pramodhakaप्रमोदक
ਵਿ- ਆਨੰਦ ਦੇਣ ਵਾਲਾ ਖ਼ੁਸ਼ ਕਰਨ ਵਾਲਾ। ੨. ਸੰਗ੍ਯਾ- ਦੇਖੋ, ਕਕੁਭਾ.
वि- आनंद देण वाला ख़ुश करन वाला। २. संग्या- देखो, ककुभा.
ਦੇਖੋ, ਅਨੰਦ. "ਆਨੰਦ ਗੁਰੁ ਤੇ ਜਾਣਿਆ." (ਅਨੰਦੁ) ੨. ਇੱਕ ਛੰਦ. ਦੇਖੋ, ਕੋਰੜਾ। ੩. ਪਾਰਬ੍ਰਹਮ. ਕਰਤਾਰ। ੪. ਸਿੱਖਧਰਮ ਅਨੁਸਾਰ ਵਿਆਹ, ਜਿਸ ਦੀ ਰੀਤਿ ਇਹ ਹੈ-#(ੳ) ਸਿੱਖਪੁਤ੍ਰੀ ਦਾ ਸਿੱਖ ਨਾਲ ਸੰਬੰਧ ਹੋਵੇ.#(ਅ) ਦੋਵੇਂ ਰੂਪ ਅਵਸਥਾ ਗੁਣ ਆਦਿ ਵਿੱਚ ਯੋਗ੍ਯ ਅਤੇ ਪਰਸਪਰ ਸੰਯੋਗ ਦੇ ਇੱਛਾਵਾਨ ਹੋਣ.#(ੲ) ਸਗਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜੂਰ ਅਰਦਾਸ ਕਰਕੇ ਹੋਵੇ.#(ਸ) ਆਨੰਦ ਦਾ ਦਿਨ ਗੁਰਪੁਰਬ ਵਾਲੇ ਦਿਨ ਅਥਵਾ ਪੰਜ ਪਿਆਰਿਆਂ ਦੀ ਸੰਮਤਿ ਨਾਲ ਥਾਪਿਆ ਜਾਵੇ.#(ਹ) ਜਿਤਨੇ ਆਦਮੀ ਲੜਕੀ ਵਾਲਾ ਸੱਦੇ ਉਤਨੇ ਨਾਲ ਲੈ ਕੇ ਦੁਲਹਾ ਸਹੁਰੇ ਘਰ ਜਾਵੇ. ਦੋਹੀਂ ਪਾਸੀਂ ਗੁਰੁਸ਼ਬਦ ਗਾਏ ਜਾਣ.#(ਕ) ਅਮ੍ਰਿਤ ਵੇਲੇ ਆਸਾ ਦੀ ਵਾਰ ਪਿੱਛੋਂ ਵਰ ਅਤੇ ਕੰਨ੍ਯਾ ਨੂੰ ਗੁਰੁਬਾਣੀ ਅਨੁਸਾਰ ਉਪਦੇਸ਼ ਦੇ ਕੇ ਅਤੇ ਨਿਯਮ ਅੰਗੀਕਾਰ ਕਰਵਾਕੇ ਲਾਵਾਂ ਅਤੇ ਆਨੰਦ ਦਾ ਪਾਠ ਕਰਕੇ ਪ੍ਰਸਾਦ ਵਰਤਾਇਆ ਜਾਵੇ.#ਆਨੰਦ ਦੀ ਰੀਤਿ ਸਿੱਖਾਂ ਵਿੱਚ ਬਹੁਤ ਪੁਰਾਣੀ ਹੈ, ਪਰ ਇਸ ਨੂੰ ਕਾਨੂੰਨ ਦੀ ਸ਼ਕਲ ਵਿੱਚ ਲਿਆਉਣ ਦਾ ਯਤਨ ਟਿੱਕਾ ਸਾਹਿਬ (ਵਲੀਅਹਿਦ) ਨਾਭਾ ਸ਼੍ਰੀ ਮਾਨ ਰਿਪੁਦਮਨ ਸਿੰਘ ਜੀ ਨੇ ਕੀਤਾ, ਜਿਨ੍ਹਾਂ ਨੇ ੩੦ ਅਕਤੂਬਰ ਸਨ ੧੯੦੮ ਨੂੰ ਬਿਲ ਕੌਂਸਲ ਵਿੱਚ ਪੇਸ਼ ਕੀਤਾ ਅਤੇ ਸਰਦਾਰ ਸੁੰਦਰ ਸਿੰਘ ਜੀ ਰਈਸ ਮਜੀਠਾ ਦੇ ਜਤਨ ਨਾਲ ੨੭ ਅਗਸ੍ਤ ਸਨ ੧੯੦੯ ਨੂੰ ਰਪੋਟ ਲਈ ਖ਼ਾਸ ਕਮੇਟੀ ਦੇ ਸਪੁਰਦ ਹੋਇਆ ਅਤੇ ੨੨ ਅਕਤਬੂਰ ਸਨ ੧੯੦੯ ਨੂੰ ਆਨੰਦ ਵਿਵਾਹ ਦਾ ਕਾਨੂਨ (Anand Marriage Act) ਪਾਸ ਹੋਇਆ.¹...
ਸੰਗ੍ਯਾ- ਕ਼ਰਜ. ਰਿਣ. ਦੇਖੋ, ਦੈਨ ੫....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰਗ੍ਯਾ- ਖੋਹਣ (ਖਸੋਟਨ) ਦੀ ਕ੍ਰਿਯਾ. "ਖੁਸਿ ਖੁਸਿ ਲੈਂਦਾ ਵਸਤੁ ਪਰਾਈ." (ਮਾਰੂ ਅਃ ਮਃ ੫. ਅੰਜੁਲੀ) ੨. ਫ਼ਾ. [خوش] ਖ਼ੁਸ਼. ਵਿ- ਪ੍ਰਸੰਨ. ਆਨੰਦ। ੩. ਪਸੰਦ। ੪. ਅੱਛਾ. ਹੱਛਾ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਇੱਕ ਛੰਦ. ਇਸ ਦਾ ਨਾਉਂ "ਕੁਕੁਭ" ਅਤੇ "ਪ੍ਰਮੋਦਕ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੩੦ ਮਾਤ੍ਰਾ, ੧੬- ੧੪ ਪੁਰ ਵਿਸ਼੍ਰਾਮ, ਅੰਤ ਦੇ ਗੁਰੁ.#ਉਦਾਹਰਣ-#ਸ਼ਸਤਰ ਵਿਦ੍ਯਾ ਸਿੱਖੀ ਨਾਹੀ,#ਨਾ ਤੁਰੰਗ ਦੀ ਅਸਵਾਰੀ,#ਸਿੱਖੀ ਦੀ ਨਾ ਰਹਿਤ ਕਮਾਈ,#ਤਨਖਾਹੀਆ ਹੈ ਭਾਰੀ. xxx...