paimānāपैमाना
ਫ਼ਾ. [پیمانہ] ਸੰਗ੍ਯਾ- ਮਾਪਣ ਦਾ ਪਾਤ੍ਰ ਅਥਵਾ ਦੰਡ. ਉਹ ਵਸਤੁ. ਜਿਸ ਨਾਲ ਕਿਸੇ ਪਦਾਰਥ ਨੂੰ ਮਿਣਿਆ ਜਾਵੇ.
फ़ा. [پیمانہ] संग्या- मापण दा पात्र अथवा दंड. उह वसतु. जिस नाल किसे पदारथ नूं मिणिआ जावे.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਜਿਸ ਵਿੱਚ ਪੀਤਾ ਜਾਵੇ. ਭਾਂਡਾ. ਬਰਤਨ। ੨. ਅਧਿਕਾਰੀ. ਕਿਸੇ ਵਸਤੁ ਦੇ ਪਾਉਣ ਯੋਗ੍ਯ ਪੁਰੁਸ।#੩. ਨਾਟਕ ਦੇ ਨਾਇਕ ਨਾਇਕਾ ਆਦਿ। ੪. ਨਾਟਕ ਖੇਡਣ ਵਾਲੇ ਮਨੁੱਖ. ਨਟ। ੫. ਰਾਜਮੰਤ੍ਰੀ। ੬. ਇੱਕ ਤੋਲ, ਜੋ ਚਾਰ ਸੇਰ ਬਰਾਬਰ ਹੈ। ੭. ਪੱਤਾ. ਪਤ੍ਰ....
ਵ੍ਯ- ਯਾ. ਵਾ. ਕਿੰਵਾ. ਜਾਂ....
ਸੰ. दण्ड्. ਧਾ- ਤਾੜਨਾ, ਜੁਰਮਾਨਾ ਕਰਨਾ। ੨. ਸੰਗ੍ਯਾ- ਡੰਡਾ. ਸੋਟਾ। ੩. ਸਜ਼ਾ। ੪. ਜੁਰਮਾਨਾ। ੫. ਚਾਰ ਹੱਥ ਦੀ ਲੰਬਾਈ। ੬. ਸੱਠ ਪਲ ਦਾ ਸਮਾਂ ਇੱਕ ਘੜੀ. "ਪਰਸਾਦ ਛਕਕੈ ਏਕ ਦੰਡ ਵਿਰਾਜ." (ਪੰਪ੍ਰ) ੭. ਯਮ। ੮. ਟਾਹਣਾ. ਕਾਂਡ। ੯. ਦੇਖੋ, ਤ੍ਰਿਦੰਡ....
ਸੰ. ਵਸ੍ਤੁ. ਸੰਗ੍ਯਾ- ਉਹ ਪਦਾਰਥ, ਜਿਸ ਦੀ ਹੋਂਦ (ਅਸ੍ਤਿਤ੍ਵ) ਹੋਵੇ. ਚੀਜ਼. "ਵਸਤੂ ਅੰਦਰਿ ਵਸ੍ਤੁ ਸਮਾਵੈ." (ਵਾਰ ਆਸਾ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....