pramānaप्रमाण
ਸੰਗ੍ਯਾ- ਪ੍ਰ- ਮਾਣ. ਤੋਲ. ਵਜ਼ਨ. ਦੇਖੋ, ਤੋਲ। ੨. ਮਾਪ. ਮਿਣਤੀ. ਦੇਖੋ, ਮਿਣਤੀ। ੩. ਕਾਰਣ. ਹੇਤੁ. ਸਬਬ। ੪. ਮਰਯਾਦਾ। ੫. ਗਿਆਨੇਂਦ੍ਰਿਯ। ੩. ਤਰਾਜ਼ੂ. ਤੁਲਾ। ੭. ਦੂਰੀ. ਫਾਸਿਲਾ। ੮. ਬ੍ਰਹਮ. ਕਰਤਾਰ। ੯. ਸਤ੍ਯਵਕਤਾ ਪੁਰਖ। ੧੦. ਪ੍ਰਾਮਾਣਿਕ ਧਰਮਗ੍ਰੰਥ। ੧੧. ਪ੍ਰਮਾ (ਯਥਾਰਥ) ਗਿਆਨ ਦਾ ਸਾਧਨ ਰੂਪ ਸਬੂਤ.#ਮਤਭੇਦ ਕਰਕੇ ਪ੍ਰਮਾਣਾਂ ਦੀ ਗਿਣਤੀ ਵੱਧ ਘੱਟ ਹੈ, ਪਰ ਕਾਵ੍ਯਗ੍ਰੰਥਾਂ ਵਿੱਚ ਅੱਠ ਪ੍ਰਮਾਣ ਮੰਨੇ ਹਨ- ਪ੍ਰਤ੍ਯਕ੍ਸ਼੍, ਅਨੁਮਾਨ, ਉਪਮਾਨ, ਸ਼ਬਦ, ਅਰਥਾਪੱਤਿ, ਅਨੁਪਲਬਧਿ, ਸੰਭਵ ਅਤੇ ਐਤਿਹ੍ਯ.#(ੳ) ਅੰਤਹਕਰਣ ਦੇ ਸੰਯੋਗ ਨਾਲ ਨੇਤ੍ਰਾਦਿਕ ਗਿਆਨ ਇੰਦ੍ਰੀਆਂ ਦ੍ਵਾਰਾ ਹੋਇਆ ਗਿਆਨ 'ਪ੍ਰਤ੍ਯਕ' ਹੈ.#ਇੰਦ੍ਰਿਯ ਅਰੁ ਮਨ ਯੇ ਜਹਾਂ#ਵਿਸਯ ਆਪਨੋ ਪਾਇ,#ਗ੍ਯਾਨ ਕਰੇਂ ਪ੍ਰਤ੍ਯਕ੍ਸ਼੍ ਤਹਿਂ#ਕਹਿ ਗੁਲਾਬ ਕਵਿਰਾਇ.#(ਲਲਿਤ ਕੌਮੁਦੀ)#ਉਦਾਹਰਣ-#ਕੁਦਰਤਿ ਦਿਸੈ ਕੁਦਰਤਿ ਸੁਣੀਐ#ਕੁਦਰਤਿ ਭਉ ਸੁਖਸਾਰ,#ਕੁਦਰਤਿ ਪਾਤਾਲੀ ਆਕਾਸੀ#ਕੁਦਰਤਿ ਸਰਬ ਆਕਾਰ.#(ਵਾਰ ਆਸਾ ਮਃ ੧)#ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠ.#(ਵਾਰ ਰਾਮ ੨. ਮਃ ੫)#ਸੰਤਨ ਕੀ ਸੁਣਿ ਸਾਚੀ ਸਾਖੀ,#ਸੋ ਬੋਲਹਿ ਜੋ ਪੇਖਹਿ ਆਖੀ.#(ਰਾਮ ਮਃ ੫)#(ਅ) ਕਾਰਣ ਦ੍ਵਾਰਾ ਕਾਰਯ ਦਾ ਗਿਆਨ "ਅਨੁਮਾਨ" ਪ੍ਰਮਾਣ ਹੈ.#ਕਾਰਣ ਕੇ ਜਾਨੇ ਜਹਾਂ ਕਾਰਯ ਜਾਨ੍ਯੋਜਾਇ,#ਹੈ ਅਨੁਮਾਨ ਅਲੰਕ੍ਰਿਤੀ ਕਵਿ ਗੁਲਾਬ ਕੇ ਭਾਇ.#(ਲਲਿਤ ਕੌਮੁਦੀ)#ਉਦਾਹਰਣ-#ਧੂਮ ਤੇ ਆਗ ਰਹੈ ਨ ਦੁਰੀ ਜਿਮ,#ਤ੍ਯੋਂ ਛਲ ਤੇ ਤੁਮ ਕੋ ਲਖਪਾਯੋ.#(ਕ੍ਰਿਸਨਾਵ)#(ੲ) ਕਿਸੇ ਪ੍ਰਸਿੱਧ ਵਸਤੂ ਨੂੰ ਜਾਣਕੇ ਉਸ ਦੇ ਤੁਲ੍ਯ ਕਿਸੇ ਅਣਦੇਖੀ ਵਸਤੂ ਨੂੰ ਜਾਣਨਾ "ਉਪਮਾਨ" ਪ੍ਰਮਾਣ ਹੈ.#ਉਪਮਾ ਕੀ ਸਾਦ੍ਰਿਸ਼੍ਯ ਤੇਂ ਬਿਨ ਦੇਖ੍ਯੋ ਉਪਮੇਯ,#ਜਾਨਪਰੈ ਉਪਮਾਨ ਸੋ ਅਲੰਕਾਰ ਹੈ ਗੋਯ.#(ਲਲਿਤ ਕੌਮੁਦੀ)#ਉਦਾਹਰਣ-#ਗਾਂ ਜੇਹਾ ਰੋਝ, ਬਘਿਆੜ ਹੁੰਦਾ ਕੁੱਤੇ ਜੇਹਾ,#ਬਿੱਲੀ ਜਿਹਾ ਬਾਘ ਇੱਲ ਜੇਹਾ ਹੁੰਦਾ ਬਾਜ ਹੈ.#(ਸ)ਧਰਮਗ੍ਰੰਥ ਅਥਵਾ ਲੋਕਪ੍ਰਮਾਣ ਵਾਕ੍ਯ "ਸ਼ਬਦ ਪ੍ਰਮਾਣ" ਹੈ.#ਜਹਾਂ ਸ਼ਾਸਤ੍ਰ ਅਰ ਲੋਕ ਕੋ ਬਚਨ ਪ੍ਰਮਾਣ ਬਖਾਨ,#ਸੋਊ ਸ਼ਬਦ ਪ੍ਰਮਾਣ ਹੈ ਭਾਖਤ ਸੁਕਵਿ ਸੁਜਾਨ.#(ਲਲਿਤ ਕੌਮੁਦੀ)#ਉਦਾਹਰਣ-#ਸੁਣਿਆ ਮੰਨਿਆ ਮਨਿ ਕੀਤਾ ਭਾਉ,#ਅੰਤਰਗਤਿ ਤੀਰਥਿ ਮਲਿ ਨਾਉ.#ਜਿਨੀ ਨਾਮੁ ਧਿਆਇਆ ਗਏ, ਮਸਕਤਿ ਘਾਲਿ,#ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ.#(ਜਪੁ)#ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ!#ਹਰਿ ਕਰਤਾ ਆਪਿ ਮੁਹਹੁ ਕਢਾਏ.#(ਵਾਰ ਗਉ ੧. ਮਃ ੪)#(ਹ) ਇੱਕ ਬਾਤ ਵ੍ਯਰਥ ਹੋਈ ਆਪਣੀ ਸਿੱਧੀ ਲਈ ਦੂਜੀ ਦੀ ਕਲਪਣਾ ਕਰਾਵੇ, ਇਹ "ਅਰਥਾਪੱਤਿ" ਪ੍ਰਮਾਣ ਹੈ.#ਜਹਾਂ ਵ੍ਯਰ੍ਥ ਭੇ ਅਰਥ ਕੋ ਔਰ ਜੋਗ ਸੇ ਥਾਪ,#ਅਰਥਾਪੱਤਿ ਅਲੰਕ੍ਰਿਤੀ ਭਾਖਤ ਸੁਕਵਿ ਸਦਾਪ,#(ਲਲਿਤ ਕੌਮੁਦੀ)#ਉਦਾਹਰਣ-#ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ,#ਤਿਸ ਦਾ ਨਫਰੁ ਕਿਥਹੁ ਰਜਿ ਖਾਏ?#ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ,#ਅਣਹੋਂਦੀ ਕਿਥਹੁ ਪਾਏ?#(ਵਾਰ ਗਉ ੧. ਮਃ ੪)#(ਕ) ਕਿਸੇ ਪ੍ਰਮਾਣ ਦ੍ਵਾਰਾ ਜਿੱਥੇ ਵਸ੍ਤੁ ਪ੍ਰਤੀਤ ਨਾ ਹੋਵੇ, ਇਹ "ਅਨੁਪਲਬਧਿ" ਹੈ.#ਜਾਨ ਪਰੈ ਨਹਿ ਵਸ੍ਤੁ ਕਛੁ ਅਨੁਪਲਬਧਿ ਹੈ ਸੋਯ.#(ਲਲਿਤ ਕੌਮੁਦੀ)#ਉਦਾਹਰਣ-#ਨਾਰਾਇਣ ਨਿੰਦਸਿ ਕਾਇ ਭੂਲੀ ਗਾਵਾਰੀ।#ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ, ×××#ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰਗੇਹਣਿ,#ਤਾਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ.#(ਧਨਾ ਤ੍ਰਿਲੋਚਨ)#ਸਾਤੋ ਅਕਾਸ ਸਾਤੋ ਪਤਾਰ,#ਬਿਥਰ੍ਯੋ ਅਦ੍ਰਿਸਟ ਜਿਹ ਕਰਮਜਾਰ.#(ਅਕਾਲ)#(ਖ) ਜਿਸ ਥਾਂ ਕਿਸੇ ਗੱਲ ਦਾ ਹੋਣਾ ਮੁਮਕਿਨ ਠਹਿਰਾਇਆ ਜਾਵੇ ਇਹ "ਸੰਭਵ" ਪ੍ਰਮਾਣ ਹੈ.#ਜਹਿ ਸੰਭਵ ਹਨਐ ਵਸ੍ਤੁ ਕੋ, ਸੰਭਵ ਨਾਮ ਸੁ ਹੋਯ.#(ਲਲਿਤ ਕੌਮੁਦੀ)#ਉਦਾਹਰਣ-#ਚਾਰ ਜਨੇ ਚਾਰਹੁ ਦਿਸ਼ਾ ਤੇ ਚਾਰ ਕੋਨੇ ਗਹਿ,#ਮੇਰੁ ਕੋ ਹਲਾਯਕੈ ਉਖਾਰੈਂ, ਤੋ ਉਖਰਜਾਯ.#(ਠਾਕੁਰ ਕਵਿ)#(ਗ) ਜਿਸ ਕਥਨ ਦੇ ਵਕਤਾ ਦਾ ਪਤਾ ਨਹੀਂ, ਪਰ ਪਰੰਪਰਾ ਗੱਲ ਚੱਲੀ ਆਉਂਦੀ ਹੈ, ਏਹ "ਐਤਿਹ੍ਯ" ਪ੍ਰਮਾਣ ਹੈ.#ਪਰੰਪਰਾ ਕਹਨਾਵਤ ਜੋਈ,#ਤਿਹ ਏਤਿਹ੍ਯ ਕਹਿਤ ਸਬਕੋਈ.#(ਸਰਬ ਗੰਜਨੀ)#ਉਦਾਹਰਣ-#ਭਗਤ ਹੇਤਿ ਮਾਰਿਓ ਹਰਨਾਖਸੁ#ਨਰਸਿੰਘ ਰੂਪ ਹੋਇ ਦੇਹ ਧਰਿਓ,#ਨਾਮਾ ਕਹੈ ਭਗਤਿ ਬਸਿ ਕੇਸਵ#ਅਜਹੂੰ ਬਲਿਕੇ ਦੁਆਰ ਖਰੋ.#(ਮਾਰੂ ਨਾਮਦੇਵ)#ਨ੍ਰਿਪਕੰਨਿਆ ਕੇ ਕਾਰਨੈ ਇਕ ਭਇਆ ਭੇਖਧਾਰੀ,#ਕਾਮਾਰਥੀ ਸੁਆਰਥੀ ਵਾਕੀ ਪੈਜ ਸਵਾਰੀ.#(ਬਿਲਾ ਸਧਨਾ)#੧੨ ਵਿ- ਤੁੱਲ. ਸਮਾਨ. "ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ." (ਸਵੈਯੇ ਮਃ ੪. ਕੇ) ਗੁਰੂ ਅਮਰਦਾਸ ਜੀ ਦੇ ਤੁਲ੍ਯ ਹੀ ਆਪ ਨੂੰ ਵਿਧਾਤਾ ਨੇ ਰਚਿਆ ਹੈ। ੧੩. ਵ੍ਯ- ਤੀਕ. ਤੋੜੀ. ਪਰਯੰਤ.
संग्या- प्र- माण. तोल. वज़न. देखो, तोल। २. माप. मिणती. देखो, मिणती। ३. कारण. हेतु. सबब। ४. मरयादा। ५. गिआनेंद्रिय। ३. तराज़ू. तुला। ७. दूरी. फासिला। ८. ब्रहम. करतार। ९. सत्यवकता पुरख। १०. प्रामाणिक धरमग्रंथ। ११. प्रमा (यथारथ) गिआन दा साधन रूप सबूत.#मतभेद करकेप्रमाणां दी गिणती वॱध घॱट है, पर काव्यग्रंथां विॱच अॱठ प्रमाण मंने हन- प्रत्यक्श्, अनुमान, उपमान, शबद, अरथापॱति, अनुपलबधि, संभव अते ऐतिह्य.#(ॳ) अंतहकरण दे संयोग नाल नेत्रादिक गिआन इंद्रीआं द्वारा होइआ गिआन 'प्रत्यक' है.#इंद्रिय अरु मन ये जहां#विसय आपनो पाइ,#ग्यान करें प्रत्यक्श् तहिं#कहि गुलाब कविराइ.#(ललित कौमुदी)#उदाहरण-#कुदरति दिसै कुदरति सुणीऐ#कुदरति भउ सुखसार,#कुदरति पाताली आकासी#कुदरति सरब आकार.#(वार आसा मः १)#जैसा सतिगुरु सुणीदा तैसो ही मै डीठ.#(वार राम २. मः ५)#संतन की सुणि साची साखी,#सो बोलहि जो पेखहि आखी.#(राम मः ५)#(अ) कारण द्वारा कारय दा गिआन "अनुमान" प्रमाण है.#कारण के जाने जहां कारय जान्योजाइ,#है अनुमान अलंक्रिती कवि गुलाब के भाइ.#(ललित कौमुदी)#उदाहरण-#धूम ते आग रहै न दुरी जिम,#त्यों छल ते तुम को लखपायो.#(क्रिसनाव)#(ॲ) किसे प्रसिॱध वसतू नूं जाणके उस दे तुल्य किसे अणदेखी वसतू नूं जाणना "उपमान" प्रमाण है.#उपमा की साद्रिश्य तें बिन देख्यो उपमेय,#जानपरै उपमान सो अलंकार है गोय.#(ललित कौमुदी)#उदाहरण-#गां जेहा रोझ, बघिआड़ हुंदा कुॱते जेहा,#बिॱली जिहा बाघ इॱल जेहा हुंदा बाज है.#(स)धरमग्रंथ अथवालोकप्रमाण वाक्य "शबद प्रमाण" है.#जहां शासत्र अर लोक को बचन प्रमाण बखान,#सोऊ शबद प्रमाण है भाखत सुकवि सुजान.#(ललित कौमुदी)#उदाहरण-#सुणिआ मंनिआ मनि कीता भाउ,#अंतरगति तीरथि मलि नाउ.#जिनी नामु धिआइआ गए, मसकति घालि,#नानक ते मुख उजले केती छुटी नालि.#(जपु)#सतिगुर की बाणी सति सति करि जाणहु गुरसिखहु!#हरि करता आपि मुहहु कढाए.#(वार गउ १. मः ४)#(ह) इॱक बात व्यरथ होई आपणी सिॱधी लई दूजी दी कलपणा करावे, इह "अरथापॱति" प्रमाण है.#जहां व्यर्थ भे अरथ को और जोग से थाप,#अरथापॱति अलंक्रिती भाखत सुकवि सदाप,#(ललित कौमुदी)#उदाहरण-#साहिबु जिस का नंगा भुखा होवै,#तिस दा नफरु किथहु रजि खाए?#जि साहिब कै घरि वथु होवै सु नफरै हथि आवै,#अणहोंदी किथहु पाए?#(वार गउ १. मः ४)#(क) किसे प्रमाण द्वारा जिॱथे वस्तु प्रतीत ना होवे, इह "अनुपलबधि" है.#जान परै नहि वस्तु कछु अनुपलबधि है सोय.#(ललित कौमुदी)#उदाहरण-#नाराइण निंदसि काइ भूली गावारी।#दुक्रितु सुक्रितु थारो करमु री, ×××#पूरबलो क्रित करमु न मिटै री घरगेहणि,#ताचे मोहि जापीअले राम चे नामं.#(धना त्रिलोचन)#सातो अकास सातो पतार,#बिथर्यो अद्रिसट जिह करमजार.#(अकाल)#(ख) जिस थां किसे गॱल दा होणामुमकिन ठहिराइआ जावे इह "संभव" प्रमाण है.#जहि संभव हनऐ वस्तु को, संभव नाम सु होय.#(ललित कौमुदी)#उदाहरण-#चार जने चारहु दिशा ते चार कोने गहि,#मेरु को हलायकै उखारैं, तो उखरजाय.#(ठाकुर कवि)#(ग) जिस कथन दे वकता दा पता नहीं, पर परंपरा गॱल चॱली आउंदी है, एह "ऐतिह्य" प्रमाण है.#परंपरा कहनावत जोई,#तिह एतिह्य कहित सबकोई.#(सरब गंजनी)#उदाहरण-#भगत हेति मारिओ हरनाखसु#नरसिंघ रूप होइ देह धरिओ,#नामा कहै भगति बसि केसव#अजहूं बलिके दुआर खरो.#(मारू नामदेव)#न्रिपकंनिआ के कारनै इक भइआ भेखधारी,#कामारथी सुआरथी वाकी पैज सवारी.#(बिला सधना)#१२ वि- तुॱल. समान. "सतिगुरु प्रमाणु बिध नै सिरिउ." (सवैये मः ४. के) गुरू अमरदास जी दे तुल्य ही आप नूं विधाता ने रचिआ है। १३. व्य- तीक. तोड़ी. परयंत.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵ੍ਯ- ਇਹ ਸ਼ਬਦਾਂ ਦੇ ਨਾਲ ਮਿਲਕੇ- ਆਰੰਭ, ਗਤਿ, ਅਤਿ, ਪ੍ਰਸਿੱਧੀ, ਆਦਿ ਅਰਥ ਦਿੰਦਾ ਹੈ, ਜਿਵੇਂ- ਪ੍ਰਚੰਡ, ਪ੍ਰਬੋਧ, ਪ੍ਰਭਾਵ ਆਦਿ....
ਦੇਖੋ, ਮਾਣਨਾ. "ਰੰਗੁ ਮਾਣਿਲੈ ਪਿਆਰਿਆ." (ਸ੍ਰੀ ਮਃ ੧) ੨. ਦੇਖੋ, ਮਾਨ. "ਤੂ ਮੇਰਾ ਬਹੁ ਮਾਣ. ਕਰਤੇ!" (ਗਉ ਮਃ ੫) "ਦਰਗਹਿ ਮਾਣ ਪਾਵਹਿ." (ਵਡ ਅਲਾਹਣੀ ਮਃ ੧) ੩. ਫ਼ਖ਼ਰ. "ਜਾ ਤੂੰ. ਤਾ ਮੈ ਮਾਣ ਕੀਆ ਹੈ." (ਵਡ ਮਃ ੧) ੪. ਵਾਨ. ਵੰਤ. ਵਾਲਾ. "ਨਮੋ ਅਸਤ੍ਰਮਾਣੇ." (ਜਾਪੁ)...
ਸੰ. ਸੰਗ੍ਯਾ- ਛਿਆਨਵੇ (੯੬) ਰੱਤੀਭਰ ਵਜ਼ਨ. ਤੋਲਾ। ੨. ਸੰ. ਤੋਲ. ਤਰਾਜੂ. ਤੱਕੜੀ। ੩. ਵਜ਼ਨ. ਭਾਰ ਦਾ ਮਾਨ.#ਸ਼ਾਰੰਗਧਰ ਵਿੱਚ ਤੇਲ ਇਸ ਤਰਾਂ ਹੈ:-#੩੦ ਪ੍ਰਮਾਣੁ ਦਾ ਤ੍ਰਸਰੇਣੁ (ਅਥਵਾ ਵੰਸ਼ੀ).#੬. ਤ੍ਰਸਰੇਣੁ ਦਾ ਮਰੀਚਿ.#੬. ਮਰੀਚਿ ਦਾ ਰਾਈ.#੩. ਰਾਈ ਸਰ੍ਸਪ.#੮. ਸਰ੍ਸਪ ਦਾ ਜੌਂ (ਯਵ).#੪. ਜੌਂ ਦੀ ਗੁੰਜਾ (ਰੱਤੀ).#੬. ਗੁੰਜਾ ਦਾ ਮਾਸ਼ਾ. ਮਾਸ਼ੇ ਦਾ ਨਾਉਂ "ਹੇਮ" ਅਤੇ "ਧਾਨ੍ਯਕ" ਭੀ ਹੈ.#ਕਈਆਂ ਨੇ ਅੱਠ ਖ਼ਸ਼ਖ਼ਾਸ਼ ਦੀ ਰਾਈ, ਚਾਰ ਰਾਈ ਦਾ ਚਾਵਲ, ਅੱਠ ਚਾਵਲ ਦੀ ਰੱਤੀ, ਅੱਠ ਰੱਤੀ ਦਾ ਮਾਸ਼ਾ, ਗ੍ਯਾਰਾਂ ਮਾਸ਼ੇ ਦਾ ਤੋਲਾ, ਦੋ ਤੋਲੇ ਦੀ ਸਰਸਾਹੀ, ਦੋ ਸਰਸਾਹੀ ਦਾ ਅੱਧ ਪਾ, ਦੋ ਅੱਧ ਪਾ ਦਾ ਪਾਈਆ, ਚਾਰ ਪਾਉ ਦਾ ਸੇਰ, ਪੰਜ ਸੇਰ ਦੀ ਪੰਜਸੇਰੀ, ਦ ਪੰਜਸੇਰੀ ਦੀ ਧੜੀ, ਦੋ ਧੜੀ ਦਾ ਧੌਣ (ਅਰ੍ਧਮਨ), ਦੋ ਧੌਣ ਦਾ ਮਣ, ਅਤੇ ਪੰਜ ਮਣ ਦਾ ਭਾਰ ਲਿਖਿਆ ਹੈ.#ਭਾਈ ਗੁਰਦਾਸ ਜੀ ਲਿਖਦੇ ਹਨ:-#ਏਕ ਮਨ ਆਠ ਖੰਡ ਖੰਡ ਖੰਡ ਪਾਂਚ ਟੂਕ,#ਟੂਕ ਟੂਕ ਚਾਰੁ ਫਾਰਿ ਫਾਰ ਦੋਇ ਫਾਰ ਹੈ.#ਤਾਹੂ ਤੇ ਪਈਸੇ ਔ ਪਈਸਾ ਏਕ ਪਾਂਚ ਟਾਂਕ,#ਟਾਂਕ ਟਾਂਕ ਮਾਸੇ ਚਾਰ ਅਨਿਕ ਪ੍ਰਕਾਰ ਹੈ.#ਮਾਸਾ ਏਕ ਆਠ ਰੱਤੀ ਰੱਤੀ ਆਠ ਚਾਵਰ ਕੀ,#ਹਾਟ ਹਾਟ ਕਨੁ ਕਨੁ ਤੋਲ ਤੁਲਾਧਾਰ ਹੈ.#ਪੁਰ ਪੁਰ ਪੂਰ ਰਹੇ ਸਕਲ ਸੰਸਾਰ ਵਿਖੈ,#ਵਸ ਆਵੈ ਕੈਸੋ ਜਾਂਕੋ ਏਤੋ ਵਿਸਤਾਰ ਹੈ. (ਭਾਗੁ ਕ)#ਇਸ ਕਬਿੱਤ ਵਿੱਚ "ਮਨ" ਸ਼ਬਦ ਦੋ ਅਰਥ ਰਖਦਾ ਹੈ- ਦਿਲ ਅਤੇ ਚਾਲੀ ਸੇਰ ਤੋਲ. ਅੱਠ ਖੰਡ- ਅੱਠ ਪੰਜਸੇਰੀਆਂ. ਪੰਚ ਟੂਕ- ਪੰਜ ਸੇਰ. ਚਾਰ ਫਾੜ- ਚਾਰ ਪਾਈਏ. ਐਸੇ ਹੀ ਅੱਧ ਪਾ, ਸਰਸਾਹੀ, ਟਾਂਕ, ਮਾਸਾ, ਰੱਤੀ, ਚਾਵਲ ਆਦਿ ਜਾਣੋ.#ਇਸ ਸਮੇਂ ਪ੍ਰਚਲਿਤ ਤੋਲ ਇਹ ਹੈ-#੮. ਚਾਵਲ, ਰੱਤੀ.#੮. ਰੱਤੀ, ਮਾਸ਼ਾ.#੧੨ ਮਾਸ਼ੇ, ਤੋਲਾ.#੫. ਤੋਲਾ, ਛਟਾਂਕ.#੪. ਛਟਾਂਕ, ਪਾਵ (ਪਾਈਆ).#੧੬ ਛਟਾਂਕ, ਸੇਰ.#੪੦ ਸੇਰ, ਮਨ....
ਅ਼. [وزن] ਸੰਗ੍ਯਾ- ਤੋਲ. ਪ੍ਰਮਾਣ. ਬੋਝ. ਭਾਰ। ੨. ਭਾਵ- ਮਾਨ ਪਤਿਸ੍ਟਾ....
ਸੰ. ਸੰਗ੍ਯਾ- ਮਿਣਤੀ. ਦੇਖੋ, ਮਿਣਤੀ....
ਸੰਗ੍ਯਾ- ਮਾਪਨ. ਮਿਣਨ ਦੀ ਕ੍ਰਿਯਾ. ਪੈਮਾਯਸ਼. ਨਾਮ. ਪੁਰਾਣੇ ਗ੍ਰੰਥਾਂ ਵਿੱਚ ਮਿਣਤੀ ਇਉਂ ਹੈ-#੩. ਜੌਂਆਂ ਦੀ ਲੰਬਾਈ ਪਲ.#੪. ਪਲ ਮੁਸ੍ਟਿ.#੬. ਮੁਸ੍ਟਿ ਹਸ੍ਤ (ਹੱਥ)#੪. ਹਸ੍ਤ ਧਨੁਸ.#੨੦੦੦ ਧਨੁਸ ਕ੍ਰੋਸ਼ (ਕੋਸ- ਕੋਹ).#੪. ਕੋਸ ਯੋਜਨ#ਵਰਤਮਾਨ ਸਮੇਂ ਦੀ ਮਿਣਤੀ-#੧੨ ਇੰਚ ਦਾ ਇੱਕ ਫੁਟ.#੩. ਫੁਟ ਦਾ ਗਜ਼.#੨੨੦ ਗਜ਼ ਦਾ ਫਰਲਾਂਗ (furlong)#੮. ਫਰਲਾਂਗ ਅਥਵਾ ੧੭੬੦ ਗਜ਼ ਦਾ ਮੀਲ (Mile- ਮਾਈਲ).#੩. ਹੱਥ ਦੀ ਕਰਮ. ਦੇਖੋ, ਕਰਮ ਸ਼ਬਦ.#੧੦ ਕਰਮਾਂ ਦੀ ਜਰੀਬ. ਦੇਖੋ, ਜਰੀਬ ਸ਼ਬਦ.#੩. ਉਂਗਲ ਦੀ ਗਿਰਹ.#੪. ਗਿਰਹ ਦੀ ਗਿੱਠ.#੨. ਗਿੱਠ ਦਾ ਹੱਥ.#੨. ਹੱਥ ਜਾਂ ੧੬. ਗਿਰਹ (੩੬ ਇੰਚ) ਦਾ ਗਜ.#੯. ਸਰਸਾਹੀ ਅਥਵਾ ਬਿਸਵਾਸੀ ਦਾ ਇੱਕ ਮਹਲਾ.#੨੦ ਮਰਲੇ ਦੀ ਇੱਕ ਕਨਾਲ.#੪. ਕਨਾਲ ਦਾ ਵਿੱਘਾ.#੨. ਵਿੱਘੇ ਦਾ ਘੁਮਾਉਂ.#ਦੇਖੋ, ਹਲ, ਚੜਸਾ ਅਤੇ ਮੁਰੱਬਾ....
ਸੰ. ਸੰਗ੍ਯਾ- ਹੇਤੁ. ਸਬਬ."ਜਿਨਿ ਕਾਰਣਿ ਗੁਰੂ ਵਿਸਾਰਿਆ." (ਵਾਰ ਵਡ ਮਃ ੩) ੨. ਕ੍ਰਿ. ਵਿ- ਵਾਸਤੇ. ਲਿਯੇ. "ਰੋਟੀਆ ਕਾਰਣਿ ਪੂਰਹਿ ਤਾਲ." (ਵਾਰ ਆਸਾ) ੩. ਸੰਗ੍ਯਾ- ਕਾਰਯ ਦਾ ਸਾਧਨ. ਸਾਮਗ੍ਰੀ. "ਕਾਰਣ ਕਰਤੇ ਵਸਿ ਹੈ." (ਵਾਰ ਮਾਝ ਮਃ ੨) "ਆਪੇ ਕਰਤਾ ਕਾਰਣ ਕਰਾਏ." (ਮਾਝ ਅਃ ਮਃ ੩) ਵਿਦ੍ਵਾਨਾਂ ਨੇ ਦੋ ਪ੍ਰਕਾਰ ਦੇ ਕਾਰਣ ਮੰਨੇ ਹਨ ਇੱਕ ਨਿਮਿੱਤ, ਜੇਹਾਕਿ ਕਪੜੇ ਦਾ ਜੁਲਾਹਾ, ਖੱਡੀ, ਨਲਕੀ ਆਦਿ. ਦੂਜਾ ਉਪਾਦਾਨ, ਜੇਹਾ ਕੱਪੜੇ ਦਾ ਸੂਤ, ਘੜੇ ਦਾ ਮਿੱਟੀ....
ਸੰ. ਸੰਗ੍ਯਾ- ਫਲ. ਨਤੀਜਾ। ੨. ਕਾਰਣ. ਸਬਬ. "ਸਰਬ ਕਲੇਸ਼ਨ ਹੇਤੁ ਅਵਿਦ੍ਯਾ." (ਗੁਪ੍ਰਸੂ) ੩. ਹਿਤੂ ਦੀ ਥਾਂ ਭੀ ਹੇਤੁ ਸ਼ਬਦ ਆਇਆ ਹੈ. "ਸੰਪੈ ਹੇਤੁ ਕਲਤ ਧਨ ਤੇਰੈ." (ਭੈਰ ਕਬੀਰ) "ਨਾਨਕ ਸਚੇ ਨਾਮ ਵਿਣ ਸਭੋ ਦੁਸਮਨ ਹੇਤੁ." (ਵਾਰ ਸੂਹੀ ਮਃ ੧) ੪. ਇੱਕ ਸ਼ਬਦਾਲੰਕਾਰ. ਕਾਰਜ ਅਰ ਕਾਰਣ ਦਾ ਇੱਕ ਸਾਥ ਵਰਣਨ ਕਰਨਾ "ਹੇਤੁ" ਅਲੰਕਾਰ ਹੈ.#ਉਦਾਹਰਣ-#ਜਿਨਿ ਸੇਵਿਆ ਤਿਨਿ ਪਾਇਆ ਮਾਨੁ. (ਜਪੁ)#ਸੇਵਨ ਕਾਰਣ ਹੈ, ਮਾਨ ਦੀ ਪ੍ਰਾਪਤੀ ਕਾਰਜ ਹੈ.#ਸਾਧ ਕੈ ਸੰਗਿ ਨਹੀ ਕਿਛੁ ਘਾਲ,#ਦਰਸਨ ਭੇਟਤ ਹੋਤ ਨਿਹਾਲ. (ਸੁਖਮਨੀ)#ਦਰਸਨ ਦੇਖਤ ਹੀ ਸੁਧ ਕੀ ਨ ਸੁਧ ਰਹੀ#ਬੁਧਿ ਕੀ ਨ ਬੁਧਿ ਰਹੀ ਮਤਿ ਮੇ ਨ ਮਤਿ ਹੈ.#(ਭਾਗੁ ਕ)#ਦਰਸਨ ਕਾਰਣ ਹੈ, ਸੁਧ ਬੁਧਿ ਦਾ ਲੋਪ ਹੋਣਾ ਕਾਰਜ ਹੈ.#(ਅ) ਕਾਰਜ ਨਾਲ ਕਾਰਣ ਦੀ ਅਭੇਦਤਾ ਵਰਣਨ ਕਰਨੀ ਹੇਤੁ ਦਾ ਦੂਜਾ ਰੂਪ ਹੈ.#ਉਦਾਹਰਣ-#ਕਹਿ ਕਬੀਰ ਅਬ ਕਹੀਐ ਕਾਹਿ,#ਸਾਧਿ ਸੰਗਤਿ ਬੈਕੁੰਠੈ ਆਹਿ.#(ਭੈਰ ਕਬੀਰ)#ਸਾਧਸੰਗ ਵੈਕੁੰਠ ਪ੍ਰਾਪਤੀ ਦਾ ਕਾਰਣ ਹੈ, ਪਰ ਇੱਥੇ ਦਿਖਾਇਆ ਹੈ ਕਿ ਸਾਧਸੰਗ ਹੀ ਵੈਕੁੰਠ ਹੈ, ਉਸ ਤੋਂ ਭਿੰਨ ਵੈਕੁੰਠ ਨਹੀਂ। ੫. ਹਿਤ (ਮੋਹ) ਵਾਸਤੇ ਭੀ ਹੇਤੁ ਸ਼ਬਦ ਆਇਆ ਹੈ. "ਹੰਸੁ ਹੇਤੁ ਲੋਭ ਕੋਪ." (ਵਾਰ ਮਾਝ ਮਃ ੧) ਹਿੰਸਾ ਮੋਹ ਲੋਭ ਅਤੇ ਕ੍ਰੋਧ। ੬. ਹਿਤ (ਪਿਆਰ) ਵਾਸਤੇ ਭੀ ਹੇਤੁ ਹੈ. "ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ." (ਧਨਾ ਮਃ ੫)...
ਅ਼. [سبب] ਸੰਗ੍ਯਾ- ਕਾਰਣ. ਹੇਤੁ. ਨਿਮਿੱਤ....
ਸੰ. मर्य्या ਅਤੇ मर्यादा. ਸੰਗ੍ਯਾ- ਰੀਤਿ. ਰਿਵਾਜ। ੨. ਸੀਮਾ. ਹੱਦ। ੩. ਨਦੀ ਦਾ ਕਿਨਾਰਾ। ੪. ਨਿਯਮਾਂ ਦੀ ਪਾਬੰਦੀ. ਦੇਖੋ, ਮਰਜਾਦ....
ਫ਼ਾ. [ترازوُ] ਤਰਾਜ਼ੂ. ਸੰਗ੍ਯਾ- ਤੱਕੜੀ. ਤੋਲਣ ਦਾ ਯੰਤ੍ਰ. "ਆਪੇ ਕੰਡਾ ਆਪਿ ਤਰਾਜੀ." (ਸੋਰ ਮਃ ੪) "ਸਚੁ ਤਰਾਜੀ ਤੋਲੁ." (ਸ੍ਰੀ ਅਃ ਮਃ ੧)...
ਸੰਗ੍ਯਾ- ਤੁਲਹਾ. ਤੁਲ੍ਹਾ. "ਕਿਸੀ ਤੁਲਾ ਦੇ ਕਿਹਿ ਸਰਨਾਈ." (ਨਾਪ੍ਰ) ੨. ਸੰ. ਤਰਾਜ਼ੂ. ਤੱਕੜੀ. "ਤੁਲਾ ਧਾਰਿ ਤੋਲੇ ਸੁਖ ਸਗਲੇ." (ਗਉ ਮਃ ੫) ੩. ਵੱਟਾ. "ਕਉਣ ਤਰਾਜੀ ਕਵਣੁ ਤੁਲਾ?" (ਸੂਹੀ ਮਃ ੧) ੪. ਤੁਲਾਦਾਨ. "ਤੁਲਾ ਪੁਰਖਦਾਨੇ." (ਗੌਂਡ ਨਾਮਦੇਵ) ਦੇਖੋ, ਤੁਲਾਦਾਨ। ੫. ਸੱਤਵੀਂ ਰਾਸ਼ਿ, ਜਿਸ ਦੀ ਸ਼ਕਲ ਤਰਾਜ਼ੂ ਦੀ ਹੈ (the sign Libra). ६. ਤੁਲ੍ਯਤਾ. ਬਰਾਬਰੀ। ੭. ਚਾਰ ਸੌ ਤੋਲਾ ਭਰ ਵਜ਼ਨ....
ਸੰਗ੍ਯਾ- ਵਿੱਥ. ਫ਼ਾਸਿਲਾ. ਦੁਰਤ੍ਵ. ਅੰਤਰ....
ਸੰ. (बृह- ਬ੍ਰਿਹ੍ ਧਾ ਵਧਣਾ) ब्रहमन- ਬ੍ਰਹਮ. ਸੰਗ੍ਯਾ- ਸਭ ਤੋਂ ਵਧਿਆ ਹੋਇਆ, ਕਰਤਾਰ, ਜਗਤ ਨਾਥ ਵਾਹਗੁਰੂ. "ਬ੍ਰਹਮ ਦੀਸੈ ਬ੍ਰਹਮੁ ਸੁਣੀਐ." (ਬਿਲਾ ਮਃ ੫) "ਬ੍ਰਹਮ ਬਿੰਦਹਿ ਤੇ ਬ੍ਰਾਹਮਣਾ." (ਮਃ ੩. ਵਾਰ ਬਿਲਾ) ੨. ਤਤ੍ਵ. ਸਾਰ। ੩. ਬ੍ਰਾਹਮਣ. ਹਿੰਦੂ ਜਾਤਿ ਦਾ ਪਹਿਲਾ ਵਰਣ. "ਕਹੂੰ ਸੇਖ ਬ੍ਰਹਮ ਸਰੂਪ." (ਅਕਾਲ) "ਕਿ ਛਤ੍ਰੰ ਛਤ੍ਰੀ ਹੈ। ਕਿ ਬ੍ਰਹਮੰ ਸਰੂਪੈ." (ਜਾਪੁ) ੪. ਬ੍ਰਹਮਾ. ਚਤੁਰਾਨਨ. "ਬ੍ਰਹਮ ਜਪ੍ਯੋ ਅਰੁ ਸੰਭੁ ਥਪ੍ਯੋ." (ਵਿਚਿਤ੍ਰ) "ਬ੍ਰਹਮ ਕਮਲਪੁਤੁ ਮੀਨ ਬਿਆਸਾ." (ਕਾਨ ਅਃ ਮਃ ੪) ੫. ਬ੍ਰਹਮਾ ਨਾਮ ਦਾ ਯਗ੍ਯਵਿਧੀ ਕਰਾਉਣ ਵਾਲਾ ਬ੍ਰਾਹਮਣ. ਦੇਖੋ, ਰਿਤ੍ਵਜ। ੬. ਵੇਦ. "ਪਾਂਡੇ! ਐਸਾ ਬ੍ਰਹਮ ਬੀਚਾਰ." (ਆਸਾ ਮਃ ੧) ੭. ਦੇਵਤਾ. ਪੂਜ੍ਯਇਸ੍ਟ. "ਪੂਜਨ ਚਾਲੀ ਬ੍ਰਹਮਠਾਇ." (ਬਸੰ ਰਾਮਾਨੰਦ) ੮. ਤਪ. ਤਪਸਾ। ੯. ਬ੍ਰਹਮਰਿਸਿ ਦਾ ਸੰਖੇਪ. "ਸੁਰ ਨਰ ਦੇਵ ਬ੍ਰਹਮ ਬ੍ਰਹਮਾਦਿਕ." (ਦੇਵ ਮਃ ੫) ੧੦. ਦੇਖੋ, ਬ੍ਰਹਮੁ। ੧੧. ਜਨਮਸਾਖੀ ਵਿੱਚ ਇਬਰਾਹੀਮ ਦੀ ਥਾਂ ਬ੍ਰਹਮ ਸ਼ਬਦ ਲਿਖਿਆ ਹੈ. "ਤਾਂ ਸੇਖ ਬ੍ਰਹਮ ਆਖਿਆ." (ਜਸਾ) ਸ਼ੇਖ ਇਬਰਾਹੀਮ ਨੇ ਕਿਹਾ. ਦੇਖੋ, ਸੇਖ ਬ੍ਰਹਮ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਦੇਖੋ, ਪੁਰਖੁ। ੨. ਆਦਮੀ. ਮਨੁੱਖ। ੩. ਪਤਿ. ਭਰਤਾ. "ਕਵਨ ਪੁਰਖ ਕੀ ਜੋਈ." (ਆਸਾ ਕਬੀਰ)...
ਵਿ- ਜੋ ਪ੍ਰਮਾਣ ਤੋਂ ਸਿੱਧ ਹੋਵੇ। ੨. ਮੰਨਣ ਯੋਗ੍ਯ। ੩. ਠੀਕ. ਸਤ੍ਯ. ਯਥਾਰਥ। ੪. ਸੰਗ੍ਯਾ ਮੰਨਿਆ ਹੋਇਆ ਵਪਾਰੀ....
ਸੰਗ੍ਯਾ- ਧਰਮ ਦੇ ਨਿਯਮ ਦੱਸਣ ਵਾਲਾ ਗ੍ਰੰਥ। ੨. ਉਹ ਗ੍ਰੰਥ, ਜਿਸਦੇ ਆਧਾਰ ਮਤ (ਮਜਹਬ) ਹੈ. ਧਰਮਸ਼ਾਸਤ੍ਰ....
ਸੰ. ਸੰਗ੍ਯਾ- ਯਥਾਰਥ ਗਿਆਨ. ਸ਼ੁੱਧ ਗਿਆਨ. ਭ੍ਰਮ ਰਹਿਤ ਬੋਧ। ੨. ਨਿਉਂ. ਬੁਨਿਆਦ। ੩. ਮਾਪ. ਮਿਣਤੀ....
ਸੰ. ਯਥਾਰ੍ਥ. ਵ੍ਯ- ਅਰਥ ਦੇ ਅਨੁਸਾਰ। ੨. ਸਤ੍ਯਤਾ। ੩. ਸੱਚ. ਠੀਕ....
ਸੰ. ज्ञान ਜ੍ਞਾਨ. ਸੰਗ੍ਯਾ- ਜਾਣਨਾ. ਬੋਧ. ਸਮਝ. ਇ਼ਲਮ. "ਅੰਤਰਿ ਗਿਆਨ ਨ ਆਇਓ ਮਿਰਤਕੁ ਹੈ ਸੰਸਾਰ." (ਵਾਰ ਸ੍ਰੀ ਮਃ ੩) ੨. ਪਾਰਬ੍ਰਹਮ, ਜੋ ਗ੍ਯਾਨਰੂਪ ਹੈ....
ਸੰਗ੍ਯਾ- ਸਾਧਨ ਦੀ ਸਾਮਗ੍ਰੀ। ੨. ਨਿਮਿੱਤ ਕਾਰਣ. ਜੈਸੇ ਰੋਟੀ ਦਾ ਸਾਧਨ ਅਗਨੀ, ਅੰਨ ਆਦਿ। ੩. ਯਤਨ. ਕੋਸ਼ਿਸ਼। ੪. ਸੰਦ. ਔਜ਼ਾਰ. "ਕਾਰੀਗਰ ਨਿਜ ਸਾਧਨ ਸਾਰੇ." (ਗੁਪ੍ਰਸੂ) ੫. ਗੁਰੁਬਾਣੀ ਵਿੱਚ ਸਾਧ੍ਵੀ ਲਈ ਸਾਧਨ ਸ਼ਬਦ ਅਨੇਕ ਥਾਂ ਵਰਤਿਆ ਹੈ. "ਸਾਧਨ ਬਿਨਉ ਕਰੈ." (ਤੁਖਾ ਬਾਰਹਮਾਹ) ਦੇਖੋ, ਸਾਧ੍ਵੀ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਅ਼. [ثبوُت] ਸਬੂਤ. ਸਾਬਤ (ਸਿੱਧ) ਕਰਨ ਦੀ ਕ੍ਰਿਯਾ ਅਤੇ ਸਾਧਨ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਦੇਖੋ, ਗਣਤ ਅਤੇ ਗਣਤੀ. ਦੇਖੋ, ਸੰਖ੍ਯਾ....
ਵਿ- ਅਧਿਕ. ਜ਼ਿਆਦਾ। ੨. ਦੇਖੋ, ਬੱਧ ੨....
ਵਿ- ਕਮ. ਨ੍ਯੂਨ। ੨. ਸੰ. घट्ट् ਧਾ- ਜਾਣਾ, ਫੈਲਾਉਣਾ, ਮਾਂਜਣਾ, ਵਿਗਾੜਨਾ। ੩. ਸੰਗ੍ਯਾ- ਘਾਟ. ਪਾਣੀ ਭਰਨ ਅਤੇ ਇਸਨਾਨ ਦਾ ਅਸਥਾਨ....
ਦੇਖੋ, ਅਠ....
ਸੰਗ੍ਯਾ- ਪ੍ਰ- ਮਾਣ. ਤੋਲ. ਵਜ਼ਨ. ਦੇਖੋ, ਤੋਲ। ੨. ਮਾਪ. ਮਿਣਤੀ. ਦੇਖੋ, ਮਿਣਤੀ। ੩. ਕਾਰਣ. ਹੇਤੁ. ਸਬਬ। ੪. ਮਰਯਾਦਾ। ੫. ਗਿਆਨੇਂਦ੍ਰਿਯ। ੩. ਤਰਾਜ਼ੂ. ਤੁਲਾ। ੭. ਦੂਰੀ. ਫਾਸਿਲਾ। ੮. ਬ੍ਰਹਮ. ਕਰਤਾਰ। ੯. ਸਤ੍ਯਵਕਤਾ ਪੁਰਖ। ੧੦. ਪ੍ਰਾਮਾਣਿਕ ਧਰਮਗ੍ਰੰਥ। ੧੧. ਪ੍ਰਮਾ (ਯਥਾਰਥ) ਗਿਆਨ ਦਾ ਸਾਧਨ ਰੂਪ ਸਬੂਤ.#ਮਤਭੇਦ ਕਰਕੇ ਪ੍ਰਮਾਣਾਂ ਦੀ ਗਿਣਤੀ ਵੱਧ ਘੱਟ ਹੈ, ਪਰ ਕਾਵ੍ਯਗ੍ਰੰਥਾਂ ਵਿੱਚ ਅੱਠ ਪ੍ਰਮਾਣ ਮੰਨੇ ਹਨ- ਪ੍ਰਤ੍ਯਕ੍ਸ਼੍, ਅਨੁਮਾਨ, ਉਪਮਾਨ, ਸ਼ਬਦ, ਅਰਥਾਪੱਤਿ, ਅਨੁਪਲਬਧਿ, ਸੰਭਵ ਅਤੇ ਐਤਿਹ੍ਯ.#(ੳ) ਅੰਤਹਕਰਣ ਦੇ ਸੰਯੋਗ ਨਾਲ ਨੇਤ੍ਰਾਦਿਕ ਗਿਆਨ ਇੰਦ੍ਰੀਆਂ ਦ੍ਵਾਰਾ ਹੋਇਆ ਗਿਆਨ 'ਪ੍ਰਤ੍ਯਕ' ਹੈ.#ਇੰਦ੍ਰਿਯ ਅਰੁ ਮਨ ਯੇ ਜਹਾਂ#ਵਿਸਯ ਆਪਨੋ ਪਾਇ,#ਗ੍ਯਾਨ ਕਰੇਂ ਪ੍ਰਤ੍ਯਕ੍ਸ਼੍ ਤਹਿਂ#ਕਹਿ ਗੁਲਾਬ ਕਵਿਰਾਇ.#(ਲਲਿਤ ਕੌਮੁਦੀ)#ਉਦਾਹਰਣ-#ਕੁਦਰਤਿ ਦਿਸੈ ਕੁਦਰਤਿ ਸੁਣੀਐ#ਕੁਦਰਤਿ ਭਉ ਸੁਖਸਾਰ,#ਕੁਦਰਤਿ ਪਾਤਾਲੀ ਆਕਾਸੀ#ਕੁਦਰਤਿ ਸਰਬ ਆਕਾਰ.#(ਵਾਰ ਆਸਾ ਮਃ ੧)#ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠ.#(ਵਾਰ ਰਾਮ ੨. ਮਃ ੫)#ਸੰਤਨ ਕੀ ਸੁਣਿ ਸਾਚੀ ਸਾਖੀ,#ਸੋ ਬੋਲਹਿ ਜੋ ਪੇਖਹਿ ਆਖੀ.#(ਰਾਮ ਮਃ ੫)#(ਅ) ਕਾਰਣ ਦ੍ਵਾਰਾ ਕਾਰਯ ਦਾ ਗਿਆਨ "ਅਨੁਮਾਨ" ਪ੍ਰਮਾਣ ਹੈ.#ਕਾਰਣ ਕੇ ਜਾਨੇ ਜਹਾਂ ਕਾਰਯ ਜਾਨ੍ਯੋਜਾਇ,#ਹੈ ਅਨੁਮਾਨ ਅਲੰਕ੍ਰਿਤੀ ਕਵਿ ਗੁਲਾਬ ਕੇ ਭਾਇ.#(ਲਲਿਤ ਕੌਮੁਦੀ)#ਉਦਾਹਰਣ-#ਧੂਮ ਤੇ ਆਗ ਰਹੈ ਨ ਦੁਰੀ ਜਿਮ,#ਤ੍ਯੋਂ ਛਲ ਤੇ ਤੁਮ ਕੋ ਲਖਪਾਯੋ.#(ਕ੍ਰਿਸਨਾਵ)#(ੲ) ਕਿਸੇ ਪ੍ਰਸਿੱਧ ਵਸਤੂ ਨੂੰ ਜਾਣਕੇ ਉਸ ਦੇ ਤੁਲ੍ਯ ਕਿਸੇ ਅਣਦੇਖੀ ਵਸਤੂ ਨੂੰ ਜਾਣਨਾ "ਉਪਮਾਨ" ਪ੍ਰਮਾਣ ਹੈ.#ਉਪਮਾ ਕੀ ਸਾਦ੍ਰਿਸ਼੍ਯ ਤੇਂ ਬਿਨ ਦੇਖ੍ਯੋ ਉਪਮੇਯ,#ਜਾਨਪਰੈ ਉਪਮਾਨ ਸੋ ਅਲੰਕਾਰ ਹੈ ਗੋਯ.#(ਲਲਿਤ ਕੌਮੁਦੀ)#ਉਦਾਹਰਣ-#ਗਾਂ ਜੇਹਾ ਰੋਝ, ਬਘਿਆੜ ਹੁੰਦਾ ਕੁੱਤੇ ਜੇਹਾ,#ਬਿੱਲੀ ਜਿਹਾ ਬਾਘ ਇੱਲ ਜੇਹਾ ਹੁੰਦਾ ਬਾਜ ਹੈ.#(ਸ)ਧਰਮਗ੍ਰੰਥ ਅਥਵਾ ਲੋਕਪ੍ਰਮਾਣ ਵਾਕ੍ਯ "ਸ਼ਬਦ ਪ੍ਰਮਾਣ" ਹੈ.#ਜਹਾਂ ਸ਼ਾਸਤ੍ਰ ਅਰ ਲੋਕ ਕੋ ਬਚਨ ਪ੍ਰਮਾਣ ਬਖਾਨ,#ਸੋਊ ਸ਼ਬਦ ਪ੍ਰਮਾਣ ਹੈ ਭਾਖਤ ਸੁਕਵਿ ਸੁਜਾਨ.#(ਲਲਿਤ ਕੌਮੁਦੀ)#ਉਦਾਹਰਣ-#ਸੁਣਿਆ ਮੰਨਿਆ ਮਨਿ ਕੀਤਾ ਭਾਉ,#ਅੰਤਰਗਤਿ ਤੀਰਥਿ ਮਲਿ ਨਾਉ.#ਜਿਨੀ ਨਾਮੁ ਧਿਆਇਆ ਗਏ, ਮਸਕਤਿ ਘਾਲਿ,#ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ.#(ਜਪੁ)#ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ!#ਹਰਿ ਕਰਤਾ ਆਪਿ ਮੁਹਹੁ ਕਢਾਏ.#(ਵਾਰ ਗਉ ੧. ਮਃ ੪)#(ਹ) ਇੱਕ ਬਾਤ ਵ੍ਯਰਥ ਹੋਈ ਆਪਣੀ ਸਿੱਧੀ ਲਈ ਦੂਜੀ ਦੀ ਕਲਪਣਾ ਕਰਾਵੇ, ਇਹ "ਅਰਥਾਪੱਤਿ" ਪ੍ਰਮਾਣ ਹੈ.#ਜਹਾਂ ਵ੍ਯਰ੍ਥ ਭੇ ਅਰਥ ਕੋ ਔਰ ਜੋਗ ਸੇ ਥਾਪ,#ਅਰਥਾਪੱਤਿ ਅਲੰਕ੍ਰਿਤੀ ਭਾਖਤ ਸੁਕਵਿ ਸਦਾਪ,#(ਲਲਿਤ ਕੌਮੁਦੀ)#ਉਦਾਹਰਣ-#ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ,#ਤਿਸ ਦਾ ਨਫਰੁ ਕਿਥਹੁ ਰਜਿ ਖਾਏ?#ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ,#ਅਣਹੋਂਦੀ ਕਿਥਹੁ ਪਾਏ?#(ਵਾਰ ਗਉ ੧. ਮਃ ੪)#(ਕ) ਕਿਸੇ ਪ੍ਰਮਾਣ ਦ੍ਵਾਰਾ ਜਿੱਥੇ ਵਸ੍ਤੁ ਪ੍ਰਤੀਤ ਨਾ ਹੋਵੇ, ਇਹ "ਅਨੁਪਲਬਧਿ" ਹੈ.#ਜਾਨ ਪਰੈ ਨਹਿ ਵਸ੍ਤੁ ਕਛੁ ਅਨੁਪਲਬਧਿ ਹੈ ਸੋਯ.#(ਲਲਿਤ ਕੌਮੁਦੀ)#ਉਦਾਹਰਣ-#ਨਾਰਾਇਣ ਨਿੰਦਸਿ ਕਾਇ ਭੂਲੀ ਗਾਵਾਰੀ।#ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ, ×××#ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰਗੇਹਣਿ,#ਤਾਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ.#(ਧਨਾ ਤ੍ਰਿਲੋਚਨ)#ਸਾਤੋ ਅਕਾਸ ਸਾਤੋ ਪਤਾਰ,#ਬਿਥਰ੍ਯੋ ਅਦ੍ਰਿਸਟ ਜਿਹ ਕਰਮਜਾਰ.#(ਅਕਾਲ)#(ਖ) ਜਿਸ ਥਾਂ ਕਿਸੇ ਗੱਲ ਦਾ ਹੋਣਾ ਮੁਮਕਿਨ ਠਹਿਰਾਇਆ ਜਾਵੇ ਇਹ "ਸੰਭਵ" ਪ੍ਰਮਾਣ ਹੈ.#ਜਹਿ ਸੰਭਵ ਹਨਐ ਵਸ੍ਤੁ ਕੋ, ਸੰਭਵ ਨਾਮ ਸੁ ਹੋਯ.#(ਲਲਿਤ ਕੌਮੁਦੀ)#ਉਦਾਹਰਣ-#ਚਾਰ ਜਨੇ ਚਾਰਹੁ ਦਿਸ਼ਾ ਤੇ ਚਾਰ ਕੋਨੇ ਗਹਿ,#ਮੇਰੁ ਕੋ ਹਲਾਯਕੈ ਉਖਾਰੈਂ, ਤੋ ਉਖਰਜਾਯ.#(ਠਾਕੁਰ ਕਵਿ)#(ਗ) ਜਿਸ ਕਥਨ ਦੇ ਵਕਤਾ ਦਾ ਪਤਾ ਨਹੀਂ, ਪਰ ਪਰੰਪਰਾ ਗੱਲ ਚੱਲੀ ਆਉਂਦੀ ਹੈ, ਏਹ "ਐਤਿਹ੍ਯ" ਪ੍ਰਮਾਣ ਹੈ.#ਪਰੰਪਰਾ ਕਹਨਾਵਤ ਜੋਈ,#ਤਿਹ ਏਤਿਹ੍ਯ ਕਹਿਤ ਸਬਕੋਈ.#(ਸਰਬ ਗੰਜਨੀ)#ਉਦਾਹਰਣ-#ਭਗਤ ਹੇਤਿ ਮਾਰਿਓ ਹਰਨਾਖਸੁ#ਨਰਸਿੰਘ ਰੂਪ ਹੋਇ ਦੇਹ ਧਰਿਓ,#ਨਾਮਾ ਕਹੈ ਭਗਤਿ ਬਸਿ ਕੇਸਵ#ਅਜਹੂੰ ਬਲਿਕੇ ਦੁਆਰ ਖਰੋ.#(ਮਾਰੂ ਨਾਮਦੇਵ)#ਨ੍ਰਿਪਕੰਨਿਆ ਕੇ ਕਾਰਨੈ ਇਕ ਭਇਆ ਭੇਖਧਾਰੀ,#ਕਾਮਾਰਥੀ ਸੁਆਰਥੀ ਵਾਕੀ ਪੈਜ ਸਵਾਰੀ.#(ਬਿਲਾ ਸਧਨਾ)#੧੨ ਵਿ- ਤੁੱਲ. ਸਮਾਨ. "ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ." (ਸਵੈਯੇ ਮਃ ੪. ਕੇ) ਗੁਰੂ ਅਮਰਦਾਸ ਜੀ ਦੇ ਤੁਲ੍ਯ ਹੀ ਆਪ ਨੂੰ ਵਿਧਾਤਾ ਨੇ ਰਚਿਆ ਹੈ। ੧੩. ਵ੍ਯ- ਤੀਕ. ਤੋੜੀ. ਪਰਯੰਤ....
ਦੇਖੋ. ਮੰਨਣਾ। ੨. ਅ਼. [منع] ਮਨਅ਼. "ਮਹਰਮ ਹੋਇ ਵਜੀਰ ਸੋ ਮੰਤ੍ਰ ਪਿਆਲਾ ਮੂਲ ਨ ਮੰਨੋ." (ਭਾਗੁ) ਜੋ ਬਾਦਸ਼ਾਹ ਦਾ ਭੇਤੀ ਮੰਤ੍ਰੀ ਹੈ, ਉਸ ਨੂੰ ਸ੍ਵਾਮੀ ਨਾਲ ਮੰਤ੍ਰ ਕਰਨਾ ਅਤੇ ਖਾਨ ਪਾਨ ਕਦੇ ਮਨਅ਼ ਨਹੀਂ ਹੈ, ਭਾਵ- ਹਰ ਵੇਲੇ ਕਰ ਸਕਦਾ ਹੈ....
ਪ੍ਰਤਿ- ਅਕ੍ਸ਼ਿ. ਜੋ ਅੱਖ ਦੇ ਸਾਮ੍ਹਣੇ ਹੋਵੇ. ਦੇਖੋ, ਪ੍ਰਤਖ....
ਸੰ. ਸੰਗ੍ਯਾ- ਅੰਦਾਜ਼ਾ. ਅੱਟਾ ਸੱਟਾ. ਅਟਕਲ. ਕ਼ਿਆਸ। ੨. ਦੇਖੋ, ਪ੍ਰਮਾਣ....
ਦੇਖੋ, ਉਪਮਾ। ੨. ਸੰਗ੍ਯਾ- ਇੱਕ ਮਾਤ੍ਰਿਕ ਛੰਦ. ਇਸ ਦਾ ਨਾਉਂ ਨਿਸ਼ਾਨੀ ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੩ ਮਾਤ੍ਰਾ. ੧੩- ੧੦ ਤੇ ਵਿਸ਼੍ਰਾਮ, ਅੰਤ ਦੋ ਗੁਰੂ.#ਉਦਾਹਰਣ-#ਭਲੀ ਸੁਹਾਵੀ ਛਾਪਰੀ, ਜਾਮਹਿ ਗੁਨ ਗਾਏ,#ਕਿਤਹੀ ਕਾਮ ਨ ਧਉਲਹਰ, ਜਿਤੁ ਹਰਿ ਵਿਸਰਾਏ.#(ਸੂਹੀ ਮਃ ੫)#(ਅ) ਉਪਮਾਨ ਛੰਦ ਦਾ ਦੂਜਾ ਰੂਪ ਹੈ- ਚਾਰ ਚਰਣ, ਪ੍ਰਤਿ ਚਰਣ ੨੩ ਮਾਤ੍ਰਾ. ਪਹਿਲਾ ਵਿਸ਼੍ਰਾਮ ੧੩. ਤੇ, ਦੂਜਾ ੧੦. ਪੁਰ, ਹਰੇਕ ਚਰਣ ਦੇ ਆਦਿ ਗੁਰੂ, ਅੰਤ ਸ਼ਗਣ- .#ਉਦਾਹਰਣ-#ਅੱਖੀ ਬਾਝਹੁ ਵੇਖਣਾ, ਵਿਣ ਕੰਨਾ ਸੁਨਣਾ,#ਪੈਰ ਬਾਝਹੁ ਚੱਲਣਾ, ਵਿਣ ਹੱਥਾਂ ਕਰਣਾ,#ਜੀਭੈ ਬਾਝੁਹ ਬੋਲਣਾ, ਇਉ ਜੀਵਤਮਰਣਾ,#ਨਾਨਕ ਹੁਕਮ ਪਛਾਣਕੈ, ਤਉ ਖਸਮੈ ਮਿਲਣਾ.#(ਵਾਰ ਮਾਝ, ਮਃ ੨)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. अनुपलब्धि. ਸੰਗ੍ਯਾ- ਉਪਲਬਧਿ (ਪ੍ਰਾਪਤੀ) ਦਾ ਅਭਾਵ. ਅਪ੍ਰਾਪਤੀ। ੨. ਅਭਾਵ ਦਾ ਗ੍ਯਾਨ. ਜੈਸੇ ਘੋੜੇ ਵਿੱਚ ਹਾਥੀ ਅਭਾਵ, ਇਸ ਥਾਂ ਘੋੜੇ ਵਿੱਚ ਹਾਥੀ ਭਾਨ ਨਾ ਹੋਣਾ, ਅਨੁਪਲਬਧਿ ਹੈ....
ਸੰ. ਸੰਗ੍ਯਾ- ਹੋਣਾ। ੨. ਹੋ ਸਕਨਾ। ੩. ਉਤਪੱਤੀ. ਜਨਮ. "ਤ੍ਰਿਗਦਜੋਨਿ ਅਚੇਤ ਸੰਭਵ." (ਆਸਾ ਰਵਿਦਾਸ) ੪. ਮੇਲ. ਸੰਯੋਗ। ੫. ਕਾਰਣ ਸਬਬ। ੬. ਹੋ ਸਕਨੇ ਯੋਗ੍ਯ. ਮੁਮਕਿਨ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. अन्तः करण. ਸੰਗ੍ਯਾ- ਅੰਤਰ ਦੀ ਇੰਦ੍ਰੀ (ਇੰਦ੍ਰਿਯ) ਜਿਸ ਦੇ ਸੰਜੋਗ ਨਾਲ ਬਾਹਰਲੀਆਂ ਇੰਦ੍ਰੀਆਂ ਕਾਰਜ ਕਰਦੀਆਂ ਹਨ. ਇਸ ਦੇ ਚਾਰ ਭੇਦ ਹਨ-#੧. ਮਨ, ਜਿਸ ਕਰਕੇ ਸੰਕਲਪ ਵਿਕਲਪ ਫੁਰਦੇ ਹਨ.#੨. ਬੁੱਧਿ, ਜਿਸਤੋਂ ਵਿਚਾਰ ਅਤੇ ਨਿਸ਼ਚਾ ਹੁੰਦਾ ਹੈ.#੩. ਚਿੱਤ, ਜਿਸ ਕਰਕੇ ਸ੍ਮਰਣ (ਚੇਤਾ) ਹੁੰਦਾ ਹੈ.#੪. ਅਹੰਕਾਰ, ਜਿਸ ਤੋਂ ਪਦਾਰਥਾਂ ਨਾਲ ਆਪਣਾ ਸੰਬੰਧ ਹੁੰਦਾ ਹੈ. ਮਮਤ੍ਵ. ਮਮਤਾ. ਸਤਿਗੁਰੂ ਨਾਨਕ ਦੇਵ ਨੇ ਜਪੁ ਜੀ ਵਿੱਚ ਇਨ੍ਹਾਂ ਦਾ ਜਿਕਰ ਕੀਤਾ ਹੈ- "ਤਿਥੈ ਘੜੀਐ ਸੁਰਤਿ (ਚਿੱਤ) ਮਤਿ (ਮਮਤ੍ਵ- ਅਹੰਕਾਰ) ਮਨਿ, ਬੁਧਿ."...
ਦੇਖੋ, ਸੰਜੋਗ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਸੰ. इन्दि्रय. ਸੰਗ੍ਯਾ- ਸ਼ਬਦ ਸਪਰਸ਼ ਆਦਿਕ ਵਿਸਿਆਂ ਦੇ ਗ੍ਰਹਣ ਕਰਨ ਵਾਲੇ ਅਤੇ ਸ਼ਰੀਰ ਦੇ ਅੰਦਰ ਬਾਹਰਲੇ ਕਾਰਜ ਸਿੱਧ ਕਰਨ ਵਾਲੇ ਸੂਖਮ ਅਤੇ ਅਸਥੂਲ ਅੰਗ। ੨. ਉਹ ਸ਼ਕਤਿ ਜਿਸ ਨਾਲ ਬਾਹਰਲੇ ਵਿਸਿਆਂ ਦਾ ਗ੍ਯਾਨ ਪ੍ਰਾਪਤ ਹੁੰਦਾ ਹੈ. ਵਿਦ੍ਵਾਨਾਂ ਨੇ ਇੰਦ੍ਰੀਆਂ ਦੇ ਦੋ ਭਾਗ ਕੀਤੇ ਹਨ. ਪੰਜ ਗ੍ਯਾਨੇਂਦ੍ਰਿਯ, ਅਤੇ ਪੰਜ ਕਰਮੇਂਦ੍ਰਿਯ. ਕਿਤਨਿਆਂ ਨੇ ਇਨ੍ਹਾਂ ਨਾਲ ਅੰਤਹਕਰਣ ਮਿਲਾਕੇ ਗਿਆਰਾਂ ਇੰਦ੍ਰੀਆਂ ਲਿਖੀਆਂ ਹਨ. "ਇੰਦ੍ਰੀ ਏਕਾਦਸ਼ ਪਰਕਾਰਾ." (ਨਾਪ੍ਰ) "ਦਸ ਇੰਦ੍ਰੀ ਕਰਿ ਰਾਖੈ ਵਾਸਿ." (ਗਉ ਅਃ ਮਃ ੫) ਦੇਖੋ, ਗ੍ਯਾਨ ਇੰਦ੍ਰਿਯ ਅਤੇ ਕਰਮ ਇੰਦ੍ਰਿਯ। ੨. ਲਿੰਗ. ਜਨਨੇਂਦ੍ਰਿਯ ਉਪਸ੍ਥ। ੪. ਤੁਚਾ. ਸਪਰਸ਼ ਦੀ ਇੰਦ੍ਰੀ. "ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ." (ਮਾਰੂ ਕਬੀਰ) ਨੇਤ੍ਰ ਨੱਕ ਕੰਨ ਜੀਭ ਅਤੇ ਤੁਚਾ ਨੇ ਕਿਹਾ ਨਾ ਮੰਨਿਆਂ....
ਵ੍ਯ- ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. "ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨੁ ਸੁੰਨਿ ਨ ਲੂਕੇ." (ਆਸਾ ਕਬੀਰ)...
ਕ੍ਰਿ. ਵਿ- ਜਿੱਥੇ. ਜਿਸ ਅਸਥਾਨ ਮੇਂ. "ਜਹਾ ਸ੍ਰਵਨਿ ਹਰਿਕਥਾ ਨ ਸੁਨੀਐ." (ਸਾਰ ਮਃ ੫) "ਜਹਾਂ ਸਬਦੁ ਵਸੈ ਤਹਾਂ ਦੁਖ ਜਾਏ." (ਆਸਾ ਮਃ ੩) ੨. ਫ਼ਾ. [جہاں] ਸੰਗ੍ਯਾ- ਜਹਾਨ. ਸੰਸਾਰ। ੩. ਸੰਸਾਰ ਦੇ ਪਦਾਰਥ....
ਸੰਗ੍ਯਾ- ਪਾਦ. ਪਾਈਆ। ੨. ਕ੍ਰਿ ਵਿ- ਪਾਕੇ. ਪ੍ਰਾਪਤ ਕਰਕੇ. "ਚਲੇ ਵਰ ਪਾਇ." (ਗੁਪ੍ਰਸੂ) "ਪਾਇ ਠਗਉਰੀ ਆਪਿ ਭੁਲਾਇਓ." (ਸਾਰ ਮਃ ੫) ੩. ਪੈਂਦਾ ਹੈ. ਪੜਤਾ ਹੈ. "ਜੋ ਪਾਥਰ ਕੀ ਪਾਈ ਪਾਇ." (ਭੈਰ ਕਬੀਰ) ੪. ਸੰ. ਪ੍ਰਾਯ. ਸਮਾਨ. ਤੁੱਲ. "ਤਿਲ ਤਿਲ ਪਾਇ ਰਥੀ ਕਟਡਾਰੇ." (ਪਾਰਸਾਵ) ੫. ਸੰ. ਪ੍ਰਾਯਃ ਵਿਸ਼ੇਸ ਕਰਕੇ ਥੀ। ੬. ਲਗਪਗ. ਕਰੀਬ ਕਰੀਬ. "ਦਸ ਦ੍ਯੋਸ ਪਾਇ ਦਿੱਕੀ ਨਰੈਣ." (ਦੱਤਾਵ) ੭. ਫ਼ਾ. [پائے] ਸੰਗ੍ਯਾ- ਪਾਦ. ਚਰਨ. "ਪਾਇ ਪਰਉ ਗੁਰ ਕੈ ਬਲਿਹਾਰੈ." (ਸੋਰ ਮਃ ੧) "ਪਾਇ ਗਹੇ ਜਬ ਤੇ ਤੁਮਰੇ." (ਰਾਮਾਵ) ੮. ਬੁਨਿਯਾਦ. ਨਿਉਂ "ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ." (ਵਾਰ ਮਾਝ ਮਃ ੧) ੯. ਦ੍ਰਿੜ੍ਹਤਾ. ਮਜਬੂਤ਼ੀ। ੧੦. ਸ਼ਕਤਿ. ਬਲ. "ਤੇਰਾ ਅੰਤੁ ਨ ਪਾਇਆ ਕਹਾ ਪਾਇ?" (ਬਸੰ ਮਃ ੧) ਮੇਰੀ ਕੀ ਸ਼ਕਤੀ ਹੈ?#੧੧ ਬਹਾਨਾ। ੧੨. ਹ਼ੱਦ. ਸੀਮਾ....
ਦੇਖੋ, ਗਿਆਨ....
ਕ੍ਰਿ. ਵਿ- ਤਹਾਂ. ਤਤ੍ਰ. ਉਸ ਥਾਂ. ਉੱਥੇ....
ਦੇਖੋ, ਕਹ। ੨. ਨੂੰ. ਕੋ. "ਪ੍ਰਭੁ ਜੂ, ਤੋ ਕਹਿ ਲਾਜ ਹਮਾਰੀ." (ਹਜਾਰੇ ੧੦)...
ਫ਼ਾ. [گُلاب] ਸੰਗ੍ਯਾ- ਸ੍ਥਲਕਮਲ. Rose ਭਾਰਤ ਵਿੱਚ ਇਹ ਅਨੇਕ ਜਾਤਾਂ ਦਾ ਹੁੰਦਾ ਹੈ ਅਤੇ ਬਹੁਤ ਜਾਤੀਆਂ ਵਿਦੇਸ਼ ਤੋਂ ਆਈਆਂ ਹਨ. ਗੁਲਕ਼ੰਦ, ਅਰਕ ਅਤੇ ਇਤਰ ਲਈ ਚੇਤੀ ਗੁਲਾਬ ਸਭ ਤੋਂ ਉੱਤਮ ਹੁੰਦਾ ਹੈ....
ਸੰ. ਵਿ- ਸੁੰਦਰ. ਮਨੋਹਰ. "ਧੁਨਿਤ ਲਲਿਤ." (ਭੈਰ ਪੜਤਾਲ ਮਃ ੫) ੨. ਚਾਹਿਆ ਹੋਇਆ. ਲੋੜੀਂਦਾ। ੩. ਸੰਗ੍ਯਾ- ਕਾਵ੍ਯ ਅਨੁਸਾਰ ਇੱਕ ਹਾਵ- "ਬੋਲਨ ਹਸਨ ਬਿਲੋਕਬੋ ਚਲਨ ਮਨੋਹਰ ਰੂਪ। ਜੈਸੇ ਤੈਸੇ ਬਰਨਿਯੇ ਲਲਿਤ ਹਾਵ ਅਨੁਰੂਪ॥" (ਰਸਿਕਪ੍ਰਿਯਾ) ੪. ਭੈਰਵ ਠਾਟ ਦਾ ਇੱਕ ਸਾੜਵ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮੱਧਮ ਅਤੇ ਧੈਵਤ ਦੀ ਸੰਗਤਿ ਰਹਿਂਦੀ ਹੈ. ਮੱਧਮ ਵਾਦੀ ਅਤੇ ਸੜਜ ਸੰਵਾਦੀ ਹੈ. ਕੰਪ ਸਾਥ ਤੀਵ੍ਰ ਮੱਧਮ ਭੀ ਲਗ ਜਾਂਦਾ ਹੈ. ਸੜਜ ਗਾਂਧਾਰ ਨਿਸਾਦ ਸ਼ੁੱਧ, ਰਿਸਭ ਧੈਵਤ ਕੋਮਲ ਅਤੇ ਮੱਧਮ ਤੀਵ੍ਰ ਹੈ. ਗਾਉਣ ਦਾ ਵੇਲਾ ਤੜਕੇ ਤੋਂ ਪਹਿਰ ਦਿਨ ਚੜ੍ਹੇ ਤੀਕ ਹੈ.#ਆਰੋਹੀ- ਨ ਰਾ ਗ ਮ ਮੀ ਮ ਗ ਮੀ ਧਾ ਸ.#ਅਵਰੋਹੀ- ਗ ਨ ਧਾ ਮੀ ਧਾ ਮੀ ਮ ਮ ਗ ਰਾ ਸ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਲਲਿਤ ਨੂੰ ਸੂਹੀ ਨਾਲ ਮਿਲਾਕੇ ਲਿਖਿਆ ਹੈ।#੫. ਇੱਕ ਅਰਥਾਲੰਕਾਰ. ਜੋ ਬਾਤ ਕਹਿਣੀ ਹੈ, ਉਸ ਦੇ ਥਾਂ ਉਸ ਦਾ ਪ੍ਰਤਿਬਿੰਬ ਵਰਣਨ ਕਰੀਯੇ, ਅਰਥਾਤ ਕਹਿਣ ਯੋਗ੍ਯ ਬਾਤ ਦੀ ਝਲਕ. ਵਾਕਰਚਨਾ ਵਿੱਚ ਪਾਈ ਜਾਵੇ, ਇਹ "ਲਲਿਤ" ਅਲੰਕਾਰ ਹੈ.#ਕਹਿਯੇ ਕਛੁ ਪ੍ਰਤਿਬਿੰਬ ਸੋ, ਤਾਸੁ ਬਨਾਯ ਸੁ ਧੀਰ,#ਅਲੰਕਾਰ ਵਰਣੈ ਤਹਾਂ, ਲਲਿਤ ਸੁਮਤਿ ਗੰਭੀਰ.#(ਰਾਮਚੰਦ੍ਰ ਭੂਸਣ)#ਉਦਾਹਰਣ-#ਬੀਉ ਬੀਜਿ ਪਤਿ ਲੈਗਏ, ਅਬ ਕਿਉ ਉਗਵੈ ਦਾਲਿ? (ਵਾਰ ਆਸਾ) ੬. ਦੇਖੋ, ਸਵੈਯੇ ਦਾ ਰੂਪ ੮....
ਕੁਮੁਦ (ਭੰਮੂਲਾਂ) ਨੂੰ ਆਨੰਦ ਕਰਨ ਵਾਲੀ, ਚਾਂਦਨੀ. ਚਾਂਦਨੀ ਰਾਤ ਵਿੱਚ ਕੁਮੁਦ ਬਹੁਤ ਖਿੜਦੇ ਹਨ। ੨. ਕੱਤਕ ਦੀ ਪੂਰਨਮਾਸੀ। ੩. ਵ੍ਯਾਕਰਣ ਦੇ ਆਚਾਰਯ ਪਾਣਿਨਿ ਕ੍ਰਿਤ ਅਸ੍ਟਾਧ੍ਯਾਈ ਦੇ ਆਧਾਰ ਤੇ ਭੱਟੋਜਿਦੀਕ੍ਸ਼ਿਤ ਦੀ ਬਣਾਈ ਸਿੱਧਾਂਤ ਕੌਮੁਦੀ, ਜੋ ਵ੍ਯਾਕਰਣ ਦਾ ਪ੍ਰਸਿੱਧ ਗ੍ਰੰਥ ਹੈ। ੪. ਵਰਦਰਾਜ ਭੱਟ ਦੀ ਰਚੀ ਹੋਈ ਮਧ੍ਯਸਿੱਧਾਂਤ ਕੌਮੁਦੀ. ਇਸ ਦੀ ਰਚਨਾ ਸੰਮਤ ੧੨੫੦ ਵਿੱਚ ਹੋਈ ਹੈ। ੫. ਵਰਦਰਾਜ ਭੱਟ ਕ੍ਰਿਤ ਲਘੁਸਿੱਧਾਂਤ ਕੌਮੁਦੀ. ਇਸ ਕੌਮੁਦੀ ਦਾ ਪ੍ਰਚਾਰ ਪਹਿਲੀ ਦੋਹਾਂ ਨਾਲੋਂ ਜਾਦਾ ਹੈ। ੬. ਦੇਖੋ, ਗੁਰੁਕੌਮੁਦੀ। ੭. ਕੁਮੁਦ (ਰਾਜਾ) ਦੀ ਸਭਾ। ੮. ਕੁਮੁਦ (ਵਿਸਨੁ) ਦੀ ਗਦਾ ਕੌਮੋਦਕੀ....
ਸੰ. उदाहरण. ਸੰਗ੍ਯਾ- ਦ੍ਰਿਸ੍ਟਾਂਤ. ਮਿਸਾਲ. ਨਜੀਰ....
[قُدرت] ਕ਼ੁਦਰਤ. ਸੰਗ੍ਯਾ- ਤ਼ਾਕ਼ਤ. ਸ਼ਕਤਿ. "ਕੁਦਰਤਿ ਕਉਣ ਹਮਾਰੀ?" (ਬਸੰ ਅਃ ਮਃ ੧) ੨. ਮਾਇਆ. ਕਰਤਾਰ ਦੀ ਰਚਨਾਸ਼ਕਤਿ. ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ." (ਵਾਰ ਆਸਾ) "ਕੁਦਰਤਿ ਪਾਤਾਲੀ ਆਕਾਸੀ." (ਵਾਰ ਆਸਾ)...
ਦਿਖਾਈ ਦਿੰਦਾ. ਦੇਖਦਾ. "ਅਠਦਸ ਬੇਦ ਸੁਨੈ ਕਹ ਡੋਰਾ। ਕੋਟਿ ਪ੍ਰਗਾਸ ਨ ਦਿਸੈ ਅੰਧੇਰਾ." (ਰਾਮ ਮਃ ੫) ਅਠਾਰਾਂ ਪੁਰਾਣ ਅਤੇ ਵੇਦ ਬੋਲਾ ਕਿੱਥੇ ਸੁਣ ਸਕਦਾ ਹੈ? ਕ੍ਰੋੜਾਂ ਰੌਸ਼ਨੀਆਂ ਹੋਣ ਪੁਰ ਅੰਧਾ ਨਹੀਂ ਦੇਖ ਸਕਦਾ. ਭਾਵ- ਅਨੇਕ ਇ਼ਲਮ ਹੋਣ ਪੁਰ ਭੀ ਅਗ੍ਯਾਨੀ, ਯਥਾਰਥ ਗ੍ਯਾਨ ਤੋਂ ਖਾਲੀ ਰਹਿਂਦਾ ਹੈ....
ਪਾਤਾਲੀਂ. ਪਾਤਾਲੋਂ ਮੇਂ. "ਪਾਤਾਲੀ ਆਕਾਸੀ ਸਖਨੀ." (ਆਸਾ ਮਃ ੫)...
ਵਿ- ਆਕਾਸ਼ ਨਾਲ ਸੰਬੰਧਿਤ. ਆਸਮਾਨੀ....
ਸੰ. ਸਰ੍ਵ. ਵਿ- ਸਭ. ਤਮਾਮ. "ਸਰਬ ਰੋਗ ਕੋ ਔਖਧੁ ਨਾਮੁ." (ਸੁਖਮਨੀ) ੨. ਸੰ ਸ਼ਰ੍ਵ. ਸੰਗ੍ਯਾ- ਸ਼ਿਵ, ਜੋ ਸ਼ਰ (ਤੀਰ) ਨਾਲ ਮਾਰਦਾ ਹੈ....
ਸੰ. ਸੰਗ੍ਯਾ- ਸ੍ਵਰੂਪ (ਸਰੂਪ). ਸੂਰਤ. "ਹੁਕਮੀ ਹੋਵਨਿ ਆਕਾਰ." (ਜਪੁ) ੨. ਕ਼ੱਦ. ਡੀਲ। ੩. ਬਣਾਉਟ। ੪. ਚਿੰਨ੍ਹ. ਨਿਸ਼ਾਨ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰ. ਯਾਦ੍ਰਿਸ਼ ਕ੍ਰਿ. ਵਿ- ਜੇਹਾ. ਜਿਸ ਪ੍ਰਕਾਰ ਦਾ. "ਜੈਸਾ ਸਤਿਗੁਰ ਸੁਣੀਦਾ ਤੈਸੋ ਹੀ ਮੈ ਡੀਠੁ." (ਵਾਰ ਰਾਮ ੨. ਮਃ ੫)...
ਦੇਖੋ, ਸਤਗੁਰ. "ਜਿਸੁ ਮਿਲਿਐ ਮਨਿ ਹੋਇ ਅਨੰਦ ਸੋ ਸਤਿਗੁਰੁ ਕਹੀਐ." (ਗਉ ਮਃ ੪) "ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ." (ਸ੍ਰੀ ਮਃ ੧, ਜੋਗੀਅੰਦਰਿ)...
ਵਿ- ਤਾਦ੍ਰਿਸ਼. ਤੇਹੋ ਜੇਹਾ. ਵੈਸਾ. ਤੇਹਾ. "ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨ ਵੇ ਲਾਲੋ!" (ਤਿਲੰ ਮਃ ੧) "ਤੈਸਾ ਅੰਮ੍ਰਿਤ ਤੈਸੀ ਬਿਖ ਖਾਟੀ." (ਸੁਖਮਨੀ) "ਤੈਸੋਜੈਸਾ ਕਾਫੀਐ, ਜੈਸੀ ਕਾਰ ਕਮਾਇ." (ਸੂਹੀ ਮਃ ੧)...
ਦੇਖੋ, ਡਿਠ। ੨. ਦੇਖਕੇ. "ਮੇਰਾ ਕਮਲੁ ਬਿਗਸੈ ਸੰਤ ਡੀਠ." (ਮਾਲੀ ਮਃ ੫)...
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਸੰਤਜਨ ਦਾ ਸੰਖੇਪ. "ਜਹਿ ਸਾਧੁ ਸੰਤਨ ਹੋਵਹਿ ਇਕਤ੍ਰ." (ਧਨਾ ਮਃ ੫) "ਸੰਤਨਾ ਕੈ ਚਰਨਿ ਲਾਗ." (ਆਸਾ ਮਃ ੫. ਪੜਤਾਲ) ੨. ਸੰਤਾਂ ਨੂੰ. "ਹਰਿਸੰਤਨ ਕਰਿ ਨਮੋ ਨਮੋ." (ਗਉ ਅਃ ਮਃ ੫) ੩. ਸੰ. शन्तनु ਸ਼ੰਤਨੁ. ਸ਼ਰੀਰ ਦੇ ਸੁਖ ਦਾ ਸਾਧਨ. "ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲਿ." (ਬਿਲਾ ਮਃ ੫)...
ਸੁਣਨ ਤੋਂ। ੨. ਸੁਣਕੇ. "ਸੁਣਿ ਉਪਦੇਸ ਸਤਿਗੁਰ ਪਹਿ ਆਇਆ." (ਆਸਾ ਮਃ ੫) ੩. ਸ਼੍ਰਵਣ. ਕੰਨ. "ਚਰਣ ਕਰ ਦੇਖਤ ਸੁਣਿ ਥਕੇ." (ਵਾਰ ਬਿਹਾ ਮਃ ੩) ੪. शृणु ਸ਼੍ਰਿਣੁ. ਸ਼੍ਰਵਣ ਕਰ. ਸੁਣ. "ਸੁਣਿ ਸਖੀ ਸਹੇਲੀ ਸਾਚਿ ਸੁਹੇਲੀ." (ਗਉ ਛੰਤ ਮਃ ੧)...
ਵਿ- ਸੱਚੀ। ੨. ਦੇਖੋ, ਸਾਚਿ....
ਸੰਗ੍ਯਾ- ਇਤਿਹਾਸ ਅਥਵਾ ਕਥਾ, ਜੋ ਅੱਖੀਂ ਡਿੱਠੀ ਕਹੀ ਗਈ ਹੋਵੇ. "ਸੁਣਹੁ ਜਨ ਭਾਈ, ਹਰਿ ਸਤਿਗੁਰ ਕੀ ਇਕ ਸਾਖੀ." (ਵਾਰ ਸ੍ਰੀ ਮਃ ੪) "ਸੁਣਿ ਸਾਖੀ ਮਨ ਜਪਿ ਪਿਆਰ." (ਬਸੰ ਅਃ ਮਃ ੫) ੨. ਭਾਵ- ਸਿਖ੍ਯਾ. ਨਸੀਹਤ. "ਗੁਰਸਾਖੀ ਜੋਤਿ ਪਰਗਟੁ ਹੋਇ." (ਸੋਹਿਲਾ) ੩. ਸੰ. साक्षिन ਸਾਕ੍ਸ਼ੀ. ਗਵਾਹ. "ਗੁਰੁ ਥੀਆ ਸਾਖੀ ਤਾਂ ਡਿਠਮੁ ਆਖੀ." (ਆਸਾ ਛੰਤ ਮਃ ੫) "ਪਾਪ ਪੁੰਨ ਦੁਇ ਸਾਖੀ ਪਾਸਿ." (ਆਸਾ ਮਃ ੧) "ਤਬ ਸਾਖੀ ਪ੍ਰਭੁ ਅਸਟ ਬਨਾਏ." (ਵਿਚਿਤ੍ਰ) ਦੇਖੋ, ਅਸਟਸਾਖੀ। ੪. ਸਾਕ੍ਸ਼੍ਯ. ਗਵਾਹੀ. ਸ਼ਹਾਦਤ. "ਸਚ ਬਿਨ ਸਾਖੀ ਮੂਲੋ ਨ ਬਾਕੀ." (ਸਵਾ ਮਃ ੧) "ਸੰਤਨ ਕੀ ਸੁਣ ਸਾਚੀ ਸਾਖੀ। ਸੋ ਬੋਲਹਿ ਜੋ ਪੇਖਹਿ ਆਖੀ।।" (ਰਾਮ ਮਃ ੫) ੫. ਸੰ. शाखिन् ਸ਼ਾਖੀ. ਦਰਖ਼ਤ. ਬਿਰਛ. ਟਾਹਣੀਆਂ ਵਾਲਾ. "ਜ੍ਯੋਂ ਅਵਨੀ ਪਰ ਸਫਲ੍ਯੋ ਸਾਖੀ." (ਨਾਪ੍ਰ) ੬. ਵੇਦ, ਜਿਸ ਦੀਆਂ ਬਹੁਤ ਸ਼ਾਖਾ ਹਨ....
ਦੇਖੋ, ਆਖਣ। ੨. ਸੰਗ੍ਯਾ- ਅਕ੍ਸ਼ਿ. ਅੱਖ. ਨੇਤ੍ਰ। ੩. ਅੱਖੀਂ. ਅੱਖਾਂ ਨਾਲ. "ਦੇਖਿਆ ਗੁਰਮੁਖਿ ਆਖੀ." (ਵਾਰ ਸ੍ਰੀ ਮਃ ੪) "ਗੁਰਮੁਖ ਹੋਵੈ ਤ ਆਖੀ ਸੂਝੈ." (ਮਾਰੂ ਸੋਲਹੇ ਮਃ ੩)...
ਦੇਖੋ, ਕਾਰਜ....
ਜਿਸ ਨੇ। ੨. ਜਾਣੇ. ਸਮਝੇ....
ਦੇਖੋ, ਕਵ ਧਾ. ਜੋ ਰਚਨਾ ਕਰੇ, ਵ੍ਯਾਖ੍ਯਾਨ ਕਰੇ ਸੋ ਕਵਿ. ਵਿਦ੍ਵਾਨਾਂ ਨੇ ਚਾਰ ਪ੍ਰਕਾਰ ਦੇ ਕਵੀ ਲਿਖੇ ਹਨ-#ਪਾਠ ਚੁਰਾਵੈ ਭਾਰਯਾ, ਅਰਥ ਚੁਰਾਵੈ ਪੂਤ,#ਭਾਵ ਚੁਰਾਵੈ ਮੀਤ ਸੋ, ਸੁਤੇ ਕਹੈ ਅਵਧੂਤ.#ਅਰ੍ਥ ਹੈ ਮੂਲ ਭਲੀ ਤੁਕ ਡਾਰ ਸੁ#ਅਛਰ ਪੁਤ੍ਰ ਹੈਂ ਦੇਖਕੈ ਜੀਜੈ,#ਛੰਦ ਹੈਂ ਫੂਲ ਨਵੋ ਰਸ ਸੋ ਫਲ ਦਾਨ ਕੇ#ਬਾਰਿ ਸੋਂ ਸੀਂਚਬੋ ਕੀਜੈ,#"ਦਾਨ" ਕਹੈ ਯੌਂ ਪ੍ਰਬੀਨਨ ਸੋਂ ਸੁਥਰੀ#ਕਵਿਤਾ ਸੁਨਕੈ ਰਸ ਪੀਜੈ,#ਕੀਰਤਿ ਕੇ ਬਿਰਵਾ ਕਵਿ ਹੈਂ ਇਨ ਕੋ#ਕਬਹੂੰ ਕੁਮਲਾਨ ਨ ਦੀਜੈ.#ਕਹਾਂ ਗੁਰੁ ਕਰਨ ਦਧੀਚਿ ਬਲਿ ਬੇਨੁ ਕਹਾਂ#ਸਾਕੇ ਸਾਲਿਵਾਹਨ ਕੇ ਅਜਹੂੰ ਲੌ ਗਾਏ ਹੈਂ,#ਕਹਾਂ ਪ੍ਰਿਥੁ ਪਾਰਥ ਪੁਰੂਰਵਾ ਪੁਹਮਿਪਤਿ#ਹਰੀਚੰਦ ਪੂਰਨ ਔ ਭੋਜ ਵਿਦਤਾਏ ਹੈਂ,#ਕਹੈ "ਮਤਿਰਾਮ" ਕੋਊ ਕਵਿਨ ਕੋ ਨਿੰਦੋ ਮਤ#ਕਵਿਨ ਪ੍ਰਤਾਪ ਸਬ ਦੇਸਨ ਮੇ ਛਾਏ ਹੈਂ,#ਢੂੰਡ ਦੇਖੋ ਤੀਨ ਲੋਕ ਅਮੀ ਹੈ ਕਵਿਨ ਮੁਖ#ਕੇਤੇ ਮੂਏ ਮੂਏ ਰਾਜਾ ਕਵਿਨ ਜਿਵਾਏ ਹੈਂ.#੨. ਸੰਗ੍ਯਾ- ਵਾਲਮੀਕਿ। ੩. ਸ਼ੁਕ੍ਰ। ੪. ਬ੍ਰਹਮਾ। ੫. ਪੰਡਿਤ। ੬. ਬੰਗਾਲ ਵਿੱਚ ਵੈਦ੍ਯ ਨੂੰ ਕਵਿ ਆਖਦੇ ਹਨ....
ਸੰਗ੍ਯਾ- ਭਾਵ. ਵਿਚਾਰ. ਖ਼ਿਆਲ. "ਊਜਰੁ ਮੇਰੈ ਭਾਇ." (ਸ. ਕਬੀਰ) ਮੇਰੇ ਖ਼ਿਆਲ ਵਿੱਚ ਉੱਜੜ ਹੈ। ੨. ਭਾਗ. ਹਿੱਸਾ. "ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ." (ਸ. ਕਬੀਰ) ੩. भ्रातृ- ਭ੍ਰਾਤਾ. ਭਾਈ. "ਦੂਸਰ ਭਾਇ ਹੁਤੋ ਜੋ ਏਕਾ." (ਗ੍ਯਾਨ) ੪. ਭਾਵ. ਮਨ ਦੇ ਖ਼ਿਆਲ ਨੂੰ ਅੰਗਾਂ ਦ੍ਵਾਰਾ ਪ੍ਰਗਟ ਕਰਨ ਦੀ ਕ੍ਰਿਯਾ. "ਹਾਇ ਭਾਇ ਬਹੁ ਭਾਂਤ ਦਿਖਾਏ." (ਚਰਿਤ੍ਰ ੧੬) ਹਾਵ ਭਾਵ ਦਿਖਾਏ. ਦੇਖੋ, ਹਾਵ ਅਤੇ ਭਾਵ। ੫. ਭਾਵ. ਪ੍ਰੇਮ. "ਭਾਇ ਭਗਤਿ ਪ੍ਰਭਕੀਰਤਨਿ ਲਾਗੈ." (ਗੌਂਡ ਮਃ ੫) ੬. ਸਨਮਾਨ. ਆਦਰ. ਪ੍ਰਤਿਸ੍ਟਾ. "ਏਕ ਭਾਇ ਦੇਖਉ ਸਭ ਨਾਰੀ." (ਗਉ ਕਬੀਰ) ੭. ਮਰਜੀ. ਆਸ਼ਯ. "ਚਰਣੀ ਲਗਾ, ਚਲਾ ਤਿਨ ਕੈ ਭਾਇ." (ਸ੍ਰੀ ਮਃ ੩) ੮. ਰੰਗ, ਵਰਣ. ਭਾਹ. "ਚੂਨਾ ਊਜਲ ਭਾਇ." (ਸ. ਕਬੀਰ) ੯. ਪ੍ਰਕਾਰ. ਢੰਗ. ਵਾਂਙ. ਤਰਹਿ. "ਅਟਕਤ ਭਈ ਕੰਜ ਭਵਰ ਕੇ ਭਾਇ." (ਚਰਿਤ੍ਰ ੨) ੧੦. ਹਾਲਤ. ਦਸ਼ਾ. "ਨਾ ਓਹੁ ਬਢੈ ਨ ਘਟਤਾਜਾਇ। ਅਕੁਲ ਨਿਰੰਜਨ ਏਕੈ ਭਾਇ।" (ਗਉ ਕਬੀਰ) ੧੧. ਸਿੱਧਾਂਤ. ਤਤ੍ਵ. "ਮੇਰੀ ਸਖੀ ਸਹੇਲੀ, ਸੁਨਹੁ ਭਾਇ." (ਬਸੰ ਮਃ ੧) ੧੨. ਪ੍ਰਤ੍ਯਯ- ਤਾ- ਤ੍ਵ ਪਨ. "ਦਾਸ ਦਸੰਤਣਭਾਇ ਤਿਨਿ ਪਾਇਆ." (ਸੁਖਮਨੀ) ਦਾਸਾਂ ਦਾ ਦਾਸਤ੍ਵਪਨ. ਦਾਸਾਨ ਦਾਸਤ੍ਵਭਾਵ....
ਸੰਗ੍ਯਾ- ਊਧਮ. ਸ਼ੌਰ. ਹੱਲਾ. ਕੋਲਾਹਲ। ੨. ਸ਼ੁਹਰਤ. ਪ੍ਰਸਿੱਧੀ, ਜੋ ਧੂਏਂ ਵਾਂਙ ਫੈਲ ਜਾਂਦੀ ਹੈ. "ਤਿਸ ਕੀ ਧੂਮ ਪ੍ਰਗਟ ਭੀ ਸਾਰੇ." (ਨਾਪ੍ਰ) ੩. ਸੰ. ਧੂਆਂ. "ਧੂਮ ਅਧੋਮੁਖ ਥੂਮਹੀਂ. (ਨਰਸਿੰਘਾਵ) ਮੂਧੇ ਮੂੰਹ ਲਟਕਕੇ ਧੂੰਆਂ ਪੀਂਦੇ ਹਨ। ੪. ਧੂਨੀ. ਧੂਣੀ. "ਧੂਮ ਡਰੈਂ ਤਿਹ ਕੇ ਗ੍ਰਿਹ ਸਾਮੁਹਿ." (ਕ੍ਰਿਸਨਾਵ) ਉਸ ਦੇ ਘਰ ਅੱਗੇ ਧੂਣੀ ਡਾਲੇਂਗੀ (ਪਾਵਾਂਗੀਆਂ). ੫. ਧੂਮ੍ਰਨੈਨ ਦਾ ਸੰਖੇਪ. "ਧੂਮ ਧੁਕਾਰਣ ਦਰਪ ਮੱਥੇ." (ਅਕਾਲ)...
ਲੁਕੀ. ਛਿਪੀ. ਦੇਖੋ, ਦੁਰਣਾ....
ਦੇਖੋ, ਜੀਮਨਾ। ੨. ਦੇਖੋ, ਜਿਮਿ....
ਦੇਖੋ, ਤਿਉਂ....
ਸਰਵ- ਤੂ ਦਾ ਬਹੁਵਚਨ. ਤੁਸੀਂ. "ਤੁਮ ਸਾਚੇ ਹਮ ਤੁਮ ਹੀ ਰਾਚੇ." (ਸੋਰ ਮਃ ੧)...
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਸੰ. ਵਿ- ਸਮਾਨ. ਬਰਾਬਰ। ੨. ਸਦ੍ਰਿਸ਼. ਜੇਹਾ। ੩. ਸੰਗ੍ਯਾ- ਇੱਕ ਗੰਧਰਵ....
ਕ੍ਰਿ- ਗ੍ਯਾਨ ਪ੍ਰਾਪਤ ਕਰਨਾ. ਸਮਝਣਾ. "ਜਾਣਿਆ ਅਨੰਦੁ ਸਦਾ ਗੁਰੁ ਤੇ." (ਅਨੰਦੁ) "ਜਾਣੋ ਪ੍ਰਭੁ ਜਾਣੋ ਸੁਆਮੀ." (ਰਾਮ ਛੰਤ ਮਃ ੫)...
ਸੰ. ਉਪ- ਮਾ. ਸੰਗ੍ਯਾ- ਸਮਾਨ (ਤੁੱਲ) ਮਿਣਨ ਅਤੇ ਤੋਲਣ ਦੀ ਕ੍ਰਿਯਾ. ਸਮਾਨਤਾ. ਦ੍ਰਿਸਾਂਤ ਮਿਸਾਲ. "ਕਉਨ ਉਪਮਾ ਦੇਉ ਕਵਨ ਬਡਾਈ?" (ਸਾਰ ਛੰਤ ਮਃ ੫) ੨. ਇੱਕ ਸ਼ਬਦਾ- ਲੰਕਾਰ. ਜਿਸ ਉਕਤਿ ਵਿੱਚ ਉਪਮਾਨ ਉਪਮੇਯ ਦੇ ਭਿੰਨ ਹੋਣ ਪੁਰ ਭੀ. ਉਨ੍ਹਾਂ ਦੇ ਸਾਧਾਰਣ ਧਰਮ ਦੀ ਸਮਤਾ ਕੀਤੀ ਜਾਵੇ, , ਉਹ ਉਪਮਾ ਅਲੰਕਾਰ ਹੈ.#ਕਰਿਯੋ ਜਹਿਂ ਉਪਮੇਯ ਕੋ ਬਰ ਉਪਮਾਨ ਸਮਾਨ,#ਪੁਨ ਸਾਧਾਰਨ ਧਰਮ ਧਰ ਸੋਊ ਉਪਮਾ ਜਾਨ.#(ਅਲੰਕਾਰ ਸਾਗਰ ਸੁਧਾ)#ਇਸ ਅਲੰਕਾਰ ਦੇ ਗ੍ਯਾਨ ਲਈ ਚਾਰ ਸ਼ਬਦਾਂ ਦਾ ਅਰਥ (ਜੋ ਉਪਮਾ ਦੇ ਅੰਗਰੂਪ ਹਨ) ਪਹਿਲਾਂ ਚੰਗੀ ਤਰ੍ਹਾਂ ਸਮਝ ਲੈਣਾ ਚਾਹੀਏ, ਅਰਥਾਤ ਉਪਮਾਨ, ਉਪਮੇਯ, ਧਰਮ ਅਤੇ ਵਾਚਕ.#"ਉਪਮਾਨ" ਉਹ ਹੈ ਜਿਸ ਦੀ ਤੁੱਲਤਾ ਕਿਸੇ ਨੂੰ ਦੇਈਏ, ਜੈਸੇ ਚੰਦ੍ਰਮਾ ਦੀ ਸਮਤਾ ਮੁਖ ਨੂੰ ਦਿੱਤੀ ਜਾਂਦੀ ਹੈ.#"ਉਪਮੇਯ" ਉਹ ਹੈ ਜਿਸਨੂੰ ਤੁੱਲਤਾ ਦੇਈਏ. ਜੈਸੇ ਮੁੱਖ ਨੂੰ ਚੰਦ੍ਰਮਾ ਸਮਾਨ ਕਲਪਿਆ ਜਾਂਦਾ ਹੈ.#"ਧਰਮ" ਅਥਵਾ "ਸਾਧਾਰਣ ਧਰਮ" ਉਹ ਹੈ ਜੋ ਉਪਮਾਨ ਅਤੇ ਉਪਮੇਯ ਵਿੱਚ ਸਮਾਨ ਗੁਣ ਰਹਿੰਦਾ ਹੈ, ਜੈਸੇ ਚੰਦ੍ਰਮਾ ਅਤੇ ਮੁਖ ਵਿਚ ਪ੍ਰਕਾਸ਼ ਅਥਵਾ ਸ਼ੋਭਾ.#"ਵਾਚਕ" ਉਹ ਹੈ, ਜੋ ਉਪਮਾਨ ਉਪਮੇਯ ਦੇ ਸਾਧਾਰਣ ਧਰਮ ਨੂੰ ਤੁੱਲ ਬੋਧਨ ਕਰਦਾ ਹੈ. ਜੈਸਾ, ਤੈਸਾ, ਜਿਉਂ, ਤਿਉਂ, ਸਮ, ਸੋ, ਸਾ, ਯਥਾ, ਤਥਾ ਲੌ ਆਦਿਕ ਸ਼ਬਦ ਵਾਚਕ ਸਦਾਉਂਦੇ ਹਨ. ਉੱਪਰ ਦੱਸੇ ਚਾਰੇ ਅੰਗ ਜਿਸ ਉਪਮਾ ਵਿੱਚ ਪਾਏ ਜਾਣ, ਉਹ "ਪੂਰਣੋਪਮਾ" ਅਲੰਕਾਰ ਹੈ.#ਉਦਾਹਰਣ- ਲੋਚਨ ਅਮਲ ਕਮਲਦਲ ਜੈਸੇ. (ਨਾਪ੍ਰ)#ਨੇਤ੍ਰ ਉਪਮੇਯ ਹਨ, ਕਮਲ ਦੀ ਪੰਖੜੀ ਉਪਮਾਨ ਹੈ, ਨਿਰਮਲਤਾ ਦੋਹਾਂ ਦਾ ਸਾਧਾਰਣ ਧਰਮ ਹੈ ਅਤੇ ਜੈਸੇ ਸ਼ਬਦ ਵਾਚਕ ਹੈ.#(ਅ) ਜੇ ਉਪਮਾ ਦੇ ਚਾਰ ਅੰਗਾਂ ਵਿੱਚੋਂ ਇੱਕ ਅਥਵਾ ਦੋ ਲੋਪ ਹੋਣ, ਤਦ "ਲੁਪਤੋਪਮਾ" ਸੰਗ੍ਯਾ ਹੁੰਦੀ ਹੈ, ਅਤੇ ਜੋ ਅੰਗ ਲੋਪ ਹੋਵੇ ਉਸ ਦੇ ਨਾਉਂ ਕਰਕੇ ਲੁਪਤੋਪਮਾ ਦਾ ਨਾਉਂ ਹੋਇਆ ਕਰਦਾ ਹੈ. ਜੇ ਧਰਮ ਬੋਧਕ ਸ਼ਬਦ ਨਾ ਹੋਵੇ ਤਦ "ਧਰਮਲੁਪਤਾ", ਉਪਮਾਨ ਲੋਪ ਹੋਣ ਕਰਕੇ "ਉਪਮਾਨਲੁਪਤਾ", ਉਪਮੇਯ ਦੇ ਲੋਪ ਹੋਣ ਤੋਂ "ਉਪਮੇਯਲੁਪਤਾ" ਅਤੇ ਵਾਚਕ ਸ਼ਬਦ ਲੋਪ ਹੋਵੇ ਤਾਂ "ਵਾਚਕਲੁਪਤਾ" ਅਖਾਉਂਦੀ ਹੈ.#(ੲ) ਜੇ ਇੱਕ ਉਪਮੇਯ ਦੇ ਬਹੁਤ ਉਪਮਾਨ ਹੋਣ, ਤਦ "ਮਾਲੋਪਮਾ" ਅਲੰਕਾਰ ਹੁੰਦਾ ਹੈ.#ਉਦਾਹਰਣ-#ਛੀਰ ਕੈਸੀ ਛੀਰਾਵਧਿ ਛਾਛ ਕੈਸੀ ਛਤ੍ਰਾਨੇਰ#ਛਪਾਕਰ ਕੈਸੀ ਛਬਿ ਕਾਲਿੰਦੀ ਕੇ ਕੂਲ ਕੇ,#ਹੰਸਨੀ ਸੀ ਸੀਹਾਰੂਮ, ਹੀਰਾ ਸੀ ਹੁਸੈਨਾਬਾਦ#ਗੰਗਾ ਕੀ ਸੀ ਧਾਰ ਚਲੀ ਸਾਤੋਂ ਸਿੰਧੁ ਰੂਲਕੇ,#ਪਾਰਾ ਸੀ ਪਲਾਊਗਢ, ਰੂਪਾ ਕੈਸੀ ਰਾਮਪੁਰ#ਸ਼ੋਰਾ ਸੀ ਸੁਰੰਗਾਬਾਦ ਨੀਕੇ ਰਹੀ ਝੂਲਕੇ,#ਚੰਪਾ ਸੀ ਚੰਦੇਰੀਕੋਟ, ਚਾਂਦਨੀ ਸੀ ਚਾਂਦਾਗੜ#ਕੀਰਤੀ ਤਿਹਾਰੀ ਰਹੀ ਮਾਲਤੀ ਸੀ ਫੂਲਕੇ.#(ਅਕਾਲ)#(ਸ) ਉਪਮੇਯ ਨੂੰ ਉਪਮਾਨ ਅਤੇ ਉਪਮਾਨ ਨੂੰ ਉਪਮੇਯ ਯਥਾਕ੍ਰਮ ਵਰਣਨ ਕਰੀਏ, ਤਦ "ਰਸਨੋਪਮਾ" ਅਲੰਕਾਰ ਹੁੰਦਾ ਹੈ. ਉਦਾਹਰਣ-#ਕੈਸੀ ਰਵਿ ਰਸਮਿ ਘਟਾ ਪੈ ਹੈ ਟਹਿਲ ਸਿੰਘ?#ਜੈਸੀ ਨੀਲਮਨਿਨ ਕੀ ਆਵਲੀ ਪਹਾਰ ਹੈ,#ਕੈਸੀ ਨੀਲਮਨਿਨ ਕੀ ਆਵਲੀ ਸਬਜ ਸੈਲ?#ਜੈਸੀ ਬ੍ਰਿਜਕੁੰਜਨ ਮੇ ਜਮੁਨਾ ਕੀ ਧਾਰ ਹੈ,#ਕੈਸੀ ਬ੍ਰਿਜਕੁੰਜਨ ਮੇਂ ਜਮੁਨਾ ਕੀ ਧਾਰ ਦੇਖੀ?#ਜੈਸੀ ਬੀਜੁਰੀ ਕੀ ਸ਼ਾਨ ਪਾਨਪ ਅਪਾਰ ਹੈ,#ਕੈਸੀ ਬੀਜੁਰੀ ਕੀ ਸ਼ਾਨ ਪਾਨਪ ਅਪਾਰ ਦੇਖੀ?#ਜੈਸੀ ਸ਼੍ਰੀ ਗੋਬਿੰਦ ਸਿੰਘ ਤੇਰੀ ਤਲਵਾਰ ਹੈ.#(ਅਲੰਕਾਰ ਸਾਗਰ ਸੁਧਾ)#(ਹ) ਕਿਸੇ ਇੱਕ ਵਸਤੁ ਦੇ ਗੁਣ ਦੀ ਬਹੁਤਿਆਂ ਵਿੱਚ ਸੰਭਾਵਨਾ (ਅਟਕਲ) ਕਰਨੀ, "ਉਤਪ੍ਰੇਕ੍ਸ਼ੋਪਮਾ" ਅਲੰਕਾਰ ਹੈ.#ਉਦਾਹਰਣ-#ਤਾਲ ਕੂਪ ਫਲੇ ਦ੍ਰਮ ਮੇਘ ਜਲਪੂਰਿਤ ਮੇ#ਮਾਨੋ ਗੁਰੁ ਨਾਨਕ ਕੀ ਨੰਮ੍ਰਤਾ ਬਸਤ ਹੈ. ***#ਸਿਤਾ ਕਲਾਕੰਦ ਮਧੁ ਮਿਸ਼ਰੀ ਔ ਅੰਮ੍ਰਿਤ ਨੇ#ਮਾਨੋ ਗੁਰੁਗਿਰਾ ਮੇ ਤੇ ਮਧੁਰਾਈ ਲੀਨੀ ਹੈ.#੩. ਉਸਤਤਿ. ਤਾਰੀਫ਼. "ਬਿਨ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ." (ਗਉ ਮਃ ੧)...
ਸੰ. साध्श्य ਸੰਗ੍ਯਾ- ਸਦ੍ਰਿਸ਼ ਹੋਣ ਦਾ ਭਾਵ. ਬਰਾਬਰੀ. ਸਮਾਨਤਾ....
ਸੰ. ਵਿਨਾ. ਵ੍ਯ- ਬਗ਼ੈਰ. "ਬਿਨ ਹਰਿ ਕਾਮਿ ਨ ਆਵਤ ਹੇ." (ਬਸੰ ਮਃ ੫) ੨. ਅ਼. [بِن] ਪੁਤ੍ਰ. ਸੰਤਾਨ....
ਦੇਖੋ, ਉਪਮਾ....
ਸੰ. अलक्कार. ਸੰਗ੍ਯਾ- ਗਹਿਣਾ. ਜ਼ੇਵਰ. ਭੂਖਣ (ਭੂਸਣ). "ਅਲੰਕਾਰ ਮਿਲਿ ਥੈਲੀ ਹੋਈ ਹੈ." (ਧਨਾ ਮਃ ੫) ੨. ਸ਼ਬਦ ਅਤੇ ਅਰਥ ਦੇ ਵਰਣਨ ਕਰਨ ਦੀ ਉਹ ਰੀਤਿ, ਜੋ ਕਾਵ੍ਯ ਦੀ ਸ਼ੋਭਾ ਵਧਾਵੇ.¹ ਅਲੰਕਾਰ ਅਨੰਤ ਹਨ, ਪਰ ਮੁੱਖ ਦੋ ਹਨ:-#'ਸ਼ਬਦਾਲੰਕਾਰ.' ਜੋ ਸ਼ਬਦਾਂ ਨੂੰ ਭੂਸਿਤ ਕਰਨ, ਜੈਸੇ ਕਿ ਅਨੁਪ੍ਰਾਸ ਆਦਿ, ਅਤੇ 'ਅਰਥਾਲੰਕਾਰ' ਜੋ ਅਰਥਾਂ ਨੂੰ ਸ਼ੋਭਾ ਦੇਣ, ਜੈਸੇ ਕਿ ਉਪਮਾ ਰੂਪਕ ਆਦਿ. ਜੇ ਸ਼ਬਦ ਅਤੇ ਅਰਥਾਲੰਕਾਰ ਦੋਵੇਂ ਇੱਕ ਥਾਂ ਪਾਏ ਜਾਣ, ਤਦ ਉਭਯਾਲੰਕਾਰ ਸੰਗ੍ਯਾ ਹੁੰਦੀ ਹੈ. ਇਸ ਗ੍ਰੰਥ ਵਿੱਚ ਅੱਖਰ ਕ੍ਰਮ ਅਨੁਸਾਰ ਸਭ ਅਲੰਕਾਰ ਦਿਖਾਏ ਗਏ ਹਨ....
ਗ੍ਰਾਮ. ਪਿੰਡ। ੨. ਗਾਨ ਦਾ ਸੰਖੇਪ. ਦੇਖੋ, ਗਾਨ ੬. "ਬੱਚਗਾਂ ਕੁਸ਼ਤਹ ਚਾਰ." (ਜਫਰ)...
ਵਿ- ਜੈਸਾ. ਯਾਦ੍ਰਿਸ਼. "ਜੇਹਾ ਆਇਆ ਤੇਹਾ ਜਾਸੀ." (ਮਾਝ ਅਃ ਮਃ ੩) ਸਿੰਧੀ. ਜੇਹੋ....
ਸੰਗ੍ਯਾ- ਗਵਯ. ਨੀਲਗਾਯ. "ਰੋਝ ਰੀਛ ਬਹੁ ਭਾਂਤ ਬਿਦਾਰੇ." (ਵਿਚਿਤ੍ਰ)...
ਸੰਗ੍ਯਾ- ਵ੍ਰਿਕ. ਭੇੜੀਆ. ਵ੍ਰਿਕੀ. ਭੇੜੀਏ ਦੀ ਮਦੀਨ. "ਆਇ ਜਰਾ ਬੈਸੇ ਬਘਿਆਰੀ." (ਨਾਪ੍ਰ)...
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਸੰਗ੍ਯਾ- ਵਿਡਾਲੀ। ੨. ਤਖਤੇ ਦੀ ਚਟਖਨੀ। ੩. ਵਿ- ਬਿੱਲੀ ਜੇਹੀਆਂ ਅੰਖਾਂ ਵਾਲੀ. ਕਬਰੀ....
ਦੇਖੋ, ਜੇਹਾ....
ਸੰ. ਵ੍ਯਾਘ੍ਰ. ਨਾਹਰ. ਸ਼ੇਰ "ਪਾਵੈ ਬਾਘ ਡਰਾਵਣੋ." (ਸਵਾ ਮਃ ੧) ਕਾਵ ਕਾਲ। ੨. ਰਾਜਪੂਤਾਂ ਦੀ ਇੱਕ ਜਾਤਿ. "ਬਾਘ ਬਘੇਲੇ ਜੇਤੜੇ ਬਲਵੰਡ ਲੱਖ ਬੁੰਦੇਲੇ ਕਾਰੀ." (ਭਾਗ) ੩. ਦੇਖੋ, ਵਾਘ....
ਦੇਖੋ, ਇਲ ਅਤੇ ਚਿੱਲ....
ਸੰ. ਵਾਦ੍ਯ. ਬਾਜਾ. "ਸੁਨੀਐ ਬਾਜੈ ਬਾਜ ਸੁਹਾਵੀ." (ਮਲਾ ਮਃ ੫) "ਸੁਨਤ ਹਨੇ ਬਾਜਨ ਪਰ ਡੰਕੇ." (ਗੁਪ੍ਰਸੂ) ੨. ਬਾਜੇ ਦੀ ਧੁਨਿ। ੩. ਵਜਾਉਣ ਦਾ ਪ੍ਰਕਾਰ. ਵਾਦਨ ਦੇ ਭੇਦ. "ਅਨਿਕ ਨਾਦ ਅਨਿਕ ਬਾਜ." (ਭੈਰ ਪੜਤਾਲ ਮਃ ੫) ੪. ਸੰ. ਵਾਜ. ਜਲ। ੫. ਯਗ੍ਯ। ੬. ਤੀਰ ਦਾ ਪੰਖ। ੭. ਵੇਗ. ਤੇਜ਼ੀ। ੮. ਗਮ੍ਯਤਾ. ਪਹੁਂਚ. "ਬਾਜ ਹਮਾਰੀ ਥਾਨ ਥਨੰਤਰਿ." (ਭੈਰ ਮਃ ੫) ੯. ਸੰ. ਵਾਜੀ (वाजिन्). ਘੋੜਾ. "ਫਿਰ੍ਯੋ ਦੇਸ ਦੇਸੰ ਨਰੇਸਾਨ ਬਾਜੰ." (ਰਾਮਾਵ) ੧੦. ਫ਼ਾ. [باز] ਬਾਜ਼. ਇੱਕ ਸ਼ਿਕਾਰੀ ਪੰਛੀ, ਜੋ ਗੁਲਾਬਚਸ਼ਮ ਪੰਛੀਆਂ ਦਾ ਰਾਜਾ ਹੈ. ਇਹ ਜੁੱਰਰਹ ਦੀ ਮਦੀਨ ਹੈ. ਇਸ ਦਾ ਕੱਦ ਜੁਰਰੇ ਨਾਲੋਂ ਵਡਾ ਹੁੰਦਾ ਹੈ. ਬਾਜ ਸਰਦ ਦੇਸਾਂ ਤੋਂ ਫੜਕੇ ਪੰਜਾਬ ਵਿੱਚ ਲਿਆਈਦਾ ਹੈ. ਇੱਥੇ ਆਂਡੇ ਨਹੀਂ ਦਿੰਦਾ. ਦਸ ਬਾਰਾਂ ਵਰ੍ਹੇ ਇਹ ਸ਼ਿਕਾਰ ਦਾ ਕੰਮ ਦਿੰਦਾ ਹੈ. ਗਰਮੀਆਂ ਵਿੱਚ ਇਸ ਨੂੰ ਠੰਡੇ ਥਾਂ ਕੁਰੀਚ (ਕਰੀਜ) ਬੈਠਾਉਂਦੇ ਹਨ, ਜਦ ਕਿ ਇਹ ਪੁਰਾਣੇ ਖੰਭ ਸਿੱਟਕੇ ਨਵੇਂ ਬਦਲਦਾ ਹੈ. ਇਹ ਤਿੱਤਰ ਮੁਰਗਾਬੀ ਅਤੇ ਸਹੇ ਦਾ ਚੰਗਾ ਸ਼ਿਕਾਰ ਕਰਦਾ ਹੈ. ਪੁਰਾਣੇ ਸਮੇਂ ਅਮੀਰ ਲੋਕ ਬਾਜ਼ ਨੂੰ ਆਪਣੇ ਹੱਥ ਤੇ ਰੱਖਦੇ ਅਤੇ ਬਹੁਤ ਸ਼ਿਕਾਰ ਖੇਡਦੇ ਸਨ. ਦੇਖੋ, ਸ਼ਿਕਾਰੀ ਪੰਛੀਆਂ ਦਾ ਚਿਤ੍ਰ. "ਸੀਹਾ ਬਾਜਾ ਚਰਗਾ ਕੁਹੀਆ, ਏਨਾ ਖਵਾਲੇ ਘਾਹ." (ਮਃ ੧. ਵਾਰ ਮਾਝ) ੧੧ਕ੍ਰਿ. ਵਿ- ਫਿਰ. ਪੁਨ ਵਾਪਿਸ. "ਦੀਜੈ ਬਾਜ ਦੇਸ ਹਮੈ ਮੇਟੀਐ ਕਲੇਸ." (ਚੰਡੀ ੧) ੧੨. ਔਰ. ਅਤੇ। ੧੩. ਸੰਗ੍ਯਾ- ਸ਼ਰਾਬ। ੧੪. ਕਰ. ਮਹਿਸੂਲ। ੧੫. ਵਿ- ਸ਼੍ਰੇਸ੍ਟ. ਉੱਤਮ. "ਬਿਸੁਕਰਮਾ ਤੇ ਬਾਜ." (ਚਰਿਤ੍ਰ ੧੪੩) ਵਿਸ੍ਵਕਰਮਾਂ ਨਾਲੋਂ ਵਧੀਆ। ੧੬. ਪੁਤ੍ਯ- ਜੋ ਸ਼ਬਦਾਂ ਦੇ ਅੰਤ ਲਗਕੇ ਕਰਤਾ, ਖੇਡਣ ਵਾਲਾ, ਧਾਰਕ ਆਦਿ ਅਰਥ ਕਰ ਦਿੰਦਾ ਹੈ, ਜਿਵੇਂ ਦਗ਼ਾਬਾਜ਼, ਜੂਏਬਾਜ਼, ਕਬੂਤਰਬਾਜ਼ ਆਦਿ। ੧੭. ਅ਼. [بعض] ਬਅ਼ਜ ਸਰਵ- ਕੋਈ। ੧੮. ਫ਼ਾ. [باج] ਸੰਗ੍ਯਾ- ਸਰਕਾਰੀ ਮੁਆ਼ਮਲਾ ਕਰ. ਖ਼ਿਰਾਜ। ੧੯. ਖ਼ਾ. ਖੁਰਪਾ. ਰੰਬਾ. ਦੇਖੋ, ਬਾਜ ਦਾ ਸ਼ਿਕਾਰ....
ਵ੍ਯ- ਯਾ. ਵਾ. ਕਿੰਵਾ. ਜਾਂ....
ਦੇਖੋ, ਵਾਕੁ....
ਸੰ. ਸ਼ਾਸ੍ਤ੍ਰ. ਸੰਗ੍ਯਾ- ਉਹ ਪੁਸ੍ਤਕ ਜੋ ਅਨੁਸ਼ਾਸਨ (ਹੁਕਮ) ਦੇਵੇ. ਆਗ੍ਯਾ ਕਰਨ ਵਾਲਾ ਗ੍ਰੰਥ. ਦੇਖੋ, ਸਾਸ ੬. "ਸਾਸਤ ਸਿੰਮ੍ਰਿਤਿ ਬੇਦ ਚਾਰਿ." (ਸ੍ਰੀ ਅਃ ਮਃ ੫) "ਸੋਈ ਸਾਸਤੁ ਸਉਣ ਸੋਇ." (ਸ੍ਰੀ ਮਃ ੫) "ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ." (ਭੈਰ ਮਃ ੧)...
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਸੰ. ਵਚਨ. ਸੰਗ੍ਯਾ- ਵਾਣੀ. ਵਕ. "ਉਤਮ ਸਲੋਕ ਸਾਧ ਕੇ ਬਚਨ." (ਸੁਖਮਨੀ) ੨. ਦੇਖੋ, ਵਚਨ....
ਸੰ. ਵ੍ਯਾਖ੍ਯਾਨ. ਸੰਗ੍ਯਾ- ਕਥਨ. ਕਹਿਣਾ."ਘਟਿ ਘਟਿ ਸੁਨੀ ਸ੍ਰਵਨਿ ਬਖਾਣੀ." (ਸੁਖਮਨੀ)...
ਸਰਵ- ਵਹੀ. ਓਹੀ. "ਸੋਊ ਗਨੀਐ ਸਭ ਤੇ ਊਚਾ." (ਸੁਖਮਨੀ) ੨. ਦੇਖੋ, ਸਉਣਾ....
ਦੇਖੋ, ਸੁਜਾਣ. "ਆਪਿ ਸੁਜਾਣੁ ਨ ਭੁਲਈ." (ਸ੍ਰੀ ਮਃ ੧) ੨. ਸੁਜਾਣੁ ਸ਼ਬਦ ਸੁਜਾਖੇ ਲਈ ਭੀ ਆਇਆ ਹੈ. "ਮਨ ਅੰਧਾ ਨਾਉ ਸੁਜਾਣੁ." (ਵਾਰ ਆਸਾ)...
ਮਨਨ ਕੀਤਾ। ੨. ਮਨਜੂਰ ਕੀਤਾ। ੩. ਸੰ. ਮਾਨ੍ਯ. ਵਿ- ਪੂਜ੍ਯ. "ਨਾਨਕ ਮੰਨਿਆ ਮੰਨੀਐ." (ਮਃ ੧. ਵਾਰ ਰਾਮ ੧) ਮਾਨ੍ਯ ਨੂੰ ਮੰਨੀਏ....
ਸੰ. ਮਣਿ, ਰਤਨ. "ਮਨਿਜਟਿਤ ਭੂਸਨ ਕੋਟਿ ਹੇ." (ਸਲੋਹ) ੨. ਮਣਕਾ. ਮਾਲਾ ਦਾ ਦਾਣਾ। ੩. ਮਨੁੱਖ (ਮਨੁਸ਼੍ਯ) ਦੇ. "ਮਨਿ ਹਿਰਦੈ ਕ੍ਰੋਧ ਮਹਾਂ ਬਿਸ ਲੋਧੁ." (ਆਸਾ ਛੰਤ ਮਃ ੪) ੪. ਮਨ ਮੇਂ ਦਿਲ ਅੰਦਰ. "ਮਨਿ ਪਿਆਸ ਬਹੁਤੁ ਦਰਸਾਵੈ." (ਨਟ ਮਃ ੫) ੫. ਮਨ ਕਰਕੇ. "ਪਿਆਇ ਸੋ ਪ੍ਰਭੁ ਮਨਿ ਮੁਖੀ." (ਆਸਾ ਛੰਤ ਮਃ ੫) ੬. ਮਨ ਵਿੱਚੋਂ ਦਿਲੋਂ. "ਚੂਕਾ ਮਨਿ ਅਭਿਮਾਨੁ." (ਪ੍ਰਭਾ ਮਃ ੧) ੭. ਮਨ ਦੇ. "ਮਨਿ ਜੀਤੈ ਜਗੁ ਜੀਤੁ." (ਜਪੁ) ਮਨ ਦੇ ਜਿੱਤਣ ਤੋਂ। ੮. ਮਨ ਦੀ. "ਮਨਿ ਪੂਰਨ ਹੋਈ ਆਸਾ." (ਸੋਰ ਮਃ ੫) ੯. ਸੰਕਲਪ ਵ੍ਰਿੱਤਿ. ਦੇਖੋ, ਅੰਤਹਕਰਣ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰਗ੍ਯਾ- ਨਿਰਖ. ਮੁੱਲ। ੨. ਪ੍ਰਭਾਵ. ਅਸਰ. "ਸਿਖਸਭਾ ਦੀਖਿਆ ਕਾ ਭਾਉ." (ਆਸਾ ਮਃ ੧) "ਨਾਰਦ ਨਾਚੈ ਕਲਿ ਕਾ ਭਾਉ." (ਆਸਾ ਮਃ ੧) ੩. ਭਾਗ. ਹਿੱਸਾ. "ਸੁਤਿਆਂ ਮਿਲੈਨ ਭਾਉ." (ਸ. ਫਰੀਦ) ੪. ਸੰ. ਭਾਵ. ਹੋਂਦ. ਹੋਣਾ. ਮੌਜੂਦਗੀ. "ਤੂ ਹਿਰਦੈ ਗੁਪਤ ਵਸਹਿ ਦਿਨ ਰਾਤੀ, ਤੇਰਾ ਭਾਉ ਨ ਬੁਝਹਿ ਗਵਾਰੀ." (ਸੋਰ ਮਃ ੪) ੫. ਦਸ਼ਾ ਹਾਲਤ "ਰਤੁਪੀਣੇ ਰਾਜੇ ਸਿਰੈ ਉਪਰਿ ਰਖੀਅਹਿ, ਏਵੈ ਜਾਪੈ ਭਾਉ." (ਮਃ ੧. ਵਾਰ ਮਾਝ) ੬. ਸ਼੍ਰੱਧਾ. ਵਿਸ਼੍ਵਾਸ. "ਅਸੰਖ ਜਪ ਅਸੰਖ ਭਾਉ." (ਜਪੁ) "ਸੁਣਿਆ ਮੰਨਿਆ ਮਨਿ ਕੀਤਾ ਭਾਉ." (ਜਪੁ) "ਜੇਹਾ ਭਾਉ ਤੇਹਾ ਫਲ ਪਾਈਐ." (ਸੋਰ ਮਃ ੩) ੭. ਸੰਕਲਪ. ਖ਼ਿਆਲ. "ਨਾ ਤਿਸੁ ਭਾਉ ਨ ਭਰਮਾ." (ਸੋਰ ਮਃ ੧) ੮. ਵਾਕ ਦਾ ਸਿੱਧਾਂਤ. ਮਤਲਬ. "ਪੜਿ ਪੜਿ ਕੀਚੈ ਭਾਉ." (ਸ੍ਰੀ ਮਃ ੧) ੯. ਪ੍ਰੇਮ. ਪਿਆਰ. "ਭਾਉ ਭਗਤਿ ਨਹੀ ਸਾਧੀ." (ਰਾਮ ਕਬੀਰ) ੧੦. ਸੰ. ਭਾ. ਚਮਕ. ਦੀਪ੍ਤਿ. "ਦਾਮਿਨੀ ਅਨੇਕ ਭਾਉ ਕਰ੍ਯੋਈ ਕਰਤ ਹੈ." (ਅਕਾਲ)...
ਸੰਗ੍ਯਾ- ਅੰਤਰ ਮੁਖੀ ਵ੍ਰਿੱਤਿ. ਵਿਸੇ ਵਿਕਾਰਾਂ ਤੋ ਹਟਕੇ ਮਨ ਦੇ ਇਸਥਿਤ ਹੋਣ ਦੀ ਕ੍ਰਿਯਾ. "ਮਨ ਤਨ ਅਰਪਿਓ ਅੰਤਰਗਤਿ ਕੀਨੀ." (ਗਉ ਅਃ ਮਃ ੧) ੨. ਕ੍ਰਿ- ਵਿ- ਅੰਦਰ ਪ੍ਰਾਪਤ ਹੋਏ ਹੋਏ. "ਅੰਤਰ ਗਤਿ ਤੀਰਥਿ ਮਲਿ ਨਾਉ." (ਜਪੁ)...
ਤੀਰਥ ਵਿੱਚ. ਤੀਰਥ ਉੱਪਰ. "ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ." (ਧਨਾ ਛੰਤ ਮਃ ੧) ੨. ਤੀਰਥ ਤੋਂ. ਤੀਰਥ ਦ੍ਵਾਰਾ....
ਮਲਕੇ. ਮਸਲਕੇ. "ਹਮ ਮਲਿ ਮਲਿ ਧੋਵਹਿ ਪਾਵ ਗੁਰੂ ਕੇ. (ਗਉ ਮਃ ੪) "ਅੰਤਰਗਤਿ ਤੀਰਥਿ ਮਲਿ ਨਾਉ." (ਜਪੁ) ੨. ਮੈਲ ਤੋਂ. "ਅੰਤਰੁ ਮਲਿ ਨਿਰਮਲ ਨਹੀ ਕੀਨਾ." (ਗੂਜ ਤ੍ਰਿਲੋਚਨ) ਅਵਿਦ੍ਯਾ ਮੈਲ ਤੋਂ ਅੰਤਹਕਰਣ ਨਿਰਮਲ ਨਹੀਂ ਕੀਤਾ। ੩. ਮੱਲਕੇ. ਕਬਜਾ ਕਰਕੇ. "ਜੋਬਨੁ ਗਇਆ ਬਿਤੀਤਿ, ਜਰੁ ਮਲਿ ਬੈਠੀ ਆ." (ਜੈਤ ਛੰਤ ਮਃ ੫)...
ਸੰ. ਨੌਕਾ. ਨਾਵ. ਕਿਸ਼ਤੀ. "ਭਵਜਲ ਬਿਖਮ ਡਰਾਉ, ਗੁਰੁ ਤਾਰੇ ਹਰਿਨਾਉ." (ਸ੍ਰੀ ਅਃ ਮਃ ੧) ੨. ਨਾਮ. "ਨਾਉ ਸੁਣਿ ਮਨੁ ਰਹਸੀਐ." (ਵਾਰ ਆਸਾ) ੩. ਸਨਾਨ. ਦੇਖੋ, ਨ੍ਹਾਉਣਾ. "ਅੰਤਰਿਗਤਿ ਤੀਰਥਿ ਮਲਿ ਨਾਉ." (ਜਪੁ) ੪. ਨ੍ਯਾਯ. ਇਨਸਾਫ. "ਨਾਉ ਕਰਤਾ ਕਾਦਰ ਕਰੈ." (ਵਾਰ ਰਾਮ ੩)...
ਸਰਵ- ਜਿਨ੍ਹਾਂ ਨੇ. "ਜਿਨੀ ਐਸਾ ਹਰਿਨਾਮੁ ਨ ਚੇਤਿਆ." (ਆਸਾ ਛੰਤ ਮਃ ੪)...
ਦੇਖੋ, ਨਾਮ. "ਐਸਾ ਨਾਮੁ ਨਿਰੰਜਨੁ ਹੋਇ." (ਜਪੁ) ੨. ਪ੍ਰਸਿੱਧ, "ਨਾਨਕ ਨਾਮੁ ਨਾਮੁ ਜਪੁ ਜਪਿਆ." (ਬਾਵਨ)...
ਅ਼. [مشّقت] ਮਸ਼ੱਕ਼ਤ. ਸੰਗ੍ਯਾ- ਤਕਲੀਫ. ਕਸ੍ਟ। ੨. ਮਿਹਨਤ. ਘਾਲਣਾ. "ਜਿਨੀ ਨਾਮੁ ਧਿਆਇਆ, ਗਏ ਮਸਕਤਿ ਘਾਲਿ." (ਜਪੁ) "ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ." (ਸ੍ਰੀ ਮਃ ੫)...
ਘਾਲ (ਮਿਹਨਤ) ਕਰਕੇ. "ਘਾਲਿ ਖਾਇ ਕਿਛੁਹ ਹਥਹੁ ਦੇਇ." (ਵਾਰ ਸਾਰ ਮਃ ੧) ੨. ਡਾਲਕਰ. ਪਾਕੇ....
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰਗ੍ਯਾ- ਮੂੰਹ. "ਮੁਖ ਤੇ ਪੜਤਾ ਟੀਕਾ ਸਹਿਤ." (ਰਾਮ ਮਃ ੫) ੨. ਚੇਹਰਾ. "ਮੁਖ ਊਜਲ ਮਨੁ ਨਿਰਮਲੁ ਹੋਈ ਹੈ." (ਟੋਡੀ ਮਃ ੫)#੩. ਉਪਾਇ. ਯਤਨ। ੪. ਦਰਵਾਜ਼ਾ। ੫. ਵਿਮੁਖ੍ਯ. ਪ੍ਰਧਾਨ. ਮੁਖੀਆ....
ਸੰ. ਕਤਿ- ਕਿਯਤ. ਵਿ- ਕਿਤਨਾ. ਕਿਤਨੀ. ਕਿਸ ਕ਼ਦਰ. "ਆਖਉ ਕੇਤੜਾ." (ਸੂਹੀ ਅਃ ਮਃ ੧) "ਜਲ ਮਹਿ ਕੇਤਾ ਰਾਖੀਐ ਅਭਅੰਤਰਿ ਸੂਕਾ." (ਆਸਾ ਅਃ ਮਃ ੧) "ਕੇਤੀ ਦਾਤਿ ਜਾਣੈ ਕੌਣੁ ਕੂਤੁ." (ਜਪੁ)...
ਕ੍ਰਿ ਵਿ- ਸਾਥ, ਸੰਗ. "ਸਿਆਣਪਾ ਲਖ ਹੋਹਿ ਤ ਇਕੁ ਨ ਚਲੈ ਨਾਲਿ." (ਜਪੁ) "ਨਾਲਿ ਇਆਣੇ ਦੋਸਤੀ." (ਵਾਰ ਆਸਾ ਮਃ ੨)#੨. ਸੰ. ਨਾਲ. ਸੰਗ੍ਯਾ- ਨਲਕੀ. ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੩. ਨਦੀ. ਦੇਖੋ, ਅਖਲੀ ਊਡੀ....
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....
ਦੇਖੋ, ਸਤਗੁਰ। ੨. ਸੰਗ੍ਯਾ- ਸ਼੍ਰੀ ਗੁਰੂ ਨਾਨਕ ਦੇਵ ਜੀ. "ਸਤਿਗੁਰ ਬਾਝਹੁ ਗੁਰੁ ਨਹੀ ਕੋਈ, ਨਿਗੁਰੇ ਕਾ ਹੈ ਨਾਉ ਬੁਰਾ." (ਆਸਾ ਪਟੀ ਮਃ ੩)...
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)...
ਸੰਗ੍ਯਾ- ਗੁਰਬਾਣੀ ਵਿੱਚ ਕਈ ਜਗਾ ਯ ਦੀ ਥਾਂ ਸਿਆਰੀ ਲਗਾਈ ਜਾਂਦੀ ਹੈ, ਸਤ੍ਯ ਦੀ ਥਾਂ ਸਤਿ, ਸ਼ਬਦ ਹੈ. ਦੇਖੋ, ਸਤ ਅਤੇ ਸਤ੍ਯ ਸ਼ਬਦ. ਸਤ੍ਯ ਰੂਪ ਪਾਰਬ੍ਰਹਮ. ਵਾਹਗੁਰੂ. "ਸਤਿ ਨਾਮੁ ਕਰਤਾ ਪੁਰਖੁ." (ਜਪੁ) ੨. ਸੱਚ. ਮਿਥ੍ਯਾ ਦੇ ਵਿਰੁੱਧ. "ਆਪਿ ਸਤਿ ਕੀਆ ਸਭ ਸਤਿ." (ਸੁਖਮਨੀ) ੩. ਸ਼ਰੱਧਾ. ਵਿਸ਼੍ਵਾਸ. "ਤਿਸੁ ਗੁਰ ਕੋ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ." (ਮਲਾ ਮਃ ੪) ੪. ਵਿ- ਸਦ. ਉੱਤਮ. "ਦੂਰ ਕਰੈ ਸਤਿ ਬੈਦ ਰੋਗ ਸੰਨਿਪਾਤ ਕੋ." (ਕ੍ਰਿਸਨਾਵ) ੫. ਸੰਗ੍ਯਾ- ਸੱਤਾ ਸ਼ਕਤਿ. "ਗੁਰੁਮਤਿ ਸਤਿ ਕਰ ਚੰਚਲ ਅਚਲ ਭਏ." (ਭਾਗੁ ਕ) ੬. ਯਥਾਰਥ ਗ੍ਯਾਨ. ਅਸਲੀਅਤ ਦੀ ਸਮਝ. "ਨਾ ਸਤਿ ਮੂਡ ਮੁਡਾਈ ਕੇਸੀ, ਨਾ ਸਤਿ ਪੜਿਆ ਦੇਸ ਫਿਰਹਿ." (ਵਾਰ ਰਾਮ ੧. ਮਃ ੧) ੭. ਵ੍ਯ- ਯਥਾਰਥ. ਸਹੀ. ਠੀਕ. "ਜੋ ਕਿਛੁ ਕਰੇ ਸਤਿ ਕਰਿ ਮਾਨਹੁ." (ਸਾਰ ਮਃ ੪)...
ਕਰ (ਹੱਥ) ਵਿੱਚ. ਕਰ ਮੇਂ. "ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ." (ਫੁਨਹੇ ਮਃ ੫) ੨. ਕ੍ਰਿ. ਵਿ- ਕਰਕੇ. "ਕਰਿ ਅਨਰਥ ਦਰਬੁ ਸੰਚਿਆ." (ਵਾਰ ਜੈਤ) ੩. ਸੰ. करिन् ਹਾਥੀ, ਜੋ ਕਰ (ਸੁੰਡ) ਵਾਲਾ ਹੈ. "ਏਕਹਿ ਕਰ ਕਰਿ ਹੈ ਕਰੀ. ਕਰੀ ਸਹਸ ਕਰ ਨਾਹਿ." (ਵ੍ਰਿੰਦ) ਇੱਕੇ ਹੱਥ (ਸੁੰਡ) ਨਾਲ ਹਾਥੀ ਕਰੀ (ਬਾਂਹ ਵਾਲਾ) ਆਖੀਦਾ ਹੈ, ਹਜਾਰ ਹੱਥ ਵਾਲਾ (ਸਹਸ੍ਰਵਾਹ) ਕਰੀ ਨਹੀਂ ਹੈ....
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਦੇਖੋ, ਆਪ। ੨. ਵ੍ਯ- ਖ਼ੁਦ. ਸ੍ਵਯੰ. "ਆਪਿ ਛੁਟੇ ਨਹ ਛੁਟੀਐ." (ਵਾਰ ਮਲਾ ਮਃ ੧) ੩. ਸੰ. ਸੰਗ੍ਯਾ- ਮਿਤ੍ਰ. ਦੋਸਤ....
ਮੁਖ ਤੋਂ. ਮੂਹੋਂ. "ਮੁਹਹੁ ਕੂੜੁ ਕੁਸਤ ਤਿਨੀ ਢਾਹਿਆ." (ਮਃ ੪. ਵਾਰ ਸ੍ਰੀ)...
ਸੰ. ਵਾਰ੍ਤਾ. ਗੱਲ. "ਝੂਠ ਬਾਤ. ਸਾ ਸਚਕਰਿ ਜਾਤੀ." (ਗਉ ਮਃ ੫) ੨. ਵਸ੍ਤ. ਚੀਜ਼. "ਏਕ ਬਾਤ ਮਾਂਗਨ ਕਉ ਆਵੈ।ਬੀਸਿਕ ਬਾਤ ਘਰੈਂ ਲੈਜਾਵੈ." (ਰਾਮਾਵ) ੩. ਸੰ. ਵਾਤ. ਵਾਯੁ. ਪਵਨ. "ਯਾ ਕਹਿਂ ਕਲਿ ਕੀ ਬਾਤ ਨ ਲਾਗੀ." (ਚਰਿਤ੍ਰ ੪੯) ਕਲਿਯੁਗ ਦੀ ਹਵਾ ਨਹੀ ਲੱਗੀ। ੪. ਵਾਤ ਧਾਤੁ. ਬਾਦੀ. ਬਲਗਮ. "ਕਾਢਿ ਕੁਠਾਰੁ ਪਿਤ ਬਾਤ ਹੰਤਾ." (ਟੋਢੀ ਮਃ ੫) ਵਾਤ ਪਿੱਤ ਨਾਸ਼ਕ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਵਿ- ਸਿੰਧ ਦੇਸ਼ ਦਾ। ੨. ਸੰਗ੍ਯਾ- ਸਿੰਧ ਦਾ ਵਸਨੀਕ। ੩. ਸਿੰਧ ਦੀ ਬੋਲੀ....
ਵਿ- ਦੂਸਰੀ. "ਮਨਮੁਖ ਦੂਜੀ ਤਰਫ ਹੈ." (ਵਾਰ ਮਲਾ ਮਃ ੩) ਕਰਤਾਰ ਤੋਂ ਵਿਮੁਖ ਮਾਇਆ ਦੀ ਤਰਫ ਹੈ। ੨. ਸੰਗ੍ਯਾ- ਅਵਿਦ੍ਯਾ. ਦ੍ਵੈਤ. "ਜਬ ਲਗ ਦੂਜੀ ਰਾਈ." (ਸੋਰ ਅਃ ਮਃ ੧) ਰਾਈਮਾਤ੍ਰ ਦ੍ਵੈਤ....
ਦੇਖੋ, ਕਲਪਨਾ. "ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ, ਤਾ ਤੇਰੀ ਕਲਪਣਾ ਜਾਈ." (ਰਾਮ ਅਃ ਮਃ ੩)...
ਵਿ- ਅਰ੍ਥ. ਵਿ- ਬਿਨਾ ਮਤਲਬ. ਵਿਫਲ. ਬੇਫਾਇਦਾ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਵ੍ਯ- ਨੂੰ. ਕੋ. ਪ੍ਰਤਿ. ਤਾਂਈਂ. ਜਿਵੇਂ- "ਲਿਖਤਮ ਉੱਤਮ ਸਿੰਘ, ਜੋਗ ਭਾਈ ਗੁਰੁਮੁਖ ਸਿੰਘ।" ੨. ਲਿਯੇ. ਵਾਸਤੇ. ਲਈ. "ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ." (ਸਵਾ ਮਃ ੧) ੩. ਸੰ. ਯੋਗ੍ਯ ਵਿ- ਉਚਿਤ. ਲਾਇਕ. "ਨਾਨਕ ਸਦਾ ਧਿਆਈਐ ਧਿਆਵਨ ਜੋਗੁ." (ਸੁਖਮਨੀ) ੪. ਸੰ. ਯੋਗ. ਸੰਗ੍ਯਾ- ਪਤੰਜਲਿ ਰਿਸਿ ਦਾ ਚਿੱਤ ਨੂੰ ਏਕਾਗ੍ਰ ਕਰਨ ਲਈ ਦੱਸਿਆ ਹੋਇਆ ਸਾਧਨ.¹ ਦੇਖੋ, ਯੋਗ. "ਜੋਗ ਧਿਆਨ ਗੁਰੁਗਿਆਨ." (ਸਵੈਯੇ ਮਃ ੧. ਕੇ) ੫. ਗ੍ਰਹਾਂ ਦਾ ਮੇਲ. ਯੋਗ. ਸੰਬੰਧ. "ਉੱਤਮ ਜੋਗ ਪਰ੍ਯੋ ਇਨ ਐਸੋ." (ਗੁਪ੍ਰਸੂ) ੬. ਜੋਗੀ (ਯੋਗੀ) ਲਈ ਭੀ ਜੋਗ ਸ਼ਬਦ ਆਇਆ ਹੈ- "ਸਤਿਗੁਰ ਜੋਗ ਕਾ ਤਹਾ (ਨਿਵਾਸਾ, ਜਹ ਅਵਿਗਤ ਨਾਥੁ ਅਗਮ ਧਨੀ." (ਰਾਮ ਮਃ ੫) ੭. ਗੁਰੁਮਤ ਵਿੱਚ ਨਾਮਅਭ੍ਯਾਸ ਕਰਕੇ ਕਰਤਾਰ ਵਿੱਚ ਲਿਵਲੀਨ ਹੋਣਾ ਜੋਗ ਹੈ. ਦੇਖੋ, ਅਸਟਾਂਗ, ਸਹਜਜੋਗ, ਹਠਯੋਗ ਅਤੇ ਖਟਕਰਮ....
ਦੇਖੋ, ਥਾਪਨ। ੨. ਸੰਗ੍ਯਾ- ਤਬਲੇ ਅਥਵਾ ਮ੍ਰਿਦੰਗ ਪੁਰ ਪੂਰੇ ਹੱਥ ਦਾ ਪ੍ਰਹਾਰ. ਥਪਕੀ. "ਲਗਤ ਢੋਲਕ ਥਾਪ ਹੈ." (ਸਲੋਹ) ੩. ਥੱਪੜ. ਤਮਾਚਾ। ੪. ਸ੍ਥਿਤਿ. ਮਰਯਾਦਾ. "ਥਾਪ੍ਯੋ ਸਭੈ ਜਿਹ ਥਾਪ." (ਜਾਪੁ) ੫. ਥਾਪੜਨ ਦੀ ਕ੍ਰਿਯਾ. ਪ੍ਯਾਰ ਨਾਲ ਬੱਚੇ ਨੂੰ ਥਪਕੀ ਦੇਣ ਦੀ ਕ੍ਰਿਯਾ. ਦੇਖੋ, ਥਾਪਿ ੨....
ਦੇਖੋ, ਸਾਹਿਬ. "ਸਾਹਿਬੁ ਗੁਣੀ ਗਹੇਰਾ." (ਸੋਰ ਮਃ ੫)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਵਿ- ਨਗ੍ਨ. ਜਿਸ ਦੇ ਅੰਗ ਤੇ ਵਸਤ੍ਰ ਨਹੀਂ. "ਨੰਗਾ ਦੋਜਕਿ ਚਾਲਿਆ." (ਵਾਰ ਆਸਾ)...
ਸੰ. ਬੁਭੁਕ੍ਸ਼ੁ ਵਿ- ਜਿਸ ਨੂੰ ਖਾਣ ਦੀ ਇੱਛਾ ਹੈ. ਭੂਖਾ ਕ੍ਸ਼ੁਧਾ ਵਾਲਾ....
ਸਰਵ- ਉਸ. "ਤਿਸ ਊਚੇ ਕਉ ਜਾਣੈ ਸੋਇ." (ਜਪੁ) ੨. ਸੰਗ੍ਯਾ- ਤ੍ਰਿਸਾ. ਤੇਹ. ਪ੍ਯਾਸ। ੩. ਤ੍ਰਿਸਨਾ. "ਤਿਸ ਚੂਕੈ ਸਹਜੁ ਊਪਜੈ." (ਸਵਾ ਮਃ ੩)...
ਸੇਵਕ ਦੇਖੋ, ਨਫਰ. "ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ, ਤਿਸ ਦਾ ਨਫਰੁ ਕਿਥਹੁ ਰਜਿਖਾਏ?" (ਵਾਰ ਗਉ ੧. ਮਃ ੪)...
ਕ੍ਰਿ. ਵਿ- ਕਿਸ ਥਾਂ ਤੋਂ. ਕਹਾਂ ਸੇ. "ਕਿਥਹੁ ਉਪਜੈਕਹਿ ਰਹੈ?" (ਵਾਰ ਬਸੰ)...
ਕ੍ਰਿ. ਵਿ- ਰੱਜਕੇ. ਤ੍ਰਿਪਤ ਹੋਕੇ. "ਰਜਿ ਰਜਿ ਭੋਜਨੁ ਖਾਵਹੁ, ਮੇਰੇ ਭਾਈ." (ਬਿਲਾ ਮਃ ੫) ੨. ਸੰਗ੍ਯਾ- ਵਿਸਨੁਪੁਰਾਣ ਅਨੁਸਾਰ ਇੱਕ ਰਾਜਾ, ਜਿਸ ਨੇ ਇੰਦ੍ਰ ਦੀ ਸਹਾਇਤਾ ਕਰਕੇ ਦੈਤਾਂ ਨੂੰ ਭਾਰੀ ਹਾਰ ਦਿੱਤੀ ਸੀ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਘਰ ਵਿੱਚ. ਗ੍ਰਿਹ ਮੇ. "ਘਰਿ ਬਾਹਰਿ ਤੇਰਾ ਭਰਵਾਸਾ." (ਧਨਾ ਮਃ ੫) "ਪਿਰ ਘਰਿ ਸੋਹੈ ਨਾਰਿ." (ਧਨਾ ਛੰਤ ਮਃ ੧) ੨. ਦੇਹ (ਸ਼ਰੀਰ) ਵਿੱਚ. "ਪਿੰਡਿ ਮੂਐ ਜੀਉ ਕਿਹ ਘਰਿ ਜਾਤਾ?" (ਗਉ ਕਬੀਰ)...
ਸੰ. ਵਸ੍ਤੁ. ਸੰਗ੍ਯਾ- ਚੀਜ਼. ਪਦਾਰਥ. "ਅੰਤਰਿ ਸਭ ਵਥੁ ਹੋਇ." (ਸ੍ਰੀ ਮਃ ੩) "ਸਤਿਗੁਰੁ ਦਾਤਾ ਸਭਨਾ ਵਥੂ ਕਾ." (ਮਾਝ ਅਃ ਮਃ ੩)...
ਹਾਥ ਮੇਂ. ਹੱਥ ਵਿੱਚ. "ਰਾਜਾ ਨਿਆਉ ਕਰੇ ਹਥਿ ਹੋਇ." (ਆਸਾ ਮਃ ੧) "ਜਿਸੁ ਆਇਆ ਹਥਿ ਨਿਧਾਨੁ." (ਵਾਰ ਰਾਮ ੨. ਮਃ ੫)...
ਪ੍ਰਾਪਤ ਕੀਤੇ. "ਪਾਏ ਮਨੋਰਥ ਸਭਿ." (ਵਾਰ ਗੂਜ ੨. ਮਃ ੫) ੨. ਛਕੇ. ਖਾਂਦਾ ਹੈ. "ਭੋਜਨੁ ਨਾਨਕਾ ਵਿਰਲਾ ਪਾਏ ਕੋਇ" (ਵਾਰ ਰਾਮ ੧. ਮਃ ੩) ੩. ਕ੍ਰਿ. ਵਿ- ਪੈਰੀਂ. "ਲਗਿ ਸਤਿਗੁਰ ਪਾਏ." (ਭੈਰ ਮਃ ੫) ੪. ਪਾਯਹ ਦਾ ਬਹੁਵਚਨ. ਖੰਭੇ. ਥਮਲੇ। ੫. ਧਰਮ ਦੇ ਚਰਣ. "ਚਾਰ ਪਦਾਰਥ ਚਾਰੇ ਪਾਏ." (ਬਿਲਾ ਮਃ ੪) ੬. ਪਾਵੇ. ਡਾਲੇ. ਪਾਉਂਦਾ ਹੈ. "ਜੇਹਾ ਅੰਦਰਿ ਪਾਏ ਤੇਹਾ ਵਰਤੈ." (ਮਾਝ ਮਃ ੩) ੭. ਪਾਦਿੱਤੇ. ਡਾਲ ਦੀਏ. "ਨਿੰਦਕ ਦੁਸ਼ਟ ਸਭ ਪੈਰੀ ਪਾਏ." (ਵਾਰ ਸ੍ਰੀ ਮਃ ੫)...
ਦੇਖੋ, ਵਸਤੁ....
ਸੰ. ਵਿ- ਪ੍ਰਸਿੱਧ. ਮਸ਼ਹੂਰ। ੨. ਜਾਣਿਆ ਹੋਇਆ। ੩. ਪ੍ਰਸੰਨ. ਖ਼ੁਸ਼....
ਸੰਗ੍ਯਾ- ਜਨ. ਦਾਸ. "ਤਰੇ ਭਵਸਿੰਧੁ ਤੇ ਭਗਤ ਹਰਿਜਾਨ." (ਕਾਨ ਮਃ ੪. ਪੜਤਾਲ) ੨. ਸੰ. ਯਾਨ. ਸਵਾਰੀ। ੩. ਫ਼ਾ. [جیاں] ਜਯਾਨ. ਨੁਕ਼ਸਾਨ. ਹਾਨਿ। ੪. ਫ਼ਾ. [جاں] ਰੂਹ. ਜਿੰਦ। ੫. ਪ੍ਰਾਣ। ੬. ਸੰ. ज्ञान ਗ੍ਯਾਨ. "ਜਾਨ ਪ੍ਰਬੀਨ ਸੁਆਮੀ ਪ੍ਰਭੁ ਮੇਰੇ." (ਦੇਵ ਮਃ ੫) ੭. ਵਿ- ਜਾਨਕਾਰ. ਗ੍ਯਾਤਾ. "ਜਾਨ ਕੋ ਦੇਤ ਅਜਾਨ ਕੋ ਦੇਤ." (ਅਕਾਲ)...
ਪੜੈ। ੨. ਦੇਖੋ, ਪਰੇ....
ਸੰ. ਵ੍ਯ- ਨਿਸੇਧ ਬੋਧਕ. ਨਹੀਂ. ਨਾ. "ਧਾਮ ਹੂੰ ਨਹਿ ਜਾਹਿ." (ਜਾਪੁ)...
ਦੇਖੋ, ਕਛੁਕ. "ਕਛੁ ਬਿਗਰਿਓ ਨਾਹਨ ਅਜਹੁ ਜਾਗ." (ਬਸੰ ਮਃ ੯) ੨. ਸੰਗ੍ਯਾ- ਕੱਛਪ. ਕੱਛੂ। ੩. ਕੱਛਪ ਅਵਤਾਰ. "ਆਪੇ ਮਛੁ ਕਛੁ ਕਰਣੀਕਰੁ." (ਮਾਰੂ ਸੋਲਹੇ ਮਃ ੧)...
ਦੇਖੋ, ਨਾਰਾਯਣ। ੨. ਕਰਤਾਰ, ਪਾਰਬ੍ਰਹਮ. "ਨਾਰਾਇਣ ਸਭ ਮਾਹਿ ਨਿਵਾਸ." (ਗੌਂਡ ਮਃ ੫) "ਨਾਰਾਇਣ ਨਰਹਰਿ ਦਇਆਲ." (ਰਾਮ ਮਃ ੫)#"ਨਾਰਾਇਣੁ ਸੁਪ੍ਰਸੰਨ ਹੋਏ." (ਬਸੰ ਨਾਮਦੇਵ)#"ਨਾਰਾਇਨ ਨਰਪਤਿ ਨਮਸਕਾਰੰ." (ਕਾਨ ਮਃ ੫)#੩. ਅ਼ਰਕ਼ਸਾਜ਼. ਨਾਰ (ਅ਼ਰਕ਼) ਸ਼ਰਬਤ ਆਦਿ ਦਵਾਈਆਂ ਬਣਾਉਣ ਵਾਲਾ. ਦੇਖੋ, ਨਾਰ ੫. "ਆਪੇ ਵੈਦੁ ਆਪਿ ਨਾਰਾਇਣੁ." (ਵਾਰ ਰਾਮ ੨. ਮਃ ੫) ਆਪ ਵੈਦ ਹੈ, ਆਪ ਦਵਾਸਾਜ਼ ਹੈ....
ਕ੍ਰਿ. ਵਿ- ਕਾਹੇ. ਕਿਉਂ "ਕਾਇ ਪਾਪ ਕਮਾਈਐ?" (ਆਸਾ ਛੰਤ ਮਃ ੫) "ਕਾਇ ਪਟੋਲਾ ਪਾੜਤੀ?" (ਸ. ਫਰੀਦ) "ਤੂ ਕਾਂਇ ਗਰਬਹਿ ਬਾਵਲੀ?" (ਬਸੰ ਰਵਿਦਾਸ) ੨. ਕਿਸ ਵਾਸਤੇ. ਕਿਉਂਕਰ. "ਕੇਸ ਮੁਡਾਏ ਕਾਂਇ?" (ਸ. ਕਬੀਰ) ੩. ਸਰਵ- ਕਿਸ ਨੂੰ. ਕਿਸੀ. ਕਿਸੇ "ਜਗਜੀਵਨੁ ਜੁਗਤਿ ਨ ਮਿਲੈ ਕਾਇ." (ਬਸੰ ਮਃ ੧) ੪. ਸੰ. ਕਾਯ. ਸੰਗ੍ਯਾ- ਦੇਹ. ਸ਼ਰੀਰ. ਜਿਸਮ....
ਸਰਵ- ਤੁਮਾਰਾ. ਤੁਹਾਡਾ....
ਦੇਖੋ, ਕਰਮ "ਜਿਸ ਨੋ ਕਰਮੁ ਕਰੇ ਕਰਤਾਰ." (ਭੈਰ ਮਃ ੫) ਕਰਤਾਰ ਮਿਹਰ ਕਰੇ....
ਦੇਖੋ, ਪੂਰਬਲਾ. "ਪੂਰਬਲੋ ਕ੍ਰਿਤ ਕਰਮ ਨ ਮਿਟੈ." (ਧਨਾ ਤ੍ਰਿਲੋਚਨ)...
ਸੰ. कृत ਵਿ- ਕੀਤਾ ਹੋਇਆ. ਕਰਿਆ. "ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰਗੇਹਣਿ." (ਧਨਾ ਤ੍ਰਿਲੋਚਨ) ੨. ਸੰਗ੍ਯਾ- ਸਤਯੁਗ। ੩. ਫਲ. ਨਤੀਜਾ। ੪. ਕਾਂਤਿ ਦੀ ਥਾਂ ਭੀ ਕਿਸੇ ਅਞਾਣ ਲਿਖਾਰੀ ਨੇ ਕ੍ਰਿਤ ਲਿਖ ਦਿੱਤਾ ਹੈ. "ਦਿਨੇਸ ਕ੍ਰਿਤ ਹਾਰੀਅੰ." (ਗ੍ਯਾਨ) ਸੂਰਜ ਦੀ ਕਾਂਤਿ (ਪ੍ਰਭਾ) ਫਿੱਕੀ ਪੈਂਦੀ ਹੈ। ੫. ਕੀਰਤਿ ਦੀ ਥਾਂ ਭੀ ਇਹ ਸ਼ਬਦ ਵਰਤਿਆ ਹੈ- "ਬਦੰਤ ਕ੍ਰਿਤ ਈਸ਼ਰੀ." (ਗ੍ਯਾਨ) ੬. ਦੇਖੋ, ਕ੍ਰਿਤੇਣ....
ਸੰਗ੍ਯਾ- ਵਿਵਾਹਿਤਾ ਇਸਤ੍ਰੀ. "ਪੂਰਬਲੋ ਕ੍ਰਿਤ ਕਰਮ ਨ ਮਿਟੈ ਰੀ ਘਰਗੇਹਣਿ!" (ਧਨਾ ਤ੍ਰਿਲੋਚਨ)...
ਸਰਵ- ਉਸ ਦੇ. ਤਿਸ ਦੇ. "ਹਮ ਵਣਜਾਰੇ ਹਹਿ ਤਾਚੇ." (ਗਉ ਮਃ ੪) ੨. ਤਿਸ ਤੋਂ. ਉਸ ਤੋਂ. "ਤਾਚੇ ਹੰਸਾ ਸਗਲੇ ਜਨਾ." (ਧਨਾ ਨਾਮਦੇਵ) ੩. ਕ੍ਰਿ. ਵਿ- ਤਾਂਤੇ. ਇਸ ਲਈ. "ਤਾਚੇ ਮੋਹਿ ਜਾਪੀਅਲੇ ਰਾਮਚੇ ਨਾਮੰ." (ਧਨਾ ਤ੍ਰਿਲੋਚਨ)...
ਮੁਝੇ. ਮੈਨੂੰ. "ਮੋਹਿ ਸੰਤਹ ਟਹਲ ਦੀਜੈ ਗੁਣਤਾਸਿ." (ਆਸਾ ਮਃ ੫) ੨. ਮੈ. ਅਹੰ. "ਮੋਹਿ ਅਨਾਥ ਤੁਮਰੀ ਸਰਨਾਈ." (ਬਿਲਾ ਮਃ ੫) ੩. ਮੈਨੇ. "ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ." (ਗਉ ਅਃ ਮਃ ੫) ੪. ਮੁਹੱਬਤ ਮੇਂ. ਸਨੇਹ ਵਿੱਚ. "ਮਾਇਆ ਮੋਹਿ ਮਨੁ ਰੰਗਿਆ, ਮੁਹਿ ਸੁਧਿ ਨ ਕਾਈ." (ਵਡ ਛੰਤ ਮਃ ੩) ੫. ਮੁਝ ਮੇਂ. ਮੇਰੇ ਵਿੱਚ. "ਮੋਹਿ ਅਵਗਨ ਪ੍ਰਭੁ ਸਦਾ ਦਇਆਲਾ." (ਮਲਾ ਮਃ ੫) ੬. ਮੈਥੋਂ. ਮੇਰੇ ਸੇ. "ਐਸੇ ਬਿਪ੍ਰ ਫਜੂਲ ਕੋ ਮੋਹਿ ਨ ਰਾਖ੍ਯੋ ਜਾਇ." (ਚਰਿਤ੍ਰ ੯੧) ੭. ਦੇਖੋ, ਮੋਹ ਅਤੇ ਮੋਹੁ....
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਸੰਗ੍ਯਾ- ਤਿੰਨ ਨੇਤ੍ਰਾਂ ਵਾਲਾ, ਸ਼ਿਵ। ੨. ਇੱਕ ਭਗਤ, ਜਿਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਹੈ. ਇਹ ਮਹਾਤਮਾ ਵੈਸ਼੍ਯ ਜਾਤਿ ਦਾ ਬਾਰਸੀ (ਜਿਲਾ ਸ਼ੋਲਾਪੁਰ) ਦਾ ਵਸਨੀਕ ਸੀ. ਇਸ ਦਾ ਜਨਮ ਸੰਮਤ ੧੩੨੫ ਵਿੱਚ ਹੋਇਆ ਸੀ. "ਤ੍ਰਿਲੋਚਨ ਗੁਰੁ ਮਿਲਿ ਭਈ ਸੁਧ." (ਬਸੰ ਅਃ ਮਃ ੫) ਇਸ ਦਾ ਨਾਮ ਤਿਲੋਚਨ ਲਿਖਿਆ ਹੈ. ਦੇਖੋ, ਤਿਲੋਚਨ ੨। ੩. ਵਿਦ੍ਵਾਨ. ਗ੍ਯਾਨੀ. ਜਿਸ ਦੇ ਵਿਦ੍ਯਾਰੂਪ ਤੀਜਾ ਨੇਤ੍ਰ ਹੈ....
ਸੰ. ਆਕਾਸ਼. ਸੰਗ੍ਯਾ- ਆਸਮਾਨ. ਅੰਬਰ। ੨. ਸੁਰਗ. ਦੇਵਲੋਕ. "ਸੰਤ ਕਾ ਨਿੰਦਕ ਅਕਾਸ ਤੇ ਟਾਰਉ." (ਗੌਡ ਮਃ ੫) ੩. ਭਾਵ- ਉੱਚਾ ਪਦ। ੪. ਦੇਖੋ, ਆਕਾਸ....
ਸੰਗ੍ਯਾ- ਪਾਤਾਲ, "ਸਪਤ ਪਤਾਰ ਕੇ ਤਰ." (ਅਕਾਲ) ੨. ਦੇਖੋ, ਪਤਾਰੇ। ੩. ਦੇਖੋ, ਪਤਵਾਰ। ੪. ਸੰ. ਪ੍ਰਤਾਰ ਛਲ. ਧੋਖਾ....
ਦੇਖੋ, ਅਦਿਸਟ ੧, ਅਤੇ ਅਦ੍ਰਿਸ਼੍ਯ. "ਦੇਖਿ ਅਦ੍ਰਿਸਟ ਰਹਉ ਬਿਸਮਾਦੀ."#(ਸੋਰ ਮ. ੧) "ਬਿਥਰ੍ਯੋ ਅਦ੍ਰਿਸਟ ਜਿਹ ਕਰਮ ਜਾਰ." (ਅਕਾਲ) ੨. ਦੇਖੋ ਅਦਿਸਟ ੩....
ਸਰਵ- ਜਿਸ. ਜਿਸ ਦੇ. "ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ." (ਸੁਖਮਨੀ) "ਜਾਤਿ ਅਰੁ ਪਾਤਿ ਨਹਨ ਜਿਹ." (ਜਾਪੁ) ੨. ਜਿਸ ਸੇ. ਜਿਸ ਸਾਥ. "ਆਰ ਨਹੀ ਜਿਹ ਤੋਪਉ." (ਸੋਰ ਰਵਿਦਾਸ) ੩. ਕ੍ਰਿ. ਵਿ- ਜਿੱਥੇ. ਜਹਾਂ. "ਜਿਹ ਪਉੜ੍ਹੇ ਪ੍ਰਭੁ ਸ੍ਰੀ ਗੋਪਾਲ." (ਭੈਰ ਅਃ ਕਬੀਰ) ੪. ਸੰ. ਜ੍ਯਾ- ਧਨੁਖ ਦਾ ਚਿੱਲਾ.¹ ਫ਼ਾ. [زِہ] ਜ਼ਿਹ. "ਮ੍ਰਿਤਕ ਸਰਪ ਨਿਹਾਰਕੈ ਜਿਹ ਅਗ੍ਰ ਤਾਹਿ ਉਠਾਇ." (ਪਰੀਛਤਰਾਜ) ੫. ਵ੍ਯ- ਧਨ੍ਯ। ੬. ਸ਼ਾਬਾਸ਼। ੭. ਵਾਹ ਵਾਹ!...
ਸੰਗ੍ਯਾ- ਕਰਮਾਂ ਦਾ ਸਮੁਦਾਯ। ੨. ਕਰਮਾਂ ਦਾ ਤਾਣਾ. "ਬਿਥਰ੍ਯੋ ਅਦ੍ਰਿਸਟ ਜਿਹ ਕਰਮਜਾਰ." (ਅਕਾਲ)...
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. गल्ल ਸੰਗ੍ਯਾ- ਕਪੋਲ. ਰੁਖ਼ਸਾਰ. ਗੰਡ। ੨. ਗਲ੍ਯ. ਗਲ (ਕੰਠ) ਨਾਲ ਹੈ ਜਿਸ ਦਾ ਸੰਬੰਧ, ਬਾਤ. ਗੁਫ਼ਤਗੂ। ੩. ਸੰ. गल्ह् ਧਾ ਦੋਸ ਦੇਣਾ. ਨਿੰਦਾ ਕਰਨਾ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਅ਼. [مُمکِن] ਇਮਕਾਨ (ਹੋ ਸਕਣ) ਦਾ ਭਾਵ. ਸੰਭਵ....
ਦੇਖੋ, ਜਁਹ...
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਸੰ. ਦਿਸ਼ਾ. ਸੰਗ੍ਯਾ- ਤ਼ਰਫ਼. ਓਰ. ਸਿਮਤ. ਵਿਦ੍ਵਾਨਾਂ ਨੇ ਚਾਰ ਦਿਸ਼ਾ (Cardinal Points) ਪੂਰਵ, ਪੱਛਮ, ਉੱਤਰ ਅਤੇ ਦੱਖਣ (ਪੂਰ੍ਵ, ਪਸ਼੍ਚਿਮ, ਉੱਤਰ, ਦਕ੍ਸ਼ਿਣ- ਮਸ਼ਰਿਕ਼. ਮਗ਼ਰਿਬ, ਸ਼ੁਮਾਲ, ਜਨੂਬ- East, West, North, South) ਮੰਨੀਆਂ ਹਨ. ਇਨ੍ਹਾਂ ਨਾਲ ਚਾਰ ਉਪਦਿਸ਼ਾ (ਕੋਣਾਂ) ਮਿਲਾਉਣ ਤੋਂ ਅੱਠ ਦਿਸ਼ਾ ਹੁੰਦੀਆਂ ਹਨ. ਜਿਨ੍ਹਾਂ ਦਾ ਨਕ਼ਸਾ ਇਹ ਹੈ:-:#ਉੱਤਰ#ਵਾਯਵੀ ਕੋਣ...
ਕੋਨਾ ਦਾ ਬਹੁਵਚਨ। ੨. ਕੂਣੇ (ਗੋਸ਼ੇ) ਵਿੱਚ. ਦੇਖੋ, ਕੋਨਾ....
ਸੰਗ੍ਯਾ- ਗਰਿਫ਼ਤ. ਪਕੜ. ਗ੍ਰਹਣ. "ਗਹਿ ਭੁਜਾ ਲੇਵਹੁ ਨਾਮ ਦੇਵਹੁ." (ਆਸਾ ਛੰਤ ਮਃ ੫) ੨. ਲਾਗ. ਲਗਾਉ. "ਹਰਿ ਸੇਤੀ ਚਿਤੁ ਗਹਿ ਰਹੈ." (ਗੂਜ ਮਃ ੩) "ਪਿਰ ਸੇਤੀ ਅਨਦਿਨੁ ਗਹਿ ਰਹੀ." (ਆਸਾ ਅਃ ਮਃ ੩) ਕ੍ਰਿ. ਵਿ- ਗਹਿਕੇ. ਗ੍ਰਹਣ ਕਰਕੇ. ਫੜਕੇ. "ਗਹਿ ਕੰਠ ਲਾਇਆ." (ਆਸਾ ਛੰਤ ਮਃ ੫)...
ਸੰ. ਸੰਗ੍ਯਾ- ਪੁਰਾਣਾਂ ਅਨੁਸਾਰ ਪ੍ਰਿਥਿਵੀ ਦੇ ਮੱਧ ਇੱਕ ਵਡਾ ਪਹਾੜ, ਜਿਸ ਪੁਰ ਇੰਦ੍ਰ ਕੁਬੇਰ ਆਦਿ ਦੇਵਤਿਆਂ ਦੀਆਂ ਪੁਰੀਆਂ ਹਨ. ਇਸ ਦੇ ਨਾਮ ਸੁਮੇਰੁ. ਹੇਮਾਦ੍ਰਿ. ਰਤਨਸਾਨੁ, ਅਮਰਾਦ੍ਰਿ ਆਦਿ ਅਨੇਕ ਹਨ. "ਤ੍ਰਿਣ ਮੇਰੁ ਦਿਖੀਤਾ." (ਬਿਲਾ ਮਃ ੫) ੨. ਮੰਦਰਾਚਲ. "ਮੇਰੁ ਕੀਆ ਮਾਧਾਣੀ.") (ਮਃ ੧. ਵਾਰ ਮਾਝ) ੩. ਮਾਲਾ ਦਾ ਸ਼ਿਰੋਮਣਿ ਮਣਕਾ. "ਤੂੰ ਗੰਠੀ, ਮੇਰੁ ਸਿਰਿ ਤੂੰ ਹੈ." (ਮਾਝ ਮਃ ੫) ੪. ਪਹਾੜ. ਗਿਰਿ. "ਮੇਰੁ ਮੇ ਸੁਮੇਰੁ ਬਡੋ." (ਭਾਗੁ ਕ) "ਕੂਪ ਤੇ ਮੇਰੁ ਕਰਾਵੈ." (ਸਾਰ ਕਬੀਰ) ਨੀਵੇਂ ਥਾਂ ਤੋਂ ਉੱਚਾ ਪਹਾੜ ਕਰਦਾ ਹੈ। ੫. ਕੰਗਰੋੜ ਦੀ ਹੱਡੀ. ਰੀਢ. ਦੇਖੋ, ਮੇਰਡੰਡ। ੬. ਯੋਗਮਤ ਅਨੁਸਾਰ ਦਸ਼ਮਦ੍ਵਾਰ। ੭. ਛੱਖ੍ਯ ਦਾ ਇੱਕ ਰੂਪ. ਦੇਖੋ, ਗੁਰੁ ਛੰਦ ਦਿਵਾਕਰ। ੮. ਵਿ- ਪ੍ਰਧਾਨ ਸ਼ਿਰੋਮਣਿ....
ਦੇਖੋ, ਠਕੁਰ. "ਠਾਕੁਰ ਸਰਬੇ ਸਮਾਣਾ." (ਸ੍ਰੀ ਮਃ ੫) ੨. ਹਿੰਦੀ ਦਾ ਇੱਕ ਪ੍ਰਸਿੱਧ ਕਵਿ, ਜਿਸ ਦਾ ਜਨਮ ਸਨ ੧੬੪੩ ਵਿੱਚ ਹੋਇਆ. ਦੇਖੋ, ਏਕਤਾ....
ਸੰ. ਸੰਗ੍ਯਾ- ਕਹਿਣਾ. ਬਿਆਨ. "ਕਥਨ ਸੁਨਾਵਨ ਗੀਤ ਨੀਕੇ ਗਾਵਨ." (ਦੇਵ ਮਃ ੫)...
ਬੋਲਣ ਵਾਲਾ. ਦੇਖੋ, ਬਕਤਾ....
ਸੰ. ਪ੍ਰਤ੍ਯਯ ਸੰਗ੍ਯਾ- ਪ੍ਰਮਾਣ. ਸਬੂਤ। ੨. ਖੋਜ. ਭਾਲ। ੩. ਖ਼ਬਰ. ਸੁਧ। ੪. ਚਿੰਨ੍ਹ. ਨਿਸ਼ਾਨ। ੫. ਲਕ੍ਸ਼੍ਣ। ੬. ਦੇਖੋ, ਪੱਤਾ।...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. ਸੰਗ੍ਯਾ- ਸਿਲਸਿਲਾ। ੨. ਪੁਰਾਣੀ ਚਲੀਆਉਂਦੀ ਪਰਿਪਾਟੀ....
ਸਰਵ- ਜੋ. ਯਃ ਜੇਹੜਾ. "ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ." (ਮਲਾ ਰਵਿਦਾਸ) ੨. ਸੰਗ੍ਯਾ- ਭਾਰਯਾ. ਜੋਰੂ. ਜਾਯਾ. ਜ਼ੌਜਹ. "ਕਵਨ ਪੁਰਖ ਕੀ ਜੋਈ." (ਆਸਾ ਕਬੀਰ) ੩. ਕ੍ਰਿ. ਵਿ- ਜੋਹਕੇ. ਖੋਜਕੇ. ਪੜਤਾਲ ਕਰਕੇ. "ਸਗਲੇ ਮੈ ਦੇਖੇ ਜੋਈ." (ਮਾਰੂ ਮਃ ੫) ਦੇਖੋ, ਜੋਈਦਨ। ੪. ਜੋੜੀ. ਜੋਤੀ। ੫. ਜੋਈਂ. ਦੇਖਾਂ. "ਜੋਈ ਸਾਂਈ ਮੁਹ ਖੜਾ." (ਵਾਰ ਮਾਰੂ ੨. ਮਃ ੫)...
ਸੰਗ੍ਯਾ- ਤੇਹ. ਪਿਆਸ। ੨. ਸਰਵ- ਉਸ. ਤਿਸ. "ਤਿਹ ਜੋਗੀ ਕਉ ਜੁਗਤਿ ਨ ਜਾਨਉ." (ਧਨਾ ਮਃ ੯) ੩. ਦੇਖੋ, ਤਿਹੁ....
ਸੰ. ऐतिझ ਸੰਗ੍ਯਾ- ਇਤਿ- ਹ- ਦਾ ਭਾਵ. ਇਸ ਤਰਾਂ ਹੋਣਾ ਅਰਥਾਤ- ਪਰੰਪਰਾ ਤੋਂ ਚਲੀ ਆਈ ਗੱਲ ਦਾ ਅੰਗੀਕਾਰ ਰੂਪ ਪ੍ਰਮਾਣ. ਪਰੰਪਰਾ ਪ੍ਰਸਿੱਧ ਬਾਤ. ਦੇਖੋ, ਪ੍ਰਮਾਣ....
ਦੇਖੋ, ਕਹਤ। ੨. ਵਿ- ਕਥਿਤ. ਕਹਿਆ ਹੋਇਆ। ੩. ਸੰਗ੍ਯਾ- ਕਹਿਣੀ. "ਰਹਿਤ ਕਹਿਤ ਕੇ ਸਾਥ ਬਡੇਰੇ." (ਗੁਪ੍ਰਸੂ) ਰਹਿਣੀ ਅਤੇ ਕਹਿਣੀ ਨਾਲ....
ਸੰ. ਭਕ੍ਤ. ਵਿ- ਵੰਡਿਆ ਹੋਇਆ. ਵਿਭਕ੍ਤ। ੨. ਸੰਗ੍ਯਾ- ਅੰਨ. ਭੋਜਨ। ੩. ਭਕ੍ਤਿ ਵਾਲਾ ਸੇਵਕ. ਉਪਾਸਕ. "ਭਗਤ ਅਰਾਧਹਿ ਏਕਰੰਗਿ." (ਬਿਲਾ ਮਃ ੫) "ਹਰਿ ਕਾ ਭਾਣਾ ਮੰਨੈ, ਸੋ ਭਗਤ ਹੋਇ." (ਮਃ ੩. ਵਾਰ ਰਾਮ)#ਦਯਾ ਦਿਲ ਰਾਖੈ ਸਬਹੀ ਸੋਂ ਮ੍ਰਿਦੁ ਭਾਖੈ ਨਿਤ#ਕਾਮ ਕ੍ਰੋਧ ਲੋਭ ਮੋਹ ਹੌਮੈ ਕੋ ਦਬਾਵੈ ਜੂ,#ਕਾਹੂੰ ਮੇ ਨ ਤੇਖੈ ਸਭ ਹੀ ਮੇ ਏਕ ਬ੍ਰਹ੍ਮ ਦੇਖੈ#ਲਘੁ ਲੇਖੈ ਆਪ, ਕਰ ਨੇਮ ਤਨ ਤਾਵੈ ਜੂ,#"ਦੇਵੀਦੱਤ" ਜਾਨੈ ਏਕ ਹਰਿ ਹੀ ਕੋ ਮੀਤ, ਔਰ#ਜਗਤ ਕੀ ਰੀਤਿ ਮੇ ਨ ਪ੍ਰੀਤਿ ਸਰਸਾਵੈ ਜੂ,#ਦੁਖਿਤ ਹਨਐ ਆਪ, ਦੁੱਖ ਔਰ ਕੇ ਮਿਟਾਵੈ, ਏਸੋ#ਸ਼ਾਂਤਪਦ ਪਾਵੈ, ਤਬ ਭਗਤ ਕਹਾਵੈ ਜੂ.#ਗੁਰੂ ਹਰਿਗੋਬਿੰਦਸਾਹਿਬ ਨੇ ਚਾਰ ਪ੍ਰਕਾਰ ਦੇ ਭਗਤ ਵਰਣਨ ਕੀਤੇ ਹਨ-#(ੳ) ਕਾਮਨਾਵਾਨ, ਜੋ ਧਨ ਸੰਤਾਨ ਆਦਿ ਦੀ ਇੱਛਾ ਨਾਲ ਉਪਾਸਨਾ ਕਰਦੇ ਹਨ.#(ਅ) ਆਰਤ, ਜੋ ਰੋਜ ਦੁੱਖ ਆਦਿ ਦੇ ਮਿਟਾਉਣ ਲਈ ਭਕ੍ਤਿ ਕਰਦੇ ਹਨ.#(ੲ) ਉਪਾਸਕ, ਜੋ ਇਸ੍ਤੀ ਵਾਂਙ ਕਰਤਾਰ ਨੂੰ ਭਰਤਾ ਮੰਨਕੇ ਸੇਵਨ ਕਰਦੇ ਹਨ.#(ਸ) ਗਿਆਨੀ, ਜੋ ਸਰਵਰੂਪ ਆਤਮਾ ਨੂੰ ਦੇਖਕੇ ਉਪਾਸਦੇ ਹਨ। ੪. ਇੱਕ ਕਾਸ਼੍ਤਕਾਰ ਜਾਤਿ, ਜੋ ਜਿਲਾ ਸ਼ਾਹਪੁਰ ਵਿੱਚ ਹੈ। ੫. ਦੇਖੋ, ਭਗਤਬਾਣੀ....
ਹਿਤ ਕਰਕੇ. ਹਿਤ ਸੇ. "ਕਮਲ ਹੇਤਿ ਬਿਨਸਿਓ ਹੈ ਭਵਰਾ." (ਧਨਾ ਮਃ ੫) ੨. ਲੀਏ. ਵਾਸਤੇ. ਲਈ. "ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ." (ਗਉ ਅਃ ਮਃ ੧) "ਨਾਦ ਹੇਤਿ ਸਿਰੁ ਡਾਰਿਓ ਕੁਰੰਕਾ." (ਧਨਾ ਮਃ ੫)...
ਦੇਖੋ, ਹਰਣਖ ਅਤੇ ਪ੍ਰਹਿਲਾਦ. "ਹਰਿ ਹਰਨਾਖਸ ਹਰੇ ਪਰਾਨ." (ਗੌਂਡ (ਨਾਮਦੇਵ) "ਹਰਨਾਖਸੁ ਜਿਨਿ ਨਖਹ ਬਿਦਾਰਿਓ." (ਭੈਰ ਨਾਮਦੇਵ)...
ਸੰ. नृसिंह. ਹਰਿਵੰਸ਼ ਆਦਿ ਗ੍ਰੰਥਾਂ ਅਨੁਸਾਰ ਇਹ ਵਿਸਨੁ ਦਾ ਚੌਥਾ ਅਵਤਾਰ ਹੈ, ਜਿਸ ਦਾ ਅੱਧਾ ਸ਼ਰੀਰ ਨ੍ਰਿ (ਆਦਮੀ) ਦਾ ਅਤੇ ਅੱਧਾ ਸਿੰਹ (ਸ਼ੇਰ) ਦਾ ਲਿਖਿਆ ਹੈ. ਕਥਾ ਹੈ ਕਿ ਸਤਯੁਗ ਵਿੱਚ ਹਿਰਣ੍ਯਕਸ਼ਿਪੁ ਨੇ ਤਪ ਕਰਕੇ ਬ੍ਰਹਮਾ੍ ਤੋਂ ਇਹ ਵਰ ਲੈ ਲਿਆ ਕਿ ਮੈਂ ਦੇਵਤਾ ਦੈਤ ਗੰਧਰਵ ਨਾਗ ਮਨੁੱਖ ਆਦਿਕਾਂ ਤੋਂ ਨਾ ਮਾਰਿਆ ਜਾਵਾਂ. ਨਾ ਮੈਂ ਸ਼ਸਤ੍ਰ ਅਸਤ੍ਰ ਤੋਂ ਮਰਾਂ. ਨਾ ਦਿਨ ਅਰ ਰਾਤ ਵਿੱਚ ਮੇਰੀ ਮੌਤ ਹੋਵੇ, ਇਤ੍ਯਾਦਿ. ਇਹ ਵਰ ਪਾਕੇ ਹਿਰਣ੍ਯਕਸ਼ਿਪੁ ਵਡਾ ਨਿਰਭੈ ਹੋ ਗਿਆ ਅਰ ਦੇਵਲੋਕ ਖੋਹਕੇ ਦੇਵਤਿਆਂ ਨੂੰ ਭਾਰੀ ਦੁਖੀ ਕੀਤਾ.#ਭਾਗਵਤ ਵਿੱਚ ਪ੍ਰਸੰਗ ਹੈ ਕਿ ਇਸ ਨੇ ਆਪਣੇ ਪੁਤ੍ਰ ਪ੍ਰਹਲਾਦ ਨੂੰ ਜੋ ਵਿਸਨੁਭਗਤ ਸੀ ਬਹੁਤ ਸੰਤਾਪ ਦਿੱਤਾ. ਦੇਵਤਿਆਂ ਅਤੇ ਪ੍ਰਹਲਾਦ ਦੀ ਰਖ੍ਯਾ ਲਈ ਵਿਸਨੁ ਨੇ ਨ੍ਰਿਸਿੰਘ ਰੂਪ ਧਾਰਕੇ ਹਿਰਣ੍ਯਕਸ਼ਿਪੁ ਨੂੰ ਨੌਹਾਂ ਨਾਲ ਚੀਰ ਦਿੱਤਾ ਅਰ ਐਸੇ ਸਮੇਂ ਮਾਰਿਆ, ਜਦ ਨਾ ਦਿਨ ਸੀ ਨਾ ਰਾਤ, ਕਿੰਤੂ ਸੰਧ੍ਯਾ ਦਾ ਵੇਲਾ ਸੀ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਹਰਨਾਖਸ (ਹਿਰਣ੍ਯਾਕ੍ਸ਼੍) ਦੇ ਮਾਰਨ ਲਈ ਨਰਸਿੰਘ ਅਵਤਾਰ ਹੋਇਆ ਹੈ ਅਤੇ ਪ੍ਰਹਲਾਦ ਹਰਨਾਖਸ ਦਾ ਪੁਤ੍ਰ ਲਿਖਿਆ ਹੈ.¹ "ਹਰਨਾਖਸ ਦੁਸਟ ਹਰਿ ਮਾਰਿਆ ਪ੍ਰਹਲਾਦ ਤਰਾਇਆ." (ਆਸਾ ਛੰਤ ਮਃ ੪) "ਭਗਤਿ ਹੇਤ ਨਰਸਿੰਘ ਭੇਵ." (ਬਸੰ ਕਬੀਰ) "ਗਰਜੇ ਨਰਸਿੰਘ ਨਰਾਂਤਕਰੰ। ਦ੍ਰਿਗ ਰੱਤ ਕਿਯੇ ਮੁਖ ਸ੍ਰੋਣ ਭਰੰ," (ਨਰਸਿੰਘਾਵ) ਮੁਲਤਾਨ ਵਿੱਚ ਨ੍ਰਿਸਿੰਘ ਦਾ ਪ੍ਰਸਿੱਧ ਮੰਦਿਰ ਹੈ। ੨. ਸ੍ਰੇਸ੍ਠ ਪੁਰੁਸ. ਉੱਤਮ. ਮਨੁੱਖ। ੩. ਬਹਾਦੁਰ ਆਦਮੀ। ੪. ਕਰਤਾਰ. ਵਾਹਗੁਰੂ....
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਸੰ. (दिह. ਧਾ- ਲੇਪਨ ਕਰਨਾ, ਵਧਣਾ). ਸੰਗ੍ਯਾ- ਸ਼ਰੀਰ. ਜਿਸਮ. ਤਨ. "ਜਿਹ ਪ੍ਰਸਾਦਿ ਪਾਈ ਦੁਰਲਭ ਦੇਹ." (ਸੁਖਮਨੀ) ੨. ਫ਼ਾ. [دہ] ਅਥਵਾ [دیہ] ਪਿੰਡ. ਗ੍ਰਾਮ....
ਸੰਗ੍ਯਾ- ਨਾਮ। ੨. ਵਹੀ ਉੱਪਲ ਲਿਖਿਆ ਕਿਸੇ ਦੇ ਨਾਉਂ ਹਿਸਾਬ। ੩. ਨਾਮਦੇਵ ਭਗਤ. "ਨਾਮਾ ਉਪ ਬਰੈ ਹਰਿ ਕੀ ਓਟ." (ਭੈਰ ਨਾਮਦੇਵ) ੪. ਫ਼ਾ. [نامہ] ਨਾਮਹ. ਖ਼ਤ਼. ਪਤ੍ਰ. ਚਿੱਠੀ।...
ਸੰ. ਭਕ੍ਤਿ. ਸੰਗ੍ਯਾ- ਵਿਭਾਗ. ਬਾਂਟ. ਤਕਸੀਮ। ੨. ਸੇਵਾ. ਉਪਾਸਨਾ। ੩. ਸ਼੍ਰੱਧਾ. "ਗੁਰ ਕੀ ਸੇਵਾ ਗੁਰਭਗਤਿ ਹੈ." (ਸ੍ਰੀ ਅਃ ਮਃ ੩) "ਭਗਤਿ ਹਰਿ ਕਾ ਪਿਆਰੁ ਹੈ." (ਸ੍ਰੀ ਮਃ ੩)¹...
ਵਸਕੇ. ਨਿਵਾਸ ਕਰਕੇ। ੨. ਸੰ. ਵਸ਼੍ਯ. ਵਿ- ਕਾਬੂ ਵਸ਼ ਵਿੱਚ ਆਇਆ. "ਮਾਈ ਮਨ ਮੇਰੋ ਬਸਿ ਨਾਹਿ." (ਸੋਰ ਮਃ ੯) "ਕਾਮੁ ਕ੍ਰੋਧੁ ਮੋਹ ਬਸਿ ਪ੍ਰਾਨੀ." (ਗਉ ਮਃ ੯) ੩. ਦੇਖੋ, ਵਸੀ। ੪. ਦੇਖੋ, ਬਸਿਰਸਿ....
ਸੰ. ਕੇਸ਼ਵ. ਸੰਗ੍ਯਾ- ਸ਼ਲਾਘਾ ਯੋਗ੍ਯ ਹਨ ਜਿਸ ਦੇ ਕੇਸ਼. ਸੁੰਦਰ ਕੇਸ਼ਾਂ ਵਾਲਾ, ਵਿਸਨੁ। ੨. ਕ (ਬ੍ਰਹਮਾ) ਈਸ਼ (ਸ਼ਿਵ), ਇਨ੍ਹਾਂ ਪੁਰ ਦਇਆ ਕਰਨ ਵਾਲਾ, ਕਰਤਾਰ "ਕੇਸਵ ਕਲੇਸਨਾਸ ਅਘਖੰਡਨ." (ਬਿਲਾ ਮਃ ੫) ੩. ਕੇਸ਼ਿ ਦੈਤ੍ਯ ਦੇ ਮਾਰਣ ਵਾਲਾ. ਕ੍ਰਿਸਨਦੇਵ।¹ ੪. ਪ੍ਰਕਾਸ਼ਰੂਪ ਕਰਤਾਰ.²...
ਕ੍ਰਿ. ਵਿ- ਅਦ੍ਯਾਪਿ. ਅਜੇ ਭੀ. ਹੁਣ ਭੀ. ਇਸ ਪੁਰ ਭੀ. "ਅਜਹੁ ਬਿਕਾਰ ਨ ਛੋਡਈ." (ਬਿਲਾ ਕਬੀਰ) "ਅਜਹੂ ਕਛੁ ਬਿਗਰਿਓ ਨਹੀਂ" (ਤਿਲੰ ਮਃ ੯)...
ਸੰ. ਦ੍ਵਾਰ. ਸੰਗ੍ਯਾ- ਦਰਵਾਜ਼ਾ. ਦਰ. "ਦੁਆਰਹਿ ਦੁਆਰਿ ਸੁਆਨ ਜਿਉ ਡੋਲਤ." (ਆਸਾ ਮਃ ੯) ੨. ਇੰਦ੍ਰੀਆਂ ਦੇ ਗੋਲਕ. "ਨਉ ਦੁਆਰੇ ਪ੍ਰਗਟ ਕੀਏ ਦਸਵਾ ਗੁਪਤ ਰਖਾਇਆ." (ਅਨੰਦੁ)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਦੇਖੋ, ਭਇਓ. "ਭਇਆ ਮਨੂਰ ਕੰਚਨੁ ਫਿਰਿ ਹੋਵੈ." (ਮਾਰੂ ਮਃ ੧) ੨. ਸੰਗ੍ਯਾ- ਭਯ. ਡਰ. "ਮਹਾ ਬਿਕਟ ਜਮਭਇਆ." (ਸ੍ਰੀ ਮਃ ੫) ੩. ਸੰਬੋਧਨ. ਹੇ ਭੈਯਾ! ਭਾਈ! "ਤਿਨ ਕੀ ਸੰਗਤਿ ਖੋਜੁ ਭਇਆ." (ਰਾਮ ਅਃ ਮਃ ੧...
ਵੇਸ ਧਾਰਨ ਵਾਲਾ. ਲਿਬਾਸ ਪਹਿਨਕੇ ਅਨੇਕ ਸ਼ਕਲਾਂ ਬਣਾਉਣ ਵਾਲਾ। ੨. ਮਾਨ ਪ੍ਰਤਿਸ੍ਟਾ ਅਥਵਾ ਧੋਖਾ ਦੇਣ ਲਈ ਆਪਣੀ ਅਸਲੀਅਤ ਵਿਰੁੱਧ ਹੋਰ ਸ਼ਕਲ ਕਰਨ ਵਾਲਾ. "ਨ੍ਰਿਪਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ." (ਬਿਲਾ ਸਧਨਾ) ਭਕ੍ਤਮਾਲ ਵਿੱਚ ਕਥਾ ਹੈ ਕਿ ਇਕ ਰਾਜਪੁਤ੍ਰੀ ਨੇ ਪ੍ਰਣ ਕੀਤਾ ਸੀ ਕਿ ਮੈਂ ਵਿਸਨੁ ਨੂੰ ਵਰਾਂਗੀ. ਇੱਕ ਪਾਖੰਡੀ ਵਿਸਨੁ ਦਾ ਰੂਪ ਬਣਾਕੇ ਆਇਆ ਅਤੇ ਕਨ੍ਯਾ ਵਰੀ. ਜਦ ਸਹੁਰੇ ਪੁਰ ਵਿਪਦਾ ਆਈ, ਤਦ ਸਭ ਨੇ ਕਿਹਾ ਕਿ ਵਿਸਨੁ ਦਾਮਾਦ ਹੁੰਦੇ ਸਤ੍ਰ ਦਾ ਕੀ ਡਰ ਹੈ? ਭੇਖੀ ਨੇ ਆਪਣੇ ਤਾਈਂ ਸ਼ਕ੍ਤਿਹੀਨੋ ਜਾਣਕੇ ਪਸ਼ਚਾਤਾਪ ਸਹਿਤ ਆਰਾਧਨਾ ਕੀਤੀ, ਜਿਸ ਪੁਰ ਪਰਮਾਤਮਾ ਨੇ ਸਾਰੇ ਵਿਘਨ ਦੂਰ ਕਰਦਿੱਤੇ.#ਮੀਰਾਂਬਾਈ ਦੀ ਭੀ ਐਸੀ ਹੀ ਕਥਾ ਹੈ ਕਿ ਇੱਕ ਪਾਂਮਰ ਆਪਣੇ ਤਾਈਂ "ਗਿਰਿਧਰ" ਪ੍ਰਗਟ ਕਰਕੇ ਮੀਰਾਂਬਾਈ ਪਾਸ ਖੋਟੀ ਵਾਸਨਾ ਨਾਲ ਆਇਆ, ਜਿਸ ਨੂੰ ਕਰਤਾਰ ਦੀ ਕ੍ਰਿਪਾ ਨਾਲ ਮੀਰਾਂਬਾਈ ਨੇ ਸੁਮਾਰਗ ਪਾਇਆ.#"ਕਰਿ ਭੇਖ ਥਕੇ ਭੇਖਵਾਨੀ." (ਮਃ ੩. ਵਾਰ ਗੂਜ ੧)...
ਸੰ. कामर्थिन् ਵਿ- ਕਾਮ ਦੀ ਇੱਛਾ ਵਾਲਾ. "ਕਾਮਾਰਥੀ ਸੁਆਰਥੀ ਵਾਕੀ ਪੈਜ ਸਵਾਰੀ." (ਬਿਲਾ ਸਧਨਾ) ੨. ਕਾਮਨਾ ਚਾਹੁਣ ਵਾਲਾ. ਗਰਜ ਪੂਰੀ ਕਰਨ ਦੀ ਹੈ ਜਿਸ ਦੀ ਇੱਛਾ....
ਸੰ. स्वार्थिन. ਸ੍ਵਾਰਥੀ. ਵਿ- ਖ਼ੁਦਗ਼ਰਜ਼. ਆਪਣਾ ਪ੍ਰਯੋਜਨ ਸਿੱਧ ਕਰਨ ਵਾਲਾ. ਮਤਲਬੀ....
ਸਿੰਧੀ. ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਜਨ ਕੀ ਪੈਜ ਸਵਾਰੀ ਆਪਿ." (ਗੂਜ ਮਃ ੫) "ਜਨ ਕੀ ਪੈਜ ਬਢਾਈ." (ਮਾਰੂ ਮਃ ੯) ੨. ਨਾਮਵਰੀ. "ਅੰਦਰਹੁ ਝੂਠੇ, ਪੈਜ ਬਾਹਰਿ." (ਵਾਰ ਆਸਾ) ੩. ਪ੍ਰਤਿਗ੍ਯਾ. ਪ੍ਰਣ. "ਪੁਨ ਤੇਰੇ ਵਾਕਨ ਕੋ ਧਿਕ ਧਿਕ, ਕਰਨ ਪੈਜ ਕੋ ਧਿਕ ਧਿਕ ਹੋਇ." (ਗੁਪ੍ਰਸੂ) ੪. ਪਾਦਜ. ਪੈਰਾਂ ਤੋਂ ਜੰਮਿਆ ਸ਼ੂਦ੍ਰ। ੫. ਪੈ (ਦੁੱਧ) ਤੋਂ ਉਪਜਿਆ ਮੱਖਣ। ੬. ਪੈ (ਜਲ) ਤੋਂ ਜਨਮਿਆ, ਕਮਲ....
ਸੰਗ੍ਯਾ- ਯਾਨ. ਘੋੜਾ ਰਥ ਆਦਿ, ਜਿਨਾਂ ਉੱਪਰ ਸਵਾਰ ਹੋਈਏ। ੨. ਕ੍ਰਿ. ਵਿ- ਸਵੇਰੇ. ਤੜਕੇ. ਅਮ੍ਰਿਤ ਵੇਲੇ. "ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ." (ਆਸਾ ਮਃ ੫) ੩. ਦੇਖੋ, ਸਵਾਰਣਾ. "ਜਨ ਕੀ ਪੈਜ ਸਵਾਰੀ ਆਪਿ." (ਗੂਜ ਮਃ ੫)...
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਸੇਹਵਾਨ (ਇਲਾਕਾ ਸਿੰਧ) ਦਾ ਵਸਨੀਕ ਕਸਾਈ ਸੀ. ਇਸ ਨੂੰ ਆਤਮਗ੍ਯਾਨੀਆਂ ਦੀ ਸੰਗਤਿ ਦ੍ਵਾਰਾ ਕਰਤਾਰ ਦੇ ਪ੍ਰੇਮ ਅਤੇ ਭਗਤੀ ਦੀ ਪ੍ਰਾਪਤੀ ਹੋਈ. ਇਹ ਨਾਮਦੇਵ ਜੀ ਦਾ ਸਮਕਾਲੀ ਸੀ. ਸਧਨੇ ਦਾ ਦੇਹਰਾ ਸਰਹਿੰਦ ਪਾਸ ਵਿਦ੍ਯਮਾਨ ਹੈ. ਇਸ ਭਗਤ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਅਉਸਰ ਲਜਾ ਰਾਖਿਲੇਹੁ ਸਧਨਾ ਜਨੁ ਤੋਰਾ." (ਬਿਲਾ) ੨. ਕ੍ਰਿ- ਸਿੱਧ ਹੋਣਾ. ਪੂਰਾ ਹੋਣਾ. ਕੰਮ ਚੱਲਣਾ। ੩. ਅਭਯਾਸ ਦਾ ਪੱਕਿਆਂ ਹੋਣਾ....
ਸੰ. ਵਿ- ਤੁਲ੍ਯ. ਬਰਾਬਰ. ਜੇਹਾ। ੨. ਸਮਾਇਆ. ਮਿਲਿਆ. "ਜੋਤੀ ਜੋਤਿ ਸਮਾਨ." (ਬਿਲਾ ਮਃ ੫) ੩. ਦੇਖੋ, ਸਵੈਯੇ ਦਾ ਰੂਪ ੬। ੪. ਨਾਭਿ ਵਿੱਚ ਰਹਿਣ ਵਾਲੀ ਪ੍ਰਾਣ ਵਾਯੂ। ੫. ਆਦਰ. ਸੰਮਾਨ. "ਰਾਜ ਦੁਆਰੈ ਸੋਭ ਸਮਾਨੈ." (ਗਉ ਅਃ ਮਃ ੧) ੬. ਸ- ਮਾਨ. ਉਸ ਨੂੰ ਮੰਨ. ਉਸ ਨੂੰ ਜਾਣ. "ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨ." (ਕੇਦਾ ਰਵਿਦਾਸ) ੭. ਸਾਮਾਨ ਦਾ ਸੰਖੇਪ....
ਦੇਖੋ, ਪਰਮਾਣੁ....
ਦੇਖੋ, ਬਿਧਿ ਅਤੇ ਬਿਧੁ। ੨. ਵਿਧਾਤਾ (विधातृ). ਵਿਧਿ. ਬ੍ਰਹਮਾ। ੩. ਰਚਣ ਵਾਲਾ, ਕਰਤਾਰ. "ਬਿਧ ਨੇ ਰਚਿਆ ਸੋ ਹੋਇ." (ਗਉ ਕਬੀਰ)...
ਦੇਖੋ, ਸਿਰਜਣ. "ਸਤਿਗੁਰ ਪ੍ਰਮਾਣ ਬਿਧਨੈ ਸਿਰਿਉ." (ਸਵੈਯੇ ਮਃ ੪. ਕੇ) ਸਤਿਗੁਰੂ ਅਮਰਦੇਵ ਦੇ ਤੁੱਲ ਹੀ ਵਿਧਾਤਾ ਨੇ ਗੁਰੂ ਰਾਮਦਾਸ ਰਚਿਆ ਹੈ. "ਜਿਨਿ ਸਿਰਿਆ ਸਭੁਕੋਇ." (ਸ੍ਰੀ ਮਃ ੫. ਵਣਜਾਰਾ)...
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸੰ. विधातृ. ਵਿ- ਵਿਧਾਨ (ਰਚਨ) ਕਰਤਾ. ਰਚਣ ਵਾਲਾ। ੩. ਸੰਗ੍ਯਾ- ਬ੍ਰਹਮਾ. ਚਤੁਰਾਨਨ। ਕਾਮਦੇਵ। ੪. ਪਾਰਬ੍ਰਹਮ. ਕਰਤਾਰਪੁਰ....
ਵ੍ਯ- ਤਕ. ਤੋੜੀ. ਪਰਯੰਤ. "ਇਕ ਕੋਸ ਤੀਕ ਤਿਨ ਗੈਲ ਜਾਇ." (ਗੁਪ੍ਰਸੂ)...
ਸੰ. पर्यन्त. ਕ੍ਰਿ. ਵਿ- ਤੀਕ. ਤੋੜੀ. ਲੌ। ੨. ਸੰਗ੍ਯਾ- ਅਖ਼ੀਰੀ ਹ਼ੱਦ। ੩. ਪਾੱਸਾ. ਬਗਲ....