਿਬੰਧਕ. "ਠਾਹੀ ਦੇਖਿ ਨ ਭਾਜੀਐ, ਪਰਮ ਸਿਆਨਪ ਏਹ." (ਗਉ ਬਾਵਨ ਕਬੀਰ) ਪ੍ਰਤਿਬੰਧਕਾਂ ਨੂੰ ਦੇਖਕੇ ਪਿੱਛੇ ਨਾ ਹਟੀਏ। ੪. ਡਿੰਗ. ਸੰਗ੍ਯਾ- ਨਾਭੀ. ਤੁੰਨ. ਧੁੰਨੀ....
ਸੰਗ੍ਯਾ- ਪੱਲਾ. ਦਾਮਨ। ੨. ਕਿਨਾਰਾ. ਹਾਸ਼ੀਆ। ੩. ਕੰਨਾਂ ਵਿੱਚ. ਕਾਨੋ ਮੇ. "ਕੰਨੀ ਬੁਜੇ ਦੇ ਰਹਾ ਕਿਤੀ ਵਗੈ ਪਉਣ." (ਸ. ਫਰੀਦ) ੪. ਕੰਨਾ ਨੂੰ. "ਕੰਨੀ ਸੂਤਕੁ ਕੰਨ ਪੈ ਲਾਇਤਬਾਰੀ ਖਾਹਿ." (ਵਾਰ ਆਸਾ)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਦੇਖੋ, ਪਉਣ....
ਦੇਖੋ, ਲਹਰ, ਲਹਰਿ ਅਤੇ ਲਹਰੀ। ੨. ਲਹਰਿ (ਤਰੰਗਾਂ) ਨਾਲ. "ਲਹਿਰੀ ਨਾਲਿ ਪਛਾੜੀਐ." (ਸ੍ਰੀ ਮਃ ੧)...
ਫ਼ਾ. [بارِیک] ਵਿ- ਮਹੀਨ, ਪਤਲਾ। ੨. ਸੂਕ੍ਸ਼੍ਮ....
ਸੰ. ਸੰਗ੍ਯਾ- ਝੀਂਗੁਰ. ਬਿੰਡਾ। ੨. ਬਹੁਤ ਬਰੀਕ ਛਿਲਕਾ। ੩. ਇਸਤ੍ਰੀਆਂ ਦੀ ਤਿੱਲੇਦਾਰ ਰੇਸ਼ਮੀ ਓਢਨੀ (ਚਾਦਰ)....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰਗ੍ਯਾ- ਚੋਟ. ਸੱਟ. ਧੱਕਾ। ੨. ਜ਼ਮੀਨ ਦੀ ਸਤ਼ਹ਼ ਤੋਂ ਉਭਰਿਆ ਹੋਇਆ ਕੰਕਰ, ਇੱਟ ਅਥਵਾ ਪੱਥਰ। ੩. ਤਲਵਾਰ ਦੇ ਮਿਆਨ (ਨਯਾਮ) ਦੇ ਸਿਰੇ ਤੇ ਧਾਤੁ ਦਾ ਸੰਮ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. उत्पन्न. ਵਿ- ਪੈਦਾ ਹੋਇਆ. ਜਨਮਿਆ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਫ਼ਾ. [کردی] ਤੈਂ ਕੀਤਾ. ਇਸ ਦਾ ਮੂਲ ਕਰਦਨ ਹੈ....
ਕ੍ਰਿ- ਪੜਨਾ. ਪੈਣਾ. "ਪੈਰੀਂ ਪਵਣਾ ਜਗਿ ਵਰਤਾਇਆ." (ਭਾਗੁ) ੨. ਡਿਗਣਾ. ਸਿੰਧੀ. ਪਵਣੁ....