pusapaपुसप
ਸੰ. ਪੁਸ੍ਪ. ਸੰਗ੍ਯਾ- ਫੁੱਲ। ੨. ਇਸ੍ਤੀ ਦੀ ਰਜ। ੩. ਵਿਕਾਸ਼. ਖਿੜਨ ਦਾ ਭਾਵ ੪. ਲੌਂਗ. ਲਵੰਗ। ੫. ਕੁਬੇਰ ਦਾ ਵਿਮਾਨ ਪੁਸ੍ਪਕ। ੬. ਰਸੌਂਤ.
सं. पुस्प. संग्या- फुॱल। २. इस्ती दी रज। ३. विकाश. खिड़न दा भाव ४. लौंग. लवंग। ५. कुबेर दा विमान पुस्पक। ६. रसौंत.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. फुल्ल. ਧਾ- ਖਿੜਨਾ, ਫੂਲਨਾ। ੨. ਸੰਗ੍ਯਾ- ਪੁਸਪ. ਕੁਸੁਮ. ਸੁਮਨ। ੩. ਉਂਨ ਦੇ ਗਾੜ੍ਹੇ ਵਸਤ੍ਰ ਵਿੱਚਦੀਂ ਟਪਕਾਇਆ ਹੋਇਆ ਅਫੀਮ ਦਾ ਰਸ. "ਪੀਤਾ ਫੁੱਲ ਇਆਣੀ ਘੂਮਨ ਸੂਰਮੇ." (ਚੰਡੀ ੩) ਜਿਵੇਂ ਇਆਣੇ (ਸੋਫੀ) ਫੁੱਲ ਪੀਕੇ ਝੂੰਮਦੇ ਹਨ, ਤਿਵੇਂ ਯੋਧਾ ਘੂਮਨ। ੪. ਇਸਤਰੀ ਦੀ ਰਜ। ੫. ਰਿੜਕਣ ਸਮੇਂ ਝੱਗ ਦੀ ਸ਼ਕਲ ਵਿੱਚ ਮਠੇ ਦੇ ਸਿਰ ਪੁਰ ਆਇਆ ਮੱਖਣ। ੬. ਫੁੱਲ ਦੇ ਆਕਾਰ ਦੀ ਕੋਈ ਵਸਤੁ, ਜੈਸੇ ਢਾਲ ਦੇ ਫੁੱਲ. ਇਸਤ੍ਰੀਆਂ ਦੇ ਸਿਰ ਪੁਰ ਫੁੱਲ ਆਕਾਰ ਦਾ ਗਹਿਣਾ. ਰੇਸ਼ਮ ਨਾਲ ਵਸਤ੍ਰ ਪੁਰ ਕੱਢਿਆ ਫੁੱਲ ਆਦਿ। ੭. ਦੀਵੇ ਦੀ ਬੱਤੀ ਦਾ ਅਗਲਾ ਹਿੱਸਾ, ਜੋ ਅੰਗਾਰ ਦੀ ਸ਼ਕਲ ਦਾ ਹੁੰਦਾ ਹੈ। ੮. ਚੱਪਣੀ ਨਾਲ ਲੱਗਾ ਹੋਇਆ ਦੀਵੇ ਦਾ ਕੱਜਲ। ੯. ਵਿ- ਹੌਲਾ. ਫੁੱਲ ਜੇਹਾ ਹਲਕਾ। ੧੦. ਡਿੰਗ. ਸੰਗ੍ਯਾ- ਹੈਰਾਨੀ. ਅਚਰਜ....
ਸੰ. ਸੰਗ੍ਯਾ- ਪਸਾਰ. ਫੈਲਾਉ। ੨. ਖਿੜਨ (ਪ੍ਰਫੁੱਲ) ਹੋਣ ਦਾ ਭਾਵ। ੩. ਵ੍ਰਿੱਧੀ. ਵਾੱਧਾ। ੪. ਵਿਕਾਸ਼. ਪ੍ਰਕਾਸ਼। ੫. ਆਕਾਸ਼....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਦੇਖੋ, ਲਵੰਗ। ੨. ਲੌਂਗ (ਲਵੰਗ) ਦੀ ਸ਼ਕਲ ਦਾ ਇੱਕ ਭੂਖਣ, ਜੋ ਇਸਤ੍ਰੀਆਂ ਨੱਕ ਵਿੱਚ ਪਹਿਰਦੀਆਂ ਹਨ....
ਸੰ. लवङ्ग. ਸੰਗ੍ਯਾ- ਲੌਂਗ. Caroisphyllus Arramatices. ਇੱਕ ਦਰਖ਼ਤ ਅਤੇ ਉਸ ਦੀਆਂ ਕਲੀਆਂ. ਲੌਂਗ ਜੰਗਬਾਰ ਅਤੇ ਮਾਲਾਬਾਰ ਵਿੱਚ ਬਹੁਤ ਹੁੰਦੇ ਹਨ. ਲਵੰਗ ਦੀ ਤਾਸੀਰ ਗਰਮਤਰ ਹੈ.¹ ਮੂੰਹ ਅਤੇ ਪੇਟ ਦੇ ਰੋਗਾਂ ਨੂੰ ਦੂਰ ਕਰਦਾ ਹੈ. ਕਾਮਸ਼ਕਤਿ ਵਧਾਉਂਦਾ ਹੈ. ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਅਧਰੰਗ ਲਕਵਾ ਸਕਤਾ ਆਦਿ ਰੋਗਾਂ ਵਿੱਚ ਵਰਤਿਆ ਗੁਣਕਾਰੀ ਹੈ. ਸੁਰਮੇ ਵਿੱਚ ਮਿਲਾਕੇ ਅੱਖੀਂ ਪਾਇਆ ਨੇਤ੍ਰਾਂ ਦੇ ਅਨੇਕ ਰੋਗ ਹਟਾਉਂਦਾ ਹੈ. ਲੌਂਗ ਗਰਮ ਮਸਾਲੇ ਵਿੱਚ ਭੀ ਬਹੁਤ ਵਰਤਿਆ ਜਾਂਦਾ ਹੈ। ੨. ਵਿ- ਲੁਬ੍ਰਧਾਂਗ ਦਾ ਰੂਪਾਂਤਰ. ਅੰਗਾਂ ਪੁਰ ਮੋਹਿਤ ਹੋਇਆ. "ਗੁੰਜਤ ਭ੍ਰਿੰਗ ਕਪੋਲਨ ਊਪਰਿ ਨਾਗ ਲਵੰਗ ਰਹੇ ਲਿਵ ਲਾਈ." (ਰਾਮਾਵ)...
ਸੰਗ੍ਯਾ- ਕੁ (ਨਿੰਦਿਤ) ਹੈ ਬੇਰ (ਦੇਹ) ਜਿਸ ਦਾ.¹ ਤਿੰਨ ਪੈਰ ਅਤੇ ਅੱਠ ਦੰਦਾਂ ਵਾਲਾ ਦੇਵਤਿਆਂ ਦਾ ਖ਼ਜ਼ਾਨਚੀ. ਇਹ ਤ੍ਰਿਣਵਿੰਦੁ ਦੀ ਪੁਤ੍ਰੀ ਇਲਵਿਲਾ ਦੇ ਪੇਟ ਤੋਂ ਵਿਸ਼੍ਰਵਾ ਦਾ ਪੁਤ੍ਰ ਹੈ. ਇਸ ਦੀ ਪੁਰੀ ਦਾ ਨਾਉਂ ਅਲਕਾ ਹੈ. ਇਹ ਯਕ੍ਸ਼੍ ਅਤੇ ਕਿੰਨਰਾਂ ਦਾ ਰਾਜਾ ਹੈ. ਕੁਬੇਰ ਰਾਵਣ ਦਾ ਮਤੇਰ ਭਾਈ ਹੈ....
ਸੰ. ਸੰਗ੍ਯਾ- ਮਿਣਤੀ. ਮਾਪ. ਪੈਮਾਇਸ਼। ੨. ਸੱਤ ਮੰਜ਼ਿਲਾ ਮਕਾਨ। ੩. ਘੋੜਾ। ੪. ਹਰੇਕ ਸਵਾਰੀ। ੫. ਦੇਵਤਿਆਂ ਦਾ ਆਕਾਸ਼ ਵਿੱਚ ਵਿਚਰਣ ਵਾਲਾ ਰਥ. ਵ੍ਯੋਮਯਾਨ. ਵਾਯੁ ਯਾਨ।¹ ੬. ਅਪਮਾਨ. ਅਨਾਦਰ। ੭. ਮੋਏ ਹੋਏ ਵਡੇ ਅਤੇ ਵ੍ਰਿੱਧ ਆਦਮੀ ਦੀ ਵਾਜੇ ਗਾਜੇ ਅਤੇ ਸਜ ਧਜ ਨਾਲ ਕੱਢੀ ਹੋਈ ਅਰਥੀ ਨੂੰ ਭੀ ਵਿਮਾਨ ਆਖਦੇ ਹਨ. ਭਾਵ ਇਹ ਹੈ ਕਿ ਮੋਇਆ ਪ੍ਰਾਣੀ ਵਿਮਾਨ ਤੇ ਸਵਾਰ ਹੋਕੇ ਸੁਰਗ ਨੂੰ ਜਾ ਰਿਹਾ ਹੈ। ੮. ਵਿ- ਮਾਨ ਰਹਿਤ....
ਸੰ. रसोद्भृत. ਰਸੋਦ੍ਭੂਤ. ਇੱਕ ਪਹਾੜੀ ਝਾੜੀ "ਦਾਰੁਹਲਦੀ" (ਦਾਰੁਹਰਿਦ੍ਰਾ) ਅਤੇ ਉਸ ਦੀ ਜੜ ਦਾ ਕਾੜ੍ਹਕੇ ਬਣਾਇਆ ਰਸ. ਜੋ ਅਨੇਕ ਲੇਪ ਅਤੇ ਖਾਣ ਲਈ ਵੈਦ ਦਿੰਦੇ ਹਨ. ਇਹ ਲਹੂ ਸਾਫ ਕਰਨ ਵਾਲੀ ਅਤੇ ਦ੍ਰਾਵਕ ਔਖਧ ਹੈ. Berberis Lycium ਸੰਸਕ੍ਰਿਤ ਵਿੱਚ ਇਸ ਦੇ ਨਾਮ ਰਸਜ ਅਤੇ ਰਸਾਂਜਨ ਭੀ ਹਨ....