pātdhāपाठा
ਸੰਗ੍ਯਾ- ਪੁਸ੍ਟ ਜਵਾਨ. ਪੱਠਾ, "ਪਾਠੇ ਤਰੁਨ ਪਖਰਿਯਾ ਪਰਖੇ." (ਚਰਿਤ੍ਰ ੧੪੨)
संग्या- पुस्ट जवान. पॱठा, "पाठे तरुन पखरिया परखे." (चरित्र १४२)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਯੁਵਨ੍. ਫ਼ਾ. [جوان] ਸੰਗ੍ਯਾ ਅਤੇ ਵਿ- ਯੁਵਾ ਅਵਸ੍ਥਾ ਵਾਲਾ....
ਸੰਗ੍ਯਾ- ਘਾਹ ਦਾ ਪੱਤਾ। ੨. ਚਾਰਾ। ੩. ਸ਼ਰੀਰ ਦੇ ਉਹ ਨਸ, ਜੋ ਦਿਮਾਗ਼ ਨਾਲ ਸੰਬੰਧ ਰਖਦੇ ਹਨ, ਜਿਨ੍ਹਾਂ ਨਾਲ ਸਪਰਸ਼ਗ੍ਯਾਨ ਅਤੇ ਅੰਗਾਂ ਦੀ ਚੇਸ੍ਟਾ ਹੁੰਦੀ ਹੈ. ਸੰਵੇਦਨਸੂਤ੍ਰ. Sinew । ੪. ਬੱਚਾ। ੫. ਨੌਜੁਆਨ....
ਦੇਖੋ, ਤਰੁਣ...
ਵਿ- ਪ੍ਰਖਰ(ਘੋੜੇ ਦਾ ਸਾਜ ਅਤੇ ਕਵਚ) ਧਾਰਨ ਵਾਲਾ. ਸਾਜ ਨਾਲ ਸਜੇਹੋਏ ਅਤੇ ਕਵਚ ਵਾਲੇ ਘੋੜੇ ਪੁਰ ਚੜ੍ਹਨ ਵਾਲਾ. ਘੋੜਚੜ੍ਹਾ ਯੋਧਾ "ਪਖਰਾਰੇ ਨਾਚਤ ਭਏ." (ਚਰਿਤ੍ਰ ੧੨੮) "ਚੁਨ ਚੁਨ ਹਨੇ ਪਖਰੀਆ ਜੁਆਨਾ. "(ਵਿਚਿਤ੍ਰ)"ਚਲੇ ਪਖਰੇਤ ਸਿੰਗਾਰੀ." (ਗੁਰੁਸੋਭਾ) "ਬਡੇ ਈ ਬਨੈਤ ਬੀਰ ਸਭੈ ਪਖਰੈਤ."(ਕ੍ਰਿਸਨਾਵ) ੨. ਸੰਗ੍ਯਾ- ਪ੍ਰਖਰ ਵਾਲਾ (ਪਾਖਰ ਨਾਲ ਸਜਿਆ) ਘੋੜਾ ਅਥਵਾ ਹਾਥੀ।...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....