pānchachautarāपांचचौतरा
ਪੰਚਾਯਤ (ਪੈਂਚਾਂ) ਦੇ ਬੈਠਣ ਦਾ ਚਬੂਤਰਾ. ਉਹ ਚੌਤਰਾ, ਜਿਸ ਪੁਰ ਪਿੰਡ ਦੇ ਇਨਸਾਫ ਲਈ ਚੌਧਰੀ ਬੈਠਣ. "ਪਾਂਚਚੌਤਰੋ ਛੋਰ ਚੌਧਰੀ ਆਇਓ." (ਚਰਿਤ੍ਰ ੧੫੬)
पंचायत (पैंचां) दे बैठण दा चबूतरा. उह चौतरा, जिस पुर पिंड दे इनसाफ लई चौधरी बैठण. "पांचचौतरो छोर चौधरी आइओ." (चरित्र १५६)
ਦੇਖੋ, ਪੰਚਾਇਤ....
ਸੰਗ੍ਯਾ- ਦੇਖੋ, ਚਉਤਰਾ....
ਦੇਖੋ, ਚਉਤਰਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਅ਼. [انساف] ਇਨਸਾਫ਼. ਸੰਗ੍ਯਾ- ਨਿਸਫ਼ ਨਿਸਫ਼ (ਅੱਧੋ ਅੱਧ) ਕਰਨ ਦੀ ਕ੍ਰਿਯਾ. ਦੋ ਖੰਡ ਕਰਨਾ. ੨. ਸੱਚ ਤੇ ਝੂਠ ਨਿਤਾਰਨਾ. ਨ੍ਯਾਯ. ਨਿਆਂ....
ਦੇਖੋ, ਚਉਧਰੀ। ੨. ਸੂਰੀ ਗੋਤ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਹੋ ਕੇ ਆਤਮ- ਗ੍ਯਾਨੀ ਅਤੇ ਪ੍ਰਸਿੱਧ ਉਪਕਾਰੀ ਹੋਇਆ....
ਸੰਗ੍ਯਾ- ਕਿਨਾਰਾ. ਸਿਰਾ. "ਜਰੀ ਛੋਰ ਦਨਐ ਬਹੁਤ ਲਗਾਈ." (ਗੁਪ੍ਰਸੂ) ੨. ਮੁੱਢ. ਆਰੰਭ. "ਛੋਰਕਥਾ ਸਭ ਹੀ ਤਬ ਕਹਿਹੌਂ." (ਵਿਚਿਤ੍ਰ) ਆਦਿਕਾਲ ਦੀ ਕਥਾ. ਦੇਖੋ, ਛੋਰਿ। ੩. ਛੋਡ ਦਾ ਰੂਪਾਂਤਰ. ਛੱਡ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....