pūdhanāपूदना
ਇੱਕ ਪੰਛੀ, ਜੋ ਭਾਰਤ ਦੇ ਉੱਤਰ ਵੱਲ ਪਾਇਆ ਜਾਂਦਾ ਹੈ. ਇਸ ਦਾ ਰੰਗ ਭੂਰਾ, ਕੱਦ ਸੱਤ ਅੱਠ ਇੰਚ ਹੁੰਦਾ ਹੈ. ਇਹ ਜ਼ਮੀਨ ਪੁਰ ਆਲ੍ਹਣਾ ਬਣਾਕੇ ਰਹਿੰਦਾ ਹੈ. ਇਸ ਦੀ ਆਵਾਜ਼ "ਤੁਹੀ- ਤੁਹੀ" ਸ਼ਬਦ ਦਾ ਅਨੁਕਰਣ ਹੈ. "ਪੂਦਨਾ ਸਦੀਵ ਤੁਹੀ ਤੁਹੀ ਉਚਰਤ ਹੈ." (ਅਕਾਲ) ੨. ਦੇਖੋ, ਪੋਦੀਨਾ.
इॱक पंछी, जो भारत दे उॱतर वॱल पाइआजांदा है. इस दा रंग भूरा, कॱद सॱत अॱठ इंच हुंदा है. इह ज़मीन पुर आल्हणा बणाके रहिंदा है. इस दी आवाज़ "तुही- तुही" शबद दा अनुकरण है. "पूदना सदीव तुही तुही उचरत है." (अकाल) २. देखो, पोदीना.
ਦੇਖੋ, ਪਕ੍ਸ਼ੀ। ੨. ਤੀਰ। ੩. ਤੱਥਾ. ਦੱਥਾ. ਪੀੜੇਹੋਏ ਗੰਨੇ ਦਾ ਫੋਗ....
ਵਿ- ਭਰਤ ਨਾਲ ਹੈ ਜਿਸ ਦਾ ਸੰਬੰਧ. ਭਰਤ ਦਾ। ੨. ਸੰਗ੍ਯਾ- ਰਾਜਾ ਭਰਤ ਦੇ ਨਾਮ ਪੁਰ ਹੈ ਜਿਸ ਦੇਸ਼ ਦਾ ਨਾਮ. ਹਿੰਦੁਸਤਾਨ. ਦੇਖੋ, ਭਰਤ ਅਤੇ ਭਾਰਤਵਰਸ। ੩. ਭਰਤਵੰਸ਼ੀ ਰਾਜਿਆਂ ਦਾ ਹੈ ਵਰਣਨ ਜਿਸ ਗ੍ਰੰਥ ਵਿੱਚ, ਮਹਾਭਾਰਤ, ਇਹ ਵ੍ਯਾਸ ਕ੍ਰਿਤ ੧੮. ਪਰਵਾਂ ਦਾ ਇੱਕ ਲੱਖ ਸ਼ਲੋਕ ਦਾ ਗ੍ਰੰਥ ਹੈ। ੪. ਭਰਤ ਮੁਨਿ ਦਾ ਰਚਿਆ ਨਾਟਕ....
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਸੰਗ੍ਯਾ- ਵੱਲੀ. ਬੇਲ। ੨. ਚੱਜ. ਢਬ. ਕਾਰਯ ਦੀ ਨਿਪੁਣਤਾ, ਜਿਵੇਂ ਉਸ ਨੂੰ ਲਿਖਣ ਦਾ ਵੱਲ ਨਹੀਂ। ੩. ਤਰਫ. ਦਿਸ਼ਾ. ਓਰ. ਜਿਵੇਂ- ਉਹ ਗੁਰਦ੍ਵਾਰੇ ਵੱਲ ਗਿਆ ਹੈ। ੪. ਵਿ- ਤਨਦੁਰੁਸ੍ਤ. ਅਰੋਗ. ਨਰੋਆ. ਚੰਗਾ ਭਲਾ. ਦੇਖੋ, ਅੰ. Well....
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਦੇਖੋ, ਭੂਰ ੩। ੨. ਉਂਨ ਦਾ ਆਸਣ. ਛੋਟਾ ਕੰਬਲ....
ਖਤ੍ਰੀ ਗੋਤ੍ਰ, ਜੋ ਛੋਟੇ ਸਰੀਣਾਂ ਵਿੱਚੋਂ ਹੈ। ੨. ਅ਼. [قّدّ] ਕ਼ੱਦ. ਡੀਲ. ਆਕਾਰ ਦੀ ਲੰਬਾਈ ਚੌੜਾਈ....
ਦੇਖੋ, ਸਤ, ਸਤਿ ਅਤੇ ਸਤ੍ਯ। ੨. ਸਪ੍ਤ. ਸਾਤ। ੩. ਸ਼ਸਤ੍ਰਨਾਮਮਾਲਾ ਵਿੱਚ ਸੂਤ ਦੀ ਥਾਂ ਲਿਖਾਰੀ ਨੇ ਕਈ ਥਾਂ ਸੱਤ ਲਿਖ ਦਿੱਤਾ ਹੈ, ਯਥਾ- "ਸਭ ਅਰਜਨ ਕੇ ਨਾਮ ਲੈ ਸੱਤ ਸ਼ਬਦ ਪੁਨਦੇਹੁ." (੧੪੫) ਚਾਹੀਏ ਅਰਜਨ ਸੂਤ. ਅਰਜੁਨ ਦਾ ਰਥਵਾਹੀ ਕ੍ਰਿਸਨਦੇਵ. ਦੇਖੋ, ਸੱਤਰਿ....
ਦੇਖੋ, ਅਠ....
ਅੰ. Inch. ਸੰਗ੍ਯਾ- ਫੁੱਟ ਦਾ ਬਾਰਵਾਂ ਹਿੱਸਾ. ਗਜ਼ ਦਾ ਛੱਤੀਹਵਾਂ ਭਾਗ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਦੇਖੋ, ਆਲਨਾ....
ਫ਼ਾ. [آواز] ਸੰਗ੍ਯਾ- ਧੁਨਿ. ਸ਼ਬਦ। ੨. ਸੱਦ. ਪੁਕਾਰ। ੩. ਦੇਖੋ, ਆਵਾਜ ਲੈਣੀ....
ਸਰਵ- ਕੇਵਲ ਤੂੰ. "ਤੁਹੀ ਤੁਹੀ ਤੁਹੀ." (ਅਕਾਲ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. ਸੰਗ੍ਯਾ- ਨਕ਼ਲ। ੨. ਕਿਸੇ ਕਾਰਜ ਨੂੰ ਵੇਖਕੇ ਉਸ ਤੁੱਲ ਕਰਨ ਦੀ ਕ੍ਰਿਯਾ। ੩. ਪੈਰਵੀ। ੪. ਕਿਸੇ ਧੁਨਿ ਦੀ ਨਕਲ ਤੋਂ ਬਣਿਆ ਸ਼ਬਦ, ਜੈਸੇ- ਘੜੰਮ, ਧੜੰਮ, ਚੀਂ ਚੀਂ, ਗੜਗੜ, ਤੜਾਕ ਆਦਿ. Onomato poeia....
ਇੱਕ ਪੰਛੀ, ਜੋ ਭਾਰਤ ਦੇ ਉੱਤਰ ਵੱਲ ਪਾਇਆ ਜਾਂਦਾ ਹੈ. ਇਸ ਦਾ ਰੰਗ ਭੂਰਾ, ਕੱਦ ਸੱਤ ਅੱਠ ਇੰਚ ਹੁੰਦਾ ਹੈ. ਇਹ ਜ਼ਮੀਨ ਪੁਰ ਆਲ੍ਹਣਾ ਬਣਾਕੇ ਰਹਿੰਦਾ ਹੈ. ਇਸ ਦੀ ਆਵਾਜ਼ "ਤੁਹੀ- ਤੁਹੀ" ਸ਼ਬਦ ਦਾ ਅਨੁਕਰਣ ਹੈ. "ਪੂਦਨਾ ਸਦੀਵ ਤੁਹੀ ਤੁਹੀ ਉਚਰਤ ਹੈ." (ਅਕਾਲ) ੨. ਦੇਖੋ, ਪੋਦੀਨਾ....
ਵ੍ਯ- ਸਦੈਵ. ਨਿਤ੍ਯ. ਹਮੇਸ਼ਹ. ਦੇਖੋ, ਗਨੀਵ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਫ਼ਾ. [پودینہ] ਪੋਦੀਨਹ. ਸੰ. ਪੂਤਨੀ ਅਤੇ ਮਰੀਚ. ਇੱਕ ਛੋਟਾ ਪੌਧਾ, ਜਿਸ ਦੇ ਪੱਤਿਆਂ ਦੀ ਚਟਣੀ ਬਣਦੀ, ਤੇਲ ਅਤੇ ਅਰਕ ਕੱਢਿਆ ਜਾਂਦਾ ਹੈ. ਇਸ ਦੀ ਤਾਸੀਰ ਗਰਮ ਖ਼ੁਸ਼ਕ ਹੈ. ਪੋਦੀਨਾ ਭੁੱਖ ਵਧਾਉਂਦਾ, ਹਿਚਕੀ ਹਟਾਉਂਦਾ ਹੈ. ਪੇਸ਼ਾਬ ਅਤੇ ਪਸੀਨਾ ਕਢਦਾ ਹੈ. ਮੂਰਛਾ ਵਿੱਚ ਸੁੰਘਾਇਆ ਗੁਣਕਾਰੀ ਹੈ. ਇਹ ਅਜੀਰਣ ਨਾਸ਼ਕ ਅਤੇ ਵਮਨ ਆਦਿ ਰੋਗਾਂ ਨੂੰ ਦੂਰ ਕਰਨ ਵਾਲਾ ਹੈ. Menthus Arvensis....