pāsaka, pāsakha, pāsagaपासक, पासख, पासग
ਸੰ. ਪਾਰ੍ਸਗ ਸੰਗ੍ਯਾ- ਪਾਸੇ ਜਾਣ ਵਾਲਾ. ਤਕੜੀ ਦੇ ਪਲੜਿਆਂ ਦਾ ਭਾਰ ਸਮਾਨ ਕਰਨ ਲਈ ਹਲਕੇ ਪਾਸੇ ਜਾਣ ਵਾਲਾ ਬੋਝ। ਫ਼ਾ. [پاسنگ] ਪਾਸੰਗ.
सं. पार्सग संग्या- पासे जाण वाला. तकड़ी देपलड़िआं दा भार समान करन लई हलके पासे जाण वाला बोझ। फ़ा. [پاسنگ] पासंग.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕ੍ਰਿ. ਵਿ- ਕੋਲ. ਨੇੜੇ. ਸਮੀਪ. "ਸਰਬ ਚਿੰਤ ਤੁਧੁ ਪਾਸੇ." (ਬਿਲਾ ਮਃ ੧) ੨. ਪਾਸਾ ਦਾ ਬਹੁਵਚਨ....
ਸੰਗ੍ਯਾ- ਗ੍ਯਾਨ. ਸਮਝ. ਬੋਧ. "ਪੂਰੇ ਗੁਰੁ ਤੇ ਜਾਣੈ ਜਾਣ." (ਬਸੰ ਅਃ ਮਃ ੧) ੨. ਜਾਣਾ. ਗਮਨ। ੩. ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪. ਦੇਖੋ, ਜਾਣੁ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
(ਦੇਖੋ, ਭ੍ਰੀ ਧਾ) ਸੰ. ਬੋਝ. ਫ਼ਾ- ਬਾਰ. "ਬੰਨਿਭਾਰ ਉਚਾਇਨਿ ਛਟੀਐ." (ਵਾਰ ਰਾਮ ੩) ੨. ਅੱਠ ਹਜ਼ਾਰ ਤੋਲਾ ਪ੍ਰਮਾਣ. "ਏਕ ਏਕ ਸੁਵਰਣ ਕੋ ਦਿਜ ਏਕ ਦੀਜੈ ਭਾਰ." (ਗ੍ਯਾਨ) "ਜਗਨ ਕਰੈ ਬਹੁ ਭਾਰ ਅਫਾਰੀ." (ਗਉ ਅਃ ਮਃ ੧) ੩. ਅੰਨ ਆਦਿ ਵਸਤੂਆਂ ਦਾ ਭਾਰ ਵੀਹ ਧੜੀਆਂ ਦਾ ਮੰਨਿਆ ਹੈ, ਅਰਥਾਤ ਪੰਜ ਮਣ ਕੱਚਾ. "ਜਉ ਗੁਰਦੇਉ ਅਠਾਰਹ ਭਾਰ." (ਭੈਰ ਨਾਮਦੇਵ) ਅਠਾਰਹ ਭਾਰ ਵਨਸਪਤਿ ਠਾਕੁਰ ਨੂੰ ਭੇਟਾ ਹੋ ਗਈ. ਦੇਖੋ, ਅਠਾਰਹਭਾਰ। ੪. ਆਧਾਰ. "ਤੀਨਿ ਲੋਕ ਜਾਕੈ ਹਹਿ ਭਾਰ." (ਗਉ ਕਬੀਰ) ੫. ਮਾਨ, ਸਤਕਾਰ. "ਅਸਾਂ ਤੇਰਾ ਭਾਰ ਰਖਿਆ ਹੈ." (ਜਸਭਾਮ) ੬. ਅਹਸਾਨ. ਉਪਕਾਰ ਦਾ ਬੋਝ। ੭. ਮੁਸੀਬਤ. "ਜੋ ਤੇਰੀ ਸਰਣਾਗਤਾ, ਤਿਨ ਨਾਹੀ ਭਾਰ." (ਬਿਲਾ ਰਵਿਦਾਸ) ੮. ਕ੍ਰਿ. ਵਿ- ਤੇਰੇ ਮਾਤ੍ਰ. "ਗਛੇਣ ਨੰਣਭਾਰੇਣ." (ਗਾਥਾ) ਨੇਤ੍ਰ ਦੇ ਭੌਰ ਵਿੱਚ (ਪਲਕ ਭਰ ਮੇਂ) ਸਭ ਥਾਂ ਜਾ ਸਕੇ। ੯. ਸਮੁਦਾਯ. ਗਰੋਹ. "ਸਭਿ ਧਰਤੀ ਸਭਿ ਭਾਰ." (ਮਃ ੧. ਵਾਰ ਸਾਰ) ਪ੍ਰਿਥਿਵੀ ਦੇ ਸਾਰੇ ਪਦਾਰਥ....
ਸੰ. ਵਿ- ਤੁਲ੍ਯ. ਬਰਾਬਰ. ਜੇਹਾ। ੨. ਸਮਾਇਆ. ਮਿਲਿਆ. "ਜੋਤੀ ਜੋਤਿ ਸਮਾਨ." (ਬਿਲਾ ਮਃ ੫) ੩. ਦੇਖੋ, ਸਵੈਯੇ ਦਾ ਰੂਪ ੬। ੪. ਨਾਭਿ ਵਿੱਚ ਰਹਿਣ ਵਾਲੀ ਪ੍ਰਾਣ ਵਾਯੂ। ੫. ਆਦਰ. ਸੰਮਾਨ. "ਰਾਜ ਦੁਆਰੈ ਸੋਭ ਸਮਾਨੈ." (ਗਉ ਅਃ ਮਃ ੧) ੬. ਸ- ਮਾਨ. ਉਸ ਨੂੰ ਮੰਨ. ਉਸ ਨੂੰ ਜਾਣ. "ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨ." (ਕੇਦਾ ਰਵਿਦਾਸ) ੭. ਸਾਮਾਨ ਦਾ ਸੰਖੇਪ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਭਾਰ. ਵਜ਼ਨ। ੨. ਵਾਹ੍ਯ (ਢੋਣ) ਯੋਗ੍ਯ....
ਦੇਖੋ, ਪਾਸਗ....