pradhēsa, pradhēsuप्रदेस, प्रदेसु
ਪਰ- ਦੇਸ਼. ਦੂਸਰਾ ਦੇਸ਼. ਵਿਦੇਸ਼। ੨. ਦੂਜਾ ਥਾਂ. "ਤਨ ਸੁਗੰਧ ਢੂਢੈ ਪ੍ਰਦੇਸ." (ਬਸੰ ਰਵਿਦਾਸੁ) ੩. ਸੰ. ਪ੍ਰਦੇਸ਼. ਦੇਸ਼ ਦੇ ਅੰਦਰ ਦੂਜਾ ਦੇਸ਼. ਜੈਸੇ ਪੰਜਾਬ ਵਿੱਚ ਦੁਆਬਾ, ਮਾਝਾ, ਮਾਲਵਾ ਆਦਿ। ੪. ਅੰਗ। ੫. ਅਸਥਾਨ। ੬. ਦੀਵਾਰ. ਕੰਧ। ੭. ਸੰਗ੍ਯਾ. ਨਾਮ.
पर- देश. दूसरा देश. विदेश। २. दूजा थां. "तन सुगंध ढूढै प्रदेस." (बसं रविदासु) ३. सं. प्रदेश. देश दे अंदर दूजा देश. जैसे पंजाब विॱच दुआबा, माझा, मालवा आदि। ४. अंग। ५. असथान। ६. दीवार. कंध। ७. संग्या. नाम.
ਸੰ. ਦੇਸ਼. ਸੰਗ੍ਯਾ- ਮੁਲਕ. ਪ੍ਰਿਥਿਵੀ ਦਾ ਵਡਾ ਖੰਡ, ਜਿਸ ਵਿਚ ਕਈ ਇਲਾਕੇ ਹੋਣ. "ਦੇਸ ਛੋਡਿ ਪਰਦੇਸਹਿ ਧਾਇਆ." (ਪ੍ਰਭਾ ਅਃ ਮਃ ੫) ੨. ਦੇਹ ਦਾ ਅੰਗ. "ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਾਮਾ." (ਬਿਹਾ ਛੰਤ ਮਃ ੫) ਅੰਗਾਂ ਦਾ ਲਿਬਾਸ ਅਤੇ ਭੁਸਣ....
ਵਿ- ਦ੍ਵਿਤੀਯ. ਦੂਜਾ. "ਦੂਸਰ ਹੋਇ ਤ ਸੋਝੀਪਾਇ." (ਸੁਖਮਨੀ)...
ਪਰਦੇਸ. ਦੇਖੋ, ਬਿਦੇਸ....
ਵਿ- ਦ੍ਵਿਤੀਯ. ਦੂਸਰਾ. "ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਨ." (ਵਾਰ ਗਉ ੧. ਮਃ ੫) ੨. ਸੰਗ੍ਯਾ- ਦ੍ਵੈਤਭਾਵ. "ਦੂਜਾ ਜਾਇ ਇਕਤੁ ਘਰਿ ਆਨੈ." (ਸਿਧਗੋਸਟਿ)...
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰਗ੍ਯਾ- ਖ਼ੁਸ਼ਬੂ. ਉੱਤਮ ਗੰਧ। ੨. ਕਮਲ। ੩. ਚੰਦਨ। ੪. ਸੌਗੰਦ. ਪ੍ਰਣ. ਪ੍ਰਤਿਗ੍ਯਾ. "ਪਾਰਸ ਚੰਦਨੈ ਤਿਨ ਹੈ ਏਕ ਸੁਗੰਧ." (ਸ. ਕਬੀਰ) ਪਾਰਸ ਅਤੇ ਚੰਦਨ ਦਾ ਨੇਮ ਹੈ ਕਿ ਸਪਰਸ਼ ਕਰਨ ਵਾਲੇ ਨੂੰ ਕੰਚਨ ਅਤੇ ਚੰਦਨ ਕਰਨਾ....
ਪਰ- ਦੇਸ਼. ਦੂਸਰਾ ਦੇਸ਼. ਵਿਦੇਸ਼। ੨. ਦੂਜਾ ਥਾਂ. "ਤਨ ਸੁਗੰਧ ਢੂਢੈ ਪ੍ਰਦੇਸ." (ਬਸੰ ਰਵਿਦਾਸੁ) ੩. ਸੰ. ਪ੍ਰਦੇਸ਼. ਦੇਸ਼ ਦੇ ਅੰਦਰ ਦੂਜਾ ਦੇਸ਼. ਜੈਸੇ ਪੰਜਾਬ ਵਿੱਚ ਦੁਆਬਾ, ਮਾਝਾ, ਮਾਲਵਾ ਆਦਿ। ੪. ਅੰਗ। ੫. ਅਸਥਾਨ। ੬. ਦੀਵਾਰ. ਕੰਧ। ੭. ਸੰਗ੍ਯਾ. ਨਾਮ....
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...
ਪਰ- ਦੇਸ਼. ਦੂਸਰਾ ਦੇਸ਼. ਵਿਦੇਸ਼। ੨. ਦੂਜਾ ਥਾਂ. "ਤਨ ਸੁਗੰਧ ਢੂਢੈ ਪ੍ਰਦੇਸ." (ਬਸੰ ਰਵਿਦਾਸੁ) ੩. ਸੰ. ਪ੍ਰਦੇਸ਼. ਦੇਸ਼ ਦੇ ਅੰਦਰ ਦੂਜਾ ਦੇਸ਼. ਜੈਸੇ ਪੰਜਾਬ ਵਿੱਚ ਦੁਆਬਾ, ਮਾਝਾ, ਮਾਲਵਾ ਆਦਿ। ੪. ਅੰਗ। ੫. ਅਸਥਾਨ। ੬. ਦੀਵਾਰ. ਕੰਧ। ੭. ਸੰਗ੍ਯਾ. ਨਾਮ....
ਫ਼ਾ. [اندر] ਕ੍ਰਿ. ਵਿ- ਵਿੱਚ. ਭੀਤਰ। ੨. ਅ਼. ਦੁਰਲਭ। ੩. ਸੰਗ੍ਯਾ- ਬੰਜਰ ਜ਼ਮੀਨ। ੪. ਪਿੜ. ਖਲਹਾਨ। ੫. ਦੇਖੋ, ਅੰਦਰੁ....
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...
ਪੰਜ ਨਦ. ਪੰਜ- ਆਬ. ਪੰਜ ਜਲਧਾਰਾ ਜਿਸ ਦੇਸ਼ ਵਿੱਚ ਵਹਿਂਦੀਆਂ ਹਨ- ਵਿਤਸ੍ਤਾ (ਜੇਹਲਮ), ਚੰਦ੍ਰਭਾਗਾ (ਚਨਾਬ), ਐਰਾਵਤੀ (ਰਾਵੀ), ਵਿਪਾਸ਼ (ਬਿਆਸ), ਸ਼ਤਦ੍ਰਵ (ਸਤਲੁਜ).#ਪੰਜਾਬ ਵਿੱਚ ੩੨ ਅੰਗ੍ਰੇਜ਼ੀ ਜਿਲੇ ਅਤੇ ੪੩ ਦੇਸੀ ਰਿਆਸਤਾਂ ਹਨ, ਜਿਨ੍ਹਾਂ ਵਿੱਚੋਂ ਏ. ਜੀ. ਜੀ. (Agent to the Governor General) ਨਾਲ ਤੇਰਾਂ- (ਪਟਿਆਲਾ, ਬਹਾਵਲਪੁਰ, ਜੀਂਦ, ਨਾਭਾ, ਕਪੂਰਥਲਾ, ਮੰਡੀ, ਸਰਮੌਰ, ਬਿਲਾਸਪੁਰ, ਮਲੇਰ- ਕੋਟਲਾ, ਫਰੀਦਕੋਟ, ਚੰਬਾ, ਸੁਕੇਤ ਅਤੇ ਲੁਹਾਰੂ) ਨੀਤਿਸੰਬੰਧ ਰਖਦੀਆਂ ਹਨ. ਅੰਬਾਲੇ ਦੇ ਕਮਿਸ਼ਨਰ ਦ੍ਵਾਰਾ ਪੰਜਾਬ ਗਵਰਨਮੈਂਟ ਨਾਲ ਤਿੰਨ (ਪਟੌਦੀ, ਦੁਜਾਨਾ ਅਤੇ ਕਲਸੀਆ) ਸੰਬੰਧਿਤ ਹਨ. ਸੁਪਰਨਡੈਂਟ ਹਿਲ ਸਟੇਟਸ ਸਿਮਲਾ (Superintenzent Hill States Simla) ਦੀ ਰਾਹੀਂ ਪੰਜਾਬ ਦੇ ਗਵਰਨਰ ਨਾਲ ਸਤਾਈ ਰਿਆਸਤਾਂ (ਬੁਸ਼ਹਿਰ, ਨਾਲਾਗੜ੍ਹ (ਅਥਵਾ ਹਿੰਡੂਰ) ਕ੍ਯੋਂਥਲ, ਬਾਘਲ, ਬਘਾਟ, ਜੁੱਬਲ, ਕੁਮ੍ਹਾਰਸੈਨ, ਭੱਜੀ, ਮੈਲੋਗ, ਬਲਸਨ, ਧਾਮੀ, ਕੁਠਾਰ, ਕੁਨਿਹਾਰ, ਮਾਂਗਲ, ਬਿਜਾ, ਦਾਰਕੋਟੀ, ਤਿਰੋਚ, ਸਾਂਗਰੀ, ਕਨੇਤੀ, ਡੈਲਠਾ. ਕੋਟੀ ਥੇਓਗ, ਮਧਾਨ, ਘੂੰਡ, ਰਤੇਸ਼, ਹਾਂਵੀਗਢ ਅਤੇ ਢਾਡੀ) ਪੋਲਿਟਿਕਲ#(Political) ਸੰਬੰਧ ਰਖਦੀਆਂ ਹਨ.#ਪੰਜਾਬ ਦਾ ਕੁੱਲ ਰਕਬਾ (area) ੧੩੬੯੦੫ ਵਰਗ ਮੀਲ ਹੈ. ਜਿਸ ਵਿੱਚੋਂ ਰਿਆਸਤਾਂ ਦਾ ੩੭੦੫੯ ਵਰਗ ਮੀਲ ਹੈ.#ਪੰਜਾਬ ਦੀ ਕੁੱਲ ਆਬਾਦੀ ੨੫੧੦੧੦੬੦ ਹੈ, ਜਿਸ ਵਿੱਚੋਂ ਰਿਆਸਤਾਂ ਦੀ ੪, ੪੧੬, ੦੩੬ ਹੈ. ਜਾਤਿ ਅਤੇ ਮਤ ਭੇਦ ਅਨੁਸਾਰ ਜਨਸੰਖ੍ਯਾ ਇਉਂ ਹੈ-#ਮੁਸਲਮਾਨ ੧੨, ੯੫੫, ੧੪੧.#ਹਿੰਦੂ ੯, ੧੨੫, ੨੦੨.#ਸਿੱਖ ੩, ੧੧੦, ੦੬੦.¹#ਈਸਾਈ ੩੪੬, ੨੫੯.#ਜੈਂਨੀ ੪੬, ੦੧੯#ਬੌੱਧ ੫, ੯੧੮.#ਪਾਰਸੀ ੫੯੮.#ਯਹੂਦੀ ੩੬.#ਇਹ ਦੇਸ਼, ਸਿੱਖਰਾਜ ਦੇ ਛਿੰਨ ਭਿੰਨ ਹੋਣ ਪੁਰ ੨੯ ਮਾਰਚ ਸਨ ੧੮੪੯ ਨੂੰ ਅੰਗ੍ਰੇਜ਼ਾਂ ਦੇ ਕਬਜੇ ਆਇਆ. ਇਸ ਦਾ ਅਸਲ ਹਾਲ ਜਾਣਨ ਲਈ ਦੇਖੋ, J. D. Cunningham ਦਾ ਸਿੱਖ ਇਤਿਹਾਸ ਅਤੇ ਮੇਜਰ Evans Bell ਕ੍ਰਿਤ Annexation of the Punjab....
ਸੰਗ੍ਯਾ- ਦੋ ਜਲਾਂ ਦੇ ਮੱਧ ਦਾ ਦੇਸ਼. ਦੋ ਦਰਿਆਵਾਂ ਦੇ ਵਿਚਲਾ ਦੇਸ਼. ਦ੍ਵੀਪ। ੨. ਖਾਸ ਕਰਕੇ ਸਤਲੁਜ ਅਤੇ ਬਿਆਸ ਦੇ ਮੱਧ ਦਾ ਦੇਸ਼। ੩. ਪੰਜਾਬ ਦੇ ਦੁਆਬਿਆਂ ਦੇ ਜੁਗਰਾਫੀਏ ਵਿਚ ਇਹ ਖਾਸ ਸੰਕੇਤ ਹਨ- ਬਿਸਤ, ਬਾਰੀ, ਰਚਨਾ, ਚਜ.¹...
ਵਿ- ਮਧ੍ਯ ਦਾ. ਵਿਚਕਾਰ ਦਾ। ੨. ਮੱਝ (ਭੈਂਸ) ਦਾ. "ਮਾਖਿਓ ਮਾਝਾਦੁਧ." (ਸ. ਫਰੀਦ) ੩. ਸੰਗ੍ਯਾ- ਦੋ ਦਰਿਆਵਾਂ ਦੇ ਮਧ੍ਯ ਦਾ ਦੇਸ਼. ਦੋਆਬ। ੪. ਵਿਪਾਸ਼ (ਬਿਆਸ) ਅਤੇ ਰਾਵੀ ਦੇ ਮਧ੍ਯ ਦਾ ਦੇਸ਼। ੫. ਪਤੰਗ ਦੀ ਡੋਰ ਪੁਰ ਲਾਇਆ ਕੱਚ ਦਾ ਮਸਾਲਾ, ਜਿਸ ਨਾਲ ਪਤੰਗ ਦੀ ਡੋਰ ਕੱਟੀ ਜਾਂਦੀ ਹੈ। ੬. ਪੜਦਾ. ਦੀਵਾਰ, ਜੋ ਕੇ ਕਮਰਿਆਂ ਦੇ ਮਧ੍ਯ ਕੀਤੀ ਜਾਵੇ। ੭. ਅਟੇਰਨ ਦੇ ਵਿਚਕਾਰ ਦਾ ਡੱਕਾ....
ਦੇਖੋ, ਮਾਲਵ। ੨. ਮਾਲਵਰਾਗ. "ਕਿਦਾਰਾ ਔਰ ਮਾਲਵਾ." (ਕ੍ਰਿਸਨਾਵ) ਇਸ ਨੂੰ ਮਾਲਵੀ ਭੀ ਆਖਦੇ ਹਨ. ਇਹ ਪੂਰਬੀ ਠਾਟ ਦਾ ਸਾੜਵ ਸੰਪੂਰਣ ਰਾਗ ਹੈ, ਆਰੋਹੀ ਵਿੱਚ ਨਿਸਾਦ ਵਰਜਿਤ ਹੈ. ਜੇ ਲਾਇਆ ਜਾਵੇ, ਤਾਂ ਬਹੁਤ ਹੀ ਕੋਮਲ ਹੋਕੇ ਲਗਦਾ ਹੈ. ਸੜਜ ਗਾਂਧਾਰ ਪੰਚਮ ਨਿਸਾਦ ਸ਼ੁੱਧ, ਰਿਸਭ ਧੈਵਤ ਕੋਮਲ ਅਤੇ ਮੱਧਮ ਤੀਵ੍ਰ ਹੈ. ਰਿਸਭ ਵਾਦੀ ਅਤੇ ਧੈਵਤ ਸੰਵਾਦੀ ਹੈ. ਪੰਚਮ ਅਤੇ ਗਾਂਧਾਰ ਦੀ ਸੰਗਤਿ ਰਹਿਂਦੀ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ.#ਆਰੋਹੀ- ਸ ਰਾ ਗ ਮੀ ਪ ਧਾ ਸ.#ਅਵਰੋਹੀ- ਸ ਨ ਪ ਮੀ ਗ ਰਾ ਸ#ਦਸਮਗ੍ਰੰਥ ਵਿੱਚ ਇਸ ਰਾਗ ਦਾ ਨਾਉਂ ਆਇਆ ਹੈ ਅਤੇ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਗਉੜੀ ਨਾਲ ਮਿਲਾਕੇ ਲਿਖਿਆ ਗਿਆ ਹੈ.#੩. ਫਿਰੋਜਪੁਰ, ਲੁਦਿਆਨਾ ਅਤੇ ਪਟਿਆਲਾ, ਨਾਭਾ, ਜੀਂਦ, ਫਰੀਦਕੋਟ ਦਾ ਮਾਰੂ ਇਲਾਕਾ, ਜਿਸ ਨੂੰ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਨੇ ਵਰਦਾਨ ਨਾਲ ਸਰਸਬਜ਼ ਕੀਤਾ ਅਤੇ ਜੰਗਲ ਤੋਂ ਮਾਲਵਾ ਨਾਮ ਰੱਖਿਆ। ਇਤਿਹਾਸਾਂ ਵਿੱਚ ਕਥਾ ਹੈ ਕਿ ਜਦ ਦਸ਼ਮੇਸ਼ ਦਮਦਮੇ ਵਿਰਾਜ ਰਹੇ ਸਨ, ਤਦ ਇੱਕ ਦਿਨ ਉੱਚੇ ਟਿੱਬੇ ਪੁਰ ਖੜੇ ਹੋਕੇ ਫਰਮਾਉਣ ਲੱਗੇ ਕਿ- ਅਹੋ! ਕੋਹੀ ਸੁੰਦਰ ਨਹਿਰ ਚਲ ਰਹੀ ਹੈ, ਕੈਸੇ ਮਨੋਹਰ ਅੰਬ ਫਲੇ ਹਨ, ਕੇਹੀ ਉੱਤਮ ਕਣਕ ਖੜੀ ਹੈ! ਇਸ ਪੁਰ ਡੱਲੇ ਨੇ ਕਿਹਾ, ਮਹਾਰਾਜ! ਆਪ ਨੂੰ ਭੁਲੇਖਾ ਲੱਗਾ ਹੈ. ਏਥੇ ਇਹ ਵਸਤਾਂ ਕਿੱਥੇ? ਸੂਰਜ ਦੀ ਚਮਕ ਨਾਲ ਰੇਤ ਨਹਿਰ ਭਾਸਦਾ ਹੈ, ਅੱਕ ਅੰਬ ਪ੍ਰਤੀਤ ਹੁੰਦੇ ਹਨ, ਅਰ ਕਾਹੀਂ ਘਾਹ ਕਣਕ ਜੇਹਾ ਦਿਖਾਈ ਦਿੰਦਾ ਹੈ. ਦਸ਼ਮੇਸ਼ ਨੇ ਬਚਨ ਕੀਤਾ, ਓ ਡੱਲਾ ਝੱਲਾ! ਤੂੰ ਨਹੀਂ ਜਾਣਦਾ ਕਿ ਮੈ ਇਸ ਮੁਲਕ ਨੂੰ "ਮਾਲਵਾ" ਬਣਾਦਿੱਤਾ ਹੈ ਅਰ ਸਭ ਪਦਾਰਥ ਇਸ ਦੇਸ਼ ਨੂੰ ਬਖ਼ਸ਼ੇ ਹਨ? ਇਹ ਉਸ ਵੇਲੇ ਦੀ ਕਥਾ ਹੈ ਜਦ ਕਿਸੇ ਨੂੰ ਨਹਿਰਾਂ ਕੱਢਣ ਦਾ ਸੁਪਨਾ ਭੀ ਨਹੀਂ ਸੀ. ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੀ ਪੇਸ਼ੀਨਗੋਈ ਪੂਰੀ ਹੋਈ ਦੇਖਕੇ ਮਾਲਵਾਵਾਸੀ ਪਰਮਕ੍ਰਿਤਗ੍ਯ ਅਤੇ ਅਚਰਜ ਹੋ ਰਹੇ ਹਨ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਫ਼ਾ. [دیوار] ਅਥਵਾ [دیوال] ਸੰਗ੍ਯਾ- ਕੰਧ. ਭੀਤ, ਭਿੱਤਿ....
ਸੰਗ੍ਯਾ- ਦੀਵਾਰ. ਭਿੱਤਿ। ੨. ਭਾਵ- ਦੇਹ, ਜੋ ਜੀਵਾਤਮਾ ਬਿਨਾ ਕੰਧ ਸਮਾਨ ਜੜ੍ਹ ਹੈ. "ਉਡੈ ਨ ਹੰਸਾ ਪੜੈ ਨ ਕੰਧ." (ਸਿਧਗੋਸਟਿ ੩. ਜੜ੍ਹਮਤਿ. ਬੁੱਧਿ- ਹੀਨ. "ਪਾਹ ਕੀ ਪ੍ਰਿਤਮਾ ਕੋ ਅੰਧ ਕੰਧ ਹੈ ਪੁਜਾਰੀ." (ਭਾਗੁ ਕ) ੪. ਸਿੰਧੀ. ਕੰਧ. ਗਰਦਨ. ਗ੍ਰੀਵਾ. ਸੰ. ਕੰਧਰ. ਜੋ ਕੰ (ਸਿਰ) ਨੂੰ ਧਾਰਨ ਕਰਦੀ ਹੈ. "ਨਚੇ ਕੰਧਹੀਣੰ ਕਬੰਧੰ." (ਚੰਡੀ ੨) ੫. ਸੰ. स्कन्ध ਸ੍ਕੰਧ. ਕੰਨ੍ਹਾ. ਮੋਢਾ. ਕੰਧਾ. "ਕੰਧਿ ਕੁਹਾੜਾ ਸਿਰ ਘੜਾ." (ਸ. ਫਰੀਦ) ਦੇਖੋ, ਮਾਂਦਲ। ੬. ਦੇਖੋ, ਕੰਧੁ। ੭. ਕੰ (ਜਲ) ਨੂੰ ਜੋ ਧਾਰਨ ਕਰੇ, ਮੇਘ ਬਾਦਲ। ੮. ਉੜੀਸੇ ਦੀ ਇੱਕ ਅਸਭ੍ਯ ਜਾਤਿ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....