pīāपीआ
ਸੰਗ੍ਯਾ- ਪਤਿ. ਭਰਤਾ। ੨. ਪ੍ਰਿਯਾ. ਪਿਆਰੀ। ੩. ਪੀਤਾ. ਪਾਨ ਕੀਤਾ.
संग्या- पति. भरता। २. प्रिया. पिआरी। ३. पीता. पान कीता.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
भर्तृ. ਭਿਰ੍ਤ੍ਹ੍ਹ. ਵਿ- ਪਾਲਣ ਵਾਲਾ। ੨. ਸੰਗ੍ਯਾ- ਸ੍ਵਾਮੀ. ਪਤਿ. "ਭਰਤਾ ਕਹੈ ਸੁ ਮਾਨੀਐ." (ਆਸਾ ਮਃ ੫)...
ਵਿ- ਪਿਆਰੀ। ੨. ਸੰਗ੍ਯਾ- ਭਾਰਯਾ. ਜੋਰੂ. ਵਹੁਟੀ। ੩. ਚਮੇਲੀ। ੪. ਇਲਾਯਚੀ। ੫. ਇੱਕ ਛੰਦ, ਜਿਸ ਦਾ ਨਾਮ "ਅੜੂਹਾ" ਅਤੇ "ਸੰਯੁਤਾ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ਸ, ਜ, ਜ, ਗ. , , , .#ਉਦਾਹਰਣ-#ਦੁਖ ਦੁੰਦ ਹੈਂ ਸੁਖਕੰਦ ਜੀ।#ਨਹਿ ਬੰਦ ਹੈਂ ਜਗਬੰਦ ਜੀ।#ਨਹਿ ਬੇਦਬਾਕ ਪ੍ਰਮਾਨ ਹੈਂ।#ਮਤ ਭਿੰਨ ਭਿੰਨ ਬਖਾਨ ਹੈਂ।।#(ਕਲਕੀ)#(ਅ) ਦੂਜਾ ਰੂਪ- ਪ੍ਰਤਿ ਚਰਣ ਇੱਕ ਰਗਣ- #ਉਦਾਹਰਣ-#ਹੇ ਪ੍ਰਭੂ। ਹੇ ਵਿਭੂ। ਪ੍ਰਾਨ ਤੂ। ਮਾਨ ਤੂ।।...
ਵਿ- ਪ੍ਰਿਯਾ. ਪਿਆਰੀ ਲੱਗਣ ਵਾਲੀ. "ਸੰਗਤਿ ਸਾਧ ਪਿਆਰੀ." (ਸੋਰ ਮਃ ੫) ੨. ਸੰਗ੍ਯਾ- ਪ੍ਰਿਯਤਾ. ਮੁਹੱਬਤ. "ਹਰਿ ਦੀਜੈ ਨਾਮ ਪਿਆਰੀ ਜੀਉ." ( ਸੋਰ ਮਃ ੧) ੩. ਪਿਆਰੇ ਦਾ. ਪ੍ਰਿਯ ਦਾ. "ਅੰਮ੍ਰਿਤਰਸ ਪੀਵਹੁ ਪ੍ਰਭੁ ਪਿਆਰੀ." (ਗਉ ਮਃ ੫)...
ਪਾਨ ਕੀਤਾ। ੨. ਸੰ. ਸੰਗ੍ਯਾ- ਹਲਦੀ। ੩. ਬਸੰਤੀ ਚਮੇਲੀ। ੪. ਪੀਲਾ ਕੇਲਾ। ੫. ਅਮਰਬੇਲ। ੬. ਵਿ- ਪੀਲੇ ਰੰਗ ਵਾਲੀ....
ਸੰਗ੍ਯਾ- ਪਾਣ. ਆਬ. ਚਮਕ. ਭੜਕ। ੨. ਆਗ੍ਯਾ. "ਦੀਜੈ ਪਾਨੰ." (ਰਾਮਾਵ) ੩. ਪਾਣਿ. ਹੱਥ. "ਖਾਨ ਪਾਨ ਕਰ ਪਾਨ ਪਖਾਰੇ." (ਗੁਪ੍ਰਸੂ) ੪. ਪਾਯਨ. ਪੈਰੀਂ."ਸਬੈ ਪਾਨ ਲਾਗੇ ਤਜ੍ਯੋ ਗਰਬ ਭਾਰੀ." (ਦੱਤਾਵ) ੫. ਪਰਾਯਣ. ਤਤਪਰ. "ਇਕ ਪਾਨ ਜਾਨ ਉਦਾਸ." (ਦੱਤਾਵ) ਇੱਕ ਪਰਾਯਣ ਹੋਇਆ। ੬. ਪ੍ਰਾਣ. ਸ੍ਵਾਸ. "ਪਾਨ ਤਜੇ ਤੁਮ ਤਾਹਿਤ ਪ੍ਰੀਤਮ, ਪਾਨ ਤਜੇ ਤੁਮਰੇ ਹਿਤ ਪ੍ਯਾਰੀ." (ਚਰਿਤ੍ਰ ੩੬੭) ੭. ਪਰ੍ਣ. ਪੱਤਾ. ਪਤ੍ਰ. "ਪੌਨ ਬਹੈ ਦ੍ਰਮ ਪਾਨ ਨਿਹਾਰੇ." (ਕਲਕੀ) ੮. ਨਾਗਰਬੇਲਿ ਦਾ ਪੱਤਾ. ਤਾਂਬੂਲ. ਫ਼ਾ. [پان] "ਪਾਨ ਸੁਪਾਰੀ ਖਾਤੀਆ." (ਤਿਲੰ ਮਃ ੪) ੯. ਸੰ. ਪੀਣ ਦੀ ਕ੍ਰਿਯਾ. ਪੀਣਾ. "ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ." (ਗਉ ਥਿਤੀ ਮਃ ੫) ੧੦. ਜਲ. "ਮਿਥਿਆ ਭੋਜਨ ਪਾਨ." (ਸਾਰ ਮਃ ੫) "ਨ ਪਾਨ ਫੇਰ ਜਾਚਤੇ ਨ ਪ੍ਰਾਨ ਦੇਹ ਧਾਰਤੇ." (ਗੁਪ੍ਰਸੂ) ੧੧. ਸ਼ਰਾਬ. "ਪਾਨ ਡਰਾਇ ਕਸੁੰਭੜੋ ਰੂਰੋ." (ਚਰਿਤ੍ਰ ੧੧੧) ਦੇਖੋ, ਕਸੁੰਭੜਾ। ੧੨. ਅੰਮ੍ਰਿਤ. "ਹਰੋਂ ਆਜ ਪਾਨੰ." (ਰਾਮਾਵ) ਅੱਜ ਇੰਦ੍ਰ ਤੋਂ ਅਮ੍ਰਿਤ ਖੋਹ ਸਕਦਾ ਹਾਂ। ੧੩. ਪੀਣ ਦਾ ਪਾਤ੍ਰ। ੧੪. ਕੂਲ੍ਹ. ਨਹਰ। ੧੫. ਰਕ੍ਸ਼ਾ. ਰਖ੍ਯਾ। ੧੬. ਪੌ. ਪ੍ਰਪਾ. ਜਿਸ ਥਾਂ ਪਾਣੀ ਪਿਆਇਆ ਜਾਵੇ। ੧੭. ਜਯ. ਫ਼ਤੇ. ਜਿੱਤ।...
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...