pranavaप्रणव
ਸੰ. ਸੰਗ੍ਯਾ- ਜਿਸ ਦ੍ਵਾਰਾ ਬਹੁਤ ਸਤੁਤਿ ਕੀਤੀ ਜਾਵੇ. ਓਅੰ (उों) ਜੋ ਸਭ ਸ੍ਤੋਤ੍ਰਾਂ ਦੇ ਆਦਿ ਪੜ੍ਹੀਦਾ ਹੈ। ੨. ਪਰਮੇਸ਼੍ਵਰ। ੩. ਦੇਖੋ, ਪ੍ਰਣਮਨ. "ਪ੍ਰਣਵੋ ਆਦਿ ਏਕੰਕਾਰਾ." (ਅਕਾਲ)
सं. संग्या- जिस द्वारा बहुत सतुति कीती जावे. ओअं (उों) जो सभ स्तोत्रां दे आदि पड़्हीदा है। २. परमेश्वर। ३. देखो, प्रणमन. "प्रणवो आदि एकंकारा." (अकाल)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. स्तुति ਸ੍ਤੁਤਿ. ਸੰਗ੍ਯਾ- ਪ੍ਰਸ਼ੰਸਾ. ਤਅ਼ਰੀਫ਼. ਵਡਿਆਈ. "ਸਿਮਰਤ ਸਤੁਤਿ ਬਖਾਨ." (ਨਾਪ੍ਰ)...
ਸੰ. ओम्. ਇਸ ਸ਼ਬਦ ਦਾ ਮੂਲ ਅਵ (श्रव्) ਧਾਤੁ ਹੈ, ਜਿਸ ਦਾ ਅਰਥ ਹੈ ਰਖ੍ਯਾ (ਰਕ੍ਸ਼ਾ) ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਨਾ ਆਦਿ। 'ਓਅੰ' ਸ਼ਬਦ ਸਭ ਦੀ ਰਖ੍ਯਾ ਕਰਨ ਵਾਲੇ ਕਰਤਾਰ ਦਾ ਬੋਧਕ ਹੈ. "ਓਅੰ ਸਾਧ ਸਤਿਗੁਰ ਨਮਸਕਾਰੰ." (ਬਾਵਨ) "ਓਅੰ ਪ੍ਰਿਯ ਪ੍ਰੀਤਿ ਚੀਤਿ." (ਸਾਰ ਮਃ ੫) ਇਸ ਦੇ ਪਰ੍ਯਾਂਯ ਸ਼ਬਦ- "ਪ੍ਰਣਵ" ਅਤੇ "ਉਦਗੀਥ" ਭੀ ਹਨ.#ਓਅੰਕਾਰ ਸ਼ਬਦ ਦਾ ਅਰਥ ਹੈ- ਓਅੰ ਧੁਨਿ (ਓਅੰ ਦਾ ਉੱਚਾਰਣ)#"ਪ੍ਰਿਥਮ ਕਾਲ ਜਬ ਕਰਾ ਪਸਾਰਾ। ਓਅੰਕਾਰ ਤੇ ਸ੍ਰਿਸ੍ਟਿ ਉਪਾਰਾ." (ਵਿਚਿਤ੍ਰ)#ਕਈ ਥਾਈਂ "ਓਅੰਕਾਰ" ਸ਼ਬਦ ਕਰਤਾਰ ਦਾ ਬੋਧਕ ਭੀ ਦੇਖੀਦਾ ਹੈ. "ਓਅੰਕਾਰ ਏਕੋ ਰਵਿ ਰਹਿਆ." (ਕਾਨ ਮਃ ੪) "ਓਅੰਕਾਰ ਅਕਾਰ ਕਰਿ ਪਵਣ ਪਾਣੀ ਬੈਸੰਤਰ ਸਾਜੇ." (ਭਾਗੁ)#ਸੰਸਕ੍ਰਿਤ ਦੇ ਵਿਦਵਾਨਾਂ ਨੇ ੳ ਅ ਮ ਤਿੰਨ ਅੱਖਰਾਂ ਨੂੰ ਬ੍ਰਹਮਾ ਵਿਸਨੂ ਸ਼ਿਵ ਮੰਨਕੇ ਓਅੰ ਨੂੰ ਤਿੰਨ ਦੇਵ ਰੂਪ ਕਲਪਿਆ ਹੈ, ਪਰ ਗੁਰੁਮਤ ਵਿੱਚ ਓਅੰ ਦੇ ਮੁੱਢ ਏਕਾ ਅੰਗ ਲਿਖਕੇ ਸਿੱਧ ਕੀਤਾ ਹੈ ਕਿ ਕਰਤਾਰ ਇੱਕ ਹੈ. "ਏਕਾ ਏਕੰਕਾਰ ਲਿਖਿ ਵੇਖਾਲਿਆ। ਊੜਾ ਓਅੰਕਾਰ ਪਾਸਿ ਬਹਾਲਿਆ." (ਭਾਗੁ)#੨. ਮੱਧ ਭਾਰਤ ਦੇ ਜਿਲੇ ਨੀਮਾੜ ਵਿੱਚ ਨਰਮਦਾ ਨਦੀ ਦੇ ਮਾਂਧਾਤਾ ਟਾਪੂ (ਦ੍ਵੀਪ) ਵਿੱਚ ਉਸ ਨਾਉਂ ਦਾ ਇੱਕ ਵੱਡਾ ਪ੍ਰਸਿੱਧ ਹਿੰਦੂ ਮੰਦਿਰ ਹੈ, ਸਤਿਗੁਰੂ ਨਾਨਕ ਦੇਵ ਜੀ ਨੇ ਇਸੇ ਥਾਂ 'ਦੱਖਣੀ ਓਅੰਕਾਰ' ਉੱਚਾਰਣ ਕੀਤਾ ਹੈ।¹ ੩. ਵ੍ਯ- ਹਾਂ। ੪. ਸਤ੍ਯ. ਯਥਾਰਥ. ਠੀਕ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਦੇਖੋ, ਪਰਮੇਸਰ. "ਆਪਿ ਪਰਮੇਸ਼੍ਵਰ ਭਾਯਉ." (ਸਵੈਯੇ ਮਃ ੫. ਕੇ)...
ਸੰ. ਸੰਗ੍ਯਾ- ਝੁਕਣ ਦਾ ਭਾਵ. ਪ੍ਰਣਾਮ. ਨਮਸਕਾਰ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....