prītiप्रीति
ਸੰਗ੍ਯਾ- ਪ੍ਯਾਰ. ਪ੍ਰੇਮ. ਮੁਹੱਬਤ. "ਜਗਤ ਮੈ ਝੂਠੀ ਦੇਖੀ ਪ੍ਰੀਤਿ." (ਦੇਵ ਮਃ ੯) ੨. ਤ੍ਰਿਪਤਿ। ੩. ਪ੍ਰਸੰਨਤਾ. ਖ਼ੁਸ਼ੀ. "ਮੀਨੇ ਪ੍ਰੀਤਿ ਭਈ ਜਲਿ ਨਾਇ." (ਗਉ ਮਃ ੪) ੪. ਕਾਮ ਦੀ ਇਸਤ੍ਰੀ, ਜੋ ਰਤਿ ਦੀ ਸੌਕਣ ਹੈ.
संग्या- प्यार. प्रेम. मुहॱबत. "जगत मै झूठी देखी प्रीति." (देव मः ९) २. त्रिपति। ३. प्रसंनता. ख़ुशी. "मीने प्रीति भई जलि नाइ." (गउ मः ४) ४. काम दीइसत्री, जो रति दी सौकण है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਪਿਆਰ....
ਸੰ. प्रेमन. ਸੰਗ੍ਯਾ- ਪਿਆਰ ਦਾ ਭਾਵ. ਸਨੇਹ. "ਪ੍ਰੇਮ ਕੇ ਸਰ ਲਾਗੇ ਤਨ ਭੀਤਰਿ." (ਸੋਰ ਮਃ ੪) "ਸਾਚ ਕਹੋਂ ਸੁਨਲੇਹੁ ਸਬੈ, ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਯੋ." (ਅਕਾਲ) ੨. ਵਾਯੁ. ਪਵਨ....
ਦੇਖੋ, ਮੁਹਬਤਿ....
ਸੰ. जगत् ਸੰਗ੍ਯਾ- ਪਵਨ. ਵਾਯੁ. ਹਵਾ। ੨. ਮੁਲਕ. ਦੇਸ਼. "ਸਤਯੁਗ ਕਾ ਅਨੁ੍ਯਾਯ ਸੁਣ, ਇਕ ਫੇੜੇ ਸਭ ਜਗਤ ਮਰਾਵੈ." (ਭਾਗੁ) ੩. ਜੰਗਮ. ਫਿਰਨ ਤੁਰਨ ਵਾਲੇ ਜੀਵ। ੪. ਸੰਸਾਰ. ਵਿਸ਼੍ਵ. ਦੁਨੀਆਂ."ਇਹ ਜਗਤ ਮੈ ਕਿਨਿ ਜਪਿਓ ਗੁਰਮੰਤੁ." (ਸਃ ਮਃ ੯) ੫. ਨਿਘੰਟੁ ਵਿੱਚ ਜਗਤ ਦਾ ਅਰਥ ਮਨੁੱਖ (ਆਦਮੀ) ਹੈ। ੬. ਕ੍ਰਿ. ਵਿ- ਜਾਗਦੇ. ਜਾਗਦੇ ਹੋਏ. "ਮਹਾਰੁਦ੍ਰ ਕੇ ਭਵਨ ਜਗਤ ਰਜਨੀ ਗਈ." (ਚਰਿਤ੍ਰ ੧੪੬) ੭. ਦੇਖੋ, ਜਗਤਸੇਠ....
ਝੂਠਾ ਦਾ ਇਸਤ੍ਰੀ ਲਿੰਗ. "ਝੂਠੀ ਦੁਨੀਆਂ ਲਗਿ." (ਆਸਾ ਫਰੀਦ) ੨. ਝੂਠ ਧਾਰਨਵਾਲੀ. "ਝੂਠੀ ਝੂਠਿ ਲਗੀ." (ਗਉ ਮਃ ੩)...
ਸੰਗ੍ਯਾ- ਪ੍ਯਾਰ. ਪ੍ਰੇਮ. ਮੁਹੱਬਤ. "ਜਗਤ ਮੈ ਝੂਠੀ ਦੇਖੀ ਪ੍ਰੀਤਿ." (ਦੇਵ ਮਃ ੯) ੨. ਤ੍ਰਿਪਤਿ। ੩. ਪ੍ਰਸੰਨਤਾ. ਖ਼ੁਸ਼ੀ. "ਮੀਨੇ ਪ੍ਰੀਤਿ ਭਈ ਜਲਿ ਨਾਇ." (ਗਉ ਮਃ ੪) ੪. ਕਾਮ ਦੀ ਇਸਤ੍ਰੀ, ਜੋ ਰਤਿ ਦੀ ਸੌਕਣ ਹੈ....
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਸੰ. तृप्ति. ਸੰਗ੍ਯਾ- ਰੱਜਣ ਦਾ ਭਾਵ. "ਤ੍ਰਿਪਤਿ ਭਈ ਸਚੁ ਭੋਜਨ ਖਾਇਆ." (ਧਨਾ ਮਃ ੫) ੨. ਸੰਤੋਖ। ੩. ਪ੍ਰਸੰਨਤਾ. ਖ਼ੁਸ਼ੀ. ਦੇਖੋ, ਤ੍ਰਿਪ ੨....
ਸੰਗ੍ਯਾ- ਖ਼ੁਸ਼ੀ. ਆਨੰਦ....
ਫ਼ਾ. [خوشی] ਸੰਗ੍ਯਾ- ਪ੍ਰਸੰਨਤਾ. "ਖੁਸੀ ਖੁਆਰ ਭਏ ਰਸ ਭੋਗਣ." (ਮਾਰੂ ਅਃ ਮਃ ੧) ੨. ਵਿ- ਪਸੰਦ. "ਰਹਿਤ ਕੋ ਖੁਸੀ ਨ ਆਯਉ." (ਸਵੈਯੇ ਮਃ ੩. ਕੇ) "ਜੋ ਸਿਖਾਨੋ ਲੋਚੈ ਸੋ ਗੁਰ ਖੁਸੀ ਆਵੈ." (ਵਾਰ ਗਉ ੧. ਮਃ ੪)...
ਦੇਖੋ, ਮੀਨ. "ਤੁਮ ਜਲਨਿਧਿ ਹਮ ਮੀਨੇ ਤੁਮਰੇ." (ਕਲਿ ਮਃ ੪)...
ਸੰਗ੍ਯਾ- ਜ੍ਵਾਲਾ. ਅਗਨਿ. "ਅੰਤਰਿ ਲਾਗੀ ਜਲਿ ਬੁਝੀ." (ਸ੍ਰੀ ਮਃ ੧) "ਜਲਿ ਬੂਝੀ ਤੁਝਹਿ ਬੁਝਾਈ." (ਸੋਰ ਅਃ ਮਃ ੧) "ਬਲਦੀ ਜਲਿ ਨਿਵਰੈ ਕਿਰਪਾ ਤੇ." (ਮਾਰੂ ਸੋਲਹੇ ਮਃ ੧) ੨. ਕ੍ਰਿ. ਵਿ- ਜਲਦ. ਸ਼ੀਘ੍ਰ. "ਹਥੁ ਨ ਲਾਇ ਕਸੁੰਭੜੈ ਜਲਿਜਾਸੀ ਢੋਲਾ." (ਸੂਹੀ ਫਰੀਦ) ਇਹ ਰੰਗ ਛੇਤੀ ਮਿਟ ਜਾਣ ਵਾਲਾ ਹੈ। ੩. ਜਲ ਕਰਕੇ. ਜਲ ਨਾਲ. "ਜਲਿ ਮਲਿ ਕਾਇਆ ਮਾਂਜੀਐ ਭਾਈ." (ਸੋਰ ਅਃ ਮਃ ੧) ੪. ਜਲ ਵਿੱਚ. "ਥੋਰੈ ਜਲਿ ਮਾਛੁਲੀ." (ਸ. ਕਬੀਰ) ੫. ਜਲ (ਦਗਧ ਹੋ) ਕੇ. ਦੇਖੋ, ਜਲ ੩. "ਜਲਿਮੂਏ." (ਵਾਰ ਸੋਰ ਮਃ ੩)...
ਨਾਮ. ਨਾਮ ਵਿੱਚ. "ਨਾਇ ਰਤੇ ਸੇ ਜਿਣਿਗਏ." (ਵਾਰ ਆਸਾ) ੨. ਨ੍ਹਾਕੇ. ਸਨਾਨ ਕਰਕੇ. "ਵਿਣੁ ਭਾਣੇ ਕੇ ਨਾਇ ਕਰੀ." (ਜਪੁ) ੩. ਨ੍ਹਾਤੇ ਤੋਂ ਸਨਾਨ ਕਰਨ ਪੁਰ. "ਨਾਇ ਨਿਵਾਜਾ ਨਾਤੈ ਪੂਜਾ." (ਵਾਰ ਮਾਝ ਮਃ ੧) ੪. ਫ਼ਾ. [نائے] ਨਾਯ. ਬੰਸਰੀ. "ਨਾਇ ਨਫੀਰੀ ਜਾਤ ਨ ਗਨੀ." (ਚੰਡੀ ੨) ੫. ਅ਼. [نوَع] ਨੌਅ਼. ਪ੍ਯਾਸ. ਭਾਵ- ਹ਼ਿਰਸ. ਤ੍ਰਿਸਨਾ ਅਗਨਿ. "ਬੁਝੈ ਬਲੰਤੀ ਨਾਇ." (ਸ. ਕਬੀਰ) ੬. ਸੰ. ਨਾਯ. ਨੀਤਿ. "ਸਭ ਸੈਨ ਜੁਰੇ ਮੁਹਿ ਨਾਇ ਬਧੈਹੈ." (ਕ੍ਰਿਸਨਾਵ) ਸਭ ਦੇ ਸੰਮੁਖ ਵਧ ਕਰਨਾ ਨੀਤਿ ਹੈ....
ਸੰ. ਕਰ੍ਮ. ਸੰਗ੍ਯਾ- ਕੰਮ. ਕਾਰ੍ਯ. "ਊਤਮ ਊਚਾ ਸਬਦ ਕਾਮ." (ਬਸੰ ਮਃ ੩) ੨. ਸੰ. ਕਾਮ (ਕਮ੍ ਧਾ- ਚਾਹਨਾ. ਇੱਛਾ ਕਰਨਾ. ) ਕਾਮਦੇਵ. ਮਨੋਜ. "ਕਾਮ ਕ੍ਰੋਧ ਕਰਿ ਅੰਧ." (ਧਨਾ ਮਃ ੫) ੩. ਇੱਛਾ. ਕਾਮਨਾ. "ਮੁਕਤਿਦਾਯਕ ਕਾਮ." (ਜਾਪੁ) ੪. ਸੰਕਲਪ. ਫੁਰਣਾ. "ਤਿਆਗਹੁ ਮਨ ਕੇ ਸਗਲ ਕਾਮ." (ਬਸੰ ਮਃ ੫) ੫. ਕ੍ਰਿਸਨ ਜੀ ਦਾ ਪੁਤ੍ਰ ਪ੍ਰਦ੍ਯੁਮਨ, ਜਿਸਨੂੰ ਕਾਮ ਦਾ ਅਵਤਾਰ ਹੋਣ ਕਰਕੇ "ਕਾਮ" ਲਿਖਿਆ ਹੈ.#ਕਾਮਪਾਲ ਅਨੁਜਨਨੀ ਆਦਿ ਭਨੀਜੀਐ।#ਜਾਚਰ ਕਹਿਕੈ ਪੁਨ ਨਾਇਕ ਪਦ ਦੀਜੀਐ।#ਸਤ੍ਰੁ ਸਬਦ ਕੋ ਤਾਂਕੇ ਅੰਤ ਉਚਾਰੀਐ।#ਹੋ! ਸਕਲ ਤੁਪਕੇ ਕੇ ਨਾਮ ਸੁਮੰਤ੍ਰ ਵੀਚਾਰੀਐ। (ਸਾਨਾਮਾ)#ਕਾਮ (ਪ੍ਰਦ੍ਯੁਮਨ) ਨੂੰ ਪਾਲਨ ਵਾਲਾ ਬਲਰਾਮ, ਉਸ ਦੇ ਅਨੁਜ (ਛੋਟੇ ਭਾਈ) ਕ੍ਰਿਸਨ ਜੀ ਦੀ ਇਸਤ੍ਰੀ ਯਮੁਨਾ. ਉਸ ਤੋਂ ਪੈਦਾ ਹੋਇਆ ਘਾਹ, ਉਸ ਨੂੰ ਚਰਣ ਵਾਲਾ ਮ੍ਰਿਗ, ਮ੍ਰਿਗਾਂ ਦਾ ਰਾਜਾ ਸ਼ੇਰ, ਉਸ ਦੀ ਵੈਰਣ ਬੰਦੂਕ। ੬. ਵੀਰਯ. ਸ਼ੁਕ੍ਰ. ਰੇਤ. ਮਨੀ. "ਤਾਂ ਉਸ ਨੂੰ ਦੇਖਕੇ ਉਸ ਦਾ ਕਾਮ ਗਿਰਿਆ." (ਜਸਾ) ੭. ਵਿ- ਮਨੋਹਰ. ਦਿਲਕਸ਼. "ਕਾਮਨੈਨ ਸੁੰਦਰ ਬਦਨ." (ਸਲੋਹ) ੮. ਕਾਰਾਮਦ. ਭਾਵ- ਲਾਭਦਾਇਕ. "ਅਵਰਿ ਕਾਜ ਤੇਰੈ ਕਿਤੈ ਨ ਕਾਮ." (ਆਸਾ ਮਃ ੫) ੯. ਫ਼ਾ. [کام] ਸੰਗ੍ਯਾ- ਮੁਰਾਦ. ਪ੍ਰਯੋਜਨ। ੧੦. ਤਾਲੂਆ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸੰ. ਦੇਖੋ, ਰਮ੍ ਧਾ. ਸੰਗ੍ਯਾ- ਪ੍ਰੀਤਿ. ਮੁਹੱਬਤ. "ਜਉਪੈ ਰਾਮਨਾਮ ਰਤਿ ਨਾਹੀ." (ਗਉ ਕਬੀਰ) ੨. ਕਾਮ ਦੀ ਇਸਤ੍ਰੀ. ਪੁਰਾਣਾਂ ਵਿੱਚ ਇਹ ਦਕ੍ਸ਼੍ ਪ੍ਰਜਾਪਤਿ ਦੇ ਪਸੀਨੇ ਤੋਂ ਪੈਦਾ ਹੋਈ ਦੱਸੀ ਹੈ. ਇਸ ਨੂੰ ਦੇਖਕੇ ਸਾਰੇ ਦੇਵਤਿਆਂ ਦੇ ਚਿੱਤ ਵਿੱਚ ਪਿਆਰ ਉਪਜਿਆ, ਇਸ ਲਈ ਨਾਮ ਰਤਿ ਹੋਇਆ। ੩. ਮੈਥੁਨ. ਕਾਮਕ੍ਰੀੜਾ। ੪. ਸ਼ੋਭਾ. ਛਬਿ। ੫. ਸੌਭਾਗ੍ਯਤਾ. ਖ਼ੁਸ਼ਨਸੀਬੀ। ੬. ਪ੍ਰਸੰਨਤਾ. ਖ਼ੁਸ਼ੀ। ੭. ਰਤਿਪਤਿ (ਕਾਮ) ਦਾ ਸੰਖੇਪ. "ਲਖ ਤਾਂਹਿ ਰਿਸ੍ਯੋ ਰਤਿ." (ਚਰਿਤ੍ਰ ੨੫੦)...
ਦੇਖੋ, ਸਉਕਣ....