pairhāपैड़ा
ਮੋਖਾ ਜਾਤਿ ਦਾ ਪ੍ਰੇਮੀ, ਜੋ ਗੁਰੂ ਨਾਨਕ ਦੇਵ ਦਾ ਸਿੱਖ ਸੀ. ਇਹ ਗੁਰੂ ਅੰਗਦਦੇਵ ਦੀ ਸੇਵਾ ਵਿੱਚ ਭੀ ਹਾਜ਼ਿਰ ਰਿਹਾ. ਕਈ ਲੇਖਕਾਂ ਨੇ ਪਹਿਲੀ ਜਨਮਸਾਖੀ ਦਾ ਲਿਖਾਰੀ ਇਸੇ ਨੂੰ ਮੰਨਿਆ ਹੈ। ੨. ਛੱਜਲ ਜਾਤਿ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਜੀ ਦਾ ਸਿੱਖ ਹੋਇਆ. ਇਹ ਸੰਗਲਾਦੀਪ ਤੋਂ ਪ੍ਰਾਣਸੰਗਲੀ ਦੀ ਪੋਥੀ ਲਿਆਇਆ ਸੀ. ਦੇਖੋ, ਰਾਹ ਹਕੀਕਤ। ੩. ਚੰਡਾਲੀਆ ਜਾਤਿ ਦਾ ਗੁਰੂ ਅਰਜਨ ਦੇਵ ਦਾ ਅਨੰਨ ਸਿੱਖ. ਇਹ ਗੁਰੂ ਹਰਿਗੋਬਿੰਦ ਸਾਹਿਬ ਦੀ ਸੇਵਾ ਵਿੱਚ ਰਹਿਕੇ ਧਰਮਜੰਗਾਂ ਵਿੱਚ ਹਿੱਸਾ ਲੈਂਦਾ ਰਿਹਾ। ੪. ਕਾਠੀ ਨਾਲ ਬੱਧਾ ਤਸਮਾ, ਜਿਸ ਨਾਲ ਰਕਾਬ ਹੁੰਦੀ ਹੈ. ਪੈਰ ਅੜਾਉਣ ਦਾ ਸਾਧਨ। ੫. ਹਿਸਾਬ ਦਾ ਕੋਠਾ. "ਬੂਝ੍ਯੋ ਪਢਯੋ ਕੈਸੇ ਪੈੜਾ?" (ਨਾਪ੍ਰ) ੬. ਇਸਤ੍ਰੀਆਂ ਦਾ ਇੱਕ ਰੋਗ. ਸੰ. प्रदर- ਪ੍ਰਦਰ. [کثرتاُلطمث] ਕਸਰਤੁਲਤ਼ਮਸ Menorrhagia ਸੁਭਾਵ ਅਤੇ ਮੌਸਮ ਵਿਰੁੱਧ ਪਦਾਰਥ ਖਾਣ, ਜਾਦਾ ਘੋੜੇ ਆਦਿ ਦੀ ਅਸਵਾਰੀ ਕਰਨ, ਸ਼ਰਾਬ ਆਦਿ ਨਸ਼ਿਆਂ ਦੇ ਵਰਤਣ, ਗਰਭ ਦੇ ਗਿਰਨ, ਅਤੀ ਮੈਥੁਨ ਕਰਨ, ਬਹੁਤ ਪੈਦਲ ਫਿਰਨ, ਬਹੁਤ ਭਾਰ ਚੁੱਕਣ, ਅਤਿ ਸ਼ੋਕ ਕਰਨ ਆਦਿ ਤੋਂ ਇਸਤ੍ਰੀਆਂ ਦੀ ਯੋਨਿ ਤੋਂ ਲਹੂ ਵਗਦਾ ਰਹਿੰਦਾ ਹੈ. ਅਤੇ ਮਹੀਨੇ ਦੇ ਰਿਤੁਧਾਮ ਵਿੱਚ ਫਰਕ ਆ ਜਾਂਦਾ ਹੈ.#ਇਸ ਦਾ ਸਾਧਾਰਣ ਇਲਾਜ ਹੈ- ਸੰਚਰ ਲੂਣ, ਚਿੱਟਾ ਜੀਰਾ, ਮੁਲੱਠੀ, ਨੀਲੋਫਰ, ਸਮਾਨ ਪੀਸਕੇ ਸ਼ਹਿਦ ਵਿੱਚ ਮਿਲਾਕੇ ਚਾਉਲਾਂ ਦੇ ਧੋਣ ਨਾਲ ਪੀਣਾ, ਤ੍ਰਿਫਲਾ, ਸੁੰਢ, ਦੇਵਦਾਰੁ, ਹਲਦੀ, ਲੋਧ, ਇਨ੍ਹਾਂ ਦਾ ਕਾੜ੍ਹਾ ਸ਼ਹਿਦ ਮਿਲਾਕੇ ਪੀਣਾ. ਮੰਜੇ ਦਾ ਪੁਰਾਣਾ ਬਾਣ ਫੂਕਕੇ ਉਸ ਨਾਲ ਸਮਾਨ ਤੋਲ ਦੀ ਖੰਡ ਮਿਲਾਕੇ ਪਾਣੀ ਨਾਲ ਸਵੇਰ ਵੇਲੇ ਡੇਢ ਤੋਲਾ ਨਿੱਤ ਫੱਕਣਾ.
मोखा जाति दा प्रेमी, जो गुरू नानक देव दा सिॱख सी. इह गुरू अंगददेव दी सेवा विॱच भी हाज़िर रिहा. कई लेखकां ने पहिली जनमसाखी दा लिखारी इसे नूं मंनिआ है। २. छॱजल जाति दा इॱक प्रेमी, जो गुरू अरजन देव जी दा सिॱख होइआ. इह संगलादीप तों प्राणसंगली दी पोथी लिआइआ सी. देखो, राह हकीकत। ३. चंडालीआ जाति दा गुरू अरजन देव दा अनंन सिॱख. इह गुरू हरिगोबिंद साहिब दी सेवा विॱच रहिके धरमजंगां विॱच हिॱसा लैंदा रिहा। ४. काठी नाल बॱधा तसमा, जिस नाल रकाब हुंदी है. पैर अड़ाउण दा साधन। ५. हिसाब दा कोठा. "बूझ्यो पढयो कैसे पैड़ा?" (नाप्र) ६. इसत्रीआं दा इॱक रोग. सं. प्रदर- प्रदर. [کثرتاُلطمث] कसरतुलत़मस Menorrhagia सुभाव अते मौसम विरुॱध पदारथ खाण, जादा घोड़े आदि दी असवारी करन, शराब आदि नशिआं दे वरतण, गरभ दे गिरन, अती मैथुन करन, बहुत पैदल फिरन, बहुत भार चुॱकण, अतिशोक करन आदि तों इसत्रीआं दी योनि तों लहू वगदा रहिंदा है. अते महीने दे रितुधाम विॱच फरक आ जांदा है.#इस दा साधारण इलाज है- संचर लूण, चिॱटा जीरा, मुलॱठी, नीलोफर, समान पीसके शहिद विॱच मिलाके चाउलां दे धोण नाल पीणा, त्रिफला, सुंढ, देवदारु, हलदी, लोध, इन्हां दा काड़्हा शहिद मिलाके पीणा. मंजे दा पुराणा बाण फूकके उस नाल समान तोल दी खंड मिलाके पाणी नाल सवेर वेले डेढ तोला निॱत फॱकणा.
ਇੱਕ ਖਤ੍ਰੀ ਜਾਤਿ. ਭਾਈ ਪੈੜਾ ਸਿੱਖ, ਜਿਸ ਨੇ ਸ਼੍ਰੀ ਗੁਰੂ ਨਾਨਕਦੇਵ ਜੀ ਦੀ ਜਨਮਸਾਖੀ ਲਿਖੀ ਸੀ, ਇਸੇ ਗੋਤ ਦਾ ਸੀ....
ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ....
ਵਿ- प्रेमिन्. ਪ੍ਰੇਮ ਕਰਨ ਵਾਲਾ ਅਨੁਰਾਗੀ। ੨. ਆਸਕ੍ਤ. ਆਸ਼ਿਕ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਫ਼ਾ. [رِہا] ਵਿ- ਛੱਡਿਆ ਹੋਇਆ. ਖੁਲ੍ਹਾ. ਨਿਰਬੰਧ....
ਸੰਗ੍ਯਾ- ਜੀਵਨਵ੍ਰਿੱਤਾਂਤ. ਸਵਾਨਿਹ਼. ਉਮਰੀ. Biography । ੨. ਸ਼੍ਰੀ ਗੁਰੂ ਨਾਨਕ ਦੇਵ ਦੇ ਜੀਵਨ ਦੀ ਕਥਾ. ਗੁਰੂ ਨਾਨਕਸਾਹਿਬ ਦੀਆਂ ਅਨੇਕ ਜਨਮਸਾਖੀਆਂ ਵੇਖੀਆਂ ਜਾਂਦੀਆਂ ਹਨ, ਪਰ ਪ੍ਰਸਿੱਧ ਦੋ ਹਨ. ਇੱਕ ਭਾਈ ਬਾਲੇ ਵਾਲੀ, ਦੂਜੀ ਭਾਈ ਮਨੀ ਸਿੰਘ ਜੀ ਦੀ. ਸ੍ਵਾਰਥੀ ਲੋਕਾਂ ਨੇ ਇਨ੍ਹਾਂ ਦੇ ਅਸਲ ਰੂਪ ਨਹੀਂ ਰਹਿਣ ਦਿੱਤੇ. ਬਹੁਤ ਪ੍ਰਸੰਗ ਘਟਾ ਵਧਾ ਕੇ ਗ੍ਰੰਥ ਵਿਗਾੜ ਛੱਡੇ ਹਨ. ਦੇਖੋ, ਮਕਾਲਿਫ਼ Macauliffe ਸਾਹਿਬ ਦੀ ਸਨ ੧੮੮੫ ਵਿੱਚ ਗੁਲਸ਼ਨ ਪੰਜਾਬ ਪ੍ਰੈਸ ਰਾਵਲਪਿੰਡੀ ਵਿੱਚ ਛਪਵਾਈ ਜਨਮਸਾਖੀ ਦੀ ਭੂਮਿਕਾ....
ਲੇਖਕ. ਲਿਖਣ ਵਾਲਾ....
ਮਨਨ ਕੀਤਾ। ੨. ਮਨਜੂਰ ਕੀਤਾ। ੩. ਸੰ. ਮਾਨ੍ਯ. ਵਿ- ਪੂਜ੍ਯ. "ਨਾਨਕ ਮੰਨਿਆ ਮੰਨੀਐ." (ਮਃ ੧. ਵਾਰ ਰਾਮ ੧) ਮਾਨ੍ਯ ਨੂੰ ਮੰਨੀਏ....
ਇੱਕ ਜੱਟ ਗੋਤ. "ਪੈੜਾ ਸਿੱਖ ਛੱਜਲ ਤਿਸ ਜਾਤੀ." (ਗੁਪ੍ਰਸੂ) ੨. ਵਿ- ਛੱਜ ਬਣਾਉਣ ਵਾਲਾ। ੩. ਛੱਜ ਰੱਖਣ ਵਾਲਾ. ਜਿਸ ਦੇ ਹੱਥ ਛੱਜ ਹੈ....
ਸੰ. ਅਰ੍ਜਨ. ਸੰਗ੍ਯਾ- ਕਮਾਉਣਾ. ਖੱਟਣਾ. ਦੇਖੋ, ਅਜ੍ਸ ਧਾ। ੨. ਸੰਗ੍ਰਹ (ਜਮਾ) ਕਰਨਾ. "ਸ੍ਰੀ ਅਰਜਨ ਅਰਜਨ ਕਰੀ ਅਰਜਨ ਬਾਨੀ ਜੈਸ" (ਪੰਪ੍ਰ) ੩. ਸੰ. ਅਜੁਨ. ਇੱਕ ਬਿਰਛ, ਜਿਸ ਨੂੰ ਜਮਲਾ ਭੀ ਆਖਦੇ ਹਨ. ਇਹ ਸਦਾਬਹਾਰ ਜਾਤੀ ਵਿੱਚੋਂ ਹੈ. ਚੇਤ ਵੈਸਾਖ ਵਿੱਚ ਇਸ ਨੂੰ ਫੁੱਲ ਆਉਂਦੇ ਹਨ. ਇਸ ਦੀ ਲੱਕੜ ਬਹੁਤ ਮਜਬੂਤ ਹੁੰਦੀ ਹੈ. L. Terminalia- Arjuna. ੪. ਪਾਂਡਵਾਂ ਵਿੱਚੋਂ ਮੰਝਲਾ ਭਾਈ, ਜੋ ਧਨੁਖਵਿਦ੍ਯਾ ਵਿੱਚ ਆਪਣੇ ਸਮੇਂ ਅਦੁਤੀ ਸੀ. ਮਹਾਭਾਰਤ ਵਿੱਚ ਲਿਖਿਆ ਹੈ ਕਿ ਕੁੰਤੀ ਦੇ ਉਦਰ ਤੋਂ ਇਹ ਇੰਦ੍ਰ ਦੇ ਸੰਜੋਗ ਨਾਲ ਜਨਮਿਆ ਸੀ. ਵਿਰਾਟ ਪਰਬ ਦੇ ਚੌਤਾਲੀਸਵੇਂ ਅਧ੍ਯਾਯ ਵਿੱਚ ਲੇਖ ਹੈ ਕਿ ਅਜੁਨ (ਉੱਜਲ) ਕਰਮ ਕਰਨ ਤੋਂ ਨਾਉਂ ਅਜੁਨ ਹੋਇਆ. ਦਸਮਗ੍ਰੰਥ ਵਿੱਚ ਅਰਜੁਨ ਬਾਈਸਵਾਂ ਅਵਤਾਰ ਲਿਖਿਆ ਹੈ:-#ਕਥਾ ਬ੍ਰਿੱਧ ਕਸ ਕਰੋਂ ਵਿਚਾਰਾ?#ਬਾਇਸਵੋਂ ਅਰਜਨ ਅਵਤਾਰਾ. (ਨਰਾਵ) ੫. ਕ੍ਰਿਤਵੀਰਯ ਦਾ ਪੁਤ੍ਰ ਸਹਸ੍ਰਵਾਹੁ, ਜਿਸ ਦਾ ਨਾਉਂ ਸਹਸ੍ਰਾਜੁਨ ਭੀ ਹੈ. ਇਹ ਹੈਹਯ ਵੰਸ਼ ਦਾ ਪ੍ਰਤਾਪੀ ਰਾਜਾ ਸੀ. ਦੇਖੋ, ਸਹਸ੍ਰਵਾਹੁ ਅਤੇ ਰੇਣੁਕਾ। ੬. ਚਿੱਟੇ ਰੰਗ ਦੀ ਕਨੇਰ। ੭. ਮੋਰ। ੮. ਇੰਦ੍ਰ।#੯. ਸਿੱਖ ਕੌਮ ਦੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ, ਜਿਨ੍ਹਾਂ ਦਾ ਜਨਮ ਵੈਸਾਖ ਪ੍ਰਵਿਸ੍ਠਾ ੧੯. (ਵੈਸਾਖ ਵਦੀ ੭) ਸੰਮਤ ੧੬੨੦ (੧੫ ਏਪ੍ਰਿਲ ਸਨ ੧੫੬੩) ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਬੀਬੀ ਭਾਨੀ ਜੀ ਦੇ ਉਦਰ ਤੋਂ ਗੋਇੰਦਵਾਲ ਹੋਇਆ. ੨੩ ਹਾੜ ਸੰਮਤ ੧੬੩੬ ਨੂੰ ਕ੍ਰਿਸਨ ਚੰਦ ਦੀ ਸੁਪੁਤ੍ਰੀ ਗੰਗਾ ਦੇਵੀ ਜੀ ਨਾਲ ਮਉ ਪਿੰਡ ਵਿਆਹ ਹੋਇਆ, ਜਿਸ ਦੇ ਉਦਰ ਤੋਂ ਮਹਾਂਵੀਰ ਸੁਪੁਤ੍ਰ ਗੁਰੂ ਹਰਗੋਬਿੰਦ ਜੀ ਜਨਮੇ.#ਗੁਰੂ ਅਰਜਨ ਸਾਹਿਬ ੨. ਅੱਸੂ ਸੰਮਤ ੧੬੩੮ (੧ ਸਤੰਬਰ ਸਨ ੧੫੮੧) ਨੂੰ ਗੁਰੁ ਗੱਦੀ ਤੇ ਵਿਰਾਜੇ ਅਤੇ ਉੱਤਮ ਰੀਤੀ ਨਾਲ ਸਿੱਖ ਧਰਮ ਦਾ ਪ੍ਰਚਾਰ ਕੀਤਾ. ਕੌਮੀ ਕਾਰਜਾਂ ਦੇ ਨਿਰਵਾਹ ਲਈ ਸਿੱਖਾਂ ਦੀ ਧਰਮਕਿਰਤ ਵਿੱਚੋਂ ਦਸਵੰਧ (ਦਸ਼ਮਾਂਸ਼) ਲੈਣ ਦੀ ਮਰਜਾਦਾ ਬੰਨ੍ਹੀ. ਸੰਮਤ ੧੬੪੫ ਵਿੱਚ ਸੰਤੋਖਸਰ ਤਾਲ ਪੱਕਾ ਕਰਵਾਇਆ ਅਰ ਸੰਮਤ ੧੬੪੫ ਵਿੱਚ ਹੀ ਹਰਿਮੰਦਿਰ ਦੀ ਨਿਉਂ ਰੱਖੀ, ਸੰਮਤ ੧੬੪੭ ਵਿੱਚ ਤਰਨਤਾਰਨ ਤਾਲ ਰਚਿਆ. ਸੰਮਤ ੧੬੫੧ ਵਿੱਚ ਕਰਤਾਰਪੁਰ ਨਗਰ (ਜਿਲਾ ਜਾਲੰਧਰ ਵਿੱਚ) ਵਸਾਇਆ, ਸੰਮਤ ੧੬੫੯- ੬੦ ਵਿੱਚ ਰਾਮਸਰ ਅਤੇ ਸੰਮਤ ੧੬੬੧ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੀੜ ਤਿਆਰ ਕੀਤੀ. ਇਸੇ ਸਾਲ ਸਿੱਖ ਧਰਮ ਦੇ ਪੁਸਤਕ ਨੂੰ ਹਰਿਮੰਦਿਰ ਅੰਦਰ ਥਾਪਕੇ ਬਾਬਾ ਬੁੱਢਾ ਜੀ ਨੂੰ ਗ੍ਰੰਥੀ ਠਹਿਰਾਇਆ.#ਗੁਰੁਮਤ ਦੇ ਨਿਯਮਾਂ ਦੀ ਰਾਖੀ ਕਰਦੇ ਹੋਏ ਅਤੇ ਸਤ੍ਯਪ੍ਰਤਿਗ੍ਯਾ ਦੀ ਕਸੌਟੀ ਉੱਤੇ ਸਿੱਖਾਂ ਨੂੰ ਅਚਲ ਰਹਿਣ ਦਾ ਸਬਕ ਦੱਸਣ ਲਈ ਜੇਠ ਸੁਦੀ ੪. (੨ ਹਾੜ੍ਹ) ਸੰਮਤ ੧੬੬੩ (੩੦ ਮਈ ਸਨ ੧੬੦੬) ਨੂੰ ਰਾਵੀ ਦੇ ਕਿਨਾਰੇ ਲਹੌਰ ਜੋਤੀ ਜੋਤਿ ਸਮਾਏ. ਆਪ ਦਾ ਪਵਿਤ੍ਰ ਦੇਹਰਾ ਕਿਲੇ ਪਾਸ ਇਸ ਸਮੇਂ ਸਿੱਖਾਂ ਦਾ ਯਾਤ੍ਰਾ ਅਸਥਾਨ ਹੈ.#ਪੰਜਵੇਂ ਸਤਿਗੁਰੂ ਨੇ ੨੪ ਵਰ੍ਹੇ ੯. ਮਹੀਨੇ ਗੁਰਿਆਈ ਕੀਤੀ ਅਤੇ ੪੩ ਵਰ੍ਹੇ ੧. ਮਹੀਨਾ ੧੫. ਦਿਨ ਸਾਰੀ ਉਮਰ ਭੋਗੀ.#"ਗੁਰੁਅਰਜੁਨ ਸਿਰਿ ਛਤ੍ਰ ਆਪਿ ਪਰਮੇਸਰਿ ਦੀਅਉ."#ਅਤੇ- "ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ." (ਸਵੈਯੇ ਮਃ ੫. ਕੇ)#੧੦ ਵਿ- ਚਿੱਟਾ. ਉੱਜਲ। ੧੧. ਨਿਰਮਲ. ਸ਼ੁੱਧ.#ਭਾਈ ਸੰਤੋਖ ਸਿੰਘ ਜੀ ਨੇ ਅਰਜਨ ਅਤੇ ਅਰਜੁਨ ਸ਼ਬਦ ਇਕੱਠੇ ਕਰ ਦਿੱਤੇ ਹਨ, ਇਸ ਲਈ ਅਸੀਂ ਭੀ ਦੋਵੇਂ ਸ਼ਬਦ ਇੱਕੇ ਥਾਂ ਲਿਖੇ ਹਨ.#ਅਰਜਨ¹ ਸੁਨਤ ਸੁ ਦਾਸਨ ਕੋ ਦਾਨ ਦੇਤ#ਮੋਹ ਕੇ ਵਿਦਾਰਬੇ ਕੋ ਵਾਕ ਸਰ ਅਰਜਨ,²#ਅਰਜਨ³ ਯਸ ਵਿਸਤੀਰਨ ਸੰਤੋਖ ਸਿੰਘ#ਜਹਾਂ ਤਹਾਂ ਜਾਨਿਯਤ ਮਾਨੋ ਤਰੁ ਅਰਜਨ,⁴#ਅਰਜਨ⁵ ਭਏ ਗਨ ਮੋਖਪਦ ਲਏ ਤਿਨ#ਸ੍ਯਾਮਘਨ ਤਨ ਹੋਯ ਤੋਰੇ ਯਮਲਾਰਜਨ,⁶#ਅਰਜ⁷ਨ ਜਾਨ੍ਯੋਜਾਇ ਕੇਤੋ ਹੈ ਵਿਥਾਰ ਤੇਰੋ#ਐਸੋ ਰੂਪ ਧਾਰ ਆਇ ਰਾਜੈਂ ਗੁਰੁ ਅਰਜਨ.#(ਗੁਪ੍ਰਸੂ)...
ਦੇਖੋ, ਸਿੰਹਲ ਅਤੇ ਸੰਗਲਦੀਪ....
ਸੰ. प्राण श्रृंङखला- ਸੰ. ਪ੍ਰਾਣ ਸ਼੍ਰਿੰਖਲਾ. ਹਠਯੋਗ ਅਨੁਸਾਰ ਪ੍ਰਾਣਾਯਾਮ ਦੱਸਣ ਵਾਲੀ ਇੱਕ ਪੋਥੀ,...
ਸੰਗ੍ਯਾ- ਪੁਸ੍ਤਕ. ਕਿਤਾਬ. ਗ੍ਰੰਥ। ੨. ਸ਼੍ਰੀ ਗੁਰੂ ਗ੍ਰੰਥ ਸਾਹਿਬ.¹ "ਪੋਥੀ ਪਰਮੇਸਰ ਕਾ ਥਾਨ." (ਸਾਰ ਮਃ ੫)...
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....
ਅ਼. [حقیقت] ਹ਼ਕ਼ੀਕ਼ਤ. ਸੰਗ੍ਯਾ- ਅਸਲੀਅਤ. ਸਚਾਈ। ੨. ਹਾਲ. ਕਥਾ. "ਕਰੀ ਹੈ ਹਕੀਕਤ ਮਾਲੂਮ ਖੁਦ ਦੇਵੀ ਸੇਤੀ." (ਚੰਡੀ ੧) ੩. ਗਿਆਨ ਅਵਸਥਾ. ਦੇਖੋ, ਸੂਫੀ....
ਦੇਖੋ, ਚੰਡਾਇਲਾ। ੨. ਇੱਕ ਖਤ੍ਰੀ ਗੋਤ੍ਰ. "ਪੈੜਾ ਜਾਤਿ ਚੰਡਾਲੀਆ." (ਭਾਗੁ)...
ਜੋ ਅਨ੍ਯ (ਦੂਜੇ) ਨੂੰ ਨਾ ਮੰਨੇ. ਦੇਖੋ, ਅਨਨ੍ਯ. "ਬੈਸਨੋ ਅਨੰਨ ਬ੍ਰਹਮੰਨ ਸਾਲਿਗ੍ਰਾਮ ਸੇਵਾ." (ਭਾਗੁ ਕ) "ਸਿਖ ਅਨੰਨ ਪੰਡਿਤ ਦਿਖ ਐਸੇ। ਗ੍ਰਹ ਤਿਥਿ ਵਾਰ ਨ ਜਾਨੈ ਕੈਸੇ। ਏਕ ਭਰੋਸਾ ਪ੍ਰਭੁ ਕਾ ਪਾਏ। ਤ੍ਯਾਗ ਲਗਨ ਅਰਦਾਸ ਕਰਾਏ॥" (ਗੁਵਿ ੬)...
ਦੇਖੋ, ਖਾਰਾ ਸਾਹਿਬ। ੨. ਦੇਖੋ, ਹਰਿਗੋਬਿੰਦ ਸਤਿਗੁਰੂ। ੩. ਦੇਖੋ, ਖੁਸਾਲ ਸਿੰਘ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸੰ. ਸੰਗ੍ਯਾ- ਘਾਤ. ਵਧ. ਸ਼ਰੀਰ ਤੋਂ ਪ੍ਰਾਣਾਂ ਨੂੰ ਅਲਗ ਕਰਨ ਦੀ ਕ੍ਰਿਯਾ. "ਹਿੰਸਾ ਤਉ ਮਨ ਤੇ ਨਹੀ ਛੂਟੀ." (ਸਾਰ ਪਰਮਾਨੰਦ) ੨. ਦੁਖਾਉਣ ਦਾ ਭਾਵ....
ਸੰਗ੍ਯਾ- ਘੋੜੇ ਦਾ ਜ਼ੀਨ, ਜੋ ਕਾਠ ਦਾ ਬਣਾਕੇ ਉੱਪਰੋਂ ਚੰਮ ਅਥਵਾ ਰੇਸ਼ਮੀ ਵਸਤ੍ਰ ਨਾਲ ਮੜ੍ਹੀਦਾ ਹੈ। ੨. ਕਾਸ੍ਠ. ਕਾਠ. ਇੰਧਨ. ਲੱਕੜ. "ਕਾਠੀ ਧੋਇ ਜਲਾਵਹਿ." (ਆਸਾ ਕਬੀਰ) "ਤਨੁ ਭਇਆ ਕਾਠੀ." (ਗਉ ਕਬੀਰ) ਦੇਹਾਭਿਮਾਨ ਬਾਲਣ ਦੀ ਥਾਂ ਹੋਇਆ। ੩. ਸ਼ਰੀਰ ਦਾ ਪਿੰਜਰ। ੪. ਸੰ. ਕਾਸ੍ਠਾ. ਸ੍ਥਿਤੀ. ਠਹਿਰਾਉ. "ਕਾਠੀ ਭਿੰਨ ਭਿੰਨ ਭਿੰਨ ਤਣੀਏ." (ਰਾਮ ਮਃ ੫) ਮਣਕਿਆਂ ਦੀ ਇਸਥਿਤੀ ਮਾਲਾ ਵਿੱਚ ਅਲਗ ਅਲਗ ਹੈ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਦੇਖੋ, ਬੰਧ। ੨. ਰੋਕ. ਪ੍ਰਤਿਬੰਧ। ੩. ਧੀਰਯ. ਸਹਾਰਾ. "ਜੇ ਲਖ ਕਰਮ ਕਮਾਈਅਹਿ, ਕਿਛੁ ਪਵੈ ਨ ਬੰਧਾ." (ਆਸਾ ਮਃ ੫)...
ਫ਼ਾ. [تسمہ] ਸੰਗ੍ਯਾ- ਚੰਮ ਦੀ ਰੱਸੀ. ਬੱਧਰੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਅ਼. [رکاب] ਰਿਕਾਬ. ਸੰਗ੍ਯਾ- ਕਾਠੀ ਦੇ ਤਸਮੇ ਨਾਲ ਬੱਧਾ ਪੈਰ ਰੱਖਣ ਦੀ ਕੁੰਡਲ Stirrup ੨. ਜਹਾਜ਼. ਬੋਹਿਥ। ੩. ਫ਼ਾ. ਪਿਆਲਾ। ੪. ਥਾਲ। ੫. ਸਵਾਰੀ ਦਾ ਘੋੜਾ....
ਸੰਗ੍ਯਾ- ਪਦ. ਚਰਨ. "ਪੈਰ ਧੋਵਾਂ ਪਖਾ ਫੇਰਦਾ." (ਸ੍ਰੀ ਮਃ ੫) ੨. ਸ਼ੂਦ੍ਰ, ਜਿਸ ਦੀ ਚਰਣਾਂ ਤੋਂ ਉਤਪੱਤੀ ਮੰਨੀ ਹੈ. ਪਾਦਜ. "ਉਲਟਾ ਖੇਲ ਪਿਰੰਮ ਦਾ ਪੈਰਾਂ ਉੱਪਰ ਸੀਸ ਨਿਵਾਯਾ." (ਭਾਗੁ) ਬ੍ਰਾਹਮਣ ਸ਼ੂਦ੍ਰ ਅੱਗੇ ਝੁਕਾਇਆ। ੩. ਵਿ- ਪਰਲਾ. ਦੂਸਰਾ ਕਿਨਾਰਾ. "ਪਾਯੋ ਨਾ ਜਾਇ ਜਿਹ ਪੈਰ ਪਾਰ." (ਅਕਾਲ) ੪. ਵਿਸਤੀਰਣ. "ਪੈਰ ਪਰਾਗ ਰਹੀ ਹੈ ਬੈਸਾਖ." (ਕ੍ਰਿਸਨਾਵ)...
ਸੰਗ੍ਯਾ- ਸਾਧਨ ਦੀ ਸਾਮਗ੍ਰੀ। ੨. ਨਿਮਿੱਤ ਕਾਰਣ. ਜੈਸੇ ਰੋਟੀ ਦਾ ਸਾਧਨ ਅਗਨੀ, ਅੰਨ ਆਦਿ। ੩. ਯਤਨ. ਕੋਸ਼ਿਸ਼। ੪. ਸੰਦ. ਔਜ਼ਾਰ. "ਕਾਰੀਗਰ ਨਿਜ ਸਾਧਨ ਸਾਰੇ." (ਗੁਪ੍ਰਸੂ) ੫. ਗੁਰੁਬਾਣੀ ਵਿੱਚ ਸਾਧ੍ਵੀ ਲਈ ਸਾਧਨ ਸ਼ਬਦ ਅਨੇਕ ਥਾਂ ਵਰਤਿਆ ਹੈ. "ਸਾਧਨ ਬਿਨਉ ਕਰੈ." (ਤੁਖਾ ਬਾਰਹਮਾਹ) ਦੇਖੋ, ਸਾਧ੍ਵੀ....
ਅ਼. [حِساب] ਹ਼ਿਸਾਬ. ਸੰਗ੍ਯਾ- ਗਿਣਤੀ. ਲੇਖਾ. ਸ਼ੁਮਾਰ....
ਦੇਖੋ, ਕੋਸ੍ਠ. "ਕੋਠੇ ਮੰਡਪ ਮਾੜੀਆ." (ਵਾਰ ਆਸਾ) ੨. ਕਿਸੇ ਅੰਗ ਦਾ ਪਹਾੜਾ, ਜੋ ਇੱਕ ਖ਼ਾਨੇ ਵਿੱਚ ਲਿਖਿਆ ਹੁੰਦਾ ਹੈ. "ਢੌਂਚੇ ਪੁਨ ਊਠੇ ਜੋਰਨ ਕੋਠੇ ਗ੍ਰਾਮਕਾਰ ਪਟਵਾਰ." (ਨਾਪ੍ਰ)...
ਕ੍ਰਿ. ਵਿ- ਕਿਸ ਤਰਾਂ ਦਾ. ਕੇਹੋ ਜੇਹਾ. ਕਿਸ ਪ੍ਰਕਾਰ ਸੇ. ਕਿਸ ਤਰਾਂ. "ਕੈਸੇ ਹਰਿਗੁਣ ਗਾਵੈ?" (ਵਡ ਅਃ ਮਃ ੩) ਕੇਹੋ ਜੇਹੀ. ਕੇਹੀ। ੨. ਕੈਸੀ ਸ਼ਬਦ "ਜੈਸੀ" ਅਰਥ ਵਿੱਚ ਭੀ ਆਇਆ ਹੈ. "ਛਪਾ ਕਰ ਕੈਸੀ ਛਬਿ ਕਾਲਿੰਦੀ ਕੇ ਕੂਲ ਕੇ." (ਅਕਾਲ)...
ਮੋਖਾ ਜਾਤਿ ਦਾ ਪ੍ਰੇਮੀ, ਜੋ ਗੁਰੂ ਨਾਨਕ ਦੇਵ ਦਾ ਸਿੱਖ ਸੀ. ਇਹ ਗੁਰੂ ਅੰਗਦਦੇਵ ਦੀ ਸੇਵਾ ਵਿੱਚ ਭੀ ਹਾਜ਼ਿਰ ਰਿਹਾ. ਕਈ ਲੇਖਕਾਂ ਨੇ ਪਹਿਲੀ ਜਨਮਸਾਖੀ ਦਾ ਲਿਖਾਰੀ ਇਸੇ ਨੂੰ ਮੰਨਿਆ ਹੈ। ੨. ਛੱਜਲ ਜਾਤਿ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਜੀ ਦਾ ਸਿੱਖ ਹੋਇਆ. ਇਹ ਸੰਗਲਾਦੀਪ ਤੋਂ ਪ੍ਰਾਣਸੰਗਲੀ ਦੀ ਪੋਥੀ ਲਿਆਇਆ ਸੀ. ਦੇਖੋ, ਰਾਹ ਹਕੀਕਤ। ੩. ਚੰਡਾਲੀਆ ਜਾਤਿ ਦਾ ਗੁਰੂ ਅਰਜਨ ਦੇਵ ਦਾ ਅਨੰਨ ਸਿੱਖ. ਇਹ ਗੁਰੂ ਹਰਿਗੋਬਿੰਦ ਸਾਹਿਬ ਦੀ ਸੇਵਾ ਵਿੱਚ ਰਹਿਕੇ ਧਰਮਜੰਗਾਂ ਵਿੱਚ ਹਿੱਸਾ ਲੈਂਦਾ ਰਿਹਾ। ੪. ਕਾਠੀ ਨਾਲ ਬੱਧਾ ਤਸਮਾ, ਜਿਸ ਨਾਲ ਰਕਾਬ ਹੁੰਦੀ ਹੈ. ਪੈਰ ਅੜਾਉਣ ਦਾ ਸਾਧਨ। ੫. ਹਿਸਾਬ ਦਾ ਕੋਠਾ. "ਬੂਝ੍ਯੋ ਪਢਯੋ ਕੈਸੇ ਪੈੜਾ?" (ਨਾਪ੍ਰ) ੬. ਇਸਤ੍ਰੀਆਂ ਦਾ ਇੱਕ ਰੋਗ. ਸੰ. प्रदर- ਪ੍ਰਦਰ. [کثرتاُلطمث] ਕਸਰਤੁਲਤ਼ਮਸ Menorrhagia ਸੁਭਾਵ ਅਤੇ ਮੌਸਮ ਵਿਰੁੱਧ ਪਦਾਰਥ ਖਾਣ, ਜਾਦਾ ਘੋੜੇ ਆਦਿ ਦੀ ਅਸਵਾਰੀ ਕਰਨ, ਸ਼ਰਾਬ ਆਦਿ ਨਸ਼ਿਆਂ ਦੇ ਵਰਤਣ, ਗਰਭ ਦੇ ਗਿਰਨ, ਅਤੀ ਮੈਥੁਨ ਕਰਨ, ਬਹੁਤ ਪੈਦਲ ਫਿਰਨ, ਬਹੁਤ ਭਾਰ ਚੁੱਕਣ, ਅਤਿ ਸ਼ੋਕ ਕਰਨ ਆਦਿ ਤੋਂ ਇਸਤ੍ਰੀਆਂ ਦੀ ਯੋਨਿ ਤੋਂ ਲਹੂ ਵਗਦਾ ਰਹਿੰਦਾ ਹੈ. ਅਤੇ ਮਹੀਨੇ ਦੇ ਰਿਤੁਧਾਮ ਵਿੱਚ ਫਰਕ ਆ ਜਾਂਦਾ ਹੈ.#ਇਸ ਦਾ ਸਾਧਾਰਣ ਇਲਾਜ ਹੈ- ਸੰਚਰ ਲੂਣ, ਚਿੱਟਾ ਜੀਰਾ, ਮੁਲੱਠੀ, ਨੀਲੋਫਰ, ਸਮਾਨ ਪੀਸਕੇ ਸ਼ਹਿਦ ਵਿੱਚ ਮਿਲਾਕੇ ਚਾਉਲਾਂ ਦੇ ਧੋਣ ਨਾਲ ਪੀਣਾ, ਤ੍ਰਿਫਲਾ, ਸੁੰਢ, ਦੇਵਦਾਰੁ, ਹਲਦੀ, ਲੋਧ, ਇਨ੍ਹਾਂ ਦਾ ਕਾੜ੍ਹਾ ਸ਼ਹਿਦ ਮਿਲਾਕੇ ਪੀਣਾ. ਮੰਜੇ ਦਾ ਪੁਰਾਣਾ ਬਾਣ ਫੂਕਕੇ ਉਸ ਨਾਲ ਸਮਾਨ ਤੋਲ ਦੀ ਖੰਡ ਮਿਲਾਕੇ ਪਾਣੀ ਨਾਲ ਸਵੇਰ ਵੇਲੇ ਡੇਢ ਤੋਲਾ ਨਿੱਤ ਫੱਕਣਾ....
ਸੰ. ਸੰਗ੍ਯਾ- ਰੁਜ. ਬੀਮਾਰੀ. ਸ਼ਰੀਰ ਦੀ ਧਾਤੁ ਦੀ ਵਿਖਮਤਾ ਤੋਂ ਉਪਜਿਆ ਦੁੱਖ. "ਰੋਗ ਸੋਗ ਤੇਰੇ ਮਿਟਹਿ ਸਗਲ." (ਸਾਰ ਮਃ ੫) ੨. ਕੁੱਠ ਦਵਾਈ....
ਉੱਤਮ ਖਿਆਲ। ੨. ਉੱਤਮ ਪ੍ਰੇਮ. ਸੱਚਾ ਪਿਆਰ। ੩. ਦੇਖੋ, ਸੁਭਾਉ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਅ਼. [موَسِم] ਮੌਸਿਮ. ਸੰਗ੍ਯਾ- ਰੁੱਤ. ਰਿਤੁ....
ਦੇਖੋ, ਬਿਰੁੱਧ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਦੇਖੋ, ਖਾਣਾ. "ਦਿੱਤਾ ਪੈਨਣੁ ਖਾਣੁ." (ਸੋਰ ਮਃ ੫) ੨. ਦੇਖੋ, ਖਾਨਿ....
ਫ਼ਾ. [زادہ] ਜ਼ਾਦਹ. ਵਿ- ਜਾਤ. ਜਣਿਆ- ਹੋਇਆ. ਜਿਵੇਂ- ਅਮੀਰਜ਼ਾਦਾ। ੨. ਅ਼. [زیادہ] ਜ਼੍ਯਾਦਹ. ਬਹੁਤ ਅਧਿਕ। ੩. ਦੇਖੋ, ਜਾਦਹ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਫ਼ਾ. [سواری] ਸਵਾਰੀ. ਸੰਗ੍ਯਾ- ਘੋੜੇ ਉੱਪਰ ਆਰੋਹਣ (ਚੜ੍ਹਨ) ਦੀ ਕ੍ਰਿਯਾ। ੨. ਘੋੜੇ ਤੇ ਅਸਵਾਰ ਹੋਣ ਦੀ ਵਿਦ੍ਯਾ। ੩. ਯਾਨ. ਕੋਈ ਵਸਤੁ, ਜਿਸ ਉੱਪਰ ਸਵਾਰ ਹੋਈਏ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਅ਼. [شراب] ਸ਼ਰਾਬ. ਸੰਗ੍ਯਾ- ਸ਼ੁਰਬ (ਪੀਣ) ਯੋਗ ਪਦਾਰਥ. ਪੇਯ ਵਸਤੁ। ੨. ਸ਼ਰ- ਆਬ. ਸ਼ਰਾਰਤ ਭਰਿਆ ਪਾਣੀ. ਮਦਿਰਾ. ਦੇਖੋ, ਸੁਰਾ ਅਤੇ ਸੋਮ। ੩. ਅ਼. [سراب] ਸਰਾਬ. ਮ੍ਰਿਗਤ੍ਰਿਸਨਾ। ੪. ਦੇਖੋ, ਸਰਾਵ....
ਸੰ. गर्भ ਅ਼. ਹ਼ਮਲ ਆਦਮੀ ਦੇ ਵੀਰਜ ਅਤੇ ਇਸਤ੍ਰੀ ਦੀ ਰਕਤ ਦੇ ਅਣੁਕੀਟਾਂ (Spermatozoon and Ovum) ਦੇ ਮਿਲਾਪ ਤੋਂ ਬੱਚੇਦਾਨ ਅੰਦਰ ਛੋਟਾ ਅੰਡਾ ਪੈਦਾ ਹੋ ਕੇ ਵਧਦਾ ਵਧਦਾ ਇੱਕ ਝਿੱਲੀ (ਜੇਰ) ਵਿੱਚ ਬੱਚੇ ਦੀ ਸ਼ਕਲ ਬਣ ਜਾਂਦਾ ਹੈ, ਜੋ ਦਸਵੇਂ ਮਹੀਨੇ ਦੇ ਅੱਠ ਦਸ ਦਿਨ ਲੈ ਕੇ ਜਨਮਦਾ ਹੈ.#ਗਰੁੜਪੁਰਾਣ ਦੇ ਛੀਵੇਂ ਅਧ੍ਯਾਯ ਵਿੱਚ ਗਰਭ ਦੇ ਬਣਨ ਵਧਣ ਆਦਿ ਦਾ ਹਾਲ ਵਿਸਤਾਰ ਨਾਲ ਲਿਖਿਆ ਹੈ. ਮਨੁਸਿਮ੍ਰਿਤਿ ਦੇ ਤੀਜੇ ਅਧ੍ਯਾਯ ਦੇ ਸ਼ਲੋਕ ੪੯ ਵਿੱਚ ਦੱਸਿਆ ਹੈ ਕਿ ਪਿਤਾ ਦਾ ਵੀਰਜ ਵੱਧ ਹੋਣ ਤੋਂ ਪੁਤ੍ਰ, ਮਾਤਾ ਦੀ ਰਿਤੁ ਜਾਦਾ ਹੋਣ ਤੋਂ ਪੁਤ੍ਰੀ ਅਤੇਦੋਹਾਂ ਦੇ ਸਮਾਨ ਹੋਣ ਤੋਂ ਨਪੁੰਸਕ ਪੈਦਾ ਹੁੰਦਾ ਹੈ। ੨. ਕੁਕ੍ਸ਼ਿ. ਕੁੱਖ। ੩. ਬੱਚਾ। ੪. ਅੰਨ। ੫. ਅਗਨਿ। ੬. ਨਦੀ ਆਦਿਕ ਦਾ ਮੱਧ ਭਾਗ। ੭. ਗੁਪਤ ਅਸਥਾਨ....
ਦੇਖੋ, ਅਤ ਅਤੇ ਅਤਿ। ੨. ਸੰ. ਧਾ- ਲੰਘ ਜਾਣਾ. ਉਲੰਘਨਾ....
ਮਿਥੁਨ (ਜੋੜੇ) ਦਾ ਮਿਲਾਪ. ਇਸਤ੍ਰੀ ਪੁਰੁਸ ਦਾ ਸੰਗਮ. ਰਤਿਕ੍ਰੀੜਾ. ਦੇਖੋ, ਮਿਥ ਧਾ. ਚਰਕ- ਸੰਹਿਤਾ ਵਿੱਚ ਵਸੰਤ ਅਤੇ ਸਰਦ ਰੁੱਤ ਵਿੱਚ ਤਿੰਨ ਦਿਨਾਂ ਪਿੱਛੋਂ, ਵਰਖਾ ਅਤੇ ਗਰਮੀ ਦੀ ਰੁੱਤ ਵਿੱਚ ਪੰਦਰਾਂ ਦਿਨਾਂ ਪਿੱਛੋਂ ਭੋਗ ਕਰਨਾ, ਅਰੋਗਤਾ ਦਾ ਵਿਚਾਰ ਕਰਕੇ ਲਿਖਿਆ ਹੈ.¹...
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰਗ੍ਯਾ- ਪਦਚਰ. ਪਾਦਾਤਿਕ. ਪਯਾਦਹ ਸਿਪਾਹੀ. Pezestrain ੨. ਸੰਸਕ੍ਰਿਤ ਵਿੱਚ. "ਪਾਲਾਗਲ" ਸ਼ਬਦ ਦੂਤ (ਹਰਕਾਰਾ) ਅਰਥ ਬੋਧਕ ਭੀ ਹੈ....
(ਦੇਖੋ, ਭ੍ਰੀ ਧਾ) ਸੰ. ਬੋਝ. ਫ਼ਾ- ਬਾਰ. "ਬੰਨਿਭਾਰ ਉਚਾਇਨਿ ਛਟੀਐ." (ਵਾਰ ਰਾਮ ੩) ੨. ਅੱਠ ਹਜ਼ਾਰ ਤੋਲਾ ਪ੍ਰਮਾਣ. "ਏਕ ਏਕ ਸੁਵਰਣ ਕੋ ਦਿਜ ਏਕ ਦੀਜੈ ਭਾਰ." (ਗ੍ਯਾਨ) "ਜਗਨ ਕਰੈ ਬਹੁ ਭਾਰ ਅਫਾਰੀ." (ਗਉ ਅਃ ਮਃ ੧) ੩. ਅੰਨ ਆਦਿ ਵਸਤੂਆਂ ਦਾ ਭਾਰ ਵੀਹ ਧੜੀਆਂ ਦਾ ਮੰਨਿਆ ਹੈ, ਅਰਥਾਤ ਪੰਜ ਮਣ ਕੱਚਾ. "ਜਉ ਗੁਰਦੇਉ ਅਠਾਰਹ ਭਾਰ." (ਭੈਰ ਨਾਮਦੇਵ) ਅਠਾਰਹ ਭਾਰ ਵਨਸਪਤਿ ਠਾਕੁਰ ਨੂੰ ਭੇਟਾ ਹੋ ਗਈ. ਦੇਖੋ, ਅਠਾਰਹਭਾਰ। ੪. ਆਧਾਰ. "ਤੀਨਿ ਲੋਕ ਜਾਕੈ ਹਹਿ ਭਾਰ." (ਗਉ ਕਬੀਰ) ੫. ਮਾਨ, ਸਤਕਾਰ. "ਅਸਾਂ ਤੇਰਾ ਭਾਰ ਰਖਿਆ ਹੈ." (ਜਸਭਾਮ) ੬. ਅਹਸਾਨ. ਉਪਕਾਰ ਦਾ ਬੋਝ। ੭. ਮੁਸੀਬਤ. "ਜੋ ਤੇਰੀ ਸਰਣਾਗਤਾ, ਤਿਨ ਨਾਹੀ ਭਾਰ." (ਬਿਲਾ ਰਵਿਦਾਸ) ੮. ਕ੍ਰਿ. ਵਿ- ਤੇਰੇ ਮਾਤ੍ਰ. "ਗਛੇਣ ਨੰਣਭਾਰੇਣ." (ਗਾਥਾ) ਨੇਤ੍ਰ ਦੇ ਭੌਰ ਵਿੱਚ (ਪਲਕ ਭਰ ਮੇਂ) ਸਭ ਥਾਂ ਜਾ ਸਕੇ। ੯. ਸਮੁਦਾਯ. ਗਰੋਹ. "ਸਭਿ ਧਰਤੀ ਸਭਿ ਭਾਰ." (ਮਃ ੧. ਵਾਰ ਸਾਰ) ਪ੍ਰਿਥਿਵੀ ਦੇ ਸਾਰੇ ਪਦਾਰਥ....
ਸੰ. ਵਿ- ਬਹੁਤ. ਅਧਿਕ. "ਅਤਿ ਸੂਰਾ ਜੇ ਕੋਊ ਕਹਾਵੈ." (ਸੁਖਮਨੀ)...
ਸੰ. ਸ਼ੋਕ. ਸੰਗ੍ਯਾ- ਤਪਤ. ਤੇਜ. ਗਰਮੀ. "ਕਿ ਆਦਿੱਤ ਸੋਕੈ." (ਜਾਪੁ) ਸੂਰਜ ਨੂੰ ਗਰਮੀ ਦੇਣ ਵਾਲਾ ਹੈ. "ਨ ਸੀਤ ਹੈ ਨ ਸੋਕ ਹੈ." (ਅਕਾਲ) ੨. ਰੰਜ. ਗਮ। ੩. ਮੁਸੀਬਤ. ਵਿਪਦਾ....
ਸੰ. ਸੰਗ੍ਯਾ- ਆਕਰ. ਕਾਨ. ਖਾਨਿ. ਖਾਣਿ. ੨. ਕਾਰਣ. ਸਬਬ। ੩. ਭਗ। ੪. ਜਲ. ਦੇਖੋ, ਯੁ ਧਾ। ੫. ਪ੍ਰਾਣੀਆਂ ਦਾ ਉਤਪੱਤਿਸ੍ਥਾਨ. ਅੰਡਜ, ਸ੍ਵੇਦਜ, ਉਦ੍ਭਿੱਜ ਅਤੇ ਜਰਾਯੁਜ. ਇਨ੍ਹਾਂ ਚਾਰ ਯੋਨੀਆਂ ਤੋਂ ਹੀ ਅੱਗੋ ਚੌਰਾਸੀ ਲੱਖ ਭੇਦ ਹੋ ਗਏ ਹਨ....
ਵਿ- ਲਘੁ. ਛੋਟਾ। ੨. ਸੰਗ੍ਯਾ- ਲਘੁ (ਇੱਕ ਮਾਤ੍ਰਾ ਵਾਲਾ) ਅੱਖਰ। ੩. ਸੰ. ਲੋਹਿਤ. ਲੋਹੂ. ਰਧਿਰ. ਖੂਨ....
ਅ਼. [فرق] ਫ਼ਰਕ਼. ਸੰਗ੍ਯਾ- ਜੁਦਾਈ. ਭਿੰਨਤਾ। ੨. ਅੰਤਰਾ. ਵਿੱਥ। ੩. ਭੇਦ। ੪. ਨ੍ਯੂਨਤਾ. ਕਮੀ। ੫. ਭਾਵ- ਸਿਰ. ਚੋਟੀ....
ਵਿ- ਆਧਾਰ ਸਹਿਤ ਕਰਨ ਵਾਲਾ. ਆਸਰਾ ਦੇਣ ਵਾਲਾ. "ਪਿਰ ਤੈਡਾ ਮਨ ਸਾਧਾਰਣ." (ਵਾਰ ਰਾਮ ੨. ਮਃ ੫) ੨. ਸੰ. ਸਮਾਨ. ਬਰਾਬਰ। ੩. ਆਮ. ਜੋ ਖ਼ਾਸ ਨਹੀਂ। ੪. ਮਾਮੂਲੀ। ੫. ਸਭ ਦਾ ਸਾਂਝਾ। ੬. ਗੋਇੰਦਵਾਲ ਦਾ ਵਸਨੀਕ ਇੱਕ ਲੁਹਾਰ, ਜੋ ਗੁਰੂ ਅਮਰ ਦਾਸ ਜੀ ਦਾ ਸਿੱਖ ਹੋ ਕੇ ਗੁਰੁਮੁਖ ਪਦਵੀ ਦਾ ਅਧਿਕਾਰੀ ਹੋਇਆ. ਇਸ ਨੇ ਬਾਉਲੀ ਸਾਹਿਬ ਦੇ ਜਲ ਅੰਦਰ ਗੁਪਤ ਰਹਿਣ ਵਾਲੀ ਕਾਠ ਦੀ ਪੌੜੀ ਬਣਾਈ ਸੀ. ਇਸ ਦਾ ਸੇਵਾ ਅਤੇ ਭਗਤੀ ਤੋਂ ਪ੍ਰਸੰਨ ਹੋ ਕੇ ਗੁਰੂ ਸਾਹਿਬ ਨੇ ਇਸ ਨੂੰ ਪ੍ਰਚਾਰਕ ਦੀ ਮੰਜੀ ਬਖ਼ਸ਼ੀ। ੭. ਦੇਖੋ, ਸਾਧਾਰਨ ੨....
ਅ਼. [علاج] ਸੰਗ੍ਯਾ- ਯਤਨ. ਉਪਾਇ। ੨. ਰੋਗ ਦੂਰ ਕਰਨ ਦਾ ਸਾਧਨ। ੩. ਯੁਕਤਿ. ਤਦਬੀਰ....
ਸੰ. ਸੰਗ੍ਯਾ- ਗਮਨ. ਚਲਣਾ। ੨. ਪੁਲ। ੩. ਪਾਣੀ ਦੇ ਨਿਕਲਣ ਦਾ ਰਸਤਾ. ਮੋਰੀ ਖਾਲ ਆਦਿਕ। ੪. ਰਸਤਾ. ਮਾਰਗ। ੫. ਦੇਹ. ਸ਼ਰੀਰ....
ਸੰ. ਲਵਣ. ਸੰਗ੍ਯਾ- ਨਮਕ. ਲੂਣ. "ਲੂਣ ਖਾਇ ਕਰਹਿ ਹਰਾਮਖੋਰੀ." (ਮਾਰੂ ਮਃ ੫) ੨. ਦੇਖੋ, ਲੂਨ ੨....
ਦੇਖੋ, ਚਿਟਾ....
ਦੇਖੋ, ਜੀਰਕ.#"ਧਨ੍ਯ ਗੁਰੂ ਪੁਨ ਧਨ੍ਯ ਹੋ ਊਧਵ!#ਕ੍ਯੋਂ ਨ ਹਰੋਂ ਸਭ ਕੀ ਸਭ ਪੀਰਾ?#ਜਾਨਤ ਧਾਤੁ ਬਨਾਇ ਸਭੈ ਰਸ#ਨਾਰ¹ ਬਿਚਾਰ ਜਿਤੀ ਤਦਬੀਰਾ, ਸਾਚ ਹੂੰ ਵੈਦ ਅਪੂਰਬ ਹੋਂ ਤੁਮ#"ਦਾਸ ਜੂ" ਫੋਰਤ ਕੰਠ ਮਤੀਰਾ, ਲੋਗਨ ਰੋਗ ਭਏ ਤਬ ਹੀ ਸੁਨ#ਜੋਗ ਦਯੋ ਜਬ ਊਂਟਨ ਜੀਰਾ.²...
ਸੰ. ਯਸ੍ਟਿਮਧੁ. Glycyrrhiza glabra ਇਸ ਦੀ ਤਾਸੀਰ ਸਰਦ ਤਰ¹ ਹੈ. ਇਹ ਖਾਂਸੀ ਨਜਲੇ ਨੂੰ ਹਟਾਉਂਦੀ ਹੈ. ਅੰਤੜੀ ਤੋਂ ਮਲ ਝਾੜਦੀ ਹੈ. ਮੇਦੇ ਦੀ ਸੋਜ ਦੂਰ ਕਰਦੀ ਅਤੇ ਪਿਆਸ ਬੁਝਾਉਂਦੀ ਹੈ. ਪੱਠਿਆਂ ਨੂੰ ਤਾਕਤ ਦਿੰਦੀ ਹੈ. ਫੇਫੜੇ ਅਤੇ ਗਲੇ ਨੂੰ ਸਾਫ ਕਰਦੀ ਹੈ. ਮੁਲੱਠੀ ਨੂੰ ਛਿੱਲੇ ਬਿਨਾ ਵਰਤਣਾ ਚੰਗਾ ਨਹੀਂ, ਛਿਲਕਾ ਕਈ ਵਿਕਾਰ ਕਰਦਾ ਹੈ....
ਫ਼ਾ. [نیلوفر] ਦੇਖੋ, ਨੀਲੋਤਪਲ....
ਸੰ. ਵਿ- ਤੁਲ੍ਯ. ਬਰਾਬਰ. ਜੇਹਾ। ੨. ਸਮਾਇਆ. ਮਿਲਿਆ. "ਜੋਤੀ ਜੋਤਿ ਸਮਾਨ." (ਬਿਲਾ ਮਃ ੫) ੩. ਦੇਖੋ, ਸਵੈਯੇ ਦਾ ਰੂਪ ੬। ੪. ਨਾਭਿ ਵਿੱਚ ਰਹਿਣ ਵਾਲੀ ਪ੍ਰਾਣ ਵਾਯੂ। ੫. ਆਦਰ. ਸੰਮਾਨ. "ਰਾਜ ਦੁਆਰੈ ਸੋਭ ਸਮਾਨੈ." (ਗਉ ਅਃ ਮਃ ੧) ੬. ਸ- ਮਾਨ. ਉਸ ਨੂੰ ਮੰਨ. ਉਸ ਨੂੰ ਜਾਣ. "ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨ." (ਕੇਦਾ ਰਵਿਦਾਸ) ੭. ਸਾਮਾਨ ਦਾ ਸੰਖੇਪ....
ਦੇਖੋ, ਸਹਦ ੨....
ਸੰਗ੍ਯਾ- ਉਹ ਜਲ, ਜਿਸ ਵਿੱਚ ਕੋਈ ਵਸ੍ਤੁ ਧੋਤੀ ਗਈ ਹੈ....
ਕ੍ਰਿ- ਪਾਨ ਕਰਨਾ....
ਸੰਗ੍ਯਾ- ਤਿੰਨ ਫਲ. ਤਿੰਨ ਫਲਾਂ ਦਾ ਇਕੱਠ- ਹਰੜ, ਬਹੇੜਾ ਅਤੇ ਆਉਲਾ. ਵੈਦ੍ਯਕ ਵਿੱਚ ਇਸ ਦੇ ਗੁਣ ਭੁੱਖ ਵਧਾਉਣਾ, ਲਹੂ ਸਾਫ ਕਰਨਾ, ਨੇਤ੍ਰਾਂ ਦੀ ਜੋਤਿ ਅਧਿਕ ਕਰਨੀ, ਜ੍ਵਰ ਦੂਰ ਕਰਨਾ ਆਦਿ ਲਿਖੇ ਹਨ....
ਦੇਖੋ, ਸੁੰਠ....
ਸੰਗ੍ਯਾ- ਦਯਾਰ. ਦਿਆਰ. ਇੱਕ ਪਹਾੜੀ ਬਿਰਛ ਜੋ ਸਮੁੰਦਰੀ ਸਿਤਹ ਤੋਂ ਛੀ ਹਜ਼ਾਰ ਫੁਟ ਦੀ ਬੁਲੰਦੀ ਤੋਂ ਲੈਕੇ ਅੱਠ ਹਜ਼ਾਰ ਦੀ ਉਚਿਆਈ ਤਕ ਹੁੰਦਾ ਹੈ. ਇਸ ਦੀ ਲੱਕੜ ਚਿਕਨੀ ਅਤੇ ਸੁਗੰਧ ਵਾਲੀ ਹੁੰਦੀ ਹੈ. ਵਿਸ਼ੇਸ ਕਰਕੇ ਇ਼ਮਾਰਤਾਂ ਦੇ ਕੰਮ ਆਉਂਦੀ ਹੈ. L. Cezrus Deodara....
ਦੇਖੋ, ਹਰਦੀ....
ਦੇਖੋ, ਜਲਬਿਲਾ। ੨. ਸੰ. ਲੋਧ੍ਰ. ਇੱਕ ਛੋਟਾ ਬਿਰਛ, ਜੋ ਬੰਗਾਲ ਬਿਹਾਰ ਆਸਾਮ ਅਤੇ ਬਰਮਾ ਵਿੱਚ ਬਹੁਤ ਹੁੰਦਾ ਹੈ. ਇਸ ਦੀ ਛਿੱਲ ਰੰਗਣ ਦੇ ਕੰਮ ਆਉਂਦੀ ਅਤੇ ਕਈ ਦਵਾਈਆਂ ਵਿੱਚ ਵਰਤੀ ਜਾਂਦੀ ਹੈ. ਇਸ ਦੀ ਤਾਸੀਰ ਸਰਦ ਖ਼ੁਸ਼ਕ ਹੈ. ਲੋਧ ਦਾ ਕਾੜ੍ਹਾ ਪੇਚਿਸ਼ ਆਦਿ ਰੋਗ ਦੂਰ ਕਰਦਾ ਹੈ. ਇਸ ਦੀ ਟਕੋਰ ਨੇਤ੍ਰਾਂ ਦੇ ਅਨੇਕ ਰੋਗ ਹਟਾਉਂਦੀ ਹੈ. Symplocos Racemosa...
ਸੰਗ੍ਯਾ- ਕ੍ਵਾਬ. ਜੋਸ਼ਾਂਦਾ. ਉਬਾਲਕੇ ਕੱਢਿਆ ਹੋਇਆ ਰਸ।¹ ੨. ਚਿੰਤਾ. ਫ਼ਿਕਰ. ਮਨ ਦਾ ਕੜ੍ਹਨਾ. "ਤਾਂ ਭਉ ਕੇਹਾ ਕਾੜਾ?" (ਮਾਝ ਮਃ ੫) "ਕਾੜਾ ਛੋਡਿ ਅਚਿੰਤ ਹਮ ਸੋਤੇ." (ਭੈਰ ਮਃ ੧) "ਤਿਸੁ ਕਿ ਕਾੜਿਆ?" (ਵਾਰ ਰਾਮ ੨, ਮਃ ੫)...
ਵਿ ਪ੍ਰਾਚੀਨ. ਪੂਰਵਕਾਲ ਦਾ। ੨. ਬੋੱਦਾ. ਕਮਜ਼ੋਰ. "ਹੋਇ ਪੁਰਾਣਾ ਸੁਟੀਐ." (ਵਾਰ ਆਸਾ) ਉਚੁ ਪੁਰਾਣਾ ਨਾ ਥੀਐ." (ਵਾਰ ਸਾਰ ਮਃ ੩)...
ਸੰਗ੍ਯਾ- ਸੁਭਾਉ. ਆਦਤ. ਵਾਦੀ। ੨. ਮੁੰਜ ਆਦਿ ਦੀ ਵੱਟੀ ਹੋਈ ਰੱਸੀ. "ਤਾਂ ਅੱਗੇ ਬਾਣ ਵਟਦਾ ਆਹਾ." (ਜਸਾ) ੩. ਦੇਖੋ, ਸਵੈਯੇ ਦਾ ਰੂਪ ੨। ੪. ਸੰ. ਬਾਣ ਅਤੇ ਵਾਣ. ਤੀਰ. "ਬਾਣ ਬੇਧੰਚ ਕੁਰੰਕ ਨਾਦੰ." (ਵਾਰ ਜੈਤ) "ਜਬੈ ਬਾਣ ਲਾਗ੍ਯੋ। ਤਬੈ ਰੋਸ ਜਾਗ੍ਯੋ ॥" (ਵਿਚਿਤ੍ਰ) ੫. ਦੋ ਗਜ਼ ਦੀ ਲੰਬਾਈ. ਚਾਰ ਹੱਥ ਪ੍ਰਮਾਣ. "ਬਾਣ ਪ੍ਰਯੰਤ ਬਢਤ ਨਿਤ ਪ੍ਰਤਿ ਤਨ." (ਸੂਰਜਾਵ) ਦੀਰਘਕਾਯ ਦੈਤ ਹਰ ਰੋਜ ਚਾਰ ਹੱਥ ਵਧਦਾ ਸੀ. ਇਸ ਨੂੰ ਸੂਰਜ ਨੇ ਮਾਰਿਆ। ੬. ਪੰਜ ਸੰਖ੍ਯਾ ਬੋਧਕ, ਕਿਉਂਕਿ ਕਾਮ ਦੇ ਪੰਜ ਬਾਣ ਕਵੀਆਂ ਨੇ ਲਿਖੇ ਹਨ. ਦੇਖੋ, ਪੰਚਸਾਯਕ ਅਤੇ ਪੰਜਬਾਣ। ੭. ਵਾਣ ਨਾਮਕ ਦੈਤ੍ਯ. ਵਾਣਾਸੁਰ. ਦੇਖੋ, ਵਾਣ ੫। ੮. ਹਰ੍ਸਚਰਿਤ, ਕਾਦੰਬਰੀ, ਚੰਡਿਕਾਸ਼ਤਕ ਆਦਿ ਦਾ ਪ੍ਰਸਿੱਧ ਕਵਿ ਬਾਣ ਭੱਟ, ਜੋ ਈਸਵੀ ਸੱਤਵੀਂ ਸਦੀ ਵਿੱਚ ਹੋਇਆ ਹੈ। ੯. ਇੱਕ ਬਿਰਛ, ਜਿਸ ਦੀ ਲੱਕੜ ਵਡੀ ਪੱਕੀ ਹੁੰਦੀ ਹੈ ਅਰ ਠੰਢੇ ਥਾਈਂ ਬਹੁਤ ਹੁੰਦਾ ਹੈ. ਇਸ ਨੂੰ ਹਿੰਦੁਸਤਾਨੀ ਓਕ (Indian Oak) ਭੀ ਆਖਦੇ ਹਨ. Fagaceae....
ਸੰ. ਸੰਗ੍ਯਾ- ਛਿਆਨਵੇ (੯੬) ਰੱਤੀਭਰ ਵਜ਼ਨ. ਤੋਲਾ। ੨. ਸੰ. ਤੋਲ. ਤਰਾਜੂ. ਤੱਕੜੀ। ੩. ਵਜ਼ਨ. ਭਾਰ ਦਾ ਮਾਨ.#ਸ਼ਾਰੰਗਧਰ ਵਿੱਚ ਤੇਲ ਇਸ ਤਰਾਂ ਹੈ:-#੩੦ ਪ੍ਰਮਾਣੁ ਦਾ ਤ੍ਰਸਰੇਣੁ (ਅਥਵਾ ਵੰਸ਼ੀ).#੬. ਤ੍ਰਸਰੇਣੁ ਦਾ ਮਰੀਚਿ.#੬. ਮਰੀਚਿ ਦਾ ਰਾਈ.#੩. ਰਾਈ ਸਰ੍ਸਪ.#੮. ਸਰ੍ਸਪ ਦਾ ਜੌਂ (ਯਵ).#੪. ਜੌਂ ਦੀ ਗੁੰਜਾ (ਰੱਤੀ).#੬. ਗੁੰਜਾ ਦਾ ਮਾਸ਼ਾ. ਮਾਸ਼ੇ ਦਾ ਨਾਉਂ "ਹੇਮ" ਅਤੇ "ਧਾਨ੍ਯਕ" ਭੀ ਹੈ.#ਕਈਆਂ ਨੇ ਅੱਠ ਖ਼ਸ਼ਖ਼ਾਸ਼ ਦੀ ਰਾਈ, ਚਾਰ ਰਾਈ ਦਾ ਚਾਵਲ, ਅੱਠ ਚਾਵਲ ਦੀ ਰੱਤੀ, ਅੱਠ ਰੱਤੀ ਦਾ ਮਾਸ਼ਾ, ਗ੍ਯਾਰਾਂ ਮਾਸ਼ੇ ਦਾ ਤੋਲਾ, ਦੋ ਤੋਲੇ ਦੀ ਸਰਸਾਹੀ, ਦੋ ਸਰਸਾਹੀ ਦਾ ਅੱਧ ਪਾ, ਦੋ ਅੱਧ ਪਾ ਦਾ ਪਾਈਆ, ਚਾਰ ਪਾਉ ਦਾ ਸੇਰ, ਪੰਜ ਸੇਰ ਦੀ ਪੰਜਸੇਰੀ, ਦ ਪੰਜਸੇਰੀ ਦੀ ਧੜੀ, ਦੋ ਧੜੀ ਦਾ ਧੌਣ (ਅਰ੍ਧਮਨ), ਦੋ ਧੌਣ ਦਾ ਮਣ, ਅਤੇ ਪੰਜ ਮਣ ਦਾ ਭਾਰ ਲਿਖਿਆ ਹੈ.#ਭਾਈ ਗੁਰਦਾਸ ਜੀ ਲਿਖਦੇ ਹਨ:-#ਏਕ ਮਨ ਆਠ ਖੰਡ ਖੰਡ ਖੰਡ ਪਾਂਚ ਟੂਕ,#ਟੂਕ ਟੂਕ ਚਾਰੁ ਫਾਰਿ ਫਾਰ ਦੋਇ ਫਾਰ ਹੈ.#ਤਾਹੂ ਤੇ ਪਈਸੇ ਔ ਪਈਸਾ ਏਕ ਪਾਂਚ ਟਾਂਕ,#ਟਾਂਕ ਟਾਂਕ ਮਾਸੇ ਚਾਰ ਅਨਿਕ ਪ੍ਰਕਾਰ ਹੈ.#ਮਾਸਾ ਏਕ ਆਠ ਰੱਤੀ ਰੱਤੀ ਆਠ ਚਾਵਰ ਕੀ,#ਹਾਟ ਹਾਟ ਕਨੁ ਕਨੁ ਤੋਲ ਤੁਲਾਧਾਰ ਹੈ.#ਪੁਰ ਪੁਰ ਪੂਰ ਰਹੇ ਸਕਲ ਸੰਸਾਰ ਵਿਖੈ,#ਵਸ ਆਵੈ ਕੈਸੋ ਜਾਂਕੋ ਏਤੋ ਵਿਸਤਾਰ ਹੈ. (ਭਾਗੁ ਕ)#ਇਸ ਕਬਿੱਤ ਵਿੱਚ "ਮਨ" ਸ਼ਬਦ ਦੋ ਅਰਥ ਰਖਦਾ ਹੈ- ਦਿਲ ਅਤੇ ਚਾਲੀ ਸੇਰ ਤੋਲ. ਅੱਠ ਖੰਡ- ਅੱਠ ਪੰਜਸੇਰੀਆਂ. ਪੰਚ ਟੂਕ- ਪੰਜ ਸੇਰ. ਚਾਰ ਫਾੜ- ਚਾਰ ਪਾਈਏ. ਐਸੇ ਹੀ ਅੱਧ ਪਾ, ਸਰਸਾਹੀ, ਟਾਂਕ, ਮਾਸਾ, ਰੱਤੀ, ਚਾਵਲ ਆਦਿ ਜਾਣੋ.#ਇਸ ਸਮੇਂ ਪ੍ਰਚਲਿਤ ਤੋਲ ਇਹ ਹੈ-#੮. ਚਾਵਲ, ਰੱਤੀ.#੮. ਰੱਤੀ, ਮਾਸ਼ਾ.#੧੨ ਮਾਸ਼ੇ, ਤੋਲਾ.#੫. ਤੋਲਾ, ਛਟਾਂਕ.#੪. ਛਟਾਂਕ, ਪਾਵ (ਪਾਈਆ).#੧੬ ਛਟਾਂਕ, ਸੇਰ.#੪੦ ਸੇਰ, ਮਨ....
ਸੰਗ੍ਯਾ- ਖੁੱਡ. ਬਿਲ। ੨. ਪਹਾੜ ਜੀ ਖਾਡੀ....
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਵਿ- ਸਾੱਰ੍ਧੈਕ. ਅੱਧੇ ਸਾਥ ਇੱਕ. ਇੱਕ ਪੂਰਾ ਅਤੇ ਉਸ ਨਾਲ ਅੱਧਾ ਹੋਰ....
ਸੰਗ੍ਯਾ- ਤੋਲਕ. ਤੋਲਣ ਵਾਲਾ। ੨. ਸੰ. ਤੋਲ ਅਤੇ ਤੋਲਕ. ੧੨. ਮਾਸ਼ਾ ਭਰ ਵਜ਼ਨ. ਫ਼ਾ. [تولہ] ਤੋਲਹ. "ਖਿਨੁ ਤੋਲਾ ਖਿਨੁ ਮਾਸਾ." (ਬਸੰ ਮਃ ੧) ਭਾਵ- ਹਰਖ ਸ਼ੋਕ ਨਾਲ ਕਦੇ ਫੁਲਦਾ ਕਦੇ ਘਟਦਾ....
ਦੇਖੋ, ਨਿਤ....