purakhapatiपुरखपति
ਵਿ- ਪੁਰੁਸਪਤਿ. ਮਨੁੱਖਾਂ ਦਾ ਸ੍ਵਾਮੀ. ਸਭ ਪੁਰਖਾਂ ਵਿੱਚੋਂ ਪ੍ਰਧਾਨ। ੨. ਸੰਗ੍ਯਾ- ਕਰਤਾਰ. "ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨੁ ਅੰਧੇਰੁ ਗਵਾਇਆ." (ਬਸੰ ਮਃ ੪) ਦੇਖੋ, ਪੁਰਖੁ ੯.
वि- पुरुसपति.मनुॱखां दा स्वामी. सभ पुरखां विॱचों प्रधान। २. संग्या- करतार. "साधू पुरखु पुरखपति पाइआ अगिआनु अंधेरु गवाइआ." (बसं मः ४) देखो, पुरखु ९.
ਸੰ. स्वामिन ਵਿ- ਮਾਲਿਕ। ੨. ਧਨਵਾਨ। ੩. ਵਡਿਆਈ ਵਾਲਾ। ੪. ਸੰਗ੍ਯਾ- ਰਾਜਾ। ੫. ਕਰਤਾਰ. "ਸ੍ਵਾਮੀ ਸਰਨਿ ਪਰਿਓ ਦਰਬਾਰੇ." (ਟੋਡੀ ਮਃ ੫)...
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਦੇਖੋ, ਸਾਧੁ. "ਸਾਧੂ ਸੰਗਿ ਉਧਾਰੁ ਭਏ ਨਿਕਾਣਿਆ." (ਮਃ ੫. ਵਾਰ ਮਲਾ) ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜਵਾਈ, ਬੀਬੀ ਬੀਰੋ ਜੀ ਦਾ ਪਤਿ. ਦੇਖੋ, ਬੀਰੋ ਬੀਬੀ। ੩. ਸਾਦੇ ਦਾ ਪੁਤ੍ਰ ਅਤੇ ਭਾਈ ਰੂਪਚੰਦ ਜੀ ਦਾ ਪਿਤਾ....
ਸੰ. ਪੁਰੁਸ. ਸੰਗ੍ਯਾ- ਮਨੁੱਖ. ਆਦਮੀ, ਜੋ ਪੁਰ ਵਿੱਚ ਸੌਂਦਾ (ਨਿਵਾਸ ਕਰਦਾ) ਹੈ."ਨਾਰੀ ਤੇ ਜੋ ਪੁਰਖੁ ਕਰਾਵੈ, ਪੁਰਖਨ ਤੇ ਜੋ ਨਾਰੀ." (ਸਾਰ ਕਬੀਰ) ੨. ਪਤਿ. ਭਰਤਾ. "ਜਿਉ ਪੁਰਖੈ ਘਰਿ ਭਗਤੀ ਨਾਰਿ ਹੈ." (ਸਵਾ ਮਃ ੩) ੩. ਪੂਰਣਰੂਪ ਕਰਤਾਰ. ਸਰਵਵ੍ਯਾਪੀ ਪਾਰਬ੍ਰਹਮ. "ਸਤਿ ਨਾਮੁ ਕਰਤਾ ਪੁਰਖੁ." (ਜਪੁ) ੪. ਜੀਵਾਤਮਾ. "ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ." (ਸੋਰ ਮਃ ੪) ੫. ਸੂਰਜ। ੬. ਪਾਰਾ। ੭. ਨਰ. ਪੁਰੁਸਤ਼ ਦੇ ਲੱਛਣਾਂ ਵਾਲਾ. "ਬਿਨੁ ਪਿਰ ਪੁਰਖੁ ਨ ਜਾਣਈ." (ਸ੍ਰੀ ਅਃ ਮਃ ੧) ੮. ਸਾਂਖ੍ਯਮਤ ਅਨੁਸਾਰ ਪ੍ਰਕ੍ਰਿਤਿ ਤੋਂ ਭਿੰਨ ਇੱਕ ਪਦਾਰਥ, ਜੋ ਇੱਕ ਰਸ ਰਹਿਣ ਵਾਲਾ, ਅਕਰਤਾ ਅਤੇ ਅਸੰਗ ਹੈ। ੯. ਰਿਗਵੇਦ ਅਨੁਸਾਰ ਈਸ਼੍ਵਰ, ਜੋ ਜਗਤ ਰਚਨਾ ਕਰਦਾ ਹੈ. ਰਿਗਵੇਦ ਦੇ 'ਪੁਰੁਸਸੂਕ੍ਤ' ਵਿੱਚ ਲਿਖਿਆ ਹੈ ਕਿ ਇਸ ਦੇ ੧੦੦੦ ਸਿਰ, ੧੦੦੦ ਅੱਖਾਂ ਅਤੇ ੧੦੦੦ ਪੈਰ ਹਨ. ਸਾਰੀ ਪ੍ਰਿਥਿਵੀ ਦੇ ਚੁਫੇਰੇ ਲਪੇਟਣ ਪੁਰ ਇਹ ੧੦. ਉਂਗਲ ਵਧ ਰਿਹਾ ਸੀ. ਇਸ ਸਾਰੀ ਪ੍ਰਿਥਿਵੀ ਤੇ ਜੋ ਕੁਝ ਹੋ ਚੁੱਕਾ ਹੈ ਅਤੇ ਜੋ ਕੁਛ ਅੱਗੋਂ ਹੋਵੇਗਾ, ਉਹ ਸਭ ਪੁਰਖੁ ਹੀ ਹੈ. ਸਾਰੀ ਉਤਪੱਤੀ ਇਸ ਦਾ ਭਾਗ ਹੈ, ਅਤੇ ਇਸ ਦਾ ਭਾਗ ਉਹ ਚੀਜਾਂ ਹਨ, ਜੇਹੜੀਆਂ ਕਿ ਆਕਾਸ਼ ਵਿੱਚ ਹਨ ਅਤੇ ਅਮਰ ਹਨ. ਜਦ ਇਹ ਪੁਰਖ ਖੜਾ ਹੋਇਆ ਤਾਂ ਏਸ ਦਾ ਭਾਗ ਆਕਾਸ਼ ਤੋਂ ਭੀ ਉੱਪਰ ਲੰਘ ਗਿਆ, ਜਦ ਦੇਵਤਿਆਂ ਨੇ "ਪੁਰਸ ਯਗ੍ਯ" ਕੀਤਾ ਤਦ ਬਸੰਤ ਰੁੱਤ ਦਾ ਘੀ, ਗ੍ਰੀਖਮ ਦੀਆਂ ਲੱਕੜਾਂ ਹੋਈਆਂ ਅਤੇ ਸ਼ਿਸ਼ਿਰ ਦਾ ਹਵਨ ਕੀਤਾ ਤਾਂ ਇਹ ਯਗ੍ਯ ਵਿੱਚੋਂ ਵੇਦ ਅਤੇ ਪਸ਼ੁ ਪੰਛੀ ਉਪਜੇ, ਜਦ ਦੇਵਤਿਆਂ ਨੇ ਪੁਰੁਸ ਦੀ ਵੰਡ ਕੀਤੀ ਤਾਂ ਇਸ ਦਾ ਮੁਖ ਬ੍ਰਾਹਮਣ, ਭੁਜਾ ਛਤ੍ਰੀ, ਪੱਟ ਵੈਸ਼੍ਯ ਅਤੇ ਪੈਰ ਸ਼ੂਦ੍ਰ ਬਣੇ. ਇਸ ਦੇ ਮਨ ਵਿੱਚੋਂ ਪ੍ਰਾਤਹਕਾਲ ਦਾ ਸਮਾਂ, ਅੱਖਾਂ ਵਿੱਚੋਂ ਸੂਰਜ, ਮੂੰਹ ਵਿੱਚੋਂ ਇੰਦ੍ਰ ਅਤੇ ਅਗਨਿ, ਸ੍ਵਾਸ ਵਿੱਚੋਂ ਵਾਯੂ, ਸਿਰ ਵਿੱਚੋਂ ਆਕਾਸ਼, ਪੈਰਾਂ ਵਿੱਚੋਂ ਧਰਤੀ ਅਤੇ ਕੰਨਾਂ ਵਿੱਚੋਂ ਚਾਰ ਦਿਸ਼ਾ ਪ੍ਰਗਟ ਹੋਈਆਂ. "ਜਹ ਨਿਰਮਲ ਪੁਰਖੁ ਪੁਰਖਪਤਿ ਹੋਤਾ." (ਸੁਖਮਨੀ) ੧੦. ਵ੍ਯਾਕਰਣ ਅਨੁਸਾਰ ਉੱਤਮ ਮਧ੍ਯਮ ਅਤੇ ਅਨ੍ਯਪੁਰਖ. Person ਜੈਸੇ- "ਮੈ ਤੈਨੂ ਅਨੇਕ ਵਾਰ ਸਮਝਾਇਆ ਹੈ ਕਿ ਤੂੰ ਕਦੇ ਉਸ ਦੀ ਸੰਗਤਿ ਨਾ ਕਰੀਂ" ਇਸ ਵਾਕ ਵਿੱਚ ਮੈਂ ਉੱਤਮ ਪੁਰਖੁ, first person ਹੈ, ਤੂੰ ਮੱਧਮ ਪੁਰਖ seconz person ਹੈ, ਉਹ ਅਨ੍ਯਪੁਰਖ third person ਹੈ....
ਵਿ- ਪੁਰੁਸਪਤਿ. ਮਨੁੱਖਾਂ ਦਾ ਸ੍ਵਾਮੀ. ਸਭ ਪੁਰਖਾਂ ਵਿੱਚੋਂ ਪ੍ਰਧਾਨ। ੨. ਸੰਗ੍ਯਾ- ਕਰਤਾਰ. "ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨੁ ਅੰਧੇਰੁ ਗਵਾਇਆ." (ਬਸੰ ਮਃ ੪) ਦੇਖੋ, ਪੁਰਖੁ ੯....
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....