pratyāhāra, paratiāhāraप्रत्याहार, परतिआहार
ਸੰ. ਸੰਗ੍ਯਾ- ਪਿੱਛੇ ਖਿੱਚਣ ਦੀ ਕ੍ਰਿਯਾ. ਰੋਕਕੇ ਪਿੱਛੇ ਮੋੜਨਾ। ੨. ਯੋਗ ਦੇ ਅੱਠ ਅੰਗਾਂ ਵਿੱਚੋਂ ਇੱਕ ਅੰਗ, ਇੰਦ੍ਰੀਆਂ ਨੂੰ ਵਿਸਿਆਂ ਤੋਂ ਰੋਕਕੇ ਸ਼ਾਂਤ ਕਰਨਾ. ਇੰਦ੍ਰਿਯਨਿਗ੍ਰਹ Abstraction.
सं. संग्या- पिॱछे खिॱचण दी क्रिया. रोकके पिॱछे मोड़ना। २. योग दे अॱठ अंगां विॱचों इॱक अंग, इंद्रीआं नूं विसिआं तों रोकके शांत करना. इंद्रियनिग्रहAbstraction.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਕ੍ਰਿ- ਹਟਾਉਣਾ. ਵਰਜਣਾ। ੨. ਲੌਟਾਉਣਾ. "ਵਣਿ ਕੰਡਾ ਮੋੜੇਹਿ" (ਸ. ਫਰੀਦ) ਜੰਗਲ ਦੇ ਕੰਡੇ ਵਸਤ੍ਰਾਂ ਵਿੱਚ ਫਸਕੇ ਮੋੜਦੇ ਹਨ, ਭਾਵ- ਉਪਦੇਸ਼ ਕਰਦੇ ਹਨ ਕਿ ਘਰ ਨੂੰ ਪਰਤਜਾ....
ਦੇਖੋ, ਯੁਜ੍ ਧਾ. ਸੰਗ੍ਯਾ- ਸੰਯੋਗ. ਜੜ. ਮਿਲਾਪ। ੨. ਉਪਾਯ. ਜਤਨ। ੩. ਚਿੱਤ ਦੀ ਵ੍ਰਿੱਤਿ ਦਾ ਰੋਕਣਾ. योगश्चित्त्वृत्ति् निरोधः (ਪਾਤੰਜਲ ਦਰਸ਼ਨ. ਪਾਦ ੧. ਸੂਤ੍ਰ ੨¹) ਦੇਖੋ, ਸਹਜ ਜੋਗ ਅਤੇ ਜੋਗ। ੪. ਪਤੰਜਲਿ ਰਿਖਿ ਦਾ ਦੱਸਿਆ ਅੱਠ ਅੰਗ ਰੂਪ ਯੋਗਸਾਧਨ, ਜੋ ਮੁਕਤਿ ਦਾ ਕਾਰਣ ਹੈ।² ੫. ਯੁਕ੍ਤਿ. ਦਲੀਲ। ੬. ਜੀਵਾਤਮਾ ਅਤੇ ਪਰਮਾਤਮਾ ਦਾ ਇੱਕ ਹੋਣਾ। ੭. ਜੋ ਵਸਤੂ ਨਹੀਂ ਮਿਲੀ, ਉਸ ਦੀ ਪ੍ਰਾਪਤੀ ਦੀ ਚਿੰਤਾ। ੮. ਦੇਹ (ਸ਼ਰੀਰ) ਦੀ ਇਸਥਿਤੀ। ੯. ਨੁਸਖ਼ਾ। ੧੦. ਗ੍ਰਹਾਂ ਦਾ ਮੇਲ....
ਦੇਖੋ, ਅਠ....
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਸੰ. ਸਪ੍ਤ. ਸੱਤ. ੭. "ਸਾਤ ਘੜੀ ਜਬ ਬੀਤੀ ਸੁਨੀ." (ਭੈਰ ਨਾਮਦੇਵ) ੨. ਦੇਖੋ, ਸਾਤਿ। ੩. ਅ਼. [ساعت] ਸਾਅ਼ਤ. ਸੰਗ੍ਯਾ- ਸਮਾਂ. ਵੇਲਾ. "ਬੋਲਹਿ ਹਰਿ ਹਰਿ ਰਾਮ ਨਾਮ ਹਰ ਸਾਤੇ." (ਸੋਰ ਮਃ ੪) ਹਰ ਵੇਲੇ ਰਾਮ ਨਾਮ ਬੋਲਹਿਂ। ੪. ਸੰ शात ਸ਼ਾਤ. ਵਿ- ਤਿੱਖਾ. ਤੇਜ਼। ੫. ਪਤਲਾ. ਕਮਜ਼ੋਰ। ੬. ਸੁੰਦਰ। ੭. ਸੰਗ੍ਯਾ- ਖ਼ੁਸ਼ੀ. ਆਨੰਦ। ੮. ਸੰ सात ਵਿ- ਹਾਸਿਲ ਕੀਤਾ. ਪ੍ਰਾਪਤ ਕਰਿਆ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....