pīarīपीअरी
ਵਿ- ਪੀਲੀ. ਪੀਤ. ਜ਼ਰਦ. "ਹਰਦੀ ਪੀਅਰੀ." (ਸ. ਕਬੀਰ)
वि- पीली. पीत. ज़रद. "हरदी पीअरी." (स. कबीर)
ਸੰ. ਵਿ- ਪੀਲਾ. ਜ਼ਰਦ. "ਪੀਤ ਬਸਨ." (ਸਵੈਯੇ ਮਃ ੪. ਕੇ) ੨. ਪੀਤਾ ਹੋਇਆ. ਪਾਨ ਕੀਤਾ. "ਕਹੂੰ ਜੋਗਿਨੀ ਪੀਤ ਲੋਹੂ." (ਚਰਿਤ੍ਰ ੧੦੨) ੩. ਸੰਗ੍ਯਾ- ਹਰਤਾਲ. "ਪੀਤ ਪੀਤੰਬਰ ਤ੍ਰਿਭਞਣ ਧਣੀ." (ਮਾਰੂ ਸੋਲਹੇ ਮਃ ੫) ਹਰਤਾਲ ਜੇਹੇ ਪੀਲੇ ਵਸਤ੍ਰ। ੪. ਪੁਖਰਾਜ ਰਤਨ। ੫. ਪ੍ਰੀਤਿ ਦੀ ਥਾਂ ਭੀ ਇਹ ਸ਼ਬਦ ਵਰਤਿਆ ਹੈ- "ਪਾਸ ਸੀ ਪੀਤ." (ਚਰਿਤ੍ਰ ੧੮੦) ਫਾਹੀ ਜੇਹੀ ਪ੍ਰੀਤਿ....
ਫ਼ਾ. [زرد] ਵਿ- ਸੋਨੇ ਰੰਗਾ. ਪੀਲਾ. ਬਸੰਤੀ....
ਸੰ. ਹਰਿਦ੍ਰਾ. ਸੰਗ੍ਯਾ- ਹਲਦੀ. L. Curcuma Longa. (turmeric). ਅਦਰਕ ਦੀ ਤਰਾਂ ਜ਼ਮੀਨ ਵਿੱਚ ਹੋਣ ਵਾਲੀ ਇੱਕ ਕੰਦ, ਜਿਸ ਦਾ ਪੀਲਾ ਰੰਗ ਹੁੰਦਾ ਹੈ. ਇਹ ਰੰਗਣ ਦੇ ਕੰਮ ਆਉਂਦੀ ਹੈ ਅਤੇ ਦਾਲ ਤਰਕਾਰੀ ਨੂੰ ਪੀਲਾ ਰੰਗ ਦੇਣ ਲਈ ਵਰਤੀਦੀ ਹੈ. "ਕਬੀਰ ਹਰਦੀ ਪੀਅਰੀ." (ਸ. ਕਬੀਰ)...
ਵਿ- ਪੀਲੀ. ਪੀਤ. ਜ਼ਰਦ. "ਹਰਦੀ ਪੀਅਰੀ." (ਸ. ਕਬੀਰ)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....