pāpana, pāpaniपापण, पापणि
ਵਿ- ਪਾਪ ਕਰਨ ਵਾਲੀ. "ਆਈ ਪਾਪਣਿ ਪੂਤਨਾ." (ਭਾਗੁ)
वि- पाप करन वाली. "आई पापणि पूतना." (भागु)
ਸੰ. पाप. ਸੰਗ੍ਯਾ- ਜਿਸ ਤੋਂ ਆਪਣੇ ਆਪ ਨੂੰ ਬਚਾਈਏ, ਅਜੇਹਾ ਕਰਮ. ਦੋਸ. ਗੁਨਾਹ. ਕੁਕਰਮ. "ਪਰਹਰਿ ਪਾਪੁ ਪਛਾਣੈ ਆਪ." (ਓਅੰਕਾਰ) ੨. ਵਿ- ਪਾਪੀ। ੩. ਨੀਚ। ੪. ਅਸ਼ੁਭ. ਅਮੰਗਲ.#ਮਹਾਭਾਰਤ ਵਿੱਚ ਦਸ ਮਹਾ ਪਾਪ ਲਿਖੇ ਹਨ- ਹਿੰਸਾ, ਚੋਰੀ. ਪਰਇਸਤ੍ਰੀਗਮਨ, ਝੂਠ, ਕੌੜਾ ਬੋਲ, ਚੁਗਲੀ. ਵਾਇਦੇਖਿਲਾਫੀ, ਬੁਰਾ ਚਿਤਵਣਾ, ਬੇਰਹਮੀ, ਪੁੰਨ ਦਾਨ ਆਦਿ ਕਰਕੇ ਉਸ ਦੇ ਫਲ ਦੀ ਕਾਮਨਾ ਕਰਨੀ.#ਮਨੁ ਸਿਮ੍ਰਿਤਿ ਦੇ ੧੧. ਵੇਂ ਅਧ੍ਯਾਯ ਦੇ ਸ਼ਲੋਕ ੫੪ ਵਿੱਚ ਪੰਜ ਮਹਾ ਪਾਪ ਲਿਖੇ ਹਨ- ਬ੍ਰਹਮਹਤ੍ਯਾ, ਸ਼ਰਾਬ ਪੀਣੀ, ਚੋਰੀ, ਗੁਰੂ ਦੀ ਇਸਤ੍ਰੀ ਭੋਗਣੀ, ਇਨ੍ਹਾਂ ਪਾਪੀਆਂ ਦੇ ਨਾਲ ਮੇਲ ਕਰਨਾ. ਦੇਖੋ, ਪਾਤਕ ੨.#ਗੁਰਮਤ ਵਿੱਚ ਕਰਤਾਰ ਤੋਂ ਵਿਮੁਖਤਾ, ਉੱਦਮ ਦਾ ਤਿਆਗ, ਅਤੇ ਦਿਲ ਦੁਖਾਉਣਾ, ਤਿੰਨ ਉਗ੍ਰ ਪਾਪ ਹਨ. ਰਹਿਤਨਾਮਿਆਂ ਵਿੱਚ ਮੁੰਡਨ, ਵਿਭਚਾਰ, ਤਮਾਕੂ ਦਾ ਸੇਵਨ ਅਤੇ ਕੁੱਠਾ ਖਾਣਾ ਚਾਰ ਮਹਾ ਪਾਪ ਹਨ.#ਬਾਈਬਲ ਵਿੱਚ ਸੱਤ ਪਾਪ ਲਿਖੇ ਹਨ- ਅਭਿਮਾਨ, ਵਿਭਚਾਰ, ਈਰਖਾ, ਕ੍ਰੋਧ, ਲੋਭ, ਜੀਭਰਸ (ਪੇਟਦਾਸੀਆ ਹੋਣਾ) ਅਤੇ ਆਲਸ. ਦੇਖੋ, ਸੱਤ ਕੁਕਰਮ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਵਿ- ਪਾਪ ਕਰਨ ਵਾਲੀ. "ਆਈ ਪਾਪਣਿ ਪੂਤਨਾ." (ਭਾਗੁ)...
ਸੰ. ਸੰਗ੍ਯਾ- ਮੇਦੇ ਨੂੰ ਪੂਤ (ਪਵਿਤ੍ਰ) ਕਰਨ ਵਾਲੀ ਹਰੜ. ਹਰੀਤਕੀ। ੨. ਬਲਿ ਦੀ ਪੁਤ੍ਰੀ, ਵਕਾਸੁਰ ਅਤੇ ਅਘਾਸੁਰ ਦੀ ਭੈਣ, ਜੋ ਕੰਸ ਦੀ ਪ੍ਰੇਰੀ ਹੋਈ ਦਾਈ ਬਣਕੇ ਨੰਦ ਦੇ ਘਰ ਕ੍ਰਿਸਨ ਜੀ ਨੂੰ ਮਾਰਨ ਗਈ ਸੀ. ਇਸ ਨੇ ਮੰਮਿਆਂ ਪੁਰ ਵਿਹੁ ਲਾਕੇ ਕ੍ਰਿਸਨ ਜੀ ਨੂੰ ਦੁੱਧ ਚੁੰਘਾਕੇ ਮਾਰਨ ਦੀ ਵਿਓਂਤ ਗੁੰਦੀ ਸੀ, ਪਰ ਕ੍ਰਿਸਨ ਦੇਵ ਨੇ ਇਸ ਦਾ ਲਹੂ ਚੂਸਕੇ ਪ੍ਰਾਣ ਕੱਢ ਦਿੱਤੇ. ਦੇਖੋ, ਭਾਗਵਤ ਸਕੰਧ ੧੦. ਅਃ ੬. "ਆਈ ਪਾਪਣਿ ਪੂਤਨਾ ਦੁਹੀਂ ਥਣੀ ਵਿਹੁ ਲਾਇ ਵਹੇਲੀ." (ਭਾਗੁ) "ਜਾਂਕੋ ਮਨ ਪੂਤ ਨਾ ਲਖ੍ਯੋ ਗੁਰੂ ਸੁਪੂਤ ਨਾ ਜਿਸੀ ਕੋ ਪੀਰ ਪੂਤ ਨਾ ਸੰਘਾਰੀ ਸਮ ਪੂਤਨਾ." (ਗੁਪ੍ਰਸੂ) ਜਿਸ ਦਾ ਮਨ ਪੂਤ (ਪਵਿਤ੍ਰ) ਨਹੀਂ, ਜਿਸ ਨੇ ਗੁਰੂ ਸਾਹਿਬ ਦੇ ਸੁਪੁਤ੍ਰ ਨੂੰ ਨਾ ਜਾਣਿਆ ਅਰ ਜਿਸ ਨੂੰ ਪੁੱਤ ਦੀ ਪੀੜ ਨਹੀਂ, ਉਸ ਨੂੰ ਪੁਤਨਾ ਵਾਂਙ ਗੁਰੂ ਹਰਿਗੋਬਿੰਦ ਜੀ ਨੇ ਮਾਰਿਆ। ੩. ਦੇਖੋ, ਪੂਦਨਾ....
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...