pēkhiपेखि
ਕ੍ਰਿ. ਵਿ- ਦੇਖਕੇ. ਪ੍ਰੇਕ੍ਸ਼੍ਣ ਕਰਕੇ. "ਪੇਖਿ ਦਰਸਨੁ ਨਾਨਕ ਬਿਗਸੇ." (ਸੂਹੀ ਛੰਤ ਮਃ ੫)
क्रि. वि- देखके. प्रेक्श्ण करके. "पेखि दरसनु नानक बिगसे." (सूही छंत मः ५)
ਸੰ. ਪ੍ਰੋਸਣ. ਸੰਗ੍ਯਾ- ਪ੍ਰੇਰਨਾ। ੨. ਭੇਜਣਾ. ਸੰ. प्रेप. ਧਾ- ਜਾਣਾ, ਭੇਜਣਾ। ੩. ਸੰ. ਪ੍ਰੇਕ੍ਸ਼੍ਣ. ਦੇਖਣਾ. (ਪ੍ਰ- ਈਕ੍ਸ਼੍ਣ)....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਕ੍ਰਿ. ਵਿ- ਦੇਖਕੇ. ਪ੍ਰੇਕ੍ਸ਼੍ਣ ਕਰਕੇ. "ਪੇਖਿ ਦਰਸਨੁ ਨਾਨਕ ਬਿਗਸੇ." (ਸੂਹੀ ਛੰਤ ਮਃ ੫)...
ਦੇਖੋ, ਦਰਸਨ. "ਦਰਸਨੁ ਦੇਖਿ ਭਈ ਨਿਹਕੇਵਲ." (ਸੂਹੀ ਛੰਤ ਮਃ ੧)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....