ਪਾਸ

pāsaपास


ਸੰ. ਪਾਰ੍‍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ.


सं. पार्‍श. संग्या- बगल. पासा. "धुखि धुखि उठनिपास." (स. फरीद) २. ओर. त़रफ़। ३. क्रि. वि- नेड़े. समीप. कोल. "लै भेटा पहुच्यो गुरु पास." (गुप्रसू) ४. सं. पाश संग्या- फाही. फंदा. "पासन पास लए अरि केतक." (चरित्र १२८) फाहीआं नाल कितने वैरी फाह लए.#धनुरवेद विॱच पाश दो प्रकार दा लिखिआ है- इॱक पशु फाहुण दा, दूजा मनुॱखां लई, पुराणे समें इह जंग दा शसत्र सी. इस दी लंबाई दस हॱथ हुंदी सी. सूत, चंम दी रॱसी अते नलीएर दी जॱत तों इस दी रचना हुंदी अते मोम आदि नाल चिकना अते सखत कर लीता जांदा सी. पाश दे सिरे ते सिरखफराही गॱठ हुंदी, जो दुशमन दे सिर ते फैंकी जांदी. जद गल विॱच पाश दा चॱकर पै जांदा तां बहुत फुरती नाल वैरी नूं खिॱच लईदा सी. खिॱचण तों पाश नाल गल घुॱटिआ जांदा अते वैरी मर जांदा जां बेहोश हो जांदा। ५. फ़ा. [پاش] पाश फटणा. टुकड़े होणा. बिखरना। ६. फ़ा. [پاس] निगहबानी। ७. रख्या। ८. प. हर. तिंन घंटे दा समां.