pītdhaपीठ
ਸੰਗ੍ਯਾ- ਪ੍ਰਿਸ੍ਟਿ. ਪਿੱਠ. "ਪੀਠ ਰਿਪੁ ਕੋ ਨਹਿ ਦੀਨੀ" (ਗੁਪ੍ਰਸੂ) ੨. ਸੰ. ਚੌਕੀ. ਕੁਰਸੀ. ਮੂੜ੍ਹਾ. ਤਖਤ। ੩. ਮੰਤ੍ਰਸਿੱਧੀ ਵਾਸਤੇ ਦੇਵਤਾ ਦਾ ਅਸਥਾਨ। ੪. ਉਹ ਥਾਂ, ਜਿੱਥੇ ਸਤੀ ਦੇਵੀ ਦੇ ਅੰਗ ਡਿਗੇ ਹਨ. ਦੇਖੋ, ਸਤੀ ੮, ਜ੍ਵਾਲਾਦੇਵੀ ਅਰ ਨੈਣਾਦੇਵੀ.
संग्या- प्रिस्टि. पिॱठ. "पीठ रिपु को नहि दीनी" (गुप्रसू) २. सं. चौकी. कुरसी. मूड़्हा. तखत। ३. मंत्रसिॱधी वासते देवता दा असथान। ४. उह थां, जिॱथे सती देवी दे अंग डिगे हन. देखो, सती ८, ज्वालादेवी अर नैणादेवी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਪੁੱਛਣ ਦੀ ਕ੍ਰਿਯਾ. ਸਵਾਲ। ੨. ਪਿਛਲਾ ਭਾਗ. ਪਿੱਠ....
ਦੇਖੋ, ਪਿਠ....
ਸੰਗ੍ਯਾ- ਪ੍ਰਿਸ੍ਟਿ. ਪਿੱਠ. "ਪੀਠ ਰਿਪੁ ਕੋ ਨਹਿ ਦੀਨੀ" (ਗੁਪ੍ਰਸੂ) ੨. ਸੰ. ਚੌਕੀ. ਕੁਰਸੀ. ਮੂੜ੍ਹਾ. ਤਖਤ। ੩. ਮੰਤ੍ਰਸਿੱਧੀ ਵਾਸਤੇ ਦੇਵਤਾ ਦਾ ਅਸਥਾਨ। ੪. ਉਹ ਥਾਂ, ਜਿੱਥੇ ਸਤੀ ਦੇਵੀ ਦੇ ਅੰਗ ਡਿਗੇ ਹਨ. ਦੇਖੋ, ਸਤੀ ੮, ਜ੍ਵਾਲਾਦੇਵੀ ਅਰ ਨੈਣਾਦੇਵੀ....
ਸੰ. ਸੰਗ੍ਯਾ- ਵੈਰੀ. ਦੁਸ਼ਮਨ. ਸ਼ਤ੍ਰੁ. ਦੇਖੋ ਰਿਪ ਧਾ....
ਸੰ. ਵ੍ਯ- ਨਿਸੇਧ ਬੋਧਕ. ਨਹੀਂ. ਨਾ. "ਧਾਮ ਹੂੰ ਨਹਿ ਜਾਹਿ." (ਜਾਪੁ)...
ਦੇਖੋ, ਚਉਕੀ....
ਅ਼. [کُرسی] ਸੰਗ੍ਯਾ- ਚੌਕੀ। ੨. ਮਕਾਨ ਦੀ ਨਿਉਂ ਤੋਂ ਉੱਪਰ ਦਾ ਚੌਤਰਾ, ਜੋ ਫ਼ਰਸ਼ ਤੀਕ ਹੁੰਦਾ ਹੈ. Plinth. "ਹਰਿਮੰਦਿਰ ਕੀ ਕੁਰਸੀ ਭਈ." (ਗੁਪ੍ਰਸੂ) ੩. ਪੀੜ੍ਹੀ. ਵੰਸ਼. ਨਸਲ. "ਕੁਰਸੀ ਅਪਰ ਬਕੁਰਸੀ ਤਾਂਈ। ਭੋਗਹਿਂ ਪਤਸਾਹੀ ਸੁਖ ਪਾਈ." (ਨਾਪ੍ਰ)...
ਦੇਖੋ, ਮੂੜਾ ੧। ੨. ਸੰਗ੍ਯਾ- ਪੀਠ. ਮੋਂਢਾ. ਮ੍ਰਿਦੰਗ ਦੀ ਸ਼ਕਲ ਦਾ ਮੜ੍ਹਿਆ ਹੋਇਆ ਆਸਨ....
ਫ਼ਾ. ਅ਼. [تخت] ਸੰਗ੍ਯਾ- ਬੈਠਣ ਦੀ ਚੌਕੀ। ੨. ਰਾਜਸਿੰਘਾਸਨ. "ਤਖਤਿ ਬਹੈ ਤਖਤੈ ਕੀ ਲਾਇਕ." (ਮਾਰੂ ਸੋਲਹੇ ਮਃ ੧) ੩. ਸ਼੍ਰੀ ਗੁਰੂ ਸਾਹਿਬਾਨ ਦਾ ਸਿੰਘਾਸਨ. ਖ਼ਾਸ ਕਰਕੇ ਗੁਰੂ ਸਾਹਿਬ ਦੇ ਚਾਰ ਤਖ਼ਤ- ਅਕਾਲਬੁੰਗਾ, ਪਟਨਾ ਸਾਹਿਬ ਦਾ ਹਰਿਮੰਦਿਰ, ਕੇਸਗੜ੍ਹ ਅਤੇ ਹ਼ਜੂਰ ਸਾਹਿਬ (ਅਬਿਚਲਨਗਰ)....
ਕ੍ਰਿ. ਵਿ- ਲਿਯੇ, ਲਈ. ਖ਼ਾਤਰ. ਸਦਕੇ....
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਵਿ- ਸਤ੍ਯ ਰੂਪ. ਅਵਿਨਾਸ਼ੀ. "ਗੁਰਿ ਨਾਮੁ ਦ੍ਰਿੜਾਇਆ ਹਰਿ ਹਰਿ ਨਾਮੁ ਹਰਿ ਸਤੀ." (ਵਡ ਛੰਤ ਮਃ ੪) ੨. ਸਤ੍ਯ ਵਕਤਾ. ਸੱਚ ਬੋਲਣ ਵਾਲਾ. ਜਿਸ ਨੇ ਝੂਠ ਦਾ ਪੂਰਾ ਤ੍ਯਾਗ ਕੀਤਾ ਹੈ. ਦੇਖੋ, ਮੁਕਤਾ. "ਮੁਖ ਕਾ ਸਤੀ." (ਰਤਨਮਾਲਾ ਬੰਨੋ) ੩. ਦਾਨੀ. ਉਦਾਰਤਮਾ. "ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ." (ਵਾਰ ਆਸਾ ਮਃ ੧) ੪. ਸੰਜਮੀ. ਸੰਤੋਖੀ. "ਅਸੰਖ ਸਤੀ ਅਸੰਖ ਦਾਤਾਰੁ." (ਜਪੁ) ੫. ਸੰਗ੍ਯਾ- ਸ੍ਤ੍ਰੀ. ਇਸਤ੍ਰੀ. "ਗਊਤਮ ਸਤੀ ਸਿਲਾ ਨਿਸਤਰੀ." (ਗੌਂਡ ਨਾਮਦੇਵ) ਗੋਤਮ ਦੀ ਇਸਤ੍ਰੀ ਅਹਲ੍ਯਾ। ੬. ਸੰ. सती ਪਤਿਵ੍ਰਤ ਧਾਰਨ ਵਾਲੀ ਇਸਤ੍ਰੀ. "ਬਿਨ ਸਤ ਸਤੀ ਹੋਇ ਕੈਸੇ ਨਾਰਿ." (ਗਉ ਕਬੀਰ) "ਭੀ ਸੋ ਸਤੀਆਂ ਜਾਣੀਅਨਿ ਸੀਲ ਸੰਤੋਖਿ ਰਹੰਨਿ." (ਵਾਰ ਸੂਹੀ ਮਃ ੩) ੭. ਮਨਹਠ ਨਾਲ ਮੋਏ ਪਤੀ ਨਾਲ ਪ੍ਰਾਣ ਦੇਣ ਵਾਲੀ. "ਸਤੀਆਂ ਸਉਤ ਟੋਭੜੀ ਟੋਏ." (ਭਾਗ) ਹਿੰਦੂਮਤ ਦੇ ਧਰਮਗ੍ਰੰਥਾਂ ਵਿੱਚ ਸਤੀ ਹੋਣਾ ਵਡਾ ਪੁੰਨ- ਕਰਮ ਹੈ. ਪਾਰਾਸ਼ਰ ਸਿਮ੍ਰਿਤਿ ਦੇ ਚੌਥੇ ਅਧ੍ਯਾਯ ਵਿੱਚ ਲਿਖਿਆ ਹੈ ਕਿ ਜੋ ਪਤੀ ਨਾਲ ਸਤੀ ਹੁੰਦੀ ਹੈ, ਉਹ ਉਤਨੇ ਵਰ੍ਹੇ ਸ੍ਵਰਗ ਵਿੱਚ ਰਹਿੰਦੀ ਹੈ ਜਿਤਨੇ ਪਤੀ ਦੇ ਰੋਮ ਹਨ. ਐਸੀ ਹੀ ਆਗ੍ਯਾ ਦਕ੍ਸ਼੍ ਸਿਮ੍ਰਿਤਿ ਦੇ ਚੌਥੇ ਅਧ੍ਯਾਯ ਵਿੱਚ ਹੈ. ਗੁਰੁਬਾਣੀ ਵਿੱਚ ਸਤੀ ਹੋਣ ਦਾ ਖੰਡਨ ਹੈ- "ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨਿ। ਨਾਨਕ ਸਤੀਆ ਜਾਣੀਅਨਿ ਜਿ ਬਿਰਹੇ ਚੋਟ ਮਰੰਨਿ." (ਵਾਰ ਸੂਹੀ ਮਃ ੩)#ਰਾਜਾ ਰਾਮ ਮੋਹਨ ਰਾਇ, ਬ੍ਰਹਮ ਸਮਾਜ ਦੇ ਬਾਨੀ ਦੀ ਪ੍ਰੇਰਣਾ ਨਾਲ ਲਾਰਡ ਬੈਂਟਿੰਕ (W Bentinck) ਨੇ ੭. ਦਸੰਬਰ ਸਨ ੧੮੨੯ ਨੂੰ ਸਤੀ ਹੋਣ ਦੇ ਵਿਰੁੱਧ ਕਾਨੂਨ ਜਾਰੀ ਕੀਤਾ. ਪੰਜਾਬ ਅਤੇ ਰਾਜਪੂਤਾਨੇ ਵਿੱਚ ਸਤੀ ਦੀ ਬੰਦੀ ਸਨ ੧੮੪੭ ਵਿੱਚ ਹੋਈ ਹੈ.#੮. ਦਕ੍ਸ਼੍ ਦੀ ਪੁਤ੍ਰੀ ਮਹਾਦੇਵ ਦੀ ਇਸਤ੍ਰੀ. ਦੇਵੀ ਭਾਗਵਤ ਸਕੰਧ ੭. ਅਧ੍ਯਾਯ ੩੦ ਵਿੱਚ ਅਤੇ ਕਾਲਿਕਾ ਪੁਰਾਣ ਵਿੱਚ ਕਥਾ ਹੈ ਕਿ ਜਦ ਸਤੀ ਨੇ ਪਿਤਾ ਦੇ ਜੱਗ ਵਿੱਚ ਆਪਣੇ ਪਤੀ ਮਹਾਦੇਵ ਦਾ ਨਿਰਾਦਰ ਦੇਖਕੇ ਜੱਗਕੁੰਡ ਵਿੱਚ ਡਿਗਕੇ ਪ੍ਰਾਣ ਤਿਆਗੇ, ਤਦ ਸ਼ਿਵ ਨੇ ਆਕੇ ਦਕ੍ਸ਼੍ ਦਾ ਜੱਗ ਨਾਸ਼ ਕੀਤਾ ਅਰ ਮੋਹ ਦੇ ਵਸ਼ ਹੋ ਕੇ ਸਤੀ ਦੀ ਲੋਥ ਨੂੰ ਅਗਨਿਕੁੰਡ ਵਿਚੋਂ ਕੱਢਕੇ ਕੰਨ੍ਹੇ ਤੇ ਰੱਖ ਲੀਤਾ ਅਤੇ ਰਾਤ ਦਿਨ ਬਿਨਾ ਵਿਸ਼੍ਰਾਮ ਦੇ ਫਿਰਨ ਲੱਗਾ. ਵਿਸਨੁ ਨੇ ਸਤੀ ਦੀ ਲੋਥ ਦਾ ਇਸ ਤਰਾਂ ਹਾਲ ਦੇਖਕੇ ਸੁਦਰਸ਼ਨ ਚਕ੍ਰ ਨਾਲ ਲੋਥ ਦੇ ਅੰਗ ਟੁਕੜੇ ਟੁਕੜੇ ਕਰ ਦਿੱਤੇ. ਜਿਸ ਜਿਸ ਥਾਂ ਸਤੀ ਦੇ ਅੰਗ ਡਿੱਗੇ, ਉਹ ਪਵਿਤ੍ਰ ਤੀਰਥ ਮੰਨੇ ਗਏ. ਜੈਸੇ ਜੀਭ ਵਾਲਾ ਅਸਥਾਨ ਜ੍ਵਵਾਲਾਮੁਖੀ, ਨੇਤ੍ਰਾਂ ਦੀ ਥਾਂ ਨੈਣਾਦੇਵੀ ਆਦਿ. ਤੰਤ੍ਰਚੂੜਾਮਣਿ ਵਿੱਚ ਲਿਖਿਆ ਹੈ ਕਿ ਸਤੀ ਦੇ ਅੰਗ ੫੧ ਥਾਂ ਡਿੱਗੇ ਹਨ ਅਤੇ ਉਹ ਸਭ "ਦੇਵੀ ਪੀਠ" ਕਹੇ ਜਾਂਦੇ ਹਨ. ੯. ਸੰ. ਸ਼ਤੀ ( शतिन्). ਸੈਂਕੜਾ. ਸੌ ਦਾ ਸਮੂਹ....
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਜਿਲੇ ਕਾਂਗੜੇ ਤੇ ਤਸੀਲ ਹਰੀਪੁਰ ਵਿੱਚ ਇੱਕ ਦੇਵੀ ਦਾ ਅਸਥਾਨ, ਜੋ ੨੨ ਮੀਲ ਕਾਂਗੜੇ ਤੋਂ ਦੱਖਣ, ਅਤੇ ਨਾਦੌਨ ਤੋਂ ੧੧. ਮੀਲ ਉੱਤਰ ਪੱਛਮ ਹੈ. ਇੱਥੇ ਪਹਾੜ ਵਿੱਚੋਂ ਗੈਸ ਨਿਕਲਦੀ ਹੈ ਅਤੇ ਅਗਨਿ ਦੇ ਸੰਯੋਗ ਤੋਂ ਜਲ ਉਠਦੀ ਹੈ. ਜ੍ਵਾਲਾ (ਲਾਟਾ) ਨਿਕਲਨੇ ਕਾਰਣ ਇਹ ਨਾਮ ਹੋਇਆ ਹੈ. ਤੰਤ੍ਰਚੂੜਾਮਣਿ ਦੇ ਲੇਖ ਅਨੁਸਾਰ ਇੱਥੇ ਸਤੀ ਦੇਵੀ ਦੀ ਜੀਭ ਡਿਗੀ ਸੀ. ਦੇਖੋ, ਸਤੀ ੮. ਅਤੇ ਪੀਠ ੪. ਇਸ ਦਾ ਨਾਮ ਜ੍ਵਾਲਾਮੁਖੀ ਭੀ ਹੈ. ਸ਼੍ਰੀ ਗੁਰੂ ਨਾਨਕਦੇਵ ਦੇਸ਼ ਨੂੰ ਸੁਮਤਿ ਦਿੰਦੇ ਹੋਏ ਇਸ ਥਾਂ ਪਧਾਰੇ ਹਨ. ਆਪ ਦੇ ਵਿਰਾਜਣ ਦੇ ਥਾਂ ਗੁਰਦ੍ਵਾਰਾ ਬਣਿਆ ਹੋਇਆ ਹੈ. ਸ਼੍ਰੀ ਗੁਰੂ ਗ੍ਰੰਥਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ. ਜ੍ਵਾਲਾਮੁਖੀ ਦਾ ਮੰਦਿਰ ੧੮੮੨ ਫੁਟ ਦੀ ਬਲੰਦੀ ਤੇ ਹੈ....
ਆਨੰਦਪੁਰ ਤੋਂ ਸੱਤ ਕੋਹ ਉੱਤਰ ਵੱਲ ਇੱਕ ਪਹਾੜ ਦੀ ਚੋਟੀ ਤੇ ਦੁਰਗਾ ਦਾ ਅਸਥਾਨ ਅਤੇ ਇਸੇ ਨਾਮ ਦਾ ਪਿੰਡ ਹੈ. ਗੁਰੁਪ੍ਰਤਾਪਸੂਰਜ ਅਨੁਸਾਰ ਨੈਣੇ ਜੱਟ ਦੀ ਪ੍ਰਸਿੱਧ ਕੀਤੀ ਦੇਵੀ. ਪੁਰਾਣਾਂ ਅਨੁਸਾਰ ਉਹ ਥਾਂ, ਜਿੱਥੇ ਸਤੀ ਦੇ ਨਯਨ (ਨੇਤ੍ਰ) ਡਿਗੇ ਹਨ. ਦੇਖੋ, ਸਤੀ ੮. ਇਸ ਦੀ ਪੁਸ੍ਟੀ ਦਸਮਗ੍ਰੰਥ ਤੋਂ ਹੁੰਦੀਹੈ- "ਨੇਤ੍ਰਤੁੰਗ ਕੇ ਚਰਨ ਤਰ ਸਤਦ੍ਰਵ ਤੀਰ ਤਰੰਗ." (ਰਾਮਾਵ) ਨੈਣਾਦੇਵੀ ਗ੍ਰਾਮ ਤੋਂ ਉੱਤਰ ਪੂਰਵ ਗੁਰੂ ਗੋਬਿੰਦਸਿੰਘ ਸਾਹਿਬ ਦੇ ਵਿਰਾਜਣ ਦਾ ਅਸਥਾਨ ਹੈ. ਪੁਜਾਰੀ ਕੋਈ ਨਹੀਂ. ਇਹ ਥਾਂ ਰਿਆਸਤ ਬਿਲਾਸਪੁਰ ਵਿੱਚ ਹੈ ਅਤੇ ਰੇਲਵੇ ਸਟੇਸ਼ਨ ਗੜ੍ਹਸ਼ੰਕਰ ਤੋਂ ੩੫ ਮੀਲ ਪੂਰਵ ਹੈ. ਹੁਣ ਰੋਪੜ ਰੇਲਵੇ ਸਟੇਸ਼ਨ ਤੋਂ ਨੇੜੇ ਹੈ. ਦੇਖੋ, ਭੈਰੋ....