pāpīपापी
ਸੰ. पापिन्. ਵਿ- ਪਾਪ ਕਰਨ ਵਾਲਾ. ਦੋਸੀ. ਪਾਤਕੀ. ਅਘੀ. "ਪਾਪੀ ਹਿਐ ਮੈ ਕਾਮ ਬਸਾਇ." (ਬਸੰ ਮਃ ੯)
सं. पापिन्. वि- पाप करन वाला. दोसी. पातकी. अघी. "पापी हिऐ मै काम बसाइ." (बसं मः ९)
ਸੰ. पाप. ਸੰਗ੍ਯਾ- ਜਿਸ ਤੋਂ ਆਪਣੇ ਆਪ ਨੂੰ ਬਚਾਈਏ, ਅਜੇਹਾ ਕਰਮ. ਦੋਸ. ਗੁਨਾਹ. ਕੁਕਰਮ. "ਪਰਹਰਿ ਪਾਪੁ ਪਛਾਣੈ ਆਪ." (ਓਅੰਕਾਰ) ੨. ਵਿ- ਪਾਪੀ। ੩. ਨੀਚ। ੪. ਅਸ਼ੁਭ. ਅਮੰਗਲ.#ਮਹਾਭਾਰਤ ਵਿੱਚ ਦਸ ਮਹਾ ਪਾਪ ਲਿਖੇ ਹਨ- ਹਿੰਸਾ, ਚੋਰੀ. ਪਰਇਸਤ੍ਰੀਗਮਨ, ਝੂਠ, ਕੌੜਾ ਬੋਲ, ਚੁਗਲੀ. ਵਾਇਦੇਖਿਲਾਫੀ, ਬੁਰਾ ਚਿਤਵਣਾ, ਬੇਰਹਮੀ, ਪੁੰਨ ਦਾਨ ਆਦਿ ਕਰਕੇ ਉਸ ਦੇ ਫਲ ਦੀ ਕਾਮਨਾ ਕਰਨੀ.#ਮਨੁ ਸਿਮ੍ਰਿਤਿ ਦੇ ੧੧. ਵੇਂ ਅਧ੍ਯਾਯ ਦੇ ਸ਼ਲੋਕ ੫੪ ਵਿੱਚ ਪੰਜ ਮਹਾ ਪਾਪ ਲਿਖੇ ਹਨ- ਬ੍ਰਹਮਹਤ੍ਯਾ, ਸ਼ਰਾਬ ਪੀਣੀ, ਚੋਰੀ, ਗੁਰੂ ਦੀ ਇਸਤ੍ਰੀ ਭੋਗਣੀ, ਇਨ੍ਹਾਂ ਪਾਪੀਆਂ ਦੇ ਨਾਲ ਮੇਲ ਕਰਨਾ. ਦੇਖੋ, ਪਾਤਕ ੨.#ਗੁਰਮਤ ਵਿੱਚ ਕਰਤਾਰ ਤੋਂ ਵਿਮੁਖਤਾ, ਉੱਦਮ ਦਾ ਤਿਆਗ, ਅਤੇ ਦਿਲ ਦੁਖਾਉਣਾ, ਤਿੰਨ ਉਗ੍ਰ ਪਾਪ ਹਨ. ਰਹਿਤਨਾਮਿਆਂ ਵਿੱਚ ਮੁੰਡਨ, ਵਿਭਚਾਰ, ਤਮਾਕੂ ਦਾ ਸੇਵਨ ਅਤੇ ਕੁੱਠਾ ਖਾਣਾ ਚਾਰ ਮਹਾ ਪਾਪ ਹਨ.#ਬਾਈਬਲ ਵਿੱਚ ਸੱਤ ਪਾਪ ਲਿਖੇ ਹਨ- ਅਭਿਮਾਨ, ਵਿਭਚਾਰ, ਈਰਖਾ, ਕ੍ਰੋਧ, ਲੋਭ, ਜੀਭਰਸ (ਪੇਟਦਾਸੀਆ ਹੋਣਾ) ਅਤੇ ਆਲਸ. ਦੇਖੋ, ਸੱਤ ਕੁਕਰਮ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. पातकिन्. ਵਿ- ਪਾਪ ਕਰਨ ਵਾਲਾ. ਪਾਤਕ ਕਰਮ ਦਾ ਕਰਤਾ....
ਵਿ- ਅਘ (ਪਾਪ) ਕਰਨ ਵਾਲਾ. ਪਾਪੀ। ੨. ਅਧਰਮੀ। ੩. ਦੁਰਾਚਾਰੀ. "ਹਮ ਸੇ ਜੁ ਅਘੀ ਤਿਨ ਕੋ ਗਤਿ ਦੇਵਨ." (ਨਾਪ੍ਰ)...
ਸੰ. पापिन्. ਵਿ- ਪਾਪ ਕਰਨ ਵਾਲਾ. ਦੋਸੀ. ਪਾਤਕੀ. ਅਘੀ. "ਪਾਪੀ ਹਿਐ ਮੈ ਕਾਮ ਬਸਾਇ." (ਬਸੰ ਮਃ ੯)...
ਸੰ. ਕਰ੍ਮ. ਸੰਗ੍ਯਾ- ਕੰਮ. ਕਾਰ੍ਯ. "ਊਤਮ ਊਚਾ ਸਬਦ ਕਾਮ." (ਬਸੰ ਮਃ ੩) ੨. ਸੰ. ਕਾਮ (ਕਮ੍ ਧਾ- ਚਾਹਨਾ. ਇੱਛਾ ਕਰਨਾ. ) ਕਾਮਦੇਵ. ਮਨੋਜ. "ਕਾਮ ਕ੍ਰੋਧ ਕਰਿ ਅੰਧ." (ਧਨਾ ਮਃ ੫) ੩. ਇੱਛਾ. ਕਾਮਨਾ. "ਮੁਕਤਿਦਾਯਕ ਕਾਮ." (ਜਾਪੁ) ੪. ਸੰਕਲਪ. ਫੁਰਣਾ. "ਤਿਆਗਹੁ ਮਨ ਕੇ ਸਗਲ ਕਾਮ." (ਬਸੰ ਮਃ ੫) ੫. ਕ੍ਰਿਸਨ ਜੀ ਦਾ ਪੁਤ੍ਰ ਪ੍ਰਦ੍ਯੁਮਨ, ਜਿਸਨੂੰ ਕਾਮ ਦਾ ਅਵਤਾਰ ਹੋਣ ਕਰਕੇ "ਕਾਮ" ਲਿਖਿਆ ਹੈ.#ਕਾਮਪਾਲ ਅਨੁਜਨਨੀ ਆਦਿ ਭਨੀਜੀਐ।#ਜਾਚਰ ਕਹਿਕੈ ਪੁਨ ਨਾਇਕ ਪਦ ਦੀਜੀਐ।#ਸਤ੍ਰੁ ਸਬਦ ਕੋ ਤਾਂਕੇ ਅੰਤ ਉਚਾਰੀਐ।#ਹੋ! ਸਕਲ ਤੁਪਕੇ ਕੇ ਨਾਮ ਸੁਮੰਤ੍ਰ ਵੀਚਾਰੀਐ। (ਸਾਨਾਮਾ)#ਕਾਮ (ਪ੍ਰਦ੍ਯੁਮਨ) ਨੂੰ ਪਾਲਨ ਵਾਲਾ ਬਲਰਾਮ, ਉਸ ਦੇ ਅਨੁਜ (ਛੋਟੇ ਭਾਈ) ਕ੍ਰਿਸਨ ਜੀ ਦੀ ਇਸਤ੍ਰੀ ਯਮੁਨਾ. ਉਸ ਤੋਂ ਪੈਦਾ ਹੋਇਆ ਘਾਹ, ਉਸ ਨੂੰ ਚਰਣ ਵਾਲਾ ਮ੍ਰਿਗ, ਮ੍ਰਿਗਾਂ ਦਾ ਰਾਜਾ ਸ਼ੇਰ, ਉਸ ਦੀ ਵੈਰਣ ਬੰਦੂਕ। ੬. ਵੀਰਯ. ਸ਼ੁਕ੍ਰ. ਰੇਤ. ਮਨੀ. "ਤਾਂ ਉਸ ਨੂੰ ਦੇਖਕੇ ਉਸ ਦਾ ਕਾਮ ਗਿਰਿਆ." (ਜਸਾ) ੭. ਵਿ- ਮਨੋਹਰ. ਦਿਲਕਸ਼. "ਕਾਮਨੈਨ ਸੁੰਦਰ ਬਦਨ." (ਸਲੋਹ) ੮. ਕਾਰਾਮਦ. ਭਾਵ- ਲਾਭਦਾਇਕ. "ਅਵਰਿ ਕਾਜ ਤੇਰੈ ਕਿਤੈ ਨ ਕਾਮ." (ਆਸਾ ਮਃ ੫) ੯. ਫ਼ਾ. [کام] ਸੰਗ੍ਯਾ- ਮੁਰਾਦ. ਪ੍ਰਯੋਜਨ। ੧੦. ਤਾਲੂਆ....
ਦੇਖੋ, ਬਸਾਉਣਾ ੨. ਅਤੇ ੩. "ਚਪਲਬੁਧਿ ਸਿਉ ਕਹਾ ਬਸਾਇ." (ਬਸੰ ਕਬੀਰ)...