pairavīपैरवी
ਫ਼ਾ. [پیروی] ਸੰਗ੍ਯਾ- ਅਨੁਸਰਣ. ਕਿਸੇ ਦੇ ਪੈਰ ਪਿੱਛੇ ਤੁਰਨ ਦੀ ਕ੍ਰਿਯਾ। ੨. ਆਗ੍ਯਾਪਾਲਨ.
फ़ा. [پیروی] संग्या- अनुसरण. किसे दे पैर पिॱछे तुरन दी क्रिया। २. आग्यापालन.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਪਿੱਛੇ ਚੱਲਣ ਦੀ ਕ੍ਰਿਯਾ. ਪੈਰਵੀ। ੨. ਨਕ਼ਲ....
ਸੰਗ੍ਯਾ- ਪਦ. ਚਰਨ. "ਪੈਰ ਧੋਵਾਂ ਪਖਾ ਫੇਰਦਾ." (ਸ੍ਰੀ ਮਃ ੫) ੨. ਸ਼ੂਦ੍ਰ, ਜਿਸ ਦੀ ਚਰਣਾਂ ਤੋਂ ਉਤਪੱਤੀ ਮੰਨੀ ਹੈ. ਪਾਦਜ. "ਉਲਟਾ ਖੇਲ ਪਿਰੰਮ ਦਾ ਪੈਰਾਂ ਉੱਪਰ ਸੀਸ ਨਿਵਾਯਾ." (ਭਾਗੁ) ਬ੍ਰਾਹਮਣ ਸ਼ੂਦ੍ਰ ਅੱਗੇ ਝੁਕਾਇਆ। ੩. ਵਿ- ਪਰਲਾ. ਦੂਸਰਾ ਕਿਨਾਰਾ. "ਪਾਯੋ ਨਾ ਜਾਇ ਜਿਹ ਪੈਰ ਪਾਰ." (ਅਕਾਲ) ੪. ਵਿਸਤੀਰਣ. "ਪੈਰ ਪਰਾਗ ਰਹੀ ਹੈ ਬੈਸਾਖ." (ਕ੍ਰਿਸਨਾਵ)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....