pundaraka, pundarīkaपुंडरक, पुंडरीक
ਸੰ. पुण्डरीक. ਸੰਗ੍ਯਾ- ਖੰਡਨ ਕਰਨ ਵਾਲਾ ਦਿੱਗਜ ਹਾਥੀ, ਜੋ ਅਗਨਿ ਕੋਣ (ਦੱਖਣ ਪੂਰਵ) ਵਿੱਚ ਹੈ। ੨. ਸ਼ੇਰ. ਸਿੰਘ। ੩. ਚਿੱਟਾ ਕਮਲ. "ਪਹਿਲ ਪੁਰੀਏ ਪੁੰਡਰਕ ਵਨਾ." (ਧਨਾ ਨਾਮਦੇਵ) ੪. ਰੇਸ਼ਮ ਦਾ ਕੀੜਾ। ੫. ਕਮੰਡਲੁ। ੬. ਚਿੱਟੀ ਗੁੱਦ ਵਾਲਾ (ਸਫ਼ੇਦਾ) ਅੰਬ। ੮. ਚਿੱਟੇ ਰੰਗ ਦਾ ਹਾਥੀ। ੮. ਪੋਂਡਾ, ਗੰਨਾ. ੯. ਚੀਨੀ. ਖੰਡ। ੧੦. ਇੱਕ ਨਾਗ। ੧੧. ਚਿੱਟੇ ਰੰਗ ਦਾ ਸੱਪ। ੧੨. ਫੁਲਵਹਿਰੀ. ਸਫੇਦ ਕੋੜ੍ਹ। ੧੩. ਅਗਨਿ। ੧੪. ਤੀਰ। ੧੫. ਆਕਾਸ਼। ੧੬. ਚਿੱਟਾ ਰੰਗ.
सं. पुण्डरीक. संग्या- खंडन करन वाला दिॱगज हाथी, जो अगनि कोण (दॱखण पूरव) विॱच है। २. शेर. सिंघ। ३. चिॱटा कमल. "पहिल पुरीए पुंडरक वना." (धना नामदेव) ४. रेशम दा कीड़ा। ५. कमंडलु। ६. चिॱटी गुॱद वाला (सफ़ेदा) अंब। ८. चिॱटे रंग दा हाथी। ८. पोंडा, गंना. ९. चीनी. खंड। १०. इॱक नाग। ११. चिॱटे रंग दा सॱप। १२. फुलवहिरी. सफेद कोड़्ह। १३. अगनि। १४. तीर। १५. आकाश। १६. चिॱटा रंग.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਤੋੜਨਾ. ਟੁਕੜੇ ਕਰਨਾ. "ਤੁਮ ਪਾਪਖੰਡਨ." (ਸੋਰ ਮਃ ੫) ੨. ਰੱਦ ਕਰਨਾ। ੩. ਨੈਸਿਧ ਕਾਵ੍ਯ ਦੇ ਕਰਤਾ ਸ਼੍ਰੀਹਰ੍ਸ ਦਾ ਰਚਿਆ ਨ੍ਯਾਯਸ਼ਾਸਤ੍ਰ ਦਾ ਗ੍ਰੰਥ. 'ਖਾਦ੍ਯਖੰਡਨ'....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਸੰਗ੍ਯਾ- ਦਿਕ- ਗਜ. ਦਿਸ਼ਾ ਦਾ ਹਾਥੀ. ਪੁਰਾਣਾਂ ਵਿੱਚ ਅੱਠ ਦਿਸ਼ਾ ਵਿੱਚ ਅੱਠ ਹਾਥੀ ਮੰਨੇ ਹਨ, ਜੋ ਪ੍ਰਿਥਿਵੀ ਨੂੰ ਥੰਮੀ ਖਲੋਤੇ ਹਨ:-#ਪੂਰਵ ਵਿੱਚ ਐਰਾਵਤ, ਪੂਰਵ ਦੱਖਣ ਕੋਣ ਵਿੱਚ ਪੁੰਡਰੀਕ, ਦੱਖਣ ਵਾਮਨ, ਦੱਖਣ ਪੱਛਮ ਵਿੱਚ ਕੁਮੁਦ, ਪੱਛਮ ਅੰਜਨ, ਪੱਛਮ ਉੱਤਰ ਵਿੱਚ ਪੁਸਪਦੰਤ, ਉੱਤਰ ਸਾਰਵਭੋਮ ਅਤੇ ਉੱਤਰ ਪੂਰਵ ਵਿੱਚ ਸੁਪ੍ਰਤੀਕ. ਇਨ੍ਹਾਂ ਅੱਠਾ ਦੀਆਂ ਹਥਣੀਆਂ ਯਥਾਕ੍ਰਮ ਇਹ ਹਨ:-#ਅਭਰਮੁ, ਕਪਿਲਾ, ਪਿੰਗਲਾ, ਅਨੁਪਮਾ, ਅੰਜਨਵਤੀ, ਸ਼ੁਭਦੰਤੀ, ਅੰਜਨਾ ਅਤੇ ਤਾਮ੍ਰਕਰਣੀ। ੨. ਦੇਖੋ, ਲੋਕਪਾਲ....
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਸੰ. ਸੰਗ੍ਯਾ- ਕੂਣਾ. ਗੋਸ਼ਾ. ਕਿਨਾਰਾ। ੨. ਦੋ ਦਿਸ਼ਾ ਦੇ ਮੱਧ ਦੀ ਦਿਸ਼ਾ. ਉਪਦਿਸ਼ਾ. ਦੇਖੋ, ਦਿਸ਼ਾ। ੩. ਸਾਰੰਗੀ ਦਾ ਬਾਲਦਾਰ ਕਮਾਨਚਾ. ਗਜ਼। ੪. ਤਲਵਾਰ ਆਦਿਕ ਸ਼ਸਤ੍ਰਾਂ ਦੀ ਧਾਰ। ੫. ਢੋਲ ਦਾ ਡੱਗਾ....
ਦੇਖੋ, ਦਕ੍ਸ਼ਿਣ....
ਦੇਖੋ, ਪੂਰਬ....
ਸੰ. सेटक ਸੇਟਕ. ਸੰਗ੍ਯਾ- ਮਣ ਦਾ ਚਾਲੀਹਵਾਂ ਹਿੱਸਾ. ਚਾਰ ਪਾਉ ਭਰ ਤੋਲ.¹ "ਦੁਇ ਸੇਰ ਮਾਗਉ ਚੂਨਾ." (ਸੋਰ ਕਬੀਰ) ੨. ਫ਼ਾ. [شیر] ਸ਼ੇਰ. ਸਿੰਘ। ੩. ਵਿ- ਦਿਲੇਰ. ਬਹਾਦੁਰ. "ਬੁਰਿਆਈਆਂ ਹੁਇ ਸੇਰ." (ਵਾਰ ਗੂਜ ੨. ਮਃ ੫)...
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਦੇਖੋ, ਚਿਟਾ....
ਸੰ. ਸੰਗ੍ਯਾ- ਕੌਲ ਫੁੱਲ. ਜਲਜ. "ਹਰਿ ਚਰਣਕਮਲ ਮਕਰੰਦ ਲੋਭਿਤ ਮਨੋ." (ਧਨਾ ਮਃ ੧) ੨. ਜਲ। ੩. ਅੱਖ ਦਾ ਡੇਲਾ। ੨. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ਇੱਕ ਨਗਣ- .#ਉਦਾਹਰਣ-#ਭਜਨ। ਕਰਨ। ਦੁਖਨ। ਦਰਨ ॥#(ਅ) ਛੱਪਯ ਦਾ ਇੱਕ ਭੇਦ. ਦੇਖੋ, ਗੁਰੁਛੰਦ ਦਿਵਾਕਰ। ੫. ਕਮਲਾ ਦਾ ਸੰਖੇਪ. ਲਕ੍ਸ਼੍ਮੀ (ਲੱਛਮੀ). "ਸਕਲ ਅਨੂਪ ਰੂਪ ਕਮਲ ਬਿਖੈ ਸਮਾਤ." (ਭਾਗੁ ਕ)...
ਦੇਖੋ, ਪਹਲ। ੨. ਸੰਗ੍ਯਾ- ਆਰੰਭ। ੩. ਕ੍ਰਿ. ਵਿ- ਪਹਿਲਾਂ. ਅੱਵਲ. "ਪਹਿਲ ਪੁਰਸਾ ਬਿਰਾ." (ਧਨਾ ਨਾਮਦੇਵ) ਜਿਗ੍ਯਾਸੂ ਨੂੰ ਪਹਿਲਾਂ ਵਿਰਾਗ ਚਾਹੀਏ....
ਦੇਖੋ, ਪਹਿਲ ਪੁਰੀਏ....
ਸੰ. पुण्डरीक. ਸੰਗ੍ਯਾ- ਖੰਡਨ ਕਰਨ ਵਾਲਾ ਦਿੱਗਜ ਹਾਥੀ, ਜੋ ਅਗਨਿ ਕੋਣ (ਦੱਖਣ ਪੂਰਵ) ਵਿੱਚ ਹੈ। ੨. ਸ਼ੇਰ. ਸਿੰਘ। ੩. ਚਿੱਟਾ ਕਮਲ. "ਪਹਿਲ ਪੁਰੀਏ ਪੁੰਡਰਕ ਵਨਾ." (ਧਨਾ ਨਾਮਦੇਵ) ੪. ਰੇਸ਼ਮ ਦਾ ਕੀੜਾ। ੫. ਕਮੰਡਲੁ। ੬. ਚਿੱਟੀ ਗੁੱਦ ਵਾਲਾ (ਸਫ਼ੇਦਾ) ਅੰਬ। ੮. ਚਿੱਟੇ ਰੰਗ ਦਾ ਹਾਥੀ। ੮. ਪੋਂਡਾ, ਗੰਨਾ. ੯. ਚੀਨੀ. ਖੰਡ। ੧੦. ਇੱਕ ਨਾਗ। ੧੧. ਚਿੱਟੇ ਰੰਗ ਦਾ ਸੱਪ। ੧੨. ਫੁਲਵਹਿਰੀ. ਸਫੇਦ ਕੋੜ੍ਹ। ੧੩. ਅਗਨਿ। ੧੪. ਤੀਰ। ੧੫. ਆਕਾਸ਼। ੧੬. ਚਿੱਟਾ ਰੰਗ....
ਦੇਖੋ, ਬਨਾ....
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਫ਼ਾ. [ریشم] ਸੰਗ੍ਯਾ- ਪੱਟ. ਚਿਨਾਂਸ਼ੁਕ....
ਸੰਗ੍ਯਾ- ਕੀਟ. ਕੀਟੀ। ੨. ਸਿਉਂਕ. ਦੀਮਕ. "ਇਟ ਸਿਰਾਣੇ ਭੁਇ ਸਵਣ ਕੀੜਾ ਲੜਿਓ ਮਾਸ." (ਸ. ਫਰੀਦ) ੩. ਵਿ- ਅਦਨਾ. ਤੁੱਛ. "ਕੀੜਾ ਥਾਪਿ ਦੇਇ ਪਾਤਸਾਹੀ" (ਵਾਰ ਮਾਝ ਮਃ ੧)...
ਸੰਗ੍ਯਾ- ਜੋ ਕ (ਜਲ) ਦੀ ਸ਼ੋਭਾ ਨੂੰ ਗ੍ਰਹਿਣ ਕਰੇ. ਗੰਗਾ ਸਾਗਰ. ਟੂਟੀਦਾਰ ਲੋਟਾ। ੨. ਫਕੀਰਾਂ ਦਾ ਜਲਪਾਤ੍ਰ, ਜੋ ਦਰਿਆਈ ਖੋਪੇ ਦਾ ਹੁੰਦਾ ਹੈ. ਚਿੱਪੀ. "ਰਾਜਨ ਸ਼੍ਰੀ ਰਘੁਨਾਥ ਕੇ ਬੈਰ ਕੁਮੰਡਲ ਛੋਡ ਕਮੰਡਲ ਲੀਨੇ." (ਰਾਮਚੰਦ੍ਰਿਕਾ) "ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ." (ਮਾਰੂ ਅਃ ਮਃ ੧)...
ਸੰ. ਗੋਰ੍ਦ. ਸੰਗ੍ਯਾ- ਫਲ ਦਾ ਨਰਮ ਭਾਗ, ਜੋ ਛਿਲਕੇ ਦੇ ਅੰਦਰ ਹੁੰਦਾ ਹੈ. "ਗੁੱਦਾ ਭਖ੍ਯੋ ਖਪਰ ਸਿਰ ਧਰ੍ਯੋ." (ਚਰਿਤ੍ਰ ੪੧) ੩. ਗਿਰੀ. ਮਗ਼ਜ਼....
ਛੋਲਿਆਂ ਦੀ ਪੱਤੀ. ਚਣੇ ਦਾ ਓਹ ਭੂਸਾ ਜੋ ਕੇਵਲ ਪਤ੍ਰਾਂ ਦਾ ਹੋਵੇ। ੨. ਸੰ. ਆਮ੍ਰ. ਆਮ. ਅੰਬ ਦਾ ਬੂਟਾ ਅਤੇ ਉਸ ਦਾ ਫਲ। ੩. ਸੰ. अम्ब्. ਧਾ- ਜਾਣਾ. ਸ਼ਬਦ ਕਰਨਾ। ੪. ਸੰਗ੍ਯਾ- ਪੁਕਾਰ. ਸੱਦ। ੫. ਗਮਨ. ਜਾਣਾ। ੬. ਪਿਤਾ। ੭. ਨੇਤ੍ਰ। ੮. ਜਲ। ੯. ਦੇਖੋ, ਅੰਬਾ ਅਤੇ ਅੰਬੁ। ੧੦. ਦੇਖੋ, ਅੰਬਣਾ....
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਸੰ. ਪੁੰਡ੍ਰ. ਸੰਗ੍ਯਾ- ਮੋਟਾ ਕਮਦ. ਪੋਨਾ....
ਸੰਗ੍ਯਾ- ਗੰਡ (ਗੱਠ) ਧਾਰਨ ਵਾਲਾ ਇੱਖ ਅਥਵਾ ਪੋਂਡੇ ਦਾ ਕਾਂਡ। ੨. ਗਣਨਾ. ਸੁਮਾਰ. "ਤੋਇਅਹੁ ਤ੍ਰਿਭਵਣ ਗੰਨਾ." (ਵਾਰ ਮਲਾ ਮਃ ੧)...
ਵਿ- ਚੀਨ ਦੇਸ਼ ਨਾਲ ਸੰਬੰਧਿਤ. ਚੀਨ ਦਾ. ਚੀਨ ਦੀ ਵਸਤੁ। ੨. ਸੰਗ੍ਯਾ- ਦਾਣੇਦਾਰ ਸਾਫ਼ ਖੰਡ. ਮੈਲ ਬਿਨਾ ਉੱਤਮ ਖੰਡ। ੩. ਚੀਨ ਦੇਸ਼ ਦੀ ਸਫ਼ੇਦ ਮਿੱਟੀ, ਜੋ 'ਕਿਙਭਿਚੀਨ' ਪਹਾੜ ਤੋਂ ਨਿਕਲਦੀ ਹੈ ਅਤੇ ਜਿਸ ਦੇ ਬਰਤਨ ਸੁੰਦਰ ਬਣਦੇ ਹਨ. ਚੀਨਾ ਮੱਟੀ. ਚੀਨ ਦੇਸ਼ ਵਿੱਚ ਇਸ ਦਾ ਨਾਮ "ਕੇਓਲਿਨ" ਹੈ। ੪. ਚੀਨਾ ਦਾ ਇਸਤ੍ਰੀ ਲਿੰਗ। ੫. ਦੇਖੋ, ਚੀਨੀ ਵਾਲਾ....
ਸੰਗ੍ਯਾ- ਖੁੱਡ. ਬਿਲ। ੨. ਪਹਾੜ ਜੀ ਖਾਡੀ....
ਸੰ. ਸੰਗ੍ਯਾ- ਹਾਥੀ. ਹਸ੍ਤੀ. "ਆਰੂੜ ਤੇ ਅਸ੍ਤ ਰਥ ਨਾਗਹ." (ਸਹਸ ਮਃ ੫) "ਗੁਰੁਵਚ ਅੰਕੁਸ, ਨਾਗ ਮਨ." (ਨਾਪ੍ਰ) ੨. ਸਰਪ. ਸੱਪ. "ਪੱਛਿ ਪਸ੍ਤ ਨਗ ਨਾਗ ਨਰਾਧਿਪ." (ਅਕਾਲ) ੩. ਸ਼ਰੀਰ ਵਿੱਚ ਇੱਕ ਵਾਯੁ (ਪਵਨ), ਜਿਸ ਤੋਂ ਡਕਾਰ ਦਾ ਹੋਣਾ ਲਿਖਿਆ ਹੈ. "ਨਾਗ ਔਰ ਕੂਰਮ ਕ੍ਰਿਕਲ ਦੇਵਦੱਤ ਲਖੋ." (ਨਾਪ੍ਰ) ਦੇਖੋ, ਦਸਪ੍ਰਾਣ। ੪. ਕਦ੍ਰੁ ਤੋਂ ਕਸ਼੍ਯਪ ਦੀ ਸੰਤਾਨ, ਜਿਸ ਤੋਂ ਨਾਗਵੰਸ਼ ਚੱਲਿਆ ਹੈ. ਇਸ ਵੰਸ਼ ਦੇ ਹੀ ਰਾਜਿਆਂ ਦਾ ਜਨਮੇਜਯ ਨੇ ਨਾਸ਼ ਕੀਤਾ ਸੀ. ਇਤਿਹਾਸਵੇੱਤਾ ਆਖਦੇ ਹਨ ਕਿ ਸ਼ਕਵੰਸ਼ ਦੀ ਹੀ ਇੱਕ ਸਾਖ ਨਾਗਵੰਸ਼ ਹੈ. ਜਦ ਸਿੰਕਦਰ ਭਾਰਤ ਵਿੱਚ ਆਇਆ ਤਦ ਤਕ੍ਸ਼੍ਸ਼ਿਲਾ ਦਾ ਰਾਜਾ ਨਾਗਵੰਸ਼ੀ ਸੀ, ਜਿਸ ਨੇ ਵਡੇ ਵਡੇ ਸੱਪ ਪਾਲੇ ਹੋਏ ਸਨ ਅਰ ਉਨ੍ਹਾਂ ਦੀ ਨਿੱਤ ਪੂਜਾ ਹੁੰਦੀ ਸੀ। ੫. ਸੰਧੂਰ. ਸਿੰਦੂਰ। ੬. ਇੱਕ ਨਦੀ. ਦੇਖੋ, ਨਾਗਪੁਰ...
ਫ਼ਾ [سفید] ਵਿ- ਸ੍ਵੇਤ. ਚਿੱਟਾ. ਉੱਜਲ....
ਸੰਗ੍ਯਾ- ਕੁਸ੍ਠ. ਦੇਖੋ, ਗਲਿਤਕੁਸ੍ਠ....
ਸੰ. तीर. ਧਾ- ਪੂਰਨ ਕਰਨਾ, ਪਾਰ ਲਾਉਣਾ। ੨. ਸੰਗ੍ਯਾ- ਨਦੀ ਦਾ ਕਿਨਾਰਾ. ਕੰਢਾ. ਤਟ. ਪਾਣੀ ਦੀ ਧਾਰ ਤੋਂ ਪੰਜਾਹ ਹੱਥ ਤੀਕ ਦਾ ਅਸਥਾਨ. "ਗੰਗਾ ਤੀਰ ਜੁ ਘਰੁ ਕਰਹਿ." (ਸ. ਕਬੀਰ) ੨. ਕ੍ਰਿ. ਵਿ- ਪਾਸ. ਨੇੜੇ. "ਨਾ ਲਾਗੈ ਜਮ ਤੀਰ." (ਸ੍ਰੀ ਅਃ ਮਃ ੧) ੩. ਸੰ. ਤੀਰੁ. ਸ਼ਿਵ ਦੀ ਸ੍ਤੁਤਿ. "ਕਾਹੂ ਤੀਰ ਕਾਹੂ ਨੀਰ ਕਾਹੂ ਬੇਦਬੀਚਾਰ." (ਗਉ ਮਃ ੫) ਕਿਸੇ ਨੂੰ ਸ਼ਿਵਭਗਤਿ, ਕਿਸੇ ਨੂੰ ਤੀਰਥਸੇਵਨ, ਕਿਸੇ ਨੂੰ ਵੇਦਾਭ੍ਯਾਸ ਦਾ ਪ੍ਰੇਮ ਹੈ। ੪. ਫ਼ਾ. [تیر] ਸੰਗ੍ਯਾ- ਵਾਣ. ਸ਼ਰ. ਸੰ. ਤੀਰਿਕਾ. "ਮੇਰੈ ਮਨਿ ਪ੍ਰੇਮ ਲਗੇ ਹਰਿ ਤੀਰ." (ਗੌਡ ਮਃ ੪) ੫. ਗੋਲੀ. "ਤੁਫੰਗ ਕੈਸੇ ਤੀਰ ਹੈਂ" (ਰਾਮਾਵ) ੬. ਗਜ਼। ੭. ਤੱਕੜੀ ਦੀ ਡੰਡੀ। ੮. ਸ਼ਤੀਰ. ਬਾਲਾ। ੯. ਪਾਰਾ। ੧੦. ਬਿਜਲੀ। ੧੧. ਸ਼ੋਭਾ। ੧੨. ਹਲ ਦਾ ਫਾਲਾ। ੧੩. ਕ੍ਰੋਧ....
ਦੇਖੋ, ਅਕਾਸ। ੨. ਭਾਵ- ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ। ੩. ਖਗੋਲ. ਆਕਾਸ਼ ਮੰਡਲ. ਭਾਵ- ਸੁਰਗਾਦਿ ਲੋਕ. "ਤ੍ਰੈ ਗੁਣ ਮੋਹੇ ਮੋਹਿਆ ਆਕਾਸ." (ਆਸਾ ਮਃ ੫) ੪. ਸੂਰਜ ਚੰਦ੍ਰਮਾ ਆਦਿ ਗ੍ਰਹ, ਜੋ ਕਾਸ਼ (ਚਮਕ) ਰੱਖਦੇ ਹਨ. ਦੇਖੋ, ਗਗਨ ਆਕਾਸ਼। ੫. ਹੌਮੈ. ਅਭਿਮਾਨ. "ਊਪਰਿ ਚਰਣ ਤਲੈ ਆਕਾਸ." (ਰਾਮ ਮਃ ੫) ਸੇਵਕਭਾਵ (ਨੰਮ੍ਰਤਾ) ਉੱਪਰ ਅਤੇ ਅਭਿਮਾਨ ਹੇਠਾਂ ਹੋ ਗਿਆ ਹੈ....