purānaपुरान
ਦੇਖੋ, ਪੁਰਾਣ ੧. "ਤਿਨ ਧੁਰਿ ਮਸਤਕਿ ਭਾਗ ਪੁਰਾਨ ਜੀਉ." (ਆਸਾ ਛੰਤ ਮਃ ੪) ੨. ਦੇਖੋ, ਪੁਰਾਣ ੩. ਅਤੇ ਸਹਸਾਕਿਰਤਾ.
देखो, पुराण १. "तिन धुरि मसतकि भाग पुरान जीउ." (आसा छंत मः ४) २. देखो, पुराण ३. अते सहसाकिरता.
ਸੰ. ਵਿ- ਪੁਰਾਣਾ. ਪ੍ਰਾਚੀਨ। ੨. ਸੰਗ੍ਯਾ- ਰੁਦ੍ਰ ਸ਼ਿਵ। ੩. ਪ੍ਰਾਚੀਨ ਪ੍ਰਸੰਗ ਅਤੇ ਇਤਿਹਾਸ. "ਪੋਥੀ ਪੁਰਾਣ ਕਮਾਈਐ." (ਸ੍ਰੀ ਮਃ ੧) ੪. ਰਿਖੀ ਵ੍ਯਾਸ ਅਥਵਾ ਉਸ ਦੇ ਨਾਉਂ ਤੋਂ ਹੋਰ ਵਿਦ੍ਵਾਨਾਂ ਦੇ ਰਚੇ ਹੋਏ ਇਤਿਹਾਸ ਨਾਲ ਮਿਲੇ ਧਰਮ ਗ੍ਰੰਥ, ਜਿਨ੍ਹਾਂ ਦੀ ਗਿਣਤੀ ਅਠਾਰਾਂ ਹੈ ਅਤੇ ਸ਼ਲੋਕਾਂ ਦੀ ਗਿਣਤੀ ਚਾਰ ਲੱਖ ਹੈ, ਵਿਸਨੁ ਅਤੇ ਬ੍ਰਹਮਾਂਡ ਪੁਰਾਣ ਵਿੱਚ ਪੁਰਾਣ ਦਾ ਲੱਛਣ ਇਹ ਕੀਤਾ ਹੈ-#''सर्गञ्च प्रतिसर्गञ्च वंशो मन्वन्तराणिच।#वंशानुचरितं चैव, पुराणं पञ्च लक्षणम्॥''#ਜਗਤ ਦੀ ਉਤਪੱਤੀ, ਪ੍ਰਲੈ, ਦੇਵਤਾ ਅਤੇ ਪਿਤਰਾਂ ਦੀ ਵੰਸ਼ਾਵਲੀ, ਮਨੁ ਦੇ ਰਾਜ ਦਾ ਸਮਾਂ ਅਤੇ ਉਸ ਦਾ ਹਾਲ, ਸੂਰਜ ਅਤੇ ਚੰਦ੍ਰਵੰਸ਼ ਦੀ ਕਥਾ, ਜਿਸ ਵਿੱਚ ਇਹ ਪੰਜ ਪ੍ਰਸੰਗ ਹੋਣ, ਉਹ ਪੁਰਾਣ ਹੈ.#ਪੁਰਾਣਾਂ ਦੀ ਗਿਣਤੀ ਅਠਾਰਾਂ ਹੈ, ਯਥਾ- ਵਿਸਨੁ ਪੁਰਾਣ, ਪਦਮ, ਬ੍ਰਹਮ, ਸ਼ਿਵ, ਭਾਗਵਤ, ਨਾਰਦ, ਮਾਰਕੰਡੇਯ, ਅਗਨਿ, ਬ੍ਰਹ- ਵੈਵਰਤ, ਲਿੰਗ, ਵਾਰਾਹ, ਸਕੰਦ, ਵਾਮਨ, ਕੂਰਮ, ਮਤਸ੍ਯ ਗਰੁੜ, ਬ੍ਰਹਮਾਂਡ ਅਤੇ ਭਵਿਸ਼੍ਯ ਪੁਰਾਣ.#ਇਨ੍ਹਾਂ ਪ੍ਰਧਾਨ ਅਠਾਰਾਂ ਪੁਰਾਣਾਂ ਤੋਂ ਵੱਖ, ਅਠਾਰਾਂ ਉਪਪੁਰਾਣ ਭੀ ਹਨ-#ਸਨਤਕੁਮਾਰ ਪੁਰਾਣ, ਨਾਰਸਿੰਹ, ਨਾਰਦੀਯ, ਦੇਵੀ ਭਾਗਵਤ, ਦੁਰਵਾਸਾ, ਕਪਿਲ, ਮਾਨਵ, ਔਸ਼ਨਸ, ਵਰੁਣ, ਕਾਲਿਕਾ, ਸ਼ਾਂਬ, ਨੰਦਾ, ਸੌਰ ਪਾਰਾਸ਼ਰ, ਆਦਿਤਯ, ਮਾਹੇਸ਼੍ਵਰ, ਭਾਰ੍ਗਵ ਅਤੇ ਵਾਸ਼ਿਸ੍ਟ।¹ ੫. ਅਠਾਰਾਂ ਸੰਖ੍ਯਾ ਬੋਧਕ, ਕਿਉਂਕਿ ਪੁਰਾਣ ਨਾਉਂ ਦੇ ਗ੍ਰੰਥ ੧੮. ਹਨ....
ਸਰਵ- ਉਨ੍ਹਾਂ. ਉਨ੍ਹਾਂ ਨੇ. "ਤਿਨ ਅੰਤਰਿ ਸਬਦੁ ਵਸਾਇਆ." (ਸ੍ਰੀ ਮਃ ੧. ਜੋਗੀ ਅੰਦਰ) ੨. ਉਨ੍ਹਾਂ ਦੇ. "ਤਿਨ ਪੀਛੈ ਲਾਗਿ ਫਿਰਾਉ." (ਸ੍ਰੀ ਮਃ ੪) ੩. ਸੰਗ੍ਯਾ- ਤ੍ਰਿਣ. ਘਾਸ. ਫੂਸ. "ਅਉਧ ਅਨਲ ਤਨੁ ਤਿਨ ਕੋ ਮੰਦਿਰ." (ਗਉ ਕਬੀਰ) ੪. ਕ੍ਰਿ. ਵਿ- ਤਿਸ ਪਾਸੇ. ਉਧਰ. "ਡੋਰੀ ਪ੍ਰਭੁ ਪਕੜੀ, ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ੫. ਦੇਖੋ, ਤਿੰਨ....
ਧੁਰ (ਮੁੱਢ) ਤੋਂ. "ਧੁਰਿ ਮਾਰੇ ਪੂਰੇ ਸਤਿਗੁਰੂ." (ਵਾਰ ਗਉ ੧. ਮਃ ੪) ੨. ਦੇਖੋ, ਧੁਰ....
ਮਸ੍ਤਕ ਕਰਕੇ। ੨. ਮੱਥੇ ਪੁਰ. "ਧੂਰਿ ਸਤੰਨ ਕੀ ਮਸਤਕਿ ਲਾਇ." (ਰਾਮ ਮਃ ੫) "ਮਸਤਕਿ ਹੋਵੈ ਲਿਖਿਆ." (ਮਃ ੫. ਵਾਰ ਗਉ ੨)...
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਦੇਖੋ, ਪੁਰਾਣ ੧. "ਤਿਨ ਧੁਰਿ ਮਸਤਕਿ ਭਾਗ ਪੁਰਾਨ ਜੀਉ." (ਆਸਾ ਛੰਤ ਮਃ ੪) ੨. ਦੇਖੋ, ਪੁਰਾਣ ੩. ਅਤੇ ਸਹਸਾਕਿਰਤਾ....
ਵ੍ਯ- ਸਨਮਾਨ ਬੋਧਕ ਸ਼ਬਦ. "ਜਿਚਰੁ ਵਸਿਆ ਕੰਤੁ ਘਰਿ, ਜੀਉ ਜੀਉ ਸਭਿ ਕਹਾਤ." (ਸ੍ਰੀ ਮਃ ੫) ਇਸ ਥਾਂ ਘਰ ਦੇਹ, ਅਤੇ ਕੰਤ ਜੀਵਾਤਮਾ ਹੈ। ੨. ਸੰਗ੍ਯਾ- ਜੀਵਾਤਮਾ. "ਜੀਉ ਏਕੁ ਅਰਿ ਸਗਲ ਸਰੀਰਾ." (ਗਉ ਅਃ ਕਬੀਰ) ੩. ਜਾਨ. "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) ੪. ਜੀਵਨ. ਜ਼ਿੰਦਗੀ."ਜੀਉ ਸਮਪਉ ਆਪਣਾ." (ਓਅੰਕਾਰ) "ਲੀਪਤ ਜੀਉ ਗਇਓ." (ਬਿਲਾ ਕਬੀਰ)#੫. ਮਨ. ਦਿਲ. "ਜੀਉ ਡਰਤ ਹੈ ਆਪਣਾ." (ਧਨਾ ਮਃ ੧) "ਹਮਰਾ ਖੁਸੀ ਕਰੈ ਨਿਤ ਜੀਉ." (ਧਨਾ ਧੰਨਾ) "ਜੂਠ ਲਹੈ ਜੀਉ ਮਾਂਜੀਐ." (ਗੂਜ ਮਃ ੧) ੬. ਪ੍ਰਾਣੀ. ਜਾਨਵਰ। ੭. ਜਨਮ. "ਕਰਮਹਿ ਕਿਨ ਜੀਉ ਦੀਨ ਰੇ?" (ਗੌਂਡ ਕਬੀਰ) ਕਰਮ ਕਿਸ ਨੇ ਪੈਦਾ ਕੀਤਾ ਹੈ? ੮. ਸ੍ਵਰ (ਸੁਰ). "ਜਸ ਜੰਤੀ ਮਹਿ ਜੀਉ ਸਮਾਨਾ." (ਗਉ ਕਬੀਰ) ੯. ਸ੍ਵਾਗਤ. ਖ਼ੁਸ਼ਆਮਦੇਦ. "ਜੇ ਕੋ ਜੀਉ ਕਹੈ ਓਨਾ ਕਉ, ਜਮ ਕੀ ਤਲਬ ਨ ਹੋਈ." (ਪ੍ਰਭਾ ਮਃ ੧)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਦੇਖੋ, ਸਹਸਕ੍ਰਿਤੀ, "ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ." (ਰਾਮ ਮਃ ੧) ਜੇ ਇਸ ਥਾਂ ਸਹਸਾਕਿਰਤਾ ਦਾ ਅਰਥ ਸੰਸਕ੍ਰਿਤ ਕਰੀਏ, ਤਦ ਪੁਰਾਣਰਚਨਾ ਕੀ ਸੰਸਕ੍ਰਿਤ ਨਹੀਂ ਹੈ? ਇਹ ਸ਼ਬਦ, ਪੁਰਾਣਭਾਸਾ ਤੋਂ ਭਿੰਨ ਭਾਸਾ ਦਾ ਬੋਧਨ ਕਰਦਾ ਹੈ. ਇਥੇ ਅਰਥ ਹੈ- ਕੋਈ ਮਾਗਧੀ ਪ੍ਰਾਕ੍ਰਿਤ ਭਾਸਾ ਵਿੱਚ (ਬੌੱਧ ਅਤੇ ਜੈਨ) ਗ੍ਰੰਥ ਪੜ੍ਹਦਾ ਹੈ, ਕੋਈ (ਸੰਸਕ੍ਰਿਤ ਵਿੱਚ) ਹਿੰਦੂਮਤ ਦੇ ਪੁਰਾਣ ਪੜ੍ਹਦਾ ਹੈ....