pātdha, pātdhuपाठ, पाठु
ਸੰ. ਸੰਗ੍ਯਾ- ਪੜ੍ਹਨ ਦੀ ਕ੍ਰਿਯਾ. ਪਠਨ. ਪੜ੍ਹਾਈ। ੨. ਸਬਕ਼ ਸੰਥਾ. "ਪਾਠ ਪੜਿਓ ਅਰੁ ਬੇਦ ਬੀਚਾਰਿਓ." (ਸੋਰ ਅਃ ਮਃ ੫) ੩. ਪੁਸਤ੍ਤਕ ਦਾ ਭਾਗ. ਅਧ੍ਯਾਯ। ੪. ਕਿਸੇ ਪੁਸ੍ਤਕ ਅਤਵਾ ਸਤੋਤ੍ਰ ਨੂੰ ਨਿਤ੍ਯ ਪੜ੍ਹਨ ਦੀ ਕ੍ਰਿਯਾ.
सं. संग्या- पड़्हन दी क्रिया. पठन. पड़्हाई। २. सबक़ संथा. "पाठ पड़िओ अरु बेद बीचारिओ." (सोर अः मः ५) ३. पुसत्तक दा भाग. अध्याय। ४. किसे पुस्तक अतवा सतोत्र नूं नित्य पड़्हन दी क्रिया.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਪ੍ਰਾ. ਕ੍ਰਿ- ਭੇਜਣਾ. ਦੇਖੋ, ਪ੍ਰਸ੍ਥਾਨ। ੨. ਸੰ. ਸੰਗ੍ਯਾ- ਪੜ੍ਹਨ ਦੀ ਕ੍ਰਿਯਾ. ਪੜ੍ਹਨਾ. ਪਾਠ ਕਰਨਾ. ਦੇਖੋ, ਪਠ....
ਅ਼. [سبق] ਸੰਗ੍ਯਾ- ਸੰਥਾ. ਨਿਤ੍ਯ ਦਾ ਸਿੱਖਿਆ ਪਾਠ। ੨. ਸ਼ਰਤ....
ਸ਼ੰ. ਸੰਗ੍ਯਾ- ਗ੍ਯਾਨ. ਜਾਣਨਾ. ਚੰਗੀ ਤਰ੍ਹਾਂ ਸਮਝਣਾ....
ਸੰ. ਸੰਗ੍ਯਾ- ਪੜ੍ਹਨ ਦੀ ਕ੍ਰਿਯਾ. ਪਠਨ. ਪੜ੍ਹਾਈ। ੨. ਸਬਕ਼ ਸੰਥਾ. "ਪਾਠ ਪੜਿਓ ਅਰੁ ਬੇਦ ਬੀਚਾਰਿਓ." (ਸੋਰ ਅਃ ਮਃ ੫) ੩. ਪੁਸਤ੍ਤਕ ਦਾ ਭਾਗ. ਅਧ੍ਯਾਯ। ੪. ਕਿਸੇ ਪੁਸ੍ਤਕ ਅਤਵਾ ਸਤੋਤ੍ਰ ਨੂੰ ਨਿਤ੍ਯ ਪੜ੍ਹਨ ਦੀ ਕ੍ਰਿਯਾ....
ਵ੍ਯ- ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. "ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨੁ ਸੁੰਨਿ ਨ ਲੂਕੇ." (ਆਸਾ ਕਬੀਰ)...
ਸੰ. ਵੇਦ. ਸੰਗ੍ਯਾ- ਗਿਆਨ. ਇਲਮ. "ਦੀਵਾ ਬਲੈ ਅੰਧੇਰਾ ਜਾਇ। ਬੇਦਪਾਠ ਮਤਿਪਾਪਾ ਖਾਇ।।" (ਵਾਰ ਸੂਹੀ ਮਃ ੧) ਗਿਆਨ ਵਿਚਾਰ ਨਾਲ ਕੀਤਾ ਪਾਠ ਪਾਪਮਤਿ ਦੂਰ ਕਰਦਾ ਹੈ। ੨. ਹਿੰਦੂਧਰਮ ਦੇ ਪ੍ਰਧਾਨ ਧਰਮਗ੍ਰੰਥ- ਰਿਗ, ਯਜੁਰ, ਸਾਮ ਅਤੇ ਅਥਰਵ. "ਬੇਦ ਸਿੰਮ੍ਰਿਤਿ ਕਥੈ ਸਾਸਤ." (ਧਨਾ ਮਃ ੫) ਵੇਦਾਂ ਦਾ ਨਿਰਣਾ ਦੇਖੋ, ਵੇਦ ਸ਼ਬਦ ਵਿੱਚ। ੩. ਚਾਰ ਸੰਖ੍ਯਾ ਬੋਧਕ ਸ਼ਬਦ, ਕਿਉਂਕਿ ਬੇਦ ਚਾਰ ਹਨ. ਦੇਖੋ, ਵੇਦ। ੪. ਰੜਕਾ. ਮੋਟੇ ਤੀਲਿਆਂ ਦਾ ਝਾੜੂ। ੫. ਅੱਗ ਮਚਾਉਣ ਲਈ ਘਾਹ ਦਾ ਮੁੱਠਾ। ੬. ਸੰ. ਵੇਦਿ (ਯਗ੍ਯ ਅਤੇ ਵਿਆਹ ਸਮੇਂ ਰਚਿਆ ਮੰਡਪ). ਵੇਦੀ. "ਬੇਦ ਕੇ ਬਿਧਾਨ ਕੈਕੈ ਬ੍ਯਾਸ ਤੇ ਬੰਧਾਈ ਬੇਦ." (ਰਾਮਾਵ) ੭. ਸੰ. ਵਿੱਦੁ. ਬਿੰਦੀ. "ਕੁੰਕਮ ਬੇਦ ਲਿਲਾਟ ਦੀਏ." (ਕ੍ਰਿਸਨਾਵ) ਕੇਸਰ ਦੀ ਬਿੰਦੀ ਮੱਥੇ ਦੇਕੇ। ੮. ਫ਼ਾ. [بید] ਬੈਤ ਦੀ ਬੇਲ. ਵੇਤ੍ਰ. ਦੇਖੋ, ਬੇਤ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਦੇਖੋ, ਨਿਤ....