pahilarhā, pahilarhīपहिलड़ा, पहिलड़ी
ਵਿ- ਪ੍ਰਥਮ. ਪੂਰਵ ਕਾਲ ਦਾ, ਦੀ. ਪਹਿਲੀ. "ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ." (ਸੂਹੀ ਛੰਤ ਮਃ ੫)
वि- प्रथम. पूरव काल दा, दी. पहिली. "हरि पहिलड़ी लाव परविरती करम द्रिड़ाइआ." (सूही छंत मः ५)
ਵਿ- ਪਹਿਲਾ। ੨. ਮੁੱਖ. ਪ੍ਰਧਾਨ। ੩. ਸ਼੍ਰੇਸ੍ਠ. ਉੱਤਮ। ੪. ਕ੍ਰਿ. ਵਿ- ਪਹਿਲੇ. "ਪ੍ਰਥਮ ਆਏ ਕੁਲਖੇਤਿ." (ਤੁਖਾ ਛੰਤ ਮਃ ੪) ਪਹਿਲਾਂ ਕੁਰੁਕ੍ਸ਼ੇਤ੍ਰ ਪਹੁਚੇ....
ਦੇਖੋ, ਪੂਰਬ....
ਸੰਗ੍ਯਾ- ਸਮਾਂ. ਵੇਲਾ. "ਹਰਿ ਸਿਮਰਤ ਕਾਟੈ ਸੋ ਕਾਲ." (ਬਿਲਾ ਮਃ ੫) ਦੇਖੋ, ਕਾਲਪ੍ਰਮਾਣ। ੨. ਮ੍ਰਿਤ੍ਯੁ. ਮੌਤ. "ਕਾਲ ਕੈ ਫਾਸਿ ਸਕਤ ਸਰੁ ਸਾਂਧਿਆ." (ਆਸਾ ਮਃ ੫) ੩. ਯਮ। ੪. ਦੁਰਭਿੱਖ. ਦੁਕਾਲ. ਕਹਿਤ. "ਕਾਲ ਗਵਾਇਆ ਕਰਤੈ ਆਪਿ." (ਮਲਾ ਮਃ ੫) ੫. ਮਹਾਕਾਲ. ਜੋ ਸਾਰੀ ਵਿਸ਼੍ਵ ਨੂੰ ਲੈ ਕਰਦਾ ਹੈ. "ਕਾਲ ਕ੍ਰਿਪਾਲੁ ਹਿਯੈ ਨ ਚਿਤਾਰ੍ਯੋ." (੩੩ ਸਵੈਯੇ) ੬. ਕਾਲਸ ਦਾ ਸੰਖੇਪ. ਸਿਆਹੀ. "ਕਾਲ ਮਤਿ ਲਾਗੀ." (ਸ੍ਰੀ ਬੇਣੀ) ੭. ਵਿ- ਕਾਲਾ. ਸਿਆਹ. "ਨਿੰਦਕ ਕੇ ਮੁਖ ਹੋਏ ਕਾਲ." (ਬਿਲਾ ਮਃ ੫) ੮. ਸੰਗ੍ਯਾ- ਜਨਮਸਮਾਂ. ਜਨਮ. "ਕਾਲ ਬਿਕਾਲ ਸਬਦਿ ਭਏ ਨਾਸ." (ਬਿਲਾ ਅਃ ਮਃ ੧) ਜਨਮ ਮਰਣ ਗੁਰਉਪਦੇਸ਼ ਕਰਕੇ ਨਾਸ਼ ਹੋ ਗਏ। ੯. ਕਲ੍ਹ. ਆਉਣ ਵਾਲਾ ਦਿਨ. "ਜੋ ਉਪਜਿਓ ਸੋ ਬਿਨਸ ਹੈ ਪਰੋ ਆਜੁ ਕੇ ਕਾਲ." (ਸ. ਮਃ ੯) ਪਰਸੋਂ ਅੱਜ ਜਾਂ ਕਲ੍ਹ। ੧੦. ਲੋਹਾ। ੧੧. ਸ਼ਨਿਗ੍ਰਹਿ. ਛਨਿੱਛਰ। ੧੨. ਸ਼ਿਵ। ੧੩. ਕੋਕਿਲਾ. ਕੋਇਲ। ੧੪. ਵ੍ਯਾਕਰਣ ਅਨੁਸਾਰ ਕ੍ਰਿਯਾ ਦੇ ਵਾਪਰਨ ਦਾ ਸਮਾਂ. Tense. ਵਰਤਮਾਨ- ਮੈਂ ਪੜ੍ਹਦਾ ਹਾਂ, ਭੂਤ- ਮੈਂ ਪੜ੍ਹਿਆ, ਭਵਿਸ਼੍ਯ- ਮੈਂ ਪੜ੍ਹਾਂਗਾ....
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਵਿ- ਪ੍ਰਥਮ. ਪੂਰਵ ਕਾਲ ਦਾ, ਦੀ. ਪਹਿਲੀ. "ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ." (ਸੂਹੀ ਛੰਤ ਮਃ ੫)...
ਸੰ. ਸੰਗ੍ਯਾ- ਤੋੜਨ ਦੀ ਕ੍ਰਿਯਾ. ਦੇਖੋ, ਲੂ ਧਾ। ੨. ਵਿਆਹ ਸਮੇਂ ਦੀ ਪਰਿਕ੍ਰਮਾ (ਫੇਰਾ), ਜਿਸ ਦ੍ਵਾਰਾ ਪਿਤਾ ਦੇ ਘਰ ਨਾਲੋਂ ਸੰਬੰਧ ਤੋੜਕੇ, ਪਤਿ ਨਾਲ ਜੋੜਿਆ ਜਾਂਦਾ ਹੈ. "ਹਰਿ ਪਹਿਲੜੀ ਲਾਵ." (ਸੂਹੀ ਛੰਤ ਮਃ ੪)...
ਸੰ. प्रवृत्ति्- ਪ੍ਰਵ੍ਰਿੱਤਿ. ਮਨ ਦੀ ਵਿਹਾਰ ਵੱਲ ਲਗਨ. "ਗੁਰਮੁਖਿ ਪਰਵਿਰਤਿ ਨਿਰਵਿਰਤਿ ਪਛਾਣੈ." (ਸਿਧਗੋਸਟਿ) ੨. ਪਰ- ਵ੍ਰਿੱਤਿ. ਦੂਜੇ ਦੀ ਰਸਮ ਰੀਤਿ. ਅਨ੍ਯਰੀਤਿ. "ਪੁਤ੍ਰ ਪ੍ਰਹਿਲਾਦ ਸਿਉ ਕਹਿਆ ਮਾਇ। ਪਰਵਿਰਤਿ ਨ ਪੜਹੁ ਰਹੀ ਸਮਝਾਇ." (ਭੈਰ ਅਃ ਮਃ ੩) ੩. ਪਰਾਈ ਆਜੀਵਿਕਾ (ਰੋਜ਼ੀ). ੪. ਸੰ. परिवृत्ति्- ਪਰਿਵਿੱਤਿ. ਵਾਪਿਸ (ਮੁੜ) ਆਉਣ ਦੀ ਕ੍ਰਿਯਾ....
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....