pītaपीत
ਸੰ. ਵਿ- ਪੀਲਾ. ਜ਼ਰਦ. "ਪੀਤ ਬਸਨ." (ਸਵੈਯੇ ਮਃ ੪. ਕੇ) ੨. ਪੀਤਾ ਹੋਇਆ. ਪਾਨ ਕੀਤਾ. "ਕਹੂੰ ਜੋਗਿਨੀ ਪੀਤ ਲੋਹੂ." (ਚਰਿਤ੍ਰ ੧੦੨) ੩. ਸੰਗ੍ਯਾ- ਹਰਤਾਲ. "ਪੀਤ ਪੀਤੰਬਰ ਤ੍ਰਿਭਞਣ ਧਣੀ." (ਮਾਰੂ ਸੋਲਹੇ ਮਃ ੫) ਹਰਤਾਲ ਜੇਹੇ ਪੀਲੇ ਵਸਤ੍ਰ। ੪. ਪੁਖਰਾਜ ਰਤਨ। ੫. ਪ੍ਰੀਤਿ ਦੀ ਥਾਂ ਭੀ ਇਹ ਸ਼ਬਦ ਵਰਤਿਆ ਹੈ- "ਪਾਸ ਸੀ ਪੀਤ." (ਚਰਿਤ੍ਰ ੧੮੦) ਫਾਹੀ ਜੇਹੀ ਪ੍ਰੀਤਿ.
सं. वि-पीला. ज़रद. "पीत बसन." (सवैये मः ४. के) २. पीता होइआ. पान कीता. "कहूं जोगिनी पीत लोहू." (चरित्र १०२) ३. संग्या- हरताल. "पीत पीतंबर त्रिभञण धणी." (मारू सोलहे मः ५) हरताल जेहे पीले वसत्र। ४. पुखराज रतन। ५. प्रीति दी थां भी इह शबद वरतिआ है- "पास सी पीत." (चरित्र १८०) फाही जेही प्रीति.
ਵਿ- ਪੀਤ. ਜਰਦ....
ਫ਼ਾ. [زرد] ਵਿ- ਸੋਨੇ ਰੰਗਾ. ਪੀਲਾ. ਬਸੰਤੀ....
ਸੰ. ਵਿ- ਪੀਲਾ. ਜ਼ਰਦ. "ਪੀਤ ਬਸਨ." (ਸਵੈਯੇ ਮਃ ੪. ਕੇ) ੨. ਪੀਤਾ ਹੋਇਆ. ਪਾਨ ਕੀਤਾ. "ਕਹੂੰ ਜੋਗਿਨੀ ਪੀਤ ਲੋਹੂ." (ਚਰਿਤ੍ਰ ੧੦੨) ੩. ਸੰਗ੍ਯਾ- ਹਰਤਾਲ. "ਪੀਤ ਪੀਤੰਬਰ ਤ੍ਰਿਭਞਣ ਧਣੀ." (ਮਾਰੂ ਸੋਲਹੇ ਮਃ ੫) ਹਰਤਾਲ ਜੇਹੇ ਪੀਲੇ ਵਸਤ੍ਰ। ੪. ਪੁਖਰਾਜ ਰਤਨ। ੫. ਪ੍ਰੀਤਿ ਦੀ ਥਾਂ ਭੀ ਇਹ ਸ਼ਬਦ ਵਰਤਿਆ ਹੈ- "ਪਾਸ ਸੀ ਪੀਤ." (ਚਰਿਤ੍ਰ ੧੮੦) ਫਾਹੀ ਜੇਹੀ ਪ੍ਰੀਤਿ....
ਸੰ. ਵਸਨ. ਸੰਗ੍ਯਾ- ਨਿਵਾਸ. ਵਸਣਾ. "ਰਈਅਤਿ ਬਸਨ ਨ ਦੇਹੀਂ." (ਸੂਹੀ ਕਬੀਰ) ੨. ਵਸ੍ਤ ਲਿਬਾਸ. "ਅਸਨ ਬਸਨ ਧਨ ਧਾਮ ਕਾਹੂੰ ਮੇ ਨ ਦੇਖ੍ਯੋ, ਜੈਸੋ ਗੁਰਸਿੱਖ ਸਾਧਸੰਗਤਿ ਕੋ ਨਾਤਾ ਹੈ." (ਭਾਗੁ ਕ)...
ਪਾਨ ਕੀਤਾ। ੨. ਸੰ. ਸੰਗ੍ਯਾ- ਹਲਦੀ। ੩. ਬਸੰਤੀ ਚਮੇਲੀ। ੪. ਪੀਲਾ ਕੇਲਾ। ੫. ਅਮਰਬੇਲ। ੬. ਵਿ- ਪੀਲੇ ਰੰਗ ਵਾਲੀ....
ਸੰਗ੍ਯਾ- ਪਾਣ. ਆਬ. ਚਮਕ. ਭੜਕ। ੨. ਆਗ੍ਯਾ. "ਦੀਜੈ ਪਾਨੰ." (ਰਾਮਾਵ) ੩. ਪਾਣਿ. ਹੱਥ. "ਖਾਨ ਪਾਨ ਕਰ ਪਾਨ ਪਖਾਰੇ." (ਗੁਪ੍ਰਸੂ) ੪. ਪਾਯਨ. ਪੈਰੀਂ."ਸਬੈ ਪਾਨ ਲਾਗੇ ਤਜ੍ਯੋ ਗਰਬ ਭਾਰੀ." (ਦੱਤਾਵ) ੫. ਪਰਾਯਣ. ਤਤਪਰ. "ਇਕ ਪਾਨ ਜਾਨ ਉਦਾਸ." (ਦੱਤਾਵ) ਇੱਕ ਪਰਾਯਣ ਹੋਇਆ। ੬. ਪ੍ਰਾਣ. ਸ੍ਵਾਸ. "ਪਾਨ ਤਜੇ ਤੁਮ ਤਾਹਿਤ ਪ੍ਰੀਤਮ, ਪਾਨ ਤਜੇ ਤੁਮਰੇ ਹਿਤ ਪ੍ਯਾਰੀ." (ਚਰਿਤ੍ਰ ੩੬੭) ੭. ਪਰ੍ਣ. ਪੱਤਾ. ਪਤ੍ਰ. "ਪੌਨ ਬਹੈ ਦ੍ਰਮ ਪਾਨ ਨਿਹਾਰੇ." (ਕਲਕੀ) ੮. ਨਾਗਰਬੇਲਿ ਦਾ ਪੱਤਾ. ਤਾਂਬੂਲ. ਫ਼ਾ. [پان] "ਪਾਨ ਸੁਪਾਰੀ ਖਾਤੀਆ." (ਤਿਲੰ ਮਃ ੪) ੯. ਸੰ. ਪੀਣ ਦੀ ਕ੍ਰਿਯਾ. ਪੀਣਾ. "ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ." (ਗਉ ਥਿਤੀ ਮਃ ੫) ੧੦. ਜਲ. "ਮਿਥਿਆ ਭੋਜਨ ਪਾਨ." (ਸਾਰ ਮਃ ੫) "ਨ ਪਾਨ ਫੇਰ ਜਾਚਤੇ ਨ ਪ੍ਰਾਨ ਦੇਹ ਧਾਰਤੇ." (ਗੁਪ੍ਰਸੂ) ੧੧. ਸ਼ਰਾਬ. "ਪਾਨ ਡਰਾਇ ਕਸੁੰਭੜੋ ਰੂਰੋ." (ਚਰਿਤ੍ਰ ੧੧੧) ਦੇਖੋ, ਕਸੁੰਭੜਾ। ੧੨. ਅੰਮ੍ਰਿਤ. "ਹਰੋਂ ਆਜ ਪਾਨੰ." (ਰਾਮਾਵ) ਅੱਜ ਇੰਦ੍ਰ ਤੋਂ ਅਮ੍ਰਿਤ ਖੋਹ ਸਕਦਾ ਹਾਂ। ੧੩. ਪੀਣ ਦਾ ਪਾਤ੍ਰ। ੧੪. ਕੂਲ੍ਹ. ਨਹਰ। ੧੫. ਰਕ੍ਸ਼ਾ. ਰਖ੍ਯਾ। ੧੬. ਪੌ. ਪ੍ਰਪਾ. ਜਿਸ ਥਾਂ ਪਾਣੀ ਪਿਆਇਆ ਜਾਵੇ। ੧੭. ਜਯ. ਫ਼ਤੇ. ਜਿੱਤ।...
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਦੇਖੋ, ਕਹੁਁ. "ਕਹੂੰ ਨ ਭੀਜੈ ਸੰਜਮ ਸੁਆਮੀ." (ਧਨਾ ਮਃ ੫)...
ਦੇਖੋ, ਯੋਗਿਨੀ....
ਸੰਗ੍ਯਾ- ਰੁਧਰ. ਖ਼ੂਨ. ਸੰ. ਲੋਹਿਤ. "ਲੋਹੂ ਲਬੁ ਨਿਕਥਾ ਵੇਖ." (ਮਃ ੧. ਵਾਰ ਰਾਮ ੧) ੨. ਦੇਖੋ, ਲੋਹਿਤ ੪. "ਲੋਹੂ ਫਾਥੀ ਜਾਲੀ." (ਚੰਡੀ ੩)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. हरिताल ਹਰਿਤਾਲ. ਸੰਗ੍ਯਾ- ਹੜਤਾਲ. ਪੀਲੇ ਰੰਗ ਦੀ ਇੱਕ ਉਪਧਾਤੁ, ਜੋ ਕਈ ਦਵਾਈਆਂ ਵਿੱਚ ਵਰਤੀਦੀ ਹੈ ਅਤੇ ਮੁਸੱਵਰ ਤਥਾ ਲਿਖਾਰੀਆਂ ਦੇ ਕੰਮ ਆਉਂਦੀ ਹੈ. ਇਸ ਦੀ ਤਾਸੀਰ ਗਰਮ ਖ਼ੁਸ਼ਕ ਹੈ. Yellow orpiment.¹ ਵੈਦ੍ਯ ਇਸ ਨੂੰ ਅਨੇਕ ਦਵਾਈਆਂ ਵਿੱਚ ਵਰਤਦੇ ਹਨ....
ਦੇਖੋ, ਪੀਤਾਂਬਰ....
ਵਿ- ਧਨੀ. ਧਨਵਾਨ। ੨. ਸਿੰਧੀ ਅਤੇ ਡਿੰਗਲ. ਮਾਲਿਕ. ਸ੍ਵਾਮੀ. "ਸਗਲ ਸ੍ਰਿਸਟਿ ਕੋ ਧਣੀ ਕਹੀਜੈ." (ਗੂਜ ਮਃ ੫) ੩. ਪਤੀ. ਭਰਤਾ. "ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ." (ਸਵਾ ਮਃ ੫)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਸੰ. ਪੁਸ੍ਪਰਾਗ. ਸੰਗ੍ਯਾ- ਇੱਕ ਰਤਨ, ਜੋ ਨੌ ਰਤਨਾਂ ਵਿੱਚ ਗਿਣਿਆ ਜਾਂਦਾ ਹੈ. Topad....
ਸੰ. रत्न. (ਦੇਖੋ, ਰਮ੍ ਧਾ) ਸੰਗ੍ਯਾ- ਜਿਸ ਤੋਂ ਖ਼ੁਸ਼ ਹੋਈਏ, ਮਾਣਿਕ ਆਦਿ ਕੀਮਤੀ ਪੱਥਰ, ਅਥਵਾ ਅਦਭੁਤ ਵਸ੍ਤੂ. "ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਨਵਰਤਨ। ੨. ਉੱਤਮ ਪਦਾਰਥ. "ਹੋਮੇ ਬਹੁ ਰਤਨਾ." (ਸੁਖਮਨੀ) ਘ੍ਰਿਤ ਆਦਿਕ ਪਦਾਰਥ ਹੋਮੇ (ਹਵਨ ਕੀਤੇ). ੩. ਅੱਖ ਦੀ ਪੁਤਲੀ। ੪. ਪੁਰਾਣਕਥਾ ਅਨੁਸਾਰ ਖੀਰਸਮੁੰਦਰ ਨੂੰ ਰਿੜਕਕੇ ਕੱਢੇ ਹੋਏ ਅਦਭੁਤ ਪਦਾਰਥ, ਜਿਨ੍ਹਾਂ ਦੀ ਚੌਦਾਂ ਗਿਣਤੀ ਹੈ- ਉੱਚੈਃ ਸ਼੍ਰਵਾ ਘੋੜਾ, ਕਾਮਧੇਨੁ, ਕਲਪਵ੍ਰਿਕ੍ਸ਼੍, ਰੰਭਾ ਅਪਸਰਾ, ਲਕ੍ਸ਼੍ਮੀ, ਅਮ੍ਰਿਤ, ਕਾਲਕੂਟ (ਜ਼ਹਿਰ) ਸ਼ਰਾਬ (ਸੁਰਾ), ਚੰਦ੍ਰਮਾ, ਧਨ੍ਵੰਤਰਿ, ਪਾਂਚਜਨ੍ਯ ਸ਼ੰਖ, ਕੌਸ੍ਟੁਭਮਣਿ, ਸਾਰੰਗ ਧਨੁਖ, ਅਤੇ ਐਰਾਵਤ ਹਾਥੀ. "ਰਤਨ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)...
ਸੰਗ੍ਯਾ- ਪ੍ਯਾਰ. ਪ੍ਰੇਮ. ਮੁਹੱਬਤ. "ਜਗਤ ਮੈ ਝੂਠੀ ਦੇਖੀ ਪ੍ਰੀਤਿ." (ਦੇਵ ਮਃ ੯) ੨. ਤ੍ਰਿਪਤਿ। ੩. ਪ੍ਰਸੰਨਤਾ. ਖ਼ੁਸ਼ੀ. "ਮੀਨੇ ਪ੍ਰੀਤਿ ਭਈ ਜਲਿ ਨਾਇ." (ਗਉ ਮਃ ੪) ੪. ਕਾਮ ਦੀ ਇਸਤ੍ਰੀ, ਜੋ ਰਤਿ ਦੀ ਸੌਕਣ ਹੈ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਦੇਖੋ, ਫਾਹਾ. "ਫਾਹੀ ਸੁਰਤਿ ਮਲੂਕੀ ਵੇਸ." (ਸ੍ਰੀ ਮਃ ੧) ਧਿਆਨ ਫਾਹੁਣ ਵਿੱਚ ਹੈ, ਅਤੇ ਭੇਖ ਸੰਤਾਂ ਦਾ ਹੈ. ਦੇਖੋ, ਮਲੂਕ....
ਵਿ- ਜੈਸੀ. "ਜੇਹੀ ਸੁਰਤਿ ਤੇਹਾ ਤਿਨ ਰਾਹੁ." (ਸ੍ਰੀ ਮਃ ੧) ੨. ਸੰਗ੍ਯਾ- ਜਿਹ (ਚਿੱਲਾ) ਰੱਖਣ ਵਾਲਾ ਧਨੁਖ. ਚਿੱਲੇਦਾਰ ਕਮਾਨ....