pikabēanī, pikabainī, pikabainīपिकबयनी, पिकबैणी, पिकबैनी
ਵਿ- ਪਿਕ (ਕੋਕਿਲ) ਜੇਹੀ ਹੈ ਜਿਸ ਦੀ ਬਾਣੀ. ਕੋਕਿਲ ਜੇਹੇ ਮਿੱਠੇ ਵਾਕ ਬੋਲਣ ਵਾਲੀ. "ਰੂਪਰਾਸਿ ਸੁੰਦਰ ਪਿਕਬੈਣੀ." (ਰਾਮਾਵ)
वि- पिक (कोकिल) जेही है जिस दी बाणी. कोकिल जेहे मिॱठे वाक बोलण वाली. "रूपरासि सुंदर पिकबैणी." (रामाव)
ਸੰ. ਵਿ- ਜੋ ਮਿੱਠਾ ਸ਼ਬਦ ਕਰੇ. "ਬੋਲਤ ਹੈਂ ਪਿਕ ਕੋਕਲ ਮੋਰ." (ਕ੍ਰਿਸਨਾਵ) ੨. ਸੰਗ੍ਯਾ- ਕੋਕਿਲ. ਕੋਇਲ....
ਸੰ. ਸੰਗ੍ਯਾ- ਕੋਇਲ. ਪਿਕ. "ਕੋਕਿਲ ਹੋਵਾਂ ਅੰਬਿ ਬਸਾਂ." (ਗਉ ਮਃ ੧) ੨. ਰਾਜਾ ਰਸਾਲੂ ਦੀ ਰਾਣੀ ਦਾ ਨਾਉਂ ਭੀ ਕੋਕਿਲਾ ਸੀ। ੩. ਇੱਕ ਥਾਂ ਪਹਾੜੀ ਕਾਂਉਂ (ਕਾਕੋਲ) ਵਾਸਤੇ ਕੋਕਿਲ ਸ਼ਬਦ ਵਰਤਿਆ ਹੈ. "ਕੋਕਿਲ ਕਾਕ ਜਹਾਂ ਕਿਲਕਾਰਹਿਂ." (ਚਰਿਤ੍ਰ ੪੦੫) ੪. ਪਹਾੜ ਵਿੱਚ ਹਰੀਅਲ ਪੰਖੀ ਨੂੰ ਭੀ ਕੋਕਿਲ ਆਖਦੇ ਹਨ....
ਵਿ- ਜੈਸੀ. "ਜੇਹੀ ਸੁਰਤਿ ਤੇਹਾ ਤਿਨ ਰਾਹੁ." (ਸ੍ਰੀ ਮਃ ੧) ੨. ਸੰਗ੍ਯਾ- ਜਿਹ (ਚਿੱਲਾ) ਰੱਖਣ ਵਾਲਾ ਧਨੁਖ. ਚਿੱਲੇਦਾਰ ਕਮਾਨ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)...
ਸੰ. ਸੰਗ੍ਯਾ- ਬਚਨ। ੨. ਵਕ (ਬਗੁਲਿਆਂ) ਦੀ ਪੰਕ੍ਤਿ (ਡਾਰ). ੩. ਵਿ- ਬਗੁਲੇ ਨਾਲ ਹੈ ਜਿਸ ਦਾ ਸੰਬੰਧ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਵਿ- ਪਿਕ (ਕੋਕਿਲ) ਜੇਹੀ ਹੈ ਜਿਸ ਦੀ ਬਾਣੀ. ਕੋਕਿਲ ਜੇਹੇ ਮਿੱਠੇ ਵਾਕ ਬੋਲਣ ਵਾਲੀ. "ਰੂਪਰਾਸਿ ਸੁੰਦਰ ਪਿਕਬੈਣੀ." (ਰਾਮਾਵ)...