pahīपही
ਸੰਗ੍ਯਾ- ਛੋਟਾ ਪਹਾ. ਪਗਡੰਡੀ। ੨. ਪਾਹੀ. ਮਾਰਗ ਚੱਲਣ ਵਾਲਾ. ਪਾਂਥ. ਮੁਸਾਫ਼ਿਰ. "ਪਹੀ ਨ ਵੰਞੈ ਬਿਰਥ਼ੇੜਾ."(ਵਾਰ ਮਾਰੂ ੨. ਮਃ ੫) ੩. ਪੈਂਦੀ. ਪੜਤੀ. "ਕੁਦਰਤਿ ਕੀਮ ਨ ਪਹੀ."(ਦੇਵ ਮਃ ੫) ੪. ਡਿਗੀ. ਪਈ. "ਗੁਰਚਰਨ ਮਸਤਕੁ ਡਾਰਿ ਪਹੀ." (ਮਲਾ ਪੜਤਾਲ ਮਃ ੫) ੫. ਸਿੰਧੀ. ਪੈਗ਼ਾਮ ਲੈਜਾਣ ਵਾਲਾ.
संग्या- छोटा पहा. पगडंडी। २. पाही. मारग चॱलण वाला. पांथ. मुसाफ़िर. "पही न वंञै बिरथ़ेड़ा."(वार मारू २. मः ५) ३. पैंदी. पड़ती. "कुदरति कीम न पही."(देव मः ५) ४. डिगी. पई. "गुरचरन मसतकु डारि पही." (मला पड़ताल मः ५) ५. सिंधी. पैग़ाम लैजाण वाला.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਪਿਆ. ਪੜਾ. "ਠਾਗਉਰੀ ਸਿਉ ਉਲਝਿ ਪਹਾ." (ਸਾਰ ਮਃ ੫) ਠਗਬਾਜੀ ਵਿੱਚ ਉਲਝ ਪਿਆ। ੨. ਸੰਗ੍ਯਾ- ਪਥ. ਮਾਰਗ. ਰਾਹ. ਜਿਵੇਂ- ਇਹ ਪਹਾ ਪਿੰਡ ਨੂੰ ਜਾਂਦਾ ਹੈ....
ਸੰਗ੍ਯਾ- ਉਹ ਮਾਰਗ, ਜਿਸ ਵਿੱਚ ਪੈਦਲ ਤੁਰੀਏ. ਜਿਸ ਵਿੱਚ ਰਥ ਆਦਿ ਦਾ ਗੁਜ਼ਰ ਨਾ ਹੋਵੇ. ਦੰਡ (ਡੰਡੇ) ਜੇਹਾ ਸਿੱਧਾ ਰਾਹ....
ਪਾਸ. ਕੋਲ. ਸਮੀਪ. "ਸੋ ਅੰਮਿਤ ਗੁਰ ਪਾਹੀ ਜੀਉ." (ਸੋਰ ਮਃ ੧) ੨. ਪਨਹੀ. ਜੂਤਾ. "ਨਾਹਿ ਤ ਪਾਹੀ ਪਾਹਿ." (ਵਾਰ ਮਾਝ ਮਃ ੧) ਨਹੀਂ ਤਾਂ ਪੌਲੇ ਪੈਂਦੇ ਹਨ। ੩. ਪਾਹ (ਮਾਰਗ) ਜਾਣ ਵਾਲਾ ਰਾਹੀ. ਪੰਥੀ। ੪. ਪ੍ਰਾਪ੍ਤਿ. "ਗੁਰਬਚਨੀ ਫਲ ਪਾਹੀ." (ਸੋਰ ਮਃ ੧) ੫. ਪਾਉਂਦਾ. ਪਾਉਂਦੇ, "ਕਣ ਬਿਨੁ ਗਾਹੁ ਕਿ ਪਾਹੀ?" (ਗੂਜ ਤ੍ਰਿਲੋਚਨ)...
ਸੰ. मार्ग. ਧਾ- ਤਿਆਰ ਕਰਨਾ, ਢੂੰਡਣਾ (ਖੋਜਣਾ), ਜਾਣਾ। ੨. ਸੰਗ੍ਯਾ- ਮਾਰ੍ਗ. ਰਸ੍ਤਾ. ਰਾਹ। ੩. ਖੋਜ. ਭਾਲ. ਤਲਾਸ਼। ੪. ਰੀਤਿ. ਚਾਲ. "ਇਹੁ ਮਾਰਗ ਸੰਸਾਰ ਕੋ." (ਸਃ ਮਃ ੯) ੫. ਭਲਾ ਦਸ੍ਤੂਰ. ਨੇਕ ਰਿਵਾਜ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਸੰਗ੍ਯਾ- ਪਥ (ਮਾਰਗ) ਚਲਣ ਵਾਲਾ ਰਾਹੀ. ਮੁਸਾਫ਼ਿਰ. "ਜਮ ਮਾਰਗ ਕੈ ਸੰਗੀ ਪਾਂਥ." (ਭੈਰ ਮਃ ੫)...
ਸੰਗ੍ਯਾ- ਛੋਟਾ ਪਹਾ. ਪਗਡੰਡੀ। ੨. ਪਾਹੀ. ਮਾਰਗ ਚੱਲਣ ਵਾਲਾ. ਪਾਂਥ. ਮੁਸਾਫ਼ਿਰ. "ਪਹੀ ਨ ਵੰਞੈ ਬਿਰਥ਼ੇੜਾ."(ਵਾਰ ਮਾਰੂ ੨. ਮਃ ੫) ੩. ਪੈਂਦੀ. ਪੜਤੀ. "ਕੁਦਰਤਿ ਕੀਮ ਨ ਪਹੀ."(ਦੇਵ ਮਃ ੫) ੪. ਡਿਗੀ. ਪਈ. "ਗੁਰਚਰਨ ਮਸਤਕੁ ਡਾਰਿ ਪਹੀ." (ਮਲਾ ਪੜਤਾਲ ਮਃ ੫) ੫. ਸਿੰਧੀ. ਪੈਗ਼ਾਮ ਲੈਜਾਣ ਵਾਲਾ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
[قُدرت] ਕ਼ੁਦਰਤ. ਸੰਗ੍ਯਾ- ਤ਼ਾਕ਼ਤ. ਸ਼ਕਤਿ. "ਕੁਦਰਤਿ ਕਉਣ ਹਮਾਰੀ?" (ਬਸੰ ਅਃ ਮਃ ੧) ੨. ਮਾਇਆ. ਕਰਤਾਰ ਦੀ ਰਚਨਾਸ਼ਕਤਿ. ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ." (ਵਾਰ ਆਸਾ) "ਕੁਦਰਤਿ ਪਾਤਾਲੀ ਆਕਾਸੀ." (ਵਾਰ ਆਸਾ)...
ਅ਼. [قیِم] ਕ਼ਿਯਮ. ਸੰਗ੍ਯਾ- ਕ਼ੀਮਤ ਦਾ ਬਹੁ ਵਚਨ. ਮੁੱਲ. "ਤਿਸ ਕੀ ਕੀਮ ਨ ਪਾਈ." (ਸ੍ਰੀ ਮਃ ੩) "ਕੀਮ ਨ ਸਕਾ ਪਾਇ ਸੁਖ ਮਿਤੀਹੂ ਬਾਹਰੇ." (ਜੈਤ ਵਾਰ)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਸਤਿਗੁਰੂ ਦੇ ਚਰਣ. ਗੁਰੁਪਾਦ. "ਗੁਰਚਰਣ ਲਾਗੀ ਸਹਜਿ ਜਾਗੀ." (ਬਿਲਾ ਛੰਤ ਮਃ ੫) "ਗੁਰਚਰਨ ਸਰੇਵਹਿ ਗੁਰਸਿੱਖ ਤੋਰ." (ਬਸੰ ਮਃ ੧)...
ਸੰ. ਮਸ੍ਤਕ. ਸੰਗ੍ਯਾ- ਮੱਥਾ, "ਧਰ੍ਯੋ ਚਰਨ ਪੈ ਮਸਤਕ ਆਇ." (ਗੁਪ੍ਰਸੂ) ੨. ਸਿਰ ਦੀ ਖੋਪਰੀ। ੩. ਸਿਰ. ਸੀਸ. "ਮਸਤਕੁ ਅਪਨਾ ਭੇਟ ਦੇਉ." (ਬਿਲਾ ਮਃ ੫) ੪. ਵਿ- ਸਰਦਾਰ. ਪ੍ਰਧਾਨ ਮੁਖੀਆ। ੫. ਸੰ. ਮਸ੍ਤਿਸ੍ਕ. ਸੰਗ੍ਯਾ- ਮੱਥੇ ਦੀ ਚਿਕਨਾਈ. ਮਗ਼ਜ਼, ਭੇਜਾ. ਮਸਤਿਕ....
ਡਾਲੀ (ਸ਼ਾਖਾ) ਨੂੰ. "ਬਨਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰਿ." (ਸ. ਕਬੀਰ) ੨. ਡਾਲ (ਸਿੱਟ) ਕੇ. ਫੈਂਕਕੇ. "ਮਟੁਕੀ ਡਾਰਿਧਰੀ." (ਬਿਲਾ ਛੰਤ ਮਃ ੧) ਭਾਵ- ਲੋਕਲਾਜ ਤ੍ਯਾਗ ਦਿੱਤੀ....
ਸੰਗ੍ਯਾ- ਕੰਡੇਦਾਰ ਝਾੜ। ੨. ਫੋੜਾ। ੩. ਸੰ. ਚਮੜਾ। ੪. ਬਿੱਛੂ ਦਾ ਕੰਡਾ....
ਸੰਗ੍ਯਾ- ਜਾਂਚ. ਛਾਨ ਬੀਨ. ਦੇਖ ਭਾਲ। ੨. ਪੱਟਤਾਲ. ਚਾਰ ਤਾਲ ਦਾ ਭੇਦ. ਇਸ ਤਾਲ ਵਿੱਚ ਗਾਏ ਜਾਣ ਵਾਲੇ ਪਦਾਂ ਦੀ "ਪੜਤਾਲ" ਸੰਗ੍ਯਾ ਹੋ ਗਈ ਹੈ, ਭਾਵੇਂ ਉਹ ਕਿਸੇ ਧਾਰਨਾ ਦੇ ਹੋਣ. ਦੇਖੋ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਆਸਾ ਕਾਨੜੇ ਆਦਿਕ ਰਾਗਾਂ ਦੇ ਪੜਤਾਲ. ਸਰਬਲੋਹ ਵਿੱਚ ਅਨੇਕ ਛੰਦਾਂ ਦੇ ਆਦਿ "ਪੜਤਾਲ" ਲਿਖਿਆ ਹੈ. ਪੜਤਾਲ ਗਾਉਣ ਦੀਆਂ ਪੁਰਾਣੀਆਂ ਰੀਤਾਂ ਹੁਣ ਲੋਪ ਹੋ ਰਹੀਆਂ ਹਨ. ਸ਼੍ਰੀ ਗੁਰੂ ਅਰਜਨਦੇਵ ਦਾ ਸਿਖਾਇਆ ਸੰਗੀਤ ਸਿੱਖਾਂ ਨੇ ਅਨਗਹਿਲੀ ਕਰਕੇ ਭੁਲਾ ਦਿੱਤਾ ਹੈ. ਭਾਈ ਗੁਰਮੁਖ ਸਿੰਘ ਭਾਈ ਅਤਰਾ ਅਤੇ ਭਾਈ ਦਿੱਤੂ ਆਦਿਕ ਦੇ ਗਾਏ ਪੜਤਾਲ ਜੋ ਸਾਡੇ ਸੁਣਨ ਵਿੱਚ ਆਏ ਹਨ, ਹੁਣ ਉਹ ਕੇਵਲ ਸਿਮ੍ਰਿਤੀ ਵਿੱਚ ਰਹਿ ਗਏ ਹਨ....
ਵਿ- ਸਿੰਧ ਦੇਸ਼ ਦਾ। ੨. ਸੰਗ੍ਯਾ- ਸਿੰਧ ਦਾ ਵਸਨੀਕ। ੩. ਸਿੰਧ ਦੀ ਬੋਲੀ....
ਫ਼ਾ. [پیغام] ਸੰਗ੍ਯਾ- ਸੁਨੇਹਾ. ਸੰਦੇਸਾ....