pingalaपिंगल
ਸੰ. ਵਿ- ਪੀਲਾ. ਪੀਤ। ੨. ਭੂਰਾ ਅਤੇ ਲਾਲ. ਤਾਮੜਾ। ੩. ਸੰਗ੍ਯਾ- ਇੱਕ ਮੁਨਿ, ਜੋ ਛੰਦਸ਼ਾਸਤ੍ਰ ਦਾ ਆਚਾਰਯ ਹੋਇਆ ਹੈ. ਛੰਦਸੂਤ੍ਰ ਪਹਿਲਾਂ ਇਸੇ ਵਿਦ੍ਵਾਨ ਨੇ ਰਚੇ ਹਨ. ਇਸ ਦਾ ਸਮਾਂ ਸਨ ਈਸਵੀ ਤੋਂ ਦੋ ਸੌ ਵਰ੍ਹੇ ਪਹਿਲਾਂ ਮੰਨਿਆ ਹੈ। ੪. ਪਿੰਗਲ ਮੁਨਿ ਦਾ ਰਚਿਆ ਛੰਦਸ਼ਾਸਤ੍ਰ। ੫. ਬਾਂਦਰ। ੬. ਅਗਨਿ। ੭. ਪਿੱਤਲ ਧਾਤੁ। ੮. ਹੜਤਾਲ। ੯. ਉੱਲੂ. ਉਲੂਕ। ੧੦. ਖਸ. ਉਸ਼ੀਰ.
सं. वि- पीला. पीत। २. भूरा अते लाल. तामड़ा। ३. संग्या- इॱक मुनि, जो छंदशासत्र दा आचारय होइआ है. छंदसूत्र पहिलां इसे विद्वान ने रचे हन. इस दा समां सन ईसवी तों दो सौ वर्हे पहिलां मंनिआहै। ४. पिंगल मुनि दा रचिआ छंदशासत्र। ५. बांदर। ६. अगनि। ७. पिॱतल धातु। ८. हड़ताल। ९. उॱलू. उलूक। १०. खस. उशीर.
ਵਿ- ਪੀਤ. ਜਰਦ....
ਸੰ. ਵਿ- ਪੀਲਾ. ਜ਼ਰਦ. "ਪੀਤ ਬਸਨ." (ਸਵੈਯੇ ਮਃ ੪. ਕੇ) ੨. ਪੀਤਾ ਹੋਇਆ. ਪਾਨ ਕੀਤਾ. "ਕਹੂੰ ਜੋਗਿਨੀ ਪੀਤ ਲੋਹੂ." (ਚਰਿਤ੍ਰ ੧੦੨) ੩. ਸੰਗ੍ਯਾ- ਹਰਤਾਲ. "ਪੀਤ ਪੀਤੰਬਰ ਤ੍ਰਿਭਞਣ ਧਣੀ." (ਮਾਰੂ ਸੋਲਹੇ ਮਃ ੫) ਹਰਤਾਲ ਜੇਹੇ ਪੀਲੇ ਵਸਤ੍ਰ। ੪. ਪੁਖਰਾਜ ਰਤਨ। ੫. ਪ੍ਰੀਤਿ ਦੀ ਥਾਂ ਭੀ ਇਹ ਸ਼ਬਦ ਵਰਤਿਆ ਹੈ- "ਪਾਸ ਸੀ ਪੀਤ." (ਚਰਿਤ੍ਰ ੧੮੦) ਫਾਹੀ ਜੇਹੀ ਪ੍ਰੀਤਿ....
ਦੇਖੋ, ਭੂਰ ੩। ੨. ਉਂਨ ਦਾ ਆਸਣ. ਛੋਟਾ ਕੰਬਲ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ....
ਸੰ. ਤਾਮ੍ਰਾਭ. ਵਿ- ਤਾਂਬੇ ਰੰਗਾ. ਲਾਲੀ ਦੀ ਝਲਕ ਸਹਿਤ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਜਿਸ ਦਾ ਮਨ ਦੁੱਖ ਨਾਲ ਵ੍ਯਾਕੁਲ ਨਾ ਹੋਵੇ. ਸਾਧੁ. ਰਿਖਿ. ਸੰਤ.¹ "ਸੋ ਮੁਨਿ. ਜਿ ਮਨ ਕੀ ਦੁਬਿਧਾ ਮਾਰੇ." (ਭੈਰ ਮਃ ੩) ੨. ਮਨਨਸ਼ੀਲ ਵਿਚਾਰ ਕਰਨ ਵਾਲਾ। ੩. ਸ਼ਿਵ. ਮਹਾਦੇਵ. "ਪੂਜਨ ਕਾਲ੍ਹ ਜਾਂਉਂਗੀ ਮੈ ਮੁਨਿ." (ਚਰਿਤ੍ਰ ੨੧੫) ੪. ਸੱਤ ਸੰਖ੍ਯਾ ਬੋਧਕ, ਕਿਉਂਕਿ ਪੁਰਾਣਾਂ ਨੇ ਮੁਨਿ (ਰਿਸਿ), ਸੱਤ ਮੰਨੇ ਹਨ. ਦੇਖੋ, ਸਪਤ ਰਿਖੀ। ੫. ਮੌਨ ਧਾਰਨ ਵਾਲਾ ਪੁਰਖ. ਚੁਪ ਕੀਤਾ. ਮੌਨੀ....
ਸੰ. छन्दः शास्त्र ਛੰਦਵਿਦ੍ਯਾ ਦਾ ਸ਼ਾਸ੍ਤ੍ਰ. ਪਿੰਗਲਸ਼ਾਸ੍ਤ. Prosozy. ਇ਼ਲਮੇ ਅ਼ਰੂਜ....
ਸੰ. ਆਚਾਰ੍ਯ੍ਯ. ਸੰਗ੍ਯਾ- ਗੁਰੂ. ਧਰਮ ਦਾ ਉਪਦੇਸ਼ ਦਾਤਾ। ੨. ਵਿਦ੍ਯਾਗੁਰੂ। ੩. ਬ੍ਰਾਹਮਣਾਂ ਦੀ ਇੱਕ ਜਾਤੀ, ਜੋ ਮੁਰਦਿਆਂ ਦਾ ਧਾਨ ਲੈਕੇ ਗੁਜ਼ਾਰਾ ਕਰਦੀ ਹੈ, ਅਤੇ ਮੁਰਦਿਆਂ ਨਾਲ ਪਿੰਡ ਦੀਵਾ ਆਦਿ ਲੈ ਕੇ ਸ਼ਮਸ਼ਾਨ ਵਿੱਚ ਜਾਂਦੀ ਹੈ. ਲੋਕ ਪ੍ਰਸਿੱਧ ਇਸ ਦਾ ਨਾਉਂ "ਮਹਾ ਬ੍ਰਾਹਮਣ" ਭੀ ਹੈ....
ਕ੍ਰਿ. ਵਿ- ਪਹਿਲੇ. ਪੂਰਵ ਕਾਲ ਮੇਂ....
ਵਿ- ਵਿਦ੍ਯਾ (ਇ਼ਲਮ) ਵਾਲਾ. ਪੰਡਿਤ. ਆ਼ਲਿਮ। ੨. ਸੰਗ੍ਯਾ- ਪੰਜਾਬੀ ਦਾ ਇੱਕ ਇਮਤਹ਼ਾਨ....
ਅ਼. [عیِسوی] ਵਿ- ਈ਼ਸਾ ਨਾਲ ਸੰਬੰਧਿਤ. ਈ਼ਸਾ ਦਾ. ਜਿਵੇਂ- ਈਸਵੀ ਸਨ....
ਵਰ੍ਹਾ ਦਾ ਬਹੁਵਚਨ. ਦੇਖੋ, ਵਰ੍ਹਾ। ੨. ਇੱਕ ਜੱਟ ਗੋਤ੍ਰ। ੩. ਵਰ੍ਹੇ ਗੋਤ ਦੇ ਜੱਟਾਂ ਦਾ ਵਸਾਇਆ ਪਿੰਡ....
ਮਨਨ ਕੀਤਾ। ੨. ਮਨਜੂਰ ਕੀਤਾ। ੩. ਸੰ. ਮਾਨ੍ਯ. ਵਿ- ਪੂਜ੍ਯ. "ਨਾਨਕ ਮੰਨਿਆ ਮੰਨੀਐ." (ਮਃ ੧. ਵਾਰ ਰਾਮ ੧) ਮਾਨ੍ਯ ਨੂੰ ਮੰਨੀਏ....
ਸੰ. ਵਿ- ਪੀਲਾ. ਪੀਤ। ੨. ਭੂਰਾ ਅਤੇ ਲਾਲ. ਤਾਮੜਾ। ੩. ਸੰਗ੍ਯਾ- ਇੱਕ ਮੁਨਿ, ਜੋ ਛੰਦਸ਼ਾਸਤ੍ਰ ਦਾ ਆਚਾਰਯ ਹੋਇਆ ਹੈ. ਛੰਦਸੂਤ੍ਰ ਪਹਿਲਾਂ ਇਸੇ ਵਿਦ੍ਵਾਨ ਨੇ ਰਚੇ ਹਨ. ਇਸ ਦਾ ਸਮਾਂ ਸਨ ਈਸਵੀ ਤੋਂ ਦੋ ਸੌ ਵਰ੍ਹੇ ਪਹਿਲਾਂ ਮੰਨਿਆ ਹੈ। ੪. ਪਿੰਗਲ ਮੁਨਿ ਦਾ ਰਚਿਆ ਛੰਦਸ਼ਾਸਤ੍ਰ। ੫. ਬਾਂਦਰ। ੬. ਅਗਨਿ। ੭. ਪਿੱਤਲ ਧਾਤੁ। ੮. ਹੜਤਾਲ। ੯. ਉੱਲੂ. ਉਲੂਕ। ੧੦. ਖਸ. ਉਸ਼ੀਰ....
ਸੰ. ਵਾਨਰ. ਸੰਗ੍ਯਾ- ਵਨ ਨਰ. ਕਪਿ. ਬੰਦਰ। ੨. ਇੱਕ ਜੱਟ ਜਾਤਿ. ਦੇਖੋ, ਬੰਦਰ ੨। ੩. ਬਾਂਦਰ ਗੋਤ ਦੇ ਜੱਟਾਂ ਦਾ ਵਸਾਇਆ ਇੱਕ ਪਿੰਡ, ਜੋ ਜਿਲਾ ਫਿਰੋਜ਼ਪੁਰ ਵਿੱਚ ਹੈ. ਗੁਰੂ ਗੋਬਿੰਦਸਿੰਘ ਸਾਹਿਬ ਇੱਥੇ ਵਿਰਾਜੇ ਹਨ. ਦੇਖੋ, ਅਜੀਤਗੜ੍ਹ...
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਸੰ. ਪਿੱਤ (ਸਫਰਾ) ਦੀ ਜਿਸ ਵਿੱਚ ਅਧਿਕਤਾ ਹੈ। ੨. ਸੰਗ੍ਯਾ- ਪੀਤਲ ਧਾਤੁ. ਦੇਖੋ, ਪੀਤਲੋਹ। ੩. ਹੜਤਾਲ। ੪. ਭੋਜਪਤ੍ਰ....
(ਦੇਖੋ, ਧਾ ਧਾਤੁ). ਸੰ. ਸੰਗ੍ਯਾ- ਕਰਤਾਰ, ਜੋ ਸਭ ਨੂੰ ਧਾਰਣ ਕਰਦਾ ਹੈ. "ਅਸੁਲੂ ਇਕੁਧਾਤੁ." (ਜਪੁ) ੨. ਵੈਦ੍ਯਕ ਅਨੁਸਾਰ ਸ਼ਰੀਰ ਨੂੰ ਧਾਰਣ ਵਾਲੇ ਸੱਤ ਪਦਾਰਥ- ਰਸ, ਰਕ੍ਤ, ਮਾਂਸ, ਮੇਦ, ਅਸ੍ਥਿ, ਮੱਜਾ ਅਤੇ ਵੀਰਯ। ੩. ਵਾਤ, ਪਿੱਤ ਅਤੇ ਕਫ ਦੇਹ ਦੇ ਆਧਾਰ ਰੂਪ ਖ਼ਿਲਤ। ੪. ਖਾਨਿ ਤੋਂ ਨਿਕਲਿਆਂ ਪਦਾਰਥ- ਸੋਨਾ (ਸੁਵਰਣ), ਚਾਂਦੀ, ਤਾਂਬਾ, ਲੋਹਾ ਆਦਿ. ਦੇਖੋ, ਉਪਧਾਤੁ ਅਤੇ ਅਸਟਧਾਤੁ. "ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿਜਾਈ." (ਮਾਰੂ ਅਃ ਮਃ ੧) ੫. ਸ਼ਬਦ, ਸਪਰਸ਼, ਰੂਪ, ਰਸ, ਗੰਧ ਇਹ ਪੰਜ ਵਿਸੇ. "ਹਰਿ ਆਪੇ ਪੰਚਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ." (ਬੈਰਾ ਮਃ ੪) "ਇੰਦ੍ਰੀਧਾਤੁ ਸਬਲ ਕਹੀਅਤ ਹੈ." (ਮਾਰੂ ਮਃ ੩) ਦੇਖੋ, ਗੁਣਧਾਤੁ। ੬. ਇੰਦ੍ਰੀਆਂ, ਜੋ ਵਿਸਿਆਂ ਨੂੰ ਧਾਰਣ ਕਰਦੀਆਂ ਹਨ. "ਮਨੁ ਮਾਰੇ ਧਾਤੁ ਮਰਿਜਾਇ." (ਗਉ ਮਃ ੩) ੭. ਪੰਜ ਤੱਤ, ਜੋ ਦੇਹ ਨੂੰ ਧਾਰਣ ਕਰਦੇ ਹਨ. "ਜਬ ਚੂਕੈ ਪੰਚਧਾਤੁ ਕੀ ਰਚਨਾ." (ਮਾਰੂ ਕਬੀਰ) ੮. ਮਾਇਆ. "ਲਿਵ ਧਾਤੁ ਦੁਇ ਰਾਹ ਹੈ." (ਵਾਰ ਸ੍ਰੀ ਮਃ ੩) ਕਰਤਾਰ ਦੀ ਪ੍ਰੀਤਿ ਅਤੇ ਮਾਇਆ ਦੋ ਮਾਰਗ ਹਨ. "ਨਾਨਕ ਧਾਤੁ ਲਿਵੈ ਜੋੜ ਨ ਆਵਈ." (ਵਾਰ ਗਉ ੧. ਮਃ ੪) ੯. ਅਵਿਦ੍ਯਾ. "ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ." (ਗੂਜ ਮਃ ੩) ੧੦. ਜੀਵਾਤਮਾ. "ਧਾਤੁ ਮਿਲੈ ਫੁਨ ਧਾਤੁ ਕਉ ਸਿਫਤੀ ਸਿਫਤਿ ਸਮਾਇ." (ਸ੍ਰੀ ਮਃ ੧) ੧੧. ਗੁਣ. ਸਿਫਤ. "ਜੇਹੀ ਧਾਤੁ ਤੇਹਾ ਤਿਨ ਨਾਉ." (ਸ੍ਰੀ ਮਃ ੧) ੧੨. ਵਸਤੂ. ਦ੍ਰਵ੍ਯ. ਪਦਾਰਥ. "ਤ੍ਰੈ ਗੁਣ ਸਭਾ ਧਾਤੁ ਹੈ." (ਸ੍ਰੀ ਮਃ ੩) ੧੩. ਸੁਭਾਉ. ਪ੍ਰਕ੍ਰਿਤਿ. ਵਾਦੀ. "ਕੁਤੇ ਚੰਦਨ ਲਾਈਐ ਭੀ ਸੋ ਕੁਤੀ ਧਾਤੁ." (ਵਾਰ ਮਾਝ ਮਃ ੧) ੧੪. ਵਾਸਨਾ. ਰੁਚਿ. "ਪੰਜਵੈ ਖਾਣ ਪੀਅਣ ਕੀ ਧਾਤੁ." (ਮਾਰ ਮਾਝ ਮਃ ੧) ੧੫. ਵੀਰਯ. ਮਣੀ। ੧੬. ਵ੍ਯਾਕਰਣ ਅਨੁਸਾਰ ਸ਼ਬਦ ਦਾ ਮੂਲ, ਜਿਸ ਤੋਂ ਕ੍ਰਿਯਾ ਬਣਦੀਆਂ ਹਨ. ਮਸਦਰ, Verbalroot. ਸੰਸਕ੍ਰਿਤ ਭਾਸਾ ਦੇ ੧੭੦੮ ਧਾਤੁ ਹਨ। ੧੭. ਦੁੱਧ ਦੇਣ ਵਾਲੀ ਗਊ। ੧੮. ਭਾਵ- ਚਾਰ ਵਰਣ ਅਤੇ ਚਾਰ ਮਜਹਬ. "ਅਸਟ ਧਾਤੁ ਇਕ ਧਾਤੁ ਕਰਾਇਆ." (ਭਾਗੁ) ਇੱਕ ਧਾਤੁ ਦਾ ਅਰਥ ਸਿੱਖ ਧਰਮ ਹੈ। ੧੯. ਸੰਗੀਤ ਅਨੁਸਾਰ ਲੈ ਤਾਰ ਵਿਚ ਬੰਨ੍ਹਿਆ ਹੋਇਆ ਗਾਉਣ ਯੋਗ੍ਯ ਪਦ। ੨੦. ਸੰ. धावितृ- ਧਾਵਿਤ੍ਰਿ. ਵਿ- ਦੋੜਨ ਵਾਲਾ. ਚਲਾਇਮਾਨ. "ਹੋਰੁ ਬਿਰਹਾ ਸਭ ਧਾਤੁ ਹੈ, ਜਬਲਗੁ ਸਾਹਿਬੁ ਪ੍ਰੀਤਿ ਨ ਹੋਇ." (ਵਾਰ ਸ਼੍ਰੀ ਮਃ ੩)...
ਦੇਖੋ, ਹਟਤਾਲ। ੨. ਦੇਖੋ, ਹਰਤਾਲ....
ਦੇਖੋ, ਉਲੂਕ। ੨. ਭਾਵ ਮਹਾਂ ਮੂਰਖ. ਬੁੱਧਿਹੀਨ....
ਸੰ. अल्क. ਸੰਗ੍ਯਾ- ਉੱਲੂ. ਪੇਚਕ. ਘੂਕ। ੨. ਵੈਸੇਸਿਕ ਸ਼ਾਸਤ੍ਰ ਦੇ ਕਰਤਾ (ਕਣਾਦ) ਦਾ ਦੂਜਾ ਨਾਉਂ....
ਸੰ. ਸੰਗ੍ਯਾ- ਖ਼ਸ. ਪੰਨ੍ਹੀ ਦੀ ਜੜ੍ਹ, ਜੋ ਸੁਗੰਧ- ਵਾਲੀ ਹੁੰਦੀ ਹੈ. ਇਸ ਦੇ ਪੱਖੇ ਅਤੇ ਟੱਟੀਆਂ ਬਣਦੀਆਂ ਹਨ. ਇਸਤੋਂ ਅਤਰ (ਇ਼ਤ਼ਰ) ਭੀ ਤਿਆਰ ਕੀਤਾ ਜਾਂਦਾ ਹੈ. ਅਨੇਕ ਦਵਾਈਆਂ ਵਿੱਚ ਭੀ ਖ਼ਸ ਵਰਤੀਦੀ ਹੈ. ਦੇਖੋ, ਖਸ....