pujanā, pujanāपुजणा, पुजना
ਕ੍ਰਿ- ਪਹੁਚਣਾ. ਦੇਖੋ, ਪੁਗਣਾ। ੨. ਖ਼ਤਮ ਹੋਣਾ. "ਪੁਜਿ ਦਿਵਸ ਆਏ ਲਿਖੇ ਮਾਏ." (ਜੈਤ ਛੰਤ ਮਃ ੫) ੩. ਤੁੱਲ ਹੋਣਾ. ਬਰਾਬਰ ਹੋਣਾ. "ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ." (ਸ੍ਰੀ ਮਃ ੫) "ਪੁਜਹਿ ਨ ਰਤਨ ਕਰੋੜ." (ਸ. ਕਬੀਰ) ੪. ਪੂਜ੍ਯ ਹੋਣਾ। ੫. ਪੂਰਨ ਹੋਣਾ. ਦੇਖੋ, ਪੂਜੈ.
क्रि- पहुचणा. देखो, पुगणा। २. ख़तम होणा. "पुजि दिवस आए लिखे माए." (जैत छंत मः ५) ३. तुॱल होणा. बराबर होणा. "रसना उचरै गुणवती कोइ न पुजै दानु." (स्री मः ५) "पुजहि न रतन करोड़." (स. कबीर) ४. पूज्य होणा। ५. पूरन होणा. देखो, पूजै.
ਕ੍ਰਿ- ਇੱਕ ਥਾਂ ਤੋਂ ਦੂਜੇ ਥਾਂ ਪੁੱਜਣਾ। ੨. ਤੁੱਲ ਹੋਣਾ. ਮੁਕਾਬਲੇ ਵਿੱਚ ਪੂਰਾ ਉਤਰਨਾ. "ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ." (ਗੂਜ ਵਾਰ ੨. ਮਃ ੫) "ਤਿਸੁ ਨਹੀਂ ਦੂਜਾ ਕੋ ਪਹੁਚਨਹਾਰਾ." (ਗਉ ਮਃ ੫)...
ਕ੍ਰਿ- ਪ੍ਰਗਮਨ ਕਰਨਾ. ਪਹੁਚਣਾ. ਪੁੱਜਣਾ। ੨. ਕਿਸੇ ਕਾਰਜ ਦਾ ਅਖੰਡ ਚੱਲੀ ਜਾਣਾ. ਬਿਨਾ ਵਿਘਨ ਨਿਭਣਾ....
ਅ਼. [ختم] ਪੂਰਣ ਕਰਨ ਦਾ ਭਾਵ। ੨. ਮੁਹਰ ਲਾਉਣ ਦੀ ਕ੍ਰਿਯਾ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਸੰ. ਸੰਗ੍ਯਾ- ਰੋਜ਼. ਦਿਨ. "ਦਿਵਸ ਚਾਰ ਕੀ ਕਰਹੁ ਸਾਹਿਬੀ." (ਸਾਰ ਕਬੀਰ)...
ਸੰਬੋਧਨ. ਹੇ ਮਾਤਾ! ੨. ਕ੍ਰਿ. ਵਿ- ਭੀਤਰ. ਮਾਂਹਿ. ਮਧ੍ਯ. "ਸੰਤ ਸੰਗਿ ਪੇਖਿਓ ਮਨ ਮਾਏ." (ਭੈਰ ਮਃ ੫)...
ਸੰ. ਜਯਤਿ. ਸੰਗ੍ਯਾ- ਵਿਜਯ. ਜੀਤ. ਫ਼ਤੇ। ੨. ਗੁਰੂ ਅਰਜਨ ਸਾਹਿਬ ਦਾ ਸਿੱਖ, ਜੋ ਸਿੰਗਾਰੂ ਦਾ ਭਾਈ ਸੀ. ਇਸ ਨੇ ਗੁਰੂ ਹਰਿਗੋਬਿੰਦ ਸਾਹਿਬ ਦੀ ਸੈਨਾ ਵਿੱਚ ਭਰਤੀ ਹੋਕੇ ਵਡੀ ਵੀਰਤਾ ਦਿਖਾਈ। ੩. ਜੈਤ ਸੇਠ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ. ਜਗਤ ਸੇਠ ਇਸ ਤੋਂ ਭਿੰਨ ਹੈ। ੪. ਦੇਖੋ, ਨਾਰਾਯਣਾ। ੫. ਦੇਖੋ, ਪਟਨਾ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਫ਼ਾ. [برابر] ਵਿ- ਤੁਲ੍ਯ. ਸਮਾਨ। ੨. ਸਮ. ਹਮਵਾਰ. ਪਧਰਾ। ੩. ਠੀਕ। ੪. ਲਗਾਤਾਰ. ਨਿਰੰਤਰ....
ਸੰਗ੍ਯਾ- ਰਸ ਕਰੀਏ ਗ੍ਰਹਣ ਜਿਸ ਨਾਲ, ਜੀਭ. "ਏ ਰਸਨਾ, ਤੂੰ ਅਨਰਸਿ ਰਾਚਿਰਹੀ." (ਅਨੰਦੁ) ੨. ਸੰ. ਰਸ਼ਨਾ. ਰੱਸੀ. ਡੋਰ। ੩. ਤੜਾਗੀ. ਕਾਂਚੀ। ੪. ਘੋੜੇ ਦੀ ਬਾਗ....
ਸਰਵ- ਕੋਈ. "ਕੋਇ ਨ ਕਿਸਹੀ ਜੇਹਾ." (ਮਾਰੂ ਸੋਲਹੇ ਮਃ ੩)...
ਪਹੁਚਦਾ ਹੈ। ੨. ਪੂਰਨ ਹੋਵੈ. ਦੇਖੋ, ਪੁਜਣਾ ੫....
ਦੇਖੋ, ਦਾਨ. "ਦਾਨੁ ਮਹਿੰਡਾ ਤਲੀਖਾਕੁ." (ਵਾਰ ਆਸਾ) ੨. ਸੰ. ਦਾਨੁ. ਬੂੰਦ. ਕ਼ਤਰਾ। ੩. ਓਸ ਸ਼ਬਨਮ। ੪. ਦੇਣ ਯੋਗ੍ਯ ਧਨ। ੫. ਸੁਖ। ੬. ਪਵਨ. ਹਵਾ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. रत्न. (ਦੇਖੋ, ਰਮ੍ ਧਾ) ਸੰਗ੍ਯਾ- ਜਿਸ ਤੋਂ ਖ਼ੁਸ਼ ਹੋਈਏ, ਮਾਣਿਕ ਆਦਿ ਕੀਮਤੀ ਪੱਥਰ, ਅਥਵਾ ਅਦਭੁਤ ਵਸ੍ਤੂ. "ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਨਵਰਤਨ। ੨. ਉੱਤਮ ਪਦਾਰਥ. "ਹੋਮੇ ਬਹੁ ਰਤਨਾ." (ਸੁਖਮਨੀ) ਘ੍ਰਿਤ ਆਦਿਕ ਪਦਾਰਥ ਹੋਮੇ (ਹਵਨ ਕੀਤੇ). ੩. ਅੱਖ ਦੀ ਪੁਤਲੀ। ੪. ਪੁਰਾਣਕਥਾ ਅਨੁਸਾਰ ਖੀਰਸਮੁੰਦਰ ਨੂੰ ਰਿੜਕਕੇ ਕੱਢੇ ਹੋਏ ਅਦਭੁਤ ਪਦਾਰਥ, ਜਿਨ੍ਹਾਂ ਦੀ ਚੌਦਾਂ ਗਿਣਤੀ ਹੈ- ਉੱਚੈਃ ਸ਼੍ਰਵਾ ਘੋੜਾ, ਕਾਮਧੇਨੁ, ਕਲਪਵ੍ਰਿਕ੍ਸ਼੍, ਰੰਭਾ ਅਪਸਰਾ, ਲਕ੍ਸ਼੍ਮੀ, ਅਮ੍ਰਿਤ, ਕਾਲਕੂਟ (ਜ਼ਹਿਰ) ਸ਼ਰਾਬ (ਸੁਰਾ), ਚੰਦ੍ਰਮਾ, ਧਨ੍ਵੰਤਰਿ, ਪਾਂਚਜਨ੍ਯ ਸ਼ੰਖ, ਕੌਸ੍ਟੁਭਮਣਿ, ਸਾਰੰਗ ਧਨੁਖ, ਅਤੇ ਐਰਾਵਤ ਹਾਥੀ. "ਰਤਨ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)...
ਦੇਖੋ, ਕਰੋਰ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਵਿ- ਪੂਜਣ ਯੋਗ੍ਯ. ਸਨਮਾਨ ਯੋਗ੍ਯ....
ਦੇਖੋ, ਪੂਰਣ. "ਪੂਰਨ ਆਸ ਕਰੀ ਖਿਨ ਭੀਤਰਿ." (ਮਾਝ ਮਃ ੫) ੨. ਸੰਗ੍ਯਾ- ਸ਼ਾਲਿਵਾਹਨਕੋਟ (ਸਿਆਲਕੋਟ) ਦੇ ਪ੍ਰਤਾਪੀ ਰਾਜੇ ਸ਼ਾਲਿਵਾਹਨ ਦਾ ਪੁਤ੍ਰ ਅਤੇ ਰਸਾਲੂ ਦਾ ਭਾਈ, ਜੋ ਰਾਜ ਦੀ ਇੱਛਾ ਤਿਆਗ ਕੇ ਯੋਗੀ ਹੋ ਗਿਆ ਸੀ. ਸਿਆਲਕੋਟ ਤੋਂ ਚਾਰ ਮੀਲ ਉੱਤਰ ਪੂਰਨ ਦਾ ਖੂਹ ਹੈ, ਜਿਸ ਵਿੱਚ ਮਤੇਈ ਦੀ ਚਲਾਕੀ ਨਾਲ ਪੂਰਨ ਸੁੱਟਿਆ ਗਿਆ ਸੀ ਅਰ ਉਸ ਵਿੱਚੋਂ ਗੋਰਖਨਾਥ ਨੇ ਆਕੇ ਕੱਢਿਆ ਸੀ. ਗੋਰਖਨਾਥ ਦੇ ਬੈਠਣ ਦਾ ਟਿੱਬਾ ਭੀ ਖੂਹ ਦੇ ਪਾਸ ਹੀ ਹੈ. ਸੰਤਾਨ ਦੀ ਇੱਛਾ ਵਾਲੀਆਂ ਅਨੇਕ ਜਾਤੀ ਦੀਆਂ ਇਸਤ੍ਰੀਆਂ ਪੂਰਨ ਦੇ ਖੂਹ ਤੇ ਆਕੇ ਇਸਨਾਨ ਕਰਦੀਆਂ ਹਨ. ਏਥੋਂ ਦੇ ਪੁਜਾਰੀ ਜੋਗੀ ਹਨ. ਸ਼ਹਿਰ ਸਿਆਲਕੋਟ ਵਿੱਚ ਪੂਰਨ ਦਾ ਭੋਰਾ ਭੀ ਹੈ, ਜਿਸ ਵਿੱਚ ਜੋਤਿਸੀਆਂ ਦੇ ਆਖੇ ਉਹ ਬਾਲ ਅਵਸਥਾ ਵਿੱਚ ਰੱਖਿਆ ਗਿਆ ਸੀ....
ਪੂਜਨ ਕਰਦਾ ਹੈ। ੨. ਤੁੱਲ ਹੁੰਦਾ ਹੈ. ਪੁਜਦਾ ਹੈ. "ਰਾਮਨਾਮ ਸਰਿ ਅਵਰੁ ਨ ਪੂਜੈ." (ਰਾਮ ਅਃ ਮਃ ੧) ੩. ਖ਼ਤਮ ਹੋਵੇ. ਪੁੱਜੇ. "ਜਿਸ ਕੀ ਪੂਜੈ ਅਉਧ." (ਫੁਨਹੇ ਮਃ ੫) ੪. ਪੂਰਣ ਹੋਵੈ. "ਤਾ ਕੀ ਆਸ ਨ ਪੂਜੈ ਕਾਇ." (ਗਉ ਮਃ ੫)...