pitaraपितर
ਸੰਗ੍ਯਾ- ਪਿਤ੍ਰਿ. ਪਿਤਾ. ਪਦਰ. ਬਾਪ. "ਮਾਤਰ ਪਿਤਰ ਤਿਅਗਿਕੈ." (ਸਾਰ ਪੜਤਾਲ ਮਃ ੫) ੨. ਸੰ. पितृ- ਪਿਤ੍ਰਿ. ਮੋਏ ਹੋਏ ਬਾਪ ਦਾਦਾ ਆਦਿ ਬਜ਼ੁਰਗ. "ਐਸੇ ਪਿਤਰ ਤੁਮਾਰੇ ਕਹੀਅਹਿ, ਆਪ ਨ ਕਹਿ ਆਨ ਲੇਹੀ." (ਗਉ ਕਬੀਰ ) ੩. ਵਡੇ ਵਡੇਰੇ. ਬਾਪ ਦਾਦਾ ਮਾਤਾ ਦਾਦੀ ਆਦਿ. "ਜੀਵਤ ਪਿਤਰ ਨ ਮਾਨੈ ਕੋਊ, ਮੂਏ ਸਰਾਧ ਕਰਾਈ." (ਗਉ ਕਬੀਰ)
संग्या- पित्रि. पिता. पदर. बाप. "मातर पितर तिअगिकै." (सार पड़ताल मः ५) २. सं. पितृ- पित्रि. मोए होए बाप दादा आदि बज़ुरग. "ऐसे पितर तुमारे कहीअहि, आप न कहि आन लेही." (गउ कबीर ) ३. वडे वडेरे. बाप दादा माता दादी आदि. "जीवत पितर न मानै कोऊ, मूए सराध कराई." (गउ कबीर)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਪਿਤਰ ਅਤੇ ਪਿਤਾ....
ਸੰਗ੍ਯਾ- ਜੋ ਰਖ੍ਯਾ ਕਰੇ, ਬਾਪ. ਪਿਤ੍ਰਿ. ਜਨਕ. "ਪਿਤਾ ਕਾ ਜਨਮ ਕਿਆ ਜਾਨੈ ਪੂਤ?" (ਸੁਖਮਨੀ)...
ਫ਼ਾ. [پدر] ਪਦਰ ਅਥਵਾ ਪਿਦਰ. ਪਿਤਾ. ਸੰ. ਪਿਤ੍ਰਿ. ਅੰ father ਲੈਟਿਨ peter. ਪੁਰਤ padre. "ਜਨ ਪਿਸਰ ਪਦਰ ਬਿਰਾਦਰਾ." (ਤਿਲੰ ਮਃ ੧)...
(ਸੰ. ਵਾਪ. ਵਿ- ਬੀਜਣ ਵਾਲਾ). ਸੰਗ੍ਯਾ- ਪਿਤਾ. ਜਨਕ. ਬਾਪੂ. ਸੰ. ਵਪ੍ਰ. "ਕਾਹੇ ਪੂਤ ਝਗਰਤ ਹਉ ਸੰਗਿ ਬਾਪ?" (ਸਾਰ ਮਃ ੪)...
ਸੰ. मातृ- ਮਾਤ੍ਰਿ. ਮਾਤਾ. ਮਾਂ. ਫ਼ਾ. ਮਾਦਰ. ਅੰ. Mother "ਮਾਤਰ ਪਿਤਰ ਤਿਆਗਿ ਕੈ." (ਸਰ ਪੜਤਾਲ ਮਃ ੫)...
ਸੰਗ੍ਯਾ- ਪਿਤ੍ਰਿ. ਪਿਤਾ. ਪਦਰ. ਬਾਪ. "ਮਾਤਰ ਪਿਤਰ ਤਿਅਗਿਕੈ." (ਸਾਰ ਪੜਤਾਲ ਮਃ ੫) ੨. ਸੰ. पितृ- ਪਿਤ੍ਰਿ. ਮੋਏ ਹੋਏ ਬਾਪ ਦਾਦਾ ਆਦਿ ਬਜ਼ੁਰਗ. "ਐਸੇ ਪਿਤਰ ਤੁਮਾਰੇ ਕਹੀਅਹਿ, ਆਪ ਨ ਕਹਿ ਆਨ ਲੇਹੀ." (ਗਉ ਕਬੀਰ ) ੩. ਵਡੇ ਵਡੇਰੇ. ਬਾਪ ਦਾਦਾ ਮਾਤਾ ਦਾਦੀ ਆਦਿ. "ਜੀਵਤ ਪਿਤਰ ਨ ਮਾਨੈ ਕੋਊ, ਮੂਏ ਸਰਾਧ ਕਰਾਈ." (ਗਉ ਕਬੀਰ)...
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਸੰਗ੍ਯਾ- ਜਾਂਚ. ਛਾਨ ਬੀਨ. ਦੇਖ ਭਾਲ। ੨. ਪੱਟਤਾਲ. ਚਾਰ ਤਾਲ ਦਾ ਭੇਦ. ਇਸ ਤਾਲ ਵਿੱਚ ਗਾਏ ਜਾਣ ਵਾਲੇ ਪਦਾਂ ਦੀ "ਪੜਤਾਲ" ਸੰਗ੍ਯਾ ਹੋ ਗਈ ਹੈ, ਭਾਵੇਂ ਉਹ ਕਿਸੇ ਧਾਰਨਾ ਦੇ ਹੋਣ. ਦੇਖੋ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਆਸਾ ਕਾਨੜੇ ਆਦਿਕ ਰਾਗਾਂ ਦੇ ਪੜਤਾਲ. ਸਰਬਲੋਹ ਵਿੱਚ ਅਨੇਕ ਛੰਦਾਂ ਦੇ ਆਦਿ "ਪੜਤਾਲ" ਲਿਖਿਆ ਹੈ. ਪੜਤਾਲ ਗਾਉਣ ਦੀਆਂ ਪੁਰਾਣੀਆਂ ਰੀਤਾਂ ਹੁਣ ਲੋਪ ਹੋ ਰਹੀਆਂ ਹਨ. ਸ਼੍ਰੀ ਗੁਰੂ ਅਰਜਨਦੇਵ ਦਾ ਸਿਖਾਇਆ ਸੰਗੀਤ ਸਿੱਖਾਂ ਨੇ ਅਨਗਹਿਲੀ ਕਰਕੇ ਭੁਲਾ ਦਿੱਤਾ ਹੈ. ਭਾਈ ਗੁਰਮੁਖ ਸਿੰਘ ਭਾਈ ਅਤਰਾ ਅਤੇ ਭਾਈ ਦਿੱਤੂ ਆਦਿਕ ਦੇ ਗਾਏ ਪੜਤਾਲ ਜੋ ਸਾਡੇ ਸੁਣਨ ਵਿੱਚ ਆਏ ਹਨ, ਹੁਣ ਉਹ ਕੇਵਲ ਸਿਮ੍ਰਿਤੀ ਵਿੱਚ ਰਹਿ ਗਏ ਹਨ....
ਸੰਗ੍ਯਾ- ਪਿਤਾ ਦਾ ਪਿਤਾ. ਪਿਤਾਮਹ. "ਪਿਊ ਦਾਦੇ ਕਾ ਖੋਲਿ ਡਿਠਾ ਖਜਾਨਾ." (ਗਉ ਮਃ ੫) ਇਸ ਥਾਂ ਭਾਵ ਬਜ਼ੁਰਗ ਸਤਿਗੁਰਾਂ ਦੀ ਬਾਣੀਰੂਪ ਭੰਡਾਰ ਤੋਂ ਹੈ। ੨. ਦੇਖੋ, ਦਾਦਹ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਫ਼ਾ. [بزُرگ] ਵਿ- ਬਡਾ. ਵ੍ਰਿੱਧ....
ਅਜੇਹੇ. ਏਹੇ ਜੇਹੇ. "ਐਸੇ ਸੰਤ ਨ ਮੋਕਉ ਭਾਵਹਿ." (ਆਸਾ ਕਬੀਰ) ੨. ਇਸ ਪ੍ਰਕਾਰ. ਇਸ ਤਰਾਂ. "ਰਾਮ ਜਪਹੁ ਜੀਅ ਐਸੇ ਐਸੇ." (ਗਉ ਕਬੀਰ)...
ਦੇਖੋ, ਕਹ। ੨. ਨੂੰ. ਕੋ. "ਪ੍ਰਭੁ ਜੂ, ਤੋ ਕਹਿ ਲਾਜ ਹਮਾਰੀ." (ਹਜਾਰੇ ੧੦)...
ਦੇਖੋ, ਲੇਹ ੧। ੨. ਇੱਕ ਜੱਟ ਜਾਤਿ। ੩. ਲੈਂਦਾ ਹੈ. ਲੇਹੀਂ. ਲੈਂਦੇ ਹਨ. "ਡੋਰੀ ਪੂਰੀ ਮਾਪਹਿ ਨਾਹੀ, ਬਹੁ ਬਿਸਟਾਲਾ ਲੇਹੀ." (ਸੂਹੀ ਕਬੀਰ)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. ਸੰਗ੍ਯਾ- ਮਾਂ. ਮਾਤ੍ਰਿ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਦੁਰ੍ਗਾ. ਭਵਾਨੀ। ੩. ਚੇਚਕ ਦੀ ਦੇਵੀ. ਸ਼ੀਤਲਾ। ੪. ਵਿ- ਮੱਤ. ਮਸ੍ਤ ਹੋਇਆ. "ਤੇਰਾ ਜਨੁ ਰਾਮਰਸਾਇਣਿ ਮਾਤਾ." (ਦੇਵ ਮਃ ੫) ੫. ਅਭਿਮਾਨੀ. ਅਹੰਕਾਰੀ. "ਮਾਤਾ ਭੈਸਾ ਅਮੁਹਾ ਜਾਇ." (ਗਉ ਕਬੀਰ) ਭਾਵ- ਅਹੰਕਾਰੀ ਮਨ ਅਥਵਾ ਮਾਯਾਮਦ ਵਿੱਚ ਮਸ੍ਤ ਖੋਰੀ ਆਦਮੀ....
ਸੰਗ੍ਯਾ- ਪਿਤਾ ਦੀ ਮਾਤਾ. ਪਿਤਾਮਹੀ। ੨. ਫ਼ਾ. ਦਾਦ (ਇਨਸਾਫ਼) ਚਾਹੁਣ ਵਾਲਾ. ਫਰਿਆਦੀ. "ਦਾਦੀ ਦਾਦਿ ਨ ਪਹੁਚਨਹਾਰਾ, ਚੂਪੀ ਨਿਰਨਉ ਪਾਇਆ." (ਆਸਾ ਮਃ ੫) ਜੋ ਫ਼ਰਿਆਦੀ ਵਾਵੇਲਾ ਕਰਨ ਤੋਂ ਇਨਸਾਫ ਨਹੀਂ ਪਾ ਸਕਦਾ ਸੀ, ਹੁਣ ਚੁਪਕੀਤੇ ਹੀ ਫੈਸਲਾ ਪਾਲਿਆ. ਭਾਵ- ਵਿਚਾਰ ਦੀ ਪ੍ਰਾਪਤੀ ਹੋਣ ਪੁਰ ਅਸਲ ਬਾਤ ਖ਼ਾਮੋਸ਼ੀ ਅਖ਼ਤਿਆਰ ਕਰਲਈ। ੩. ਤੂੰ ਦਿੱਤਾ. ਦੇਖੋ, ਦਾਦਨ....
ਸੰ. ਜੀਵਿਤ. ਵਿ- ਜ਼ਿੰਦਹ. ਜਿਉਂਦਾ. "ਜੀਵਤ ਪਿਤਰ ਨ ਮਾਨੈ ਕੋਊ ਮੂਏ ਸਰਾਧ ਕਰਾਹੀ." (ਗਉ ਕਬੀਰ) "ਜੀਵਤ ਕਉ ਮੂਆ ਕਹੈ." (ਗਉ ਅਃ ਮਃ ੧) ੨. ਚੇਤਨ. "ਸੋ ਜੀਵਤ, ਜਿਹ ਜੀਵ ਜਪਿਆ." (ਬਾਵਨ) ਜਿਸ ਨੇ ਜੜ੍ਹ ਉਪਾਸਨਾ ਤ੍ਯਾਗਕੇ ਚੇਤਨ (ਕਰਤਾਰ) ਜਪਿਆ ਹੈ, ਉਹ ਜੀਵਿਤ ਹੈ। ੩. ਉਪਜੀਵਿਕਾ (ਰੋਜ਼ੀ) ਲਈ ਭੀ ਜੀਵਤ ਸ਼ਬਦ ਆਇਆ ਹੈ. "ਕਾਹੂ ਬਿਹਾਵੈ ਸੋਧਤ ਜੀਵਤ." (ਰਾਮ ਅਃ ਮਃ ੫)...
ਮਨ ਹੀ. ਦਿਲ ਹੀ. "ਮਾਨੈ ਹਾਟੁ ਮਾਨੈ ਪਾਟੁ, ਮਨੈ ਹੈ ਪਾਸਾਰੀ." (ਪ੍ਰਭਾ ਨਾਮਦੇਵ) ਮਨਹੀ ਦੁਕਾਨ ਮਨ ਹੀ ਪੱਤਨ (ਨਗਰ) ਮਨ ਹੀ ਪਨਸਾਰੀ (ਦੁਕਾਨਦਾਰ). ੨. ਮੰਨਦਾ ਹੈ. ਕ਼ਬੂਲ ਕਰਦਾ ਹੈ. "ਮਾਨੈ ਹੁਕਮੁ ਤਜੈ ਅਭਿਮਾਨੈ." (ਸੂਹੀ ਮਃ ੫) ੩. ਦੇਖੋ, ਮ੍ਹਾਨੈ....
ਸੰ. श्राद्घ. ਸ਼੍ਰਾੱਧ. ਸੰਗ੍ਯਾ- ਸ਼੍ਰੱਧਾ ਨਾਲ ਕੀਤਾ ਹੋਇਆ ਕਰਮ. ੨. ਪਿਤਰਾਂ ਵਾਸਤੇ ਸ਼੍ਰੱਧਾ ਨਾਲ ਕੀਤਾ ਅੰਨ ਵਸਤ੍ਰ ਆਦਿ ਦਾਨ. ਹਿੰਦੂਮਤ ਵਿੱਚ ਸ਼੍ਰਾੱਧ ਦੇ ਚਾਰ ਭੇਦ ਹਨ-#(ੳ) ਨਿਤ੍ਯ ਸ਼੍ਰਾੱਧ, ਜੋ ਨਿੱਤ ਹੀ ਦੇਵਤਾ ਪਿਤਰਾਂ ਨੂੰ ਜਲ ਆਦਿ ਦੇਣਾ.#(ਅ) ਪਾਰਵਣ. ਜੋ ਅਮਾਵਸ ਆਦਿ ਪਰਵਾਂ ਪੁਰ ਕਰਨਾ.#(ੲ) ਕ੍ਸ਼੍ਯਾਹ, ਜੋ ਮੋਏ ਹੋਏ ਪਿਤਰ ਦੇ ਦੇਹਾਂਤ ਵਾਲੇ ਦਿਨ ਕਰਨਾ.#(ਸ) ਮਹਾਲਯ, ਜੋ ਅੱਸੂ ਦੇ ਪਹਿਲੇ ਪੱਖ ਵਿੱਚ ਕਰਨਾ.#"ਜੀਵਨ ਪਿਤਰ ਨ ਮਾਨੈ ਕੋਊ ਮੂਏ ਸਰਾਧ ਕਰਾਹੀ."#(ਗਉ ਕਬੀਰ)...
ਕਰਾਉਂਦਾ ਹੈ. "ਜੇਹਾ ਕਰਾਇਹ ਤੇਹਾ ਹਉ ਕਰੀ ਵਖਿਆਨੁ." (ਸੂਹੀ ਮਃ ੪) ੨. ਤੂੰ ਕਰਾਵੇਂ। ੩. ਕਰਾਈਂ. ਮੈਂ ਕਰਾਵਾਂ....