ਪਾਂਡਵ

pāndavaपांडव


ਪਾਂਡੂ ਰਾਜਾ ਦਾ ਵੰਸ਼, ਪਾਂਡੁ ਦੀ ਔਲਾਦ. ਪਾਂਡਵਾਂ ਦੀ ਉਤਪੱਤੀ ਦਾ ਪ੍ਰਸੰਗ ਮਹਾਭਾਰਤ ਆਦਿ ਗ੍ਰੰਥਾਂ ਵਿੱਚ ਇਉਂ ਹੈ.:-ਚੰਦ੍ਰਵੰਸ਼ੀ ਰਾਜਾ ਸ਼ਾਂਤਨੁ ਦਾ ਪੁਤ੍ਰ ਵਿਚਿਤ੍ਰਵੀਰਯ ਖਈ ਰੋਗ ਨਾਲ ਯੁਵਾ ਅਵਸ੍‍ਥਾ ਵਿੱਚ ਮਰ ਗਿਆ. ਉਸ ਦੀਆਂ ਦੋ ਇਸਤ੍ਰੀਆਂ ਅੰਬਿਕਾ ਅਤੇ ਅੰਬਾਲਿਕਾ ਬਿਨਾ ਔਲਾਦ ਵਿਧਵਾ ਰਹਿ ਗਈਆਂ. ਇਸ ਪਰ ਵਿਚਿਤ੍ਰਵੀਰਯ ਦੀ ਮਾਂ ਸਤ੍ਯਵਤੀ ਨੇ ਆਪਣੇ ਪਹਿਲੇ ਪੁਤ੍ਰ ਵ੍ਯਾਸ ਨੂੰ ਸੱਦਿਆ (ਜੋ ਸ਼ਾਂਤਨੁ ਨਾਲ ਵਿਆਹ ਹੋਣ ਤੋਂ ਪਹਿਲਾਂ ਪਰਾਸ਼ਰ ਰਿਖੀ ਦੇ ਵੀਰਯ ਦ੍ਵਾਰਾ ਸਤ੍ਯਵਤੀ ਦੇ ਉਦਰ ਤੋਂ ਪੈਦਾ ਹੋਇਆ ਸੀ). ਵ੍ਯਾਸ ਨੇ ਮਾਤਾ ਦੀ ਆਗ੍ਯਾ ਅਨੁਸਾਰ ਨਿਯੋਗ ਦੀ ਰੀਤੀ ਨਾਲ ਦੋਹਾਂ ਤੋਂ ਸੰਤਾਨ ਪੈਦਾ ਕੀਤੀ. ਅੰਬਿਕਾ ਨੇ ਵ੍ਯਾਸ ਦਾ ਰੂਪ ਦੇਖਕੇ ਨੇਤ੍ਰ ਮੀਚ ਲਏ, ਇਸ ਕਰਕੇ ਉਸ ਦੇ ਉਦਰ ਤੋਂ ਧ੍ਰਿਤਰਾਸਟ੍ਰ ਅੰਨ੍ਹਾ ਜਨਮਿਆ ਅਤੇ ਅੰਬਾਲਿਕਾ ਦਾ ਮਾਰੇ ਡਰ ਦੇ ਮੂੰਹ ਪੀਲਾ ਹੋ ਹੋਗਿਆ, ਇਸ ਕਰਕੇ ਉਸਦੇ ਪਾਂਡੁ (ਪੀਲੇ ਰੰਗ ਵਾਲਾ) ਪੁਤ੍ਰ ਪੈਦਾ ਹੋਇਆ.#ਅੰਨ੍ਹਾ ਰਾਜਗੱਦੀ ਪੁਰ ਬੈਠ ਨਹੀਂ ਸਕਦਾ ਸੀ, ਇਸ ਲਈ ਪਾਂਡੁ ਰਾਜਾ ਹੋਇਆ. ਭੀਸਮਪਿਤਾਮਾ ਨੇ ਪਾਂਡੁ ਦਾ ਵਿਆਹ ਕੁੰਤੀ ਅਤੇ ਮਾਦ੍ਰੀ ਨਾਲ ਕੀਤਾ. ਇੱਕ ਵਾਰ ਸ਼ਿਕਾਰ ਕਰਦੇ ਹੋਏ ਪਾਂਡੁ ਨੇ ਕਿਮਿੰਦਯ ਰਿਖੀ ਨੂੰ, ਜੋ ਮ੍ਰਿਗ ਦਾ ਰੂਪ ਧਾਰਕੇ ਆਪਣੀ ਇਸਤ੍ਰੀ ਨਾਲ ਭੋਗ ਕਰ ਰਿਹਾ ਸੀ, ਤੀਰ ਨਾਲ ਮਾਰ ਦਿੱਤਾ. ਇਸ ਪੁਰ ਰਿਖੀ ਨੇ ਸ਼੍ਰਾਪ ਦਿੱਤਾ ਕਿ ਜਦ ਪਾਂਡੁ ਇਸਤ੍ਰੀਸੰਗ ਕਰੇਗਾ ਉਸੇ ਵੇਲੇ ਮਰ ਜਾਵੇਗਾ.#ਸ਼੍ਰਾਪ ਦੇ ਭੈ ਕਰਕੇ ਰਾਜੇ ਨੇ ਰਾਣੀਆਂ ਤੋਂ ਕਿਨਾਰੇ ਰਹਿਣਾ ਸੁਖਦਾਈ ਜਾਣਿਆ, ਪਰ ਪੁਤ੍ਰ ਬਿਨਾ ਵੰਸ਼ ਕਿਵੇਂ ਰਹੇਗੀ, ਇਹ ਚਿੰਤਾ ਭੀ ਦੁੱਖ ਦੇਣ ਲੱਗੀ. ਪਤੀ ਨੂੰ ਚਿੰਤਾਤੁਰ ਦੇਖਕੇ ਕੁੰਤ਼ੀ ਨੇ ਆਖਿਆ ਕਿ ਮੈਂ ਦੇਵਤਿਆਂ ਨੂੰ ਮੰਤ੍ਰਸ਼ਕਤਿ ਨਾਲ ਬੁਲਾਉਣ ਦੀ ਸਮਰਥ ਰਖਦੀ ਹਾਂ, ਇਸ ਲਈ ਆਪ ਫਿਕਰ ਨਾ ਕਰੋ. ਰਾਜੇ ਦੀ ਆਗ੍ਯਾ ਨਾਲ ਕੁੰਤੀ ਨੇ ਧਰਮ ਨੂੰ ਬੁਲਾਕੇ ਯੁਧਿਸ੍ਟਿਰ, ਪੌਣ ਤੋਂ ਭੀਮ ਅਤੇ ਇੰਦ੍ਰ ਤੋਂ ਅਰਜੁਨ ਪੈਦਾ ਕੀਤਾ, ਅਰ ਆਪਣੀ ਸੌਕਣ ਮਾਦ੍ਰੀ ਲਈ ਅਸ਼੍ਵਿਨੀ ਕੁਮਾਰ ਦੇਵਤਾ ਸੱਦੇ, ਜਿਨ੍ਹਾਂ ਤੋਂ ਨਕੁਲ ਅਤੇ ਸਹਦੇਵ ਪੈਦਾ ਹੋਏ. ਇਹ ਪੰਜੇ, ਪਾਂਡੁ ਦੇ ਖੇਤ੍ਰਜ ਪੁਤ੍ਰ ਪਾਂਡਵ ਨਾਮ ਤੋਂ ਪ੍ਰਸਿੱਧ ਹੋਏ. ਭੀਸਮਪਿਤਾਮਾ ਨੇ ਇਨ੍ਹਾਂ ਦਾ ਪਾਲਣ ਪੋਸਣ ਕੀਤਾ ਅਤੇ ਸ਼ਾਸਤ੍ਰ ਸ਼ਸਤ੍ਰ ਵਿਦ੍ਯਾ ਵਿੱਚ ਨਿਪੁਣ ਕੀਤੇ. ਭਾਵੇਂ ਪਾਂਡਵ ਭੀ ਕੁਰੁਵੰਸ਼ੀ ਹੋਣ ਕਰਕੇ ਕੌਰਵ ਸਨ, ਪਰ ਪਾਂਡੁ ਪ੍ਰਤਾਪੀ ਤੋਂ ਇਸ ਵੰਸ਼ ਦੀ ਵੱਖਰੀ ਸ਼ਾਖ ਹੋ ਗਈ ਅਰ ਧ੍ਰਿਤਰਾਸ੍ਟ੍ਰ ਦੀ ਔਲਾਦ ਕੌਰਵ ਨਾਮ ਤੋਂ ਹੀ ਪ੍ਰਸਿੱਧ ਰਹੀ. ਕੌਰਵਾਂ ਦੀ ਰਾਜਧਾਨੀ ਹਸ੍ਤਿਨਾਪੁਰ ਅਤੇ ਪਾਂਡਵਾਂ ਦੀ ਇੰਦ੍ਰਪ੍ਰਸ੍‍ਥ (ਦਿੱਲੀ) ਸੀ. "ਰੋਵਹਿ ਪਾਂਡਵ ਭਏ ਮਜੂਰ। ਜਿਨ ਕੈ ਸੁਆਮੀ ਰਹਿਤ ਹਜੂਰਿ." (ਵਾਰ ਰਾਮ ੧. ਮਃ ੧) ਜੂਆ ਖੇਡਣ ਪੁਰ ਰਾਜ ਖੋਕੇ ਵਿਰਾਟਪਤੀ ਦੇ ਘਰ ਮਜ਼ਦੂਰ ਹੋਕੇ ਪਾਂਡਵ ਰੋਏ, ਜਿਨ੍ਹਾਂ ਪਾਸ ਹਰ ਵੇਲੇ ਕ੍ਰਿਸਨਦੇਵ ਰਹਿਂਦੇ ਸਨ। ੨. ਜੇਹਲਮ ਨਦੀ ਕਿਨਾਰੇ ਦਾ ਦੇਸ਼। ੩. ਪੰਜ ਸੰਖ੍ਯਾ ਬੋਧਕ ਸ਼ਬਦ, ਕਿਉਂਕਿ ਪਾਂਡਵ ਪੰਜ ਸਨ.


पांडू राजा दा वंश, पांडु दी औलाद. पांडवां दी उतपॱती दा प्रसंग महाभारत आदि ग्रंथां विॱच इउं है.:-चंद्रवंशी राजा शांतनु दा पुत्र विचित्रवीरय खई रोग नाल युवा अवस्‍था विॱच मर गिआ. उस दीआं दो इसत्रीआं अंबिका अते अंबालिका बिना औलाद विधवा रहि गईआं. इस पर विचित्रवीरय दी मां सत्यवती ने आपणे पहिले पुत्र व्यास नूं सॱदिआ (जो शांतनु नाल विआह होण तों पहिलां पराशर रिखी दे वीरय द्वारा सत्यवती दे उदर तों पैदा होइआ सी). व्यास ने माता दी आग्या अनुसार नियोग दी रीती नाल दोहां तों संतान पैदा कीती. अंबिका ने व्यास दा रूप देखके नेत्र मीच लए, इस करके उस दे उदर तों ध्रितरासट्र अंन्हा जनमिआ अते अंबालिका दा मारे डर दे मूंह पीला हो होगिआ, इस करके उसदे पांडु (पीले रंग वाला) पुत्र पैदा होइआ.#अंन्हाराजगॱदी पुर बैठ नहीं सकदा सी, इस लई पांडु राजा होइआ. भीसमपितामा ने पांडु दा विआह कुंती अते माद्री नाल कीता. इॱक वार शिकार करदे होए पांडु ने किमिंदय रिखी नूं, जो म्रिग दा रूप धारके आपणी इसत्री नाल भोग कर रिहा सी, तीर नाल मार दिॱता. इस पुर रिखी ने श्राप दिॱता कि जद पांडु इसत्रीसंग करेगा उसे वेले मर जावेगा.#श्राप दे भै करके राजे ने राणीआं तों किनारे रहिणा सुखदाई जाणिआ, पर पुत्र बिना वंश किवें रहेगी, इह चिंता भी दुॱख देण लॱगी. पती नूं चिंतातुर देखके कुंत़ी ने आखिआ कि मैं देवतिआं नूं मंत्रशकति नाल बुलाउण दी समरथ रखदी हां, इस लई आप फिकर ना करो. राजे दी आग्या नाल कुंती ने धरम नूं बुलाके युधिस्टिर, पौण तों भीम अते इंद्र तों अरजुन पैदा कीता, अर आपणी सौकण माद्री लई अश्विनी कुमार देवता सॱदे, जिन्हां तों नकुल अते सहदेव पैदा होए. इह पंजे, पांडु दे खेत्रज पुत्र पांडव नाम तों प्रसिॱध होए. भीसमपितामा ने इन्हां दा पालण पोसण कीता अते शासत्र शसत्र विद्या विॱच निपुण कीते. भावें पांडव भी कुरुवंशी होण करके कौरव सन, पर पांडु प्रतापी तों इस वंश दी वॱखरी शाख हो गई अर ध्रितरास्ट्र दी औलाद कौरव नाम तों ही प्रसिॱध रही. कौरवां दीराजधानी हस्तिनापुर अते पांडवां दी इंद्रप्रस्‍थ (दिॱली) सी. "रोवहि पांडव भए मजूर। जिन कै सुआमी रहित हजूरि." (वार राम १. मः १) जूआ खेडण पुर राज खोके विराटपती दे घर मज़दूर होके पांडव रोए, जिन्हां पास हर वेले क्रिसनदेव रहिंदे सन। २. जेहलम नदी किनारे दा देश। ३. पंज संख्या बोधक शबद, किउंकि पांडव पंज सन.