ਪੂਰਨ

pūranaपूरन


ਦੇਖੋ, ਪੂਰਣ. "ਪੂਰਨ ਆਸ ਕਰੀ ਖਿਨ ਭੀਤਰਿ." (ਮਾਝ ਮਃ ੫) ੨. ਸੰਗ੍ਯਾ- ਸ਼ਾਲਿਵਾਹਨਕੋਟ (ਸਿਆਲਕੋਟ) ਦੇ ਪ੍ਰਤਾਪੀ ਰਾਜੇ ਸ਼ਾਲਿਵਾਹਨ ਦਾ ਪੁਤ੍ਰ ਅਤੇ ਰਸਾਲੂ ਦਾ ਭਾਈ, ਜੋ ਰਾਜ ਦੀ ਇੱਛਾ ਤਿਆਗ ਕੇ ਯੋਗੀ ਹੋ ਗਿਆ ਸੀ. ਸਿਆਲਕੋਟ ਤੋਂ ਚਾਰ ਮੀਲ ਉੱਤਰ ਪੂਰਨ ਦਾ ਖੂਹ ਹੈ, ਜਿਸ ਵਿੱਚ ਮਤੇਈ ਦੀ ਚਲਾਕੀ ਨਾਲ ਪੂਰਨ ਸੁੱਟਿਆ ਗਿਆ ਸੀ ਅਰ ਉਸ ਵਿੱਚੋਂ ਗੋਰਖਨਾਥ ਨੇ ਆਕੇ ਕੱਢਿਆ ਸੀ. ਗੋਰਖਨਾਥ ਦੇ ਬੈਠਣ ਦਾ ਟਿੱਬਾ ਭੀ ਖੂਹ ਦੇ ਪਾਸ ਹੀ ਹੈ. ਸੰਤਾਨ ਦੀ ਇੱਛਾ ਵਾਲੀਆਂ ਅਨੇਕ ਜਾਤੀ ਦੀਆਂ ਇਸਤ੍ਰੀਆਂ ਪੂਰਨ ਦੇ ਖੂਹ ਤੇ ਆਕੇ ਇਸਨਾਨ ਕਰਦੀਆਂ ਹਨ. ਏਥੋਂ ਦੇ ਪੁਜਾਰੀ ਜੋਗੀ ਹਨ. ਸ਼ਹਿਰ ਸਿਆਲਕੋਟ ਵਿੱਚ ਪੂਰਨ ਦਾ ਭੋਰਾ ਭੀ ਹੈ, ਜਿਸ ਵਿੱਚ ਜੋਤਿਸੀਆਂ ਦੇ ਆਖੇ ਉਹ ਬਾਲ ਅਵਸਥਾ ਵਿੱਚ ਰੱਖਿਆ ਗਿਆ ਸੀ.


देखो, पूरण. "पूरन आस करी खिन भीतरि." (माझ मः ५) २. संग्या- शालिवाहनकोट (सिआलकोट) दे प्रतापी राजे शालिवाहन दा पुत्र अते रसालू दा भाई, जो राज दी इॱछा तिआग के योगी हो गिआ सी. सिआलकोट तों चार मील उॱतर पूरन दा खूह है, जिस विॱच मतेई दी चलाकी नाल पूरन सुॱटिआ गिआ सी अर उस विॱचों गोरखनाथ ने आके कॱढिआ सी. गोरखनाथ दे बैठण दा टिॱबा भी खूह दे पास ही है. संतान दी इॱछा वालीआं अनेक जाती दीआं इसत्रीआं पूरन दे खूह ते आके इसनान करदीआं हन. एथों दे पुजारी जोगी हन. शहिर सिआलकोट विॱच पूरन दा भोरा भी है, जिस विॱच जोतिसीआं दे आखे उह बाल अवसथा विॱच रॱखिआ गिआ सी.