pranāsanaप्रणासन
ਸੰਗ੍ਯਾ- ਪ੍ਰਣਾਸ਼ ਕਰਨ ਦੀ ਕ੍ਰਿਯਾ. ਲੈ ਕਰਨਾ. "ਜਗਤ ਪ੍ਰਣਾਸੀ ਤੁਯ ਸਰਣੰ." (ਗ੍ਯਾਨ)
संग्या- प्रणाश करन दी क्रिया. लै करना. "जगत प्रणासी तुय सरणं." (ग्यान)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰ. जगत् ਸੰਗ੍ਯਾ- ਪਵਨ. ਵਾਯੁ. ਹਵਾ। ੨. ਮੁਲਕ. ਦੇਸ਼. "ਸਤਯੁਗ ਕਾ ਅਨੁ੍ਯਾਯ ਸੁਣ, ਇਕ ਫੇੜੇ ਸਭ ਜਗਤ ਮਰਾਵੈ." (ਭਾਗੁ) ੩. ਜੰਗਮ. ਫਿਰਨ ਤੁਰਨ ਵਾਲੇ ਜੀਵ। ੪. ਸੰਸਾਰ. ਵਿਸ਼੍ਵ. ਦੁਨੀਆਂ."ਇਹ ਜਗਤ ਮੈ ਕਿਨਿ ਜਪਿਓ ਗੁਰਮੰਤੁ." (ਸਃ ਮਃ ੯) ੫. ਨਿਘੰਟੁ ਵਿੱਚ ਜਗਤ ਦਾ ਅਰਥ ਮਨੁੱਖ (ਆਦਮੀ) ਹੈ। ੬. ਕ੍ਰਿ. ਵਿ- ਜਾਗਦੇ. ਜਾਗਦੇ ਹੋਏ. "ਮਹਾਰੁਦ੍ਰ ਕੇ ਭਵਨ ਜਗਤ ਰਜਨੀ ਗਈ." (ਚਰਿਤ੍ਰ ੧੪੬) ੭. ਦੇਖੋ, ਜਗਤਸੇਠ....
ਵਿ. प्रणाशिन्. ਸੰਘਾਰ ਕਰਨ ਵਾਲਾ. ਵਿਨਾਸ਼ਕ. ਦੇਖੋ, ਪ੍ਰਣਾਸਨ....
ਸਰਵ- ਤ੍ਵ. ਤੇਰਾ. "ਤੰਦੁਲ ਮਾਂਗਨ ਹੈ ਤੁਯ ਕਾਰਜ." (ਕ੍ਰਿਸਨਾਵ)...
ਦੇਖੋ, ਗਿਆਨ....