pāgēपागे
ਲਪੇਟੇ. ਢਕੇ। ੨. ਪ੍ਰੇਮ ਵਿੱਚ ਮਗਨ ਹੋਏ. ਦੇਖੋ, ਪਾਗਨਾ. "ਰਹਿਨ ਨ ਪਾਵਉ ਬਿਨੁ ਪਗ ਪਾਗੇ." (ਸੂਹੀ ਮਃ ੫) ੨. ਪਗੋਂ ਮੇਂ. ਚਰਨਾਂ ਵਿੱਚ. "ਸਗਲ ਨਿਧਿ ਪ੍ਰਭਪਾਗੇ." (ਆਸਾ ਛੰਤ ਮਃ ੫)
लपेटे. ढके। २. प्रेम विॱच मगन होए. देखो, पागना. "रहिन न पावउ बिनु पग पागे." (सूही मः ५) २. पगों में. चरनां विॱच. "सगल निधि प्रभपागे." (आसा छंत मः ५)
ਸੰ. प्रेमन. ਸੰਗ੍ਯਾ- ਪਿਆਰ ਦਾ ਭਾਵ. ਸਨੇਹ. "ਪ੍ਰੇਮ ਕੇ ਸਰ ਲਾਗੇ ਤਨ ਭੀਤਰਿ." (ਸੋਰ ਮਃ ੪) "ਸਾਚ ਕਹੋਂ ਸੁਨਲੇਹੁ ਸਬੈ, ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਯੋ." (ਅਕਾਲ) ੨. ਵਾਯੁ. ਪਵਨ....
ਮਾਂਗਨਾ. ਮੰਗਣਾ. "ਠਾਕੁਰ ਲੇਖਾ ਮਗਨਹਾਰੁ." (ਬਸੰ ਰਵਿਦਾਸ) ੨. ਸੰ. ਮਗ੍ਨ. ਵਿ- ਡੁੱਬਿਆ. "ਮਗਨ ਰਹਿਓ ਮਾਇਆ ਮੈ ਨਿਸ ਦਿਨਿ." (ਟੋਡੀ ਮਃ ੯) ੩. ਪ੍ਰਸੰਨ. ਆਨੰਦਿਤ. ਖ਼ੁਸ਼। ੪. ਦੇਖੋ, ਮਗਣ....
ਕ੍ਰਿ- ਪਾਕ ਕਰਨਾ. ਪਕਾਉਣਾ। ੨. ਚਾਸ਼ਨੀ ਵਿੱਚ ਲਪੇਟਣਾ। ੨. ਭਾਵ ਕਿਸੇ ਵਿਸਯ ਵਿੱਚ ਮਗਨ ਹੋਣਾ. "ਹਰਿ ਕੇ ਰਸ ਪਾਗੋ." (ਹਜਾਰੇ ੧੦)...
ਦੇਖੋ, ਰਹਨ। ੨. ਦੇਖੋ, ਰਹਿਣਾ....
ਪ੍ਰਾਪਤ ਕਰੋ. ਪਾਓ। ੨. ਪਾਵਉਂ. ਪਾਵਾਂ. ਪ੍ਰਾਪਤ ਕਰਾਂ. "ਪਾਵਉ ਦਾਨੁ ਸਦਾ ਦਰਸੁ ਪੇਖਾ." (ਗੌਂਡ ਮਃ ੫)...
ਵ੍ਯ- ਬਿਨਾ. ਰਹਿਤ. ਬਗੈਰ. "ਬਿਨੁ ਨਾਵੈ ਪੈਨਣੁ ਖਾਣੁ ਸਭਿ ਬਾਦਿ ਹੈ." (ਮਃ ੩. ਵਾਰ ਸੋਰ)...
ਲਪੇਟੇ. ਢਕੇ। ੨. ਪ੍ਰੇਮ ਵਿੱਚ ਮਗਨ ਹੋਏ. ਦੇਖੋ, ਪਾਗਨਾ. "ਰਹਿਨ ਨ ਪਾਵਉ ਬਿਨੁ ਪਗ ਪਾਗੇ." (ਸੂਹੀ ਮਃ ੫) ੨. ਪਗੋਂ ਮੇਂ. ਚਰਨਾਂ ਵਿੱਚ. "ਸਗਲ ਨਿਧਿ ਪ੍ਰਭਪਾਗੇ." (ਆਸਾ ਛੰਤ ਮਃ ੫)...
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਵਿ- ਸਕਲ. ਸਭ. ਤਮਾਮ. "ਸਗਲ ਨਾਮ ਨਿਧਾਨ ਤਿਨ ਪਾਇਆ." (ਮਾਰੂ ਸੋਲਹੇ ਮਃ ੫) ਸਗਲ ਨਿਧਾਨ ਨਾਮ ਤਿਨ ਪਾਇਆ। ੨. ਅ਼. [شغل] ਸ਼ਗ਼ਲ. ਸੰਗ੍ਯਾ- ਕੰਮ. ਕਿਰਤ। ੩. ਅ਼. [صغل] ਸਗ਼ਲ. ਬਦ ਦਿਮਾਗ਼. ਪਾਂਮਰ....
ਸੰ. ਸੰਗ੍ਯਾ- ਖ਼ਜ਼ਾਨਾ. ਕੋਸ਼. "ਨਿਧਿ ਨਾਮੁ ਨਾਨਕ ਮੋਰੈ." (ਆਸਾ ਪੜਤਾਲ ਮਃ ੫) ੨. ਦੱਬਿਆ- ਹੋਇਆ ਧਨ। ੩. ਕੁਬੇਰ ਦੇ ਨੌ ਰਤਨ. ਨੌ ਖ਼ਜ਼ਾਨੇ. ਦੇਖੋ, ਨਉ ਨਿਧਿ। ੪. ਨੌਂ ਗਿਣਤੀ ਦਾ ਬੋਧਕ, ਕ੍ਯੋਂ ਕਿ ਨਿਧਿ ਨੌ ਹਨ। ੫. ਸਮੁੰਦਰ। ੬. ਘਰ. ਨਿਵਾਸਸ੍ਥਾਨ. "ਗੁਣਨਿਧਿ ਗਾਇਆ." (ਆਸਾ ਛੰਤ ਮਃ ੫)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....