pērana, pēranaपेरण, पेरन
ਫ਼ਾ. [پیراہن] ਪੈਰਾਹਨ. ਚੋਲਾ. ਜਾਮਾ. ਲਿਬਾਸ. "ਇਕਨਾ ਪੇਰਣ ਸਿਰ ਖੁਰ ਪਾਟੇ." (ਆਸਾ ਅਃ ਮਃ ੧) ਇਕਨਾ ਦੇ ਵਸਤ੍ਰ ਸਿਰ ਤੋਂ ਪੈਰਾਂ ਤੀਕ ਸਾਰੇ ਫਟ ਗਏ.
फ़ा. [پیراہن] पैराहन. चोला. जामा. लिबास. "इकना पेरण सिर खुर पाटे." (आसा अः मः १) इकना दे वसत्र सिर तों पैरां तीक सारे फट गए.
ਲਾਲ ਚੋਲਨਾ ਤੈ ਤਨਿ ਸੋਹਿਆ. (ਆਸਾ ਮਃ ੫) ਭਇਆ ਪੁਰਾਣਾ ਚੋਲਾ. (ਸ੍ਰੀ ਮਃ ੧) ਮੇਰੈ ਕੰਤੁ ਨ ਭਾਵੈ ਚੋਲੜਾ. (ਤਿਲੰ ਮਃ ੧) ਪਾਖੰਡ ਦਾ ਲਿਬਾਸ ਨਹੀਂ ਭਾਉਂਦਾ....
ਸੰ. ਸੰਗ੍ਯਾ- ਪੁਤ੍ਰੀ. ਬੇਟੀ। ੨. ਫ਼ਾ. [جامہ] ਲਿਬਾਸ। ੩. ਵਸਤ੍ਰ. "ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ." (ਵਾਰ ਮਾਝ ਮਃ ੧) ੪. ਭਾਵ- ਦੇਹ. ਸ਼ਰੀਰ. "ਜਾਮਾ ਮੋਹਿ ਤੁਰਕ ਕੋ ਆਹੀ." (ਨਾਪ੍ਰ) "ਚਤੁਰਥ ਜਾਮਾ ਜਬ ਹਮ ਧਰਹੈਂ." (ਨਾਪ੍ਰ) ੫. ਅ਼. [جامع] ਜਾਮਅ਼. ਜਮਾ (ਏਕਤ੍ਰ) ਕਰਨ ਵਾਲਾ। ੬. ਮਸੀਤ ਆਦਿ ਉਹ ਅਸਥਾਨ ਜਿੱਥੇ ਬਹੁਤ ਜਮਾ ਹੋਣ....
ਅ਼. [ِلباس] ਸੰਗ੍ਯਾ- ਪੋਸ਼ਾਕ....
ਫ਼ਾ. [پیراہن] ਪੈਰਾਹਨ. ਚੋਲਾ. ਜਾਮਾ. ਲਿਬਾਸ. "ਇਕਨਾ ਪੇਰਣ ਸਿਰ ਖੁਰ ਪਾਟੇ." (ਆਸਾ ਅਃ ਮਃ ੧) ਇਕਨਾ ਦੇ ਵਸਤ੍ਰ ਸਿਰ ਤੋਂ ਪੈਰਾਂ ਤੀਕ ਸਾਰੇ ਫਟ ਗਏ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਸੰ. ਸੰਗ੍ਯਾ- ਪਸ਼ੂ ਦੇ ਪੈਰ ਦਾ ਉਹ ਭਾਗ, ਜੋ ਜ਼ਮੀਨ ਤੇ ਛੁਹਿੰਦਾ ਅਤੇ ਬਹੁਤ ਕਰੜਾ ਹੁੰਦਾ ਹੈ. ਸੁੰਮ. ਖੁਰੀ। ੨. ਭਾਵ- ਨਖ. ਨੌਂਹ "ਇਕਨਾ ਪੇਰਣ ਸਿਰ ਖੁਰ ਪਾਟੇ." (ਆਸਾ ਅਃ ਮਃ ੧) ਇਕਨਾ ਦੇ ਪੈਰਾਹਨ ਸਿਰ ਤੋਂ ਲੈ ਕੇ ਪੈਰਾਂ ਤੀਕ ਪਾਟ ਗਏ ਹਨ, ਭਾਵ- ਫੌਜੀਆਂ ਦੇ ਹੱਥੋਂ ਬੇਪਤੀ ਹੋਈ ਹੈ। ੩. ਉਸਤਰਾ. ਦੇਖੋ- ਕ੍ਸ਼ੁਰ. "ਬਚਨ ਕੀਓ ਕਰਤਾਰ ਖੁਰ ਨਹਿ ਲਾਈਐ." (ਗੁਰੁਸੋਭਾ) ੪. ਦੇਖੋ, ਖ਼ੁਰਸ਼ੀਦ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਵ੍ਯ- ਤਕ. ਤੋੜੀ. ਪਰਯੰਤ. "ਇਕ ਕੋਸ ਤੀਕ ਤਿਨ ਗੈਲ ਜਾਇ." (ਗੁਪ੍ਰਸੂ)...
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....