pījaiपीजै
ਪਾਨ ਕਰੀਜੈ. "ਤਤੁ ਨਿਜਘਰਿ ਬੈਠਿਆ ਪੀਜੈ." (ਅਃ ਮਃ ੪)
पान करीजै. "ततु निजघरि बैठिआ पीजै." (अः मः ४)
ਸੰਗ੍ਯਾ- ਪਾਣ. ਆਬ. ਚਮਕ. ਭੜਕ। ੨. ਆਗ੍ਯਾ. "ਦੀਜੈ ਪਾਨੰ." (ਰਾਮਾਵ) ੩. ਪਾਣਿ. ਹੱਥ. "ਖਾਨ ਪਾਨ ਕਰ ਪਾਨ ਪਖਾਰੇ." (ਗੁਪ੍ਰਸੂ) ੪. ਪਾਯਨ. ਪੈਰੀਂ."ਸਬੈ ਪਾਨ ਲਾਗੇ ਤਜ੍ਯੋ ਗਰਬ ਭਾਰੀ." (ਦੱਤਾਵ) ੫. ਪਰਾਯਣ. ਤਤਪਰ. "ਇਕ ਪਾਨ ਜਾਨ ਉਦਾਸ." (ਦੱਤਾਵ) ਇੱਕ ਪਰਾਯਣ ਹੋਇਆ। ੬. ਪ੍ਰਾਣ. ਸ੍ਵਾਸ. "ਪਾਨ ਤਜੇ ਤੁਮ ਤਾਹਿਤ ਪ੍ਰੀਤਮ, ਪਾਨ ਤਜੇ ਤੁਮਰੇ ਹਿਤ ਪ੍ਯਾਰੀ." (ਚਰਿਤ੍ਰ ੩੬੭) ੭. ਪਰ੍ਣ. ਪੱਤਾ. ਪਤ੍ਰ. "ਪੌਨ ਬਹੈ ਦ੍ਰਮ ਪਾਨ ਨਿਹਾਰੇ." (ਕਲਕੀ) ੮. ਨਾਗਰਬੇਲਿ ਦਾ ਪੱਤਾ. ਤਾਂਬੂਲ. ਫ਼ਾ. [پان] "ਪਾਨ ਸੁਪਾਰੀ ਖਾਤੀਆ." (ਤਿਲੰ ਮਃ ੪) ੯. ਸੰ. ਪੀਣ ਦੀ ਕ੍ਰਿਯਾ. ਪੀਣਾ. "ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ." (ਗਉ ਥਿਤੀ ਮਃ ੫) ੧੦. ਜਲ. "ਮਿਥਿਆ ਭੋਜਨ ਪਾਨ." (ਸਾਰ ਮਃ ੫) "ਨ ਪਾਨ ਫੇਰ ਜਾਚਤੇ ਨ ਪ੍ਰਾਨ ਦੇਹ ਧਾਰਤੇ." (ਗੁਪ੍ਰਸੂ) ੧੧. ਸ਼ਰਾਬ. "ਪਾਨ ਡਰਾਇ ਕਸੁੰਭੜੋ ਰੂਰੋ." (ਚਰਿਤ੍ਰ ੧੧੧) ਦੇਖੋ, ਕਸੁੰਭੜਾ। ੧੨. ਅੰਮ੍ਰਿਤ. "ਹਰੋਂ ਆਜ ਪਾਨੰ." (ਰਾਮਾਵ) ਅੱਜ ਇੰਦ੍ਰ ਤੋਂ ਅਮ੍ਰਿਤ ਖੋਹ ਸਕਦਾ ਹਾਂ। ੧੩. ਪੀਣ ਦਾ ਪਾਤ੍ਰ। ੧੪. ਕੂਲ੍ਹ. ਨਹਰ। ੧੫. ਰਕ੍ਸ਼ਾ. ਰਖ੍ਯਾ। ੧੬. ਪੌ. ਪ੍ਰਪਾ. ਜਿਸ ਥਾਂ ਪਾਣੀ ਪਿਆਇਆ ਜਾਵੇ। ੧੭. ਜਯ. ਫ਼ਤੇ. ਜਿੱਤ।...
ਸੰ. तत्त्व- ਤਤ੍ਵ. ਸੰਗ੍ਯਾ- ਜਗਤ ਦਾ ਮੂਲ ਕਾਰਣ ਪ੍ਰਿਥਿਵੀ ਆਦਿਕ ਭੂਤ. ਅਨਾਸਿਰ. "ਪੰਚ ਤਤੁ ਮਿਲਿ ਕਾਇਆ ਕੀਨੀ." (ਗੌਡ ਕਬੀਰ) ੨. ਪਾਰਬ੍ਰਹਮ. ਕਰਤਾਰ. "ਗੁਰਮੁਖਿ ਤਤੁ ਵੀਚਾਰੁ." (ਸ੍ਰੀ ਅਃ ਮਃ ੧) ੩. ਸਾਰ. ਸਾਰਾਂਸ਼. "ਤਤੁ ਗਿਆਨ ਤਿਸੁ ਮਨਿ ਪ੍ਰਗਟਾਇਆ." (ਸੁਖਮਨੀ) ੪. ਮੱਖਣ ਨਵਨੀਤ. "ਜਲ ਮਥੈ ਤਤੁ ਲੋੜੈ ਅੰਧ ਅਗਿਆਨਾ." (ਮਾਰੂ ਅਃ ਮਃ ੧) "ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ." (ਆਸਾ ਕਬੀਰ) ੫. ਅਸਲੀਅਤ. ਯਥਾਰ੍ਥਤਾ। ੬. ਕ੍ਰਿ. ਵਿ- ਤਤਕਾਲ. ਫ਼ੌਰਨ. "ਜੋ ਪਿਰੁ ਕਹੈ ਸੋ ਧਨ ਤਤੁ ਮਾਨੈ." (ਮਾਰੂ ਸੋਲਹੇ ਮਃ ੫)...
ਆਪਣੇ ਘਰ ਵਿੱਚ। ੨. ਆਤਮਸ੍ਵਰੂਪ ਵਿੱਚ. "ਜਿਨੀ ਸੁਣਿਕੈ ਮੰਨਿਆ ਤਿਨਾ ਨਿਜਘਰਿ ਵਾਸੁ." (ਸ੍ਰੀ ਮਃ ੩)...
ਪਾਨ ਕਰੀਜੈ. "ਤਤੁ ਨਿਜਘਰਿ ਬੈਠਿਆ ਪੀਜੈ." (ਅਃ ਮਃ ੪)...