purakhāradha, purakhāradhuपुरखारथ, पुरखारथु
ਦੇਖੋ, ਪੁਰਸਾਰਥ, "ਨਾਨਕ ਕੈ ਮਨਿ ਇਹੁ ਪੁਰਖਾਰਥੁ." (ਭੈਰ ਮਃ ੫)
देखो, पुरसारथ, "नानक कै मनि इहु पुरखारथु." (भैर मः ५)
ਸੰ. ਪੁਰੁਸਾਰ੍ਥ. ਸੰਗ੍ਯਾ- ਪੁਰੁਸ (ਆਦਮੀ) ਦੇ ਉੱਦਮ ਦਾ ਵਿਸਯ, ਜਿਸ ਲਈ ਉਸ ਨੂੰ ਯਤਨ ਕਰਨਾ ਚਾਹੀਏ। ੨. ਪਰਾਕ੍ਰਮ. ਬਲ. ੩. ਉੱਦਮ....
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰ. ਮਣਿ, ਰਤਨ. "ਮਨਿਜਟਿਤ ਭੂਸਨ ਕੋਟਿ ਹੇ." (ਸਲੋਹ) ੨. ਮਣਕਾ. ਮਾਲਾ ਦਾ ਦਾਣਾ। ੩. ਮਨੁੱਖ (ਮਨੁਸ਼੍ਯ) ਦੇ. "ਮਨਿ ਹਿਰਦੈ ਕ੍ਰੋਧ ਮਹਾਂ ਬਿਸ ਲੋਧੁ." (ਆਸਾ ਛੰਤ ਮਃ ੪) ੪. ਮਨ ਮੇਂ ਦਿਲ ਅੰਦਰ. "ਮਨਿ ਪਿਆਸ ਬਹੁਤੁ ਦਰਸਾਵੈ." (ਨਟ ਮਃ ੫) ੫. ਮਨ ਕਰਕੇ. "ਪਿਆਇ ਸੋ ਪ੍ਰਭੁ ਮਨਿ ਮੁਖੀ." (ਆਸਾ ਛੰਤ ਮਃ ੫) ੬. ਮਨ ਵਿੱਚੋਂ ਦਿਲੋਂ. "ਚੂਕਾ ਮਨਿ ਅਭਿਮਾਨੁ." (ਪ੍ਰਭਾ ਮਃ ੧) ੭. ਮਨ ਦੇ. "ਮਨਿ ਜੀਤੈ ਜਗੁ ਜੀਤੁ." (ਜਪੁ) ਮਨ ਦੇ ਜਿੱਤਣ ਤੋਂ। ੮. ਮਨ ਦੀ. "ਮਨਿ ਪੂਰਨ ਹੋਈ ਆਸਾ." (ਸੋਰ ਮਃ ੫) ੯. ਸੰਕਲਪ ਵ੍ਰਿੱਤਿ. ਦੇਖੋ, ਅੰਤਹਕਰਣ....
ਦੇਖੋ, ਇਹ. "ਇਹੁ ਰੰਗ ਕਦੇ ਨ ਉਤਰੈ." (ਬਿਲਾ ਮਃ ੩)...
ਦੇਖੋ, ਪੁਰਸਾਰਥ, "ਨਾਨਕ ਕੈ ਮਨਿ ਇਹੁ ਪੁਰਖਾਰਥੁ." (ਭੈਰ ਮਃ ੫)...