paidēपैडे
ਮਾਰਗ ਮੇਂ. ਰਾਜ ਵਿੱਚ. "ਜਿਹ ਪੈਡੈ ਲੂਟੀ ਪਨਿਹਾਰੀ." (ਆਸਾ ਮਃ ੫)
मारग में. राज विॱच. "जिह पैडै लूटी पनिहारी." (आसा मः ५)
ਸੰ. मार्ग. ਧਾ- ਤਿਆਰ ਕਰਨਾ, ਢੂੰਡਣਾ (ਖੋਜਣਾ), ਜਾਣਾ। ੨. ਸੰਗ੍ਯਾ- ਮਾਰ੍ਗ. ਰਸ੍ਤਾ. ਰਾਹ। ੩. ਖੋਜ. ਭਾਲ. ਤਲਾਸ਼। ੪. ਰੀਤਿ. ਚਾਲ. "ਇਹੁ ਮਾਰਗ ਸੰਸਾਰ ਕੋ." (ਸਃ ਮਃ ੯) ੫. ਭਲਾ ਦਸ੍ਤੂਰ. ਨੇਕ ਰਿਵਾਜ....
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....
ਸਰਵ- ਜਿਸ. ਜਿਸ ਦੇ. "ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ." (ਸੁਖਮਨੀ) "ਜਾਤਿ ਅਰੁ ਪਾਤਿ ਨਹਨ ਜਿਹ." (ਜਾਪੁ) ੨. ਜਿਸ ਸੇ. ਜਿਸ ਸਾਥ. "ਆਰ ਨਹੀ ਜਿਹ ਤੋਪਉ." (ਸੋਰ ਰਵਿਦਾਸ) ੩. ਕ੍ਰਿ. ਵਿ- ਜਿੱਥੇ. ਜਹਾਂ. "ਜਿਹ ਪਉੜ੍ਹੇ ਪ੍ਰਭੁ ਸ੍ਰੀ ਗੋਪਾਲ." (ਭੈਰ ਅਃ ਕਬੀਰ) ੪. ਸੰ. ਜ੍ਯਾ- ਧਨੁਖ ਦਾ ਚਿੱਲਾ.¹ ਫ਼ਾ. [زِہ] ਜ਼ਿਹ. "ਮ੍ਰਿਤਕ ਸਰਪ ਨਿਹਾਰਕੈ ਜਿਹ ਅਗ੍ਰ ਤਾਹਿ ਉਠਾਇ." (ਪਰੀਛਤਰਾਜ) ੫. ਵ੍ਯ- ਧਨ੍ਯ। ੬. ਸ਼ਾਬਾਸ਼। ੭. ਵਾਹ ਵਾਹ!...
ਵਿ- ਪਾਨੀਹਾਰ. ਜਲ ਢੋਣ ਵਾਲਾ, ਵਾਲੀ. "ਹਰਿ ਕਾ ਸੰਤ ਪਰਾਨ ਧਨ ਤਿਸ ਕਾ ਪਨਿਹਾਰਾ." (ਸੂਹੀ ਮਃ੫) "ਹਰਿਜਨ ਕੀ ਪਨਿਹਾਰਿ." (ਸ. ਕਬੀਰ) "ਅਵਰ ਜੋਨਿ ਤੇਰੀ ਪਨਿਹਾਰੀ." (ਆਸਾ ਮਃ ੫) ੨. ਸੰ. पण्यहारिन्- ਪਨ੍ਯਹਾਰੀ. ਵਿ- ਸੌੱਦਾ ਲੈ ਜਾਣ ਵਾਲਾ।#੩. ਸੌਦਾਗਰਾਂ ਦੀ ਟੋਲੀ. "ਜਿਹ ਪੈਡੇ ਲੂਟੀ ਪਨਿਹਾਰੀ। ਸੋ ਮਾਰਗ ਸੰਤਨ ਦੂਰਾਰੀ." (ਆਸਾ ਮਃ੫) ੪. ਸੌਦਾਗਰ। ੫. ਦੇਖੋ ਪੰਚ ਪਨਿਹਾਰੀ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...