prabhāप्रभा
ਸੰਗ੍ਯਾ- ਸ਼ੋਭਾ। ੨. ਚਮਕ. ਪ੍ਰਕਾਸ਼। ੩. ਕੁਬੇਰ ਦੀ ਪੁਰੀ. ਅਲਕਾ। ੪. ਸੂਰਜ ਦੀ ਇੱਕ ਇਸਤ੍ਰੀ। ੫. ਦੁਰਗਾ.
संग्या- शोभा। २. चमक. प्रकाश। ३. कुबेर दी पुरी. अलका। ४. सूरज दी इॱक इसत्री। ५. दुरगा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸ਼ੋਭਾ. ਸੰਗ੍ਯਾ- ਚਮਕ. ਪ੍ਰਕਾਸ਼। ੨. ਸੁੰਦਰਤਾ....
ਸੰਗ੍ਯਾ- ਚਮਤਕਾਰ. ਪ੍ਰਕਾਸ਼. ਰੌਸ਼ਨੀ....
ਸੰ. ਸੰਗ੍ਯਾ- ਚਮਕ. ਤੇਜ. ਜ੍ਯੋਤਿ। ੨. ਪ੍ਰਗਟ ਹੋਣ ਦੀ ਕ੍ਰਿਯਾ. "ਤਹੀ ਪ੍ਰਕਾਸ ਹਮਾਰਾ ਭਯੋ," (ਵਿਚਿਤ੍ਰ) ੩. ਧੁੱਪ. ਆਤਪ। ੪. ਪ੍ਰਸਿੱਧਿ। ੫. ਗ੍ਯਾਨ। ੬. ਪ੍ਰਹਾਸ ਹਾਸੀ। ੭. ਕਾਂਸੀ ਧਾਤੁ। ੮. ਵਿਸ੍ਤਾਰ. ਫੈਲਾਉ। ੯. ਸ਼ਿਵ। ੧੦. ਗ੍ਰੰਥ ਦਾ ਕਾਂਡ. ਬਾਬ....
ਸੰਗ੍ਯਾ- ਕੁ (ਨਿੰਦਿਤ) ਹੈ ਬੇਰ (ਦੇਹ) ਜਿਸ ਦਾ.¹ ਤਿੰਨ ਪੈਰ ਅਤੇ ਅੱਠ ਦੰਦਾਂ ਵਾਲਾ ਦੇਵਤਿਆਂ ਦਾ ਖ਼ਜ਼ਾਨਚੀ. ਇਹ ਤ੍ਰਿਣਵਿੰਦੁ ਦੀ ਪੁਤ੍ਰੀ ਇਲਵਿਲਾ ਦੇ ਪੇਟ ਤੋਂ ਵਿਸ਼੍ਰਵਾ ਦਾ ਪੁਤ੍ਰ ਹੈ. ਇਸ ਦੀ ਪੁਰੀ ਦਾ ਨਾਉਂ ਅਲਕਾ ਹੈ. ਇਹ ਯਕ੍ਸ਼੍ ਅਤੇ ਕਿੰਨਰਾਂ ਦਾ ਰਾਜਾ ਹੈ. ਕੁਬੇਰ ਰਾਵਣ ਦਾ ਮਤੇਰ ਭਾਈ ਹੈ....
ਸੰ. ਸੰਗ੍ਯਾ- ਜੋ ਆਦਮੀਆਂ ਦੀ ਆਬਾਦੀ ਅਤੇ ਧਨ ਸੰਪਦਾ ਵਿੱਚ ਵਧੀ ਹੋਈ ਹੈ. ਨਗਰੀ. ਸ਼ਹਰ. "ਕਰੋ ਬਸਾਵਨ ਸੁੰਦਰ ਪੁਰੀ." (ਗੁਪ੍ਰਸੂ) ੨. ਭਾਵ- ਸ੍ਵਰਗ ਲੋਕ. ਦੇਵਪੁਰੀ. "ਪਾਤਾਲ ਪੁਰੀ ਜੈਕਾਰਧੁਨੀ." (ਸਵੈਯੇ ਮਃ ੧. ਕੇ) "ਪਾਤਾਲ ਅਤੇ ਆਕਾਸ਼ ਲੋਕ ਵਿੱਚ ਜੈਕਾਰ ਧੁਨਿ. ੩. ਦਸ਼ ਭੇਦ ਸੰਨ੍ਯਾਸੀਆਂ ਵਿੱਚੋਂ ਇੱਕ ਜਮਾਤ, ਜਿਸ ਦੇ ਨਾਮ ਅੰਤ ਪੁਰੀ ਸ਼ਬਦ ਲਗਦਾ ਹੈ. "ਪੁਰ ਜਾਸ ਸਿੱਖ ਕੀਨੇ ਅਪਾਰ। ਪੁਰੀ ਨਾਮ ਤੌਨ ਜਾਨੋ ਵਿਚਾਰ." (ਦੱਤਾਵ) ਦੇਖੋ, ਦਸ ਨਾਮ ਸੰਨ੍ਯਾਸੀ। ੪. ਪੁਰੁਸੋਤਮਪੁਰੀ ਦਾ ਸੰਖੇਪ, ਉੜੀਸੇ ਵਿੱਚ ਪੁਰੀ ਨਾਮ ਤੋਂ ਪ੍ਰਸਿੱਧ ਨਗਰੀ. ਦੇਖੋ, ਜਗੰਨਾਥ। ੫. ਦੇਖੋ, ਪੁੜੀ. ਪੁਟਿਕਾ. "ਪੁਰੀ ਏਕ ਦੀਨੀ ਤਿਨ ਪਾਨੇ." (ਨਾਪ੍ਰ) ੬. ਪਾਨਾਂ ਦੀ ਬੀੜੀ. ਗਿਲੌਰੀ. "ਪਾਨ ਖਾਇਕਰ ਪੁਰੀ ਬਨਾਈ." (ਚਰਿਤ੍ਰ ੬੬) ੭. ਪੂਰਣ ਹੋਈ. "ਨਾਹਿ ਪੁਰੀ ਮਨ ਭਾਵਨਾ." (ਗੁਪ੍ਰਸੂ) ੮. ਪੂਰਿਤ ਹੋਈ. ਭਰੀ ਹੋਈ. "ਗੁਰੁਕੀਰਤਿ ਸੇ ਹੈ ਪੁਰੀ." (ਗੁਪ੍ਰਸੂ) ੯. ਖਤ੍ਰੀਆਂ ਦੀ ਇੱਕ ਜਾਤਿ ਜੋ ਛੀ ਜਾਤਾਂ ਵਿੱਚ ਗਿਣੀਦੀ ਹੈ. ਦੇਖੋ, ਖਤ੍ਰੀ ਸ਼ਬਦ. "ਘੰਮੂ ਪੁਰੀ ਗੁਰੂ ਕਾ ਪਿਆਰਾ." (ਭਾਗੁ) ੧੦. ਅੰਤੜੀ. ਆਦਿ। ੧੧. ਦੇਹ. ਸ਼ਰੀਰ। ੧੨. ਨਦੀ....
ਸੰ. ਸੰਗ੍ਯਾ- ਦਸ ਵਰ੍ਹੇ ਦੀ ਕੰਨ੍ਯਾ। ੨. ਕੁਬੇਰ ਦੀ ਪੁਰੀ, ਜੋ ਹਿਮਾਲਯ ਪਰਬਤ ਉੱਪਰ ਦੱਸੀ ਜਾਂਦੀ ਹੈ। ੩. ਚਰਬੀ। ੪. ਇੱਕ ਗਣ ਛੰਦ, ਜਿਸ ਦਾ ਨਾਉਂ "ਕੁਸੁਮ ਵਿਚ੍ਰਿਤਾ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ਨ, ਯ, ਨ, ਯ. , , , .#ਉਦਾਹਰਣ-#ਚਟਪਟ ਸੈਣੰ ਖਟਪਟ ਭਾਜੇ,#ਝਟਪਟ ਜੁਝ੍ਯੋ ਲਖ ਰਣ ਰਾਜੇ,#ਸਟਪਟ ਭਾਜੇ ਅਟਪਟ ਸੂਰੰ,#ਝਟਪਟ ਬਿਸ੍ਰੀ ਘਟਪਟ ਹੂਰੰ. (ਰਾਮਾਵ)...
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਦੁਰ੍ਗ ਦੈਤ ਦੇ ਮਾਰਨ ਵਾਲੀ ਦੇਵੀ (ਦੁਰ੍ਗਾ). ਦੇਖੋ, ਦੁਰਗ ੩. "ਦੁਰਗਾ ਸਭ ਸੰਘਾਰੇ ਰਾਖਸ ਖੜਗ ਲੈ." (ਚੰਡੀ ੩) "ਦੁਰਗਾ ਕੋਟਿ ਜਾਕੈ ਮਰਦਨ ਕਰੈ." (ਭੈਰ ਅਃ ਕਬੀਰ) ੨. ਦੁਰਗ ਅਥਵਾ ਦੁਰਗਮ ਦੈਤ ਲਈ ਭੀ ਦੁਰਗਾ ਸ਼ਬਦ ਆਇਆ ਹੈ. "ਇਤਿ ਮਹਿਖਾਸੁਰ ਦੈਤ ਮਾਰੇ ਦੁਰਗਾ ਆਇਆ। ਚੌਦਹਿ ਲੋਕਹਿ ਰਾਣੀ ਸਿੰਘ ਨਚਾਇਆ ॥" (ਚੰਡੀ ੩) ੩. ਸ਼੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸਿੱਖ। ੪. ਭੰਭੀ ਜਾਤਿ ਦਾ ਬ੍ਰਾਹਮਣ, ਜੋ ਮਿਹੜੇ ਪਿੰਡ ਦਾ ਵਸਨੀਕ ਸੀ. ਜਿਸ ਨੇ ਆਪਣੇ ਯਕ਼ੀਨ ਅਨੁਸਾਰ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਦੀ ਪਦਮਰੇਖਾ ਦੇਖਕੇ ਆਖਿਆ ਸੀ ਕਿ ਆਪ ਚਕ੍ਰਵਰਤੀ ਸ਼ਹਨਸ਼ਾਹ ਬਣੋਗੇ, ਇਹ ਸਤਿਗੁਰੂ ਦਾ ਸਿੱਖ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ। ੫. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਇੱਕ ਪ੍ਰੇਮੀ ਸਿੱਖ....