prabhuप्रभु
ਪ੍ਰ- ਭੂ. ਸੰਗ੍ਯਾ- ਸ੍ਵਾਮੀ. ਮਾਲਿਕ. "ਪ੍ਰਭੁ ਅਪਨਾ ਸਦਾ ਧਿਆਇਆ." (ਸੋਰ ਮਃ ੫) ੨. ਕਰਤਾਰ। ੩. ਪਾਰਾ। ੪. ਪਤਿ. ਭਰਤਾ.
प्र- भू. संग्या- स्वामी. मालिक. "प्रभु अपना सदा धिआइआ." (सोर मः ५) २. करतार। ३. पारा। ४. पति. भरता.
ਸੰ. ਵ੍ਯ- ਇਹ ਸ਼ਬਦਾਂ ਦੇ ਨਾਲ ਮਿਲਕੇ- ਆਰੰਭ, ਗਤਿ, ਅਤਿ, ਪ੍ਰਸਿੱਧੀ, ਆਦਿ ਅਰਥ ਦਿੰਦਾ ਹੈ, ਜਿਵੇਂ- ਪ੍ਰਚੰਡ, ਪ੍ਰਬੋਧ, ਪ੍ਰਭਾਵ ਆਦਿ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. स्वामिन ਵਿ- ਮਾਲਿਕ। ੨. ਧਨਵਾਨ। ੩. ਵਡਿਆਈ ਵਾਲਾ। ੪. ਸੰਗ੍ਯਾ- ਰਾਜਾ। ੫. ਕਰਤਾਰ. "ਸ੍ਵਾਮੀ ਸਰਨਿ ਪਰਿਓ ਦਰਬਾਰੇ." (ਟੋਡੀ ਮਃ ੫)...
ਦੇਖੋ, ਮਾਲਕ ੨। ੨. ਸੰ. ਮਾਲਾ ਬਣਾਉਣ ਵਾਲਾ. ਮਾਲਾਕਾਰ. ਮਾਲੀ। ੩. ਰਤਨਾਂ ਦੀ ਮਾਲਾ ਬਣਾਉਣ ਵਾਲਾ ਮਣਿਕਾਰ....
ਪ੍ਰ- ਭੂ. ਸੰਗ੍ਯਾ- ਸ੍ਵਾਮੀ. ਮਾਲਿਕ. "ਪ੍ਰਭੁ ਅਪਨਾ ਸਦਾ ਧਿਆਇਆ." (ਸੋਰ ਮਃ ੫) ੨. ਕਰਤਾਰ। ੩. ਪਾਰਾ। ੪. ਪਤਿ. ਭਰਤਾ....
ਦੇਖੋ, ਆਪਣਾ....
ਵ੍ਯ- ਨਿਤ੍ਯ. ਹਮੇਸ਼ਹ. "ਸਦਾ ਸਦਾ ਆਤਮ ਪਰਗਾਸੁ." (ਆਸਾ ਮਃ ੫) ੨. ਅ਼. [صدا] ਸਦਾ. ਸੰਗ੍ਯਾ- ਧ੍ਵਨਿ. ਸ਼ਬਦ. ਆਵਾਜ਼। ੩. ਫ਼ਕੀਰ ਦੀ ਦੁਆ. ਆਸ਼ੀਰਵਾਦ। ੪. ਪੁਕਾਰ. ਗੁਹਾਰ. "ਰੈਣ ਦਿਨਸ ਦੁਇ ਸਦੇ ਪਏ." (ਬਸੰ ਮਃ ੪) ਦੇਖੋ, ਸੱਦਾ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰਗ੍ਯਾ- ਪਰਲਾ ਪਾਰ. ਅੰਤ. "ਜੋਗੀ ਖੋਜਤ ਹਾਰੇ, ਪਾਇਓ ਨਹਿ ਤਿਹ ਪਾਰਾ." (ਜੈਤ ਮਃ ੯) ੨. ਪਾਲਾ. ਸੀਤ. "ਪਾਰਾ ਪਰੈ ਜਗਤ ਅਧਿਕਾਈ." (ਗੁਪ੍ਰਸੂ) ੩. ਵਿ- ਪਾਰ ਦਾ. "ਅੰਤ ਨ ਪਾਰਾ ਕੀਮਤਿ ਨਹੀ ਪਾਈ." (ਮਾਰੂ ਸੋਲਹੇ ਮਃ ੩) ਤੇਰੇ ਪਾਰ ਦਾ ਅੰਤ ਨਹੀਂ। ੪. ਪਾਇਆ. "ਦੇਸ ਕਹੁੰ ਰਹੈ ਨ ਪਾਰਾ." (ਰਘੁਰਾਜ) ਦੇਸ਼ ਵਿੱਚ ਕਿਤੇ ਰਹਿਣਾ ਨਾ ਪਾਇਆ। ੫. ਪਾਰਦ. ਸੀਮਾਬ. "ਐਸੇ ਉਡੀ ਬਾਰਾ ਜੈਸੇ ਪਾਰਾ ਉਡ ਜਾਤ ਹੈ." (ਕ੍ਰਿਸਨਾਵ) ਬਾਲਾ ਪਾਰੇ ਵਾਂਙ ਉਡ ਗਈ. ਦੇਖੋ, ਪਾਰਦ। ੬. ਫ਼ਾ. [پارہ] ਪਾਰਹ. ਟੁਕੜਾ. ਖੰਡ। ੭. ਅਧ੍ਯਾਯ. ਬਾਬ....
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
भर्तृ. ਭਿਰ੍ਤ੍ਹ੍ਹ. ਵਿ- ਪਾਲਣ ਵਾਲਾ। ੨. ਸੰਗ੍ਯਾ- ਸ੍ਵਾਮੀ. ਪਤਿ. "ਭਰਤਾ ਕਹੈ ਸੁ ਮਾਨੀਐ." (ਆਸਾ ਮਃ ੫)...