punī, punnīपुनी, पुंनी
ਪੂਰ੍ਣ ਹੋਈ. "ਮਿਟਿਗਈ ਚਿੰਤ, ਪੁਨੀ ਮਨ ਆਸਾ." (ਗਉ ਮਃ ੫) "ਮੁਹਲਤਿ ਪੁੰਨੀ ਚਲਣਾ." (ਸ੍ਰੀ ਮਃ ੫) ੨. ਪੁੰਨਾਂ ਕਰਕੇ. "ਪਾਈਐ ਵਡ ਪੁਨੀ ਮੇਰੇ ਮਨਾ." (ਆਸਾ ਮਃ ੫) ੩. ਪੁਨ੍ਯਵਾਨ. "ਪੁੰਨੀ ਪਾਪੀ ਆਖਣੁ ਨਾਹਿ." (ਜਪੁ)
पूर्ण होई. "मिटिगई चिंत, पुनी मन आसा." (गउ मः ५) "मुहलति पुंनी चलणा." (स्री मः ५) २. पुंनां करके. "पाईऐ वड पुनी मेरे मना." (आसा मः ५) ३. पुन्यवान. "पुंनी पापी आखणु नाहि." (जपु)
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰ. चिन्त ਧਾ- ਵਿਚਾਰ ਕਰਨਾ, ਸਮਰਣ ਕਰਨਾ। ੨. ਸੰਗ੍ਯਾ- ਫ਼ਿਕਰ. ਚਿੰਤਾ. "ਚਿੰਤ ਗਈ ਲਗਿ ਸਤਿਗੁਰ ਪਾਏ." (ਭੈਰ ਮਃ ੫) ੩. ਈਰਖਾ. ਹਸਦ. "ਹਮ ਨਾਹੀ ਚਿੰਤ ਪਰਾਈ ਚੁਖਾ." (ਵਾਰ ਵਡ ਮਃ ੪)...
ਪੂਰ੍ਣ ਹੋਈ. "ਮਿਟਿਗਈ ਚਿੰਤ, ਪੁਨੀ ਮਨ ਆਸਾ." (ਗਉ ਮਃ ੫) "ਮੁਹਲਤਿ ਪੁੰਨੀ ਚਲਣਾ." (ਸ੍ਰੀ ਮਃ ੫) ੨. ਪੁੰਨਾਂ ਕਰਕੇ. "ਪਾਈਐ ਵਡ ਪੁਨੀ ਮੇਰੇ ਮਨਾ." (ਆਸਾ ਮਃ ੫) ੩. ਪੁਨ੍ਯਵਾਨ. "ਪੁੰਨੀ ਪਾਪੀ ਆਖਣੁ ਨਾਹਿ." (ਜਪੁ)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਹੱਦ. "ਮੁਹਲਤਿ ਪੁੰਨੀ ਚਲਣਾ." (ਸ੍ਰੀ ਮਃ ੫) ੨. ਵੇਲਾ. ਸਮਾਂ....
ਪੂਰ੍ਣ ਹੋਈ. "ਮਿਟਿਗਈ ਚਿੰਤ, ਪੁਨੀ ਮਨ ਆਸਾ." (ਗਉ ਮਃ ੫) "ਮੁਹਲਤਿ ਪੁੰਨੀ ਚਲਣਾ." (ਸ੍ਰੀ ਮਃ ੫) ੨. ਪੁੰਨਾਂ ਕਰਕੇ. "ਪਾਈਐ ਵਡ ਪੁਨੀ ਮੇਰੇ ਮਨਾ." (ਆਸਾ ਮਃ ੫) ੩. ਪੁਨ੍ਯਵਾਨ. "ਪੁੰਨੀ ਪਾਪੀ ਆਖਣੁ ਨਾਹਿ." (ਜਪੁ)...
ਕ੍ਰਿ- ਗਮਨ. ਤੁਰਨਾ। ੨. ਠਿਕਾਣੇ ਤੋਂ ਟਲਣਾ. ਦੇਖੋ, ਚਲ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. ਸੰਗ੍ਯਾ- ਜੋਸ਼. ਗੁੱਸਾ। ੨. ਈਰਖਾ. ਹਸਦ। ੩. ਅ਼. [منع] ਮਨਅ਼ ਵਰਜਣ ਦਾ ਭਾਵ. ਵਿਸਧ. "ਅਬ ਜਗ ਜਾਨਿ ਜਉ ਮਨਾ ਰਹੈ." (ਗਉ ਬਾਵਨ ਕਬੀਰ) ਜਗਤ ਵਿੱਚ ਖਚਿਤ ਹੋਣ ਤੋਂ ਰੁਕੇ। ੪. ਮਨ ਨੂੰ ਸੰਬੋਧਨ. ਹੇ ਮਨ!...
ਸੰ. पापिन्. ਵਿ- ਪਾਪ ਕਰਨ ਵਾਲਾ. ਦੋਸੀ. ਪਾਤਕੀ. ਅਘੀ. "ਪਾਪੀ ਹਿਐ ਮੈ ਕਾਮ ਬਸਾਇ." (ਬਸੰ ਮਃ ੯)...
ਕ੍ਰਿ- ਕਹਿਣਾ. ਕਥਨ ਕਰਨਾ. "ਆਖਣੁ ਸੁਣਨਾ ਤੇਰੀ ਬਾਣੀ." (ਭੈਰ ਮਃ ੧) ੨. ਸੰਗ੍ਯਾ- ਕਥਨ. ਬਿਆਂਨ....
ਵ੍ਯ- ਨਹੀਂ. ਨਾ। ੨. ਸੰਗ੍ਯਾ- ਨਾਥ ਪਤਿ. "ਤਾਕੋ ਨਾਹਿ ਨਾਹਿ ਕਛੁ ਪਾਵੈ." (ਚਰਿਤ੍ਰ ੩੪) ੩. ਕ੍ਰਿ. ਵਿ- ਨ੍ਹਾਕੇ. ਸਨਾਨ ਕਰਕੇ. ਨ੍ਹਾਇ. "ਅਹਿਨਿਸਿ ਕਸਮਲ ਧੋਵਹਿ ਨਾਹਿ." (ਗਉ ਕਬੀਰ ਵਾਰ ੭)...
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....