pēdiपेडि
ਮੂਲ ਤੋਂ. ਮੁੱਢੋਂ. ਆਦਿਕਾਲ ਸੇ. "ਪੇਡਿ ਲਗੀ ਹੈ. ਜੀਅੜਾ ਚਾਲਣਹਾਰੋ." (ਆਸਾ ਮਃ ੧)
मूल तों. मुॱढों. आदिकाल से. "पेडि लगी है. जीअड़ा चालणहारो." (आसा मः १)
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਮੂਲ ਤੋਂ. ਮੁੱਢੋਂ. ਆਦਿਕਾਲ ਸੇ. "ਪੇਡਿ ਲਗੀ ਹੈ. ਜੀਅੜਾ ਚਾਲਣਹਾਰੋ." (ਆਸਾ ਮਃ ੧)...
ਲਗਨ ਹੋਈ। ੨. ਸੰਗ੍ਯਾ- ਲੁਗਾਈ. ਪਤਿ ਨਾਲ ਲਗਨ ਹੋਈ. ਪਤਨੀ. "ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ। ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥" (ਸਵਾ ਮਃ ੧)...
ਸੰਗ੍ਯਾ- ਜੀਵਾਤਮਾ। ੨. ਮਨ. ਚਿੱਤ. "ਹਰਿ ਬਿਨ ਜੀਅਰਾ ਰਹਿ ਨ ਸਕੈ." (ਗੂਜ ਮਃ ੪) "ਜੀਅੜਾ ਅਗਨਿ ਬਰਾਬਰਿ ਤਪੈ." (ਗਉ ਮਃ ੧) ੩. ਜੀਵ. ਪ੍ਰਾਣੀ. "ਪਾਪੀ ਜੀਅਰਾ ਲੋਭ ਕਰਤ ਹੈ." (ਮਾਰੂ ਕਬੀਰ)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...