paighanbaraपैग़ंबर
ਫ਼ਾ. [پیغمبر] ਪੈਗ਼ਾਮ (ਸੁਨੇਹਾ) ਬਰ (ਲੈ ਜਾਣ ਵਾਲਾ). ਜੋ ਈਸ਼੍ਵਰ ਦਾ ਸੰਦੇਸਾ ਲੋਕਾਂ ਪਾਸ ਲਿਆਵੇ, ਐਸਾ ਧਰਮ ਦਾ ਆਚਾਰਯ. ਨਬੀ.
फ़ा. [پیغمبر] पैग़ाम (सुनेहा) बर (लै जाण वाला). जो ईश्वर दा संदेसा लोकां पास लिआवे, ऐसा धरम दा आचारय. नबी.
ਫ਼ਾ. [پیغام] ਸੰਗ੍ਯਾ- ਸੁਨੇਹਾ. ਸੰਦੇਸਾ....
ਸੰਗ੍ਯਾ- ਸਨੇਹ ਭਰਿਆ ਸੰਦੇਸਾ. ਪੈਗਾਮ....
ਸੰਗ੍ਯਾ- ਗ੍ਯਾਨ. ਸਮਝ. ਬੋਧ. "ਪੂਰੇ ਗੁਰੁ ਤੇ ਜਾਣੈ ਜਾਣ." (ਬਸੰ ਅਃ ਮਃ ੧) ੨. ਜਾਣਾ. ਗਮਨ। ੩. ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪. ਦੇਖੋ, ਜਾਣੁ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਈਸਰ....
(ਸੰ- ਦਿਸ਼). ਦੇਖੋ, ਸਦੇਸਾ. "ਸੁਣ ਸਾਜਨ ਪ੍ਰੇਮ ਸੰਦੇਸਰਾ." (ਵਾਰ ਗਉ ੧. ਮਃ ੪) ੨. ਸੰਦੇਸ਼ਹਰ. ਸੁਨੇਹਾ ਲੈ ਜਾਣ ਵਾਲਾ. ਦੂਤ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਕ੍ਰਿ. ਵਿ- ਅਜੇਹਾ. ਇਸ ਪ੍ਰਕਾਰ ਦਾ. "ਐਸਾ ਸਤਿਗੁਰ ਜੇ ਮਿਲੈ." (ਸ੍ਰੀ ਅਃ ਮਃ ੧)...
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ....
ਸੰ. ਆਚਾਰ੍ਯ੍ਯ. ਸੰਗ੍ਯਾ- ਗੁਰੂ. ਧਰਮ ਦਾ ਉਪਦੇਸ਼ ਦਾਤਾ। ੨. ਵਿਦ੍ਯਾਗੁਰੂ। ੩. ਬ੍ਰਾਹਮਣਾਂ ਦੀ ਇੱਕ ਜਾਤੀ, ਜੋ ਮੁਰਦਿਆਂ ਦਾ ਧਾਨ ਲੈਕੇ ਗੁਜ਼ਾਰਾ ਕਰਦੀ ਹੈ, ਅਤੇ ਮੁਰਦਿਆਂ ਨਾਲ ਪਿੰਡ ਦੀਵਾ ਆਦਿ ਲੈ ਕੇ ਸ਼ਮਸ਼ਾਨ ਵਿੱਚ ਜਾਂਦੀ ਹੈ. ਲੋਕ ਪ੍ਰਸਿੱਧ ਇਸ ਦਾ ਨਾਉਂ "ਮਹਾ ਬ੍ਰਾਹਮਣ" ਭੀ ਹੈ....
ਅ਼. [نبی] ਸੰਗ੍ਯਾ ਖ਼ਬਰ ਦੇਣ ਵਾਲਾ. ਪੈਗ਼ੰਬਰ....