parhanasāla, parhanasālāपड़नसाल, पड़नसाला
ਸੰਗ੍ਯਾ- ਪਠਨਸ਼ਾਲਾ. ਪਾਠਸ਼ਾਲਾ "ਪ੍ਰਹਲਾਦ ਪਠਾਏ ਪੜਨਸਾਲ." (ਬਸੰ ਕਬੀਰ)
संग्या- पठनशाला. पाठशाला "प्रहलाद पठाए पड़नसाल." (बसं कबीर)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਪਾਠ (ਪੜ੍ਹਨ) ਦੀ ਸ਼ਾਲਾ. ਉਹ ਮਕਾਨ, ਜਿੱਥੇ ਪੜ੍ਹਿਆ ਜਾਵੇ. ਮਦਰਸਾ. ਸਕੂਲ (School)...
ਸੰ. प्रल्हाद- ਪ੍ਰਲ੍ਹਾਦ ਇਹ ਸ਼ਬਦ प्रहाद्- ਪ੍ਰਹ੍ਹ੍ਹਾਦ ਭੀ ਹੈ. ਹਿਰਨ੍ਯਕਸ਼ਿਪ ਦਾ ਪੁਤ੍ਰ ਅਤੇ ਬਲਿ ਦਾ ਪਿਤਾ. ਪੁਰਾਣਕਥਾ ਹੈ ਕਿ ਹਿਰਨ੍ਯਕਸ਼ਿਪ ਨੇ ਦੇਵਤਿਆਂ ਨਾਲ ਯੁੱਧ ਕਰਕੇ ਸ੍ਵਰਗਲੋਕ ਇੰਦ੍ਰ ਕੋਲੋਂ ਲੈਲਿਆ ਸੀ. ਇਸ ਦਾ ਪੁਤ੍ਰ ਪ੍ਰਹਲਾਦ ਛੋਟੀ ਅਵਸਥਾ ਵਿੱਚ ਹੀ ਵਿਸਨੁ ਦਾ ਉਪਾਸਕ ਬਣ ਗਿਆ। ਉਸ ਦਾ ਪਿਤਾ ਬਹੁਤ ਗੁੱਸੇ ਹੋਇਆ ਅਤੇ ਪ੍ਰਹਲਾਦ ਨੂੰ ਮਾਰਨ ਦਾ ਹੁਕਮ ਦਿੱਤਾ, ਪਰ ਦੈਤਾਂ ਦੇ ਅਸਤ੍ਰ ਸਰਪਾਂ ਦੇ ਢੰਗ ਹਾਥੀਆ ਲਾਟਾਂ ਆਦਿਕ ਦਾ ਪ੍ਰਹਲਾਦ ਪੁਰ ਕੁਝ ਅਸਰ ਨਾ ਹੋਇਆ, ਪਰ ਹਿਰਨ੍ਯਕਸ਼ਿਪੁ ਨੂੰ ਦੰਡ ਦੇਣ ਲਈ ਵਿਸਨੁ ਨੇ ਨਰਸਿੰਹ ਅਵਤਾਰ ਧਾਰਿਆ.#ਪਿਤਾ ਦੇ ਪਰਲੋਕ ਜਾਣ ਪਿੱਛੋਂ ਪ੍ਰਹਲਾਦ ਦੈਤਾਂ ਦਾ ਰਾਜਾ ਬਣਿਆ ਅਤੇ ਪਾਤਾਲ ਵਿੱਚ ਰਹਿਣ ਲੱਗਾ. ਪਦਮਪੁਰਾਣ ਵਿੱਚ ਲਿਖਿਆ ਹੈ ਕਿ ਇਹ ਇੰਦ੍ਰਪਦਵੀ ਨੂੰ ਪ੍ਰਾਪਤ ਹੋਇਆ ਅਤੇ ਅੰਤ ਵਿੱਚ ਵਿਸਨੁਰੂਪ ਹੀ ਹੋ ਗਿਆ. ਭਾਰਤ ਦੇ ਭਗਤਾਂ ਦੀ ਰਚਨਾ ਅਤੇ ਸਿੱਖ ਧਰਮਗ੍ਰੰਥਾਂ ਵਿੱਚ ਪ੍ਰਹਲਾਦ ਦਾ ਪਿਤਾ ਹਰਨਾਖਸ ਲਿਖਿਆ ਹੈ. "ਪ੍ਰਹਲਾਦ ਕਾ ਰਾਖਾ ਹੋਇਆ ਰਘੁਰਾਇ." (ਭੈਰ ਮਃ ੩) "ਦੈਤਪੁਤ੍ਰ ਪ੍ਰਹਲਾਦ." (ਭੈਰ ਮਃ ੩) "ਪ੍ਰਹਲਾਦ ਭਗਤ ਲੀਨੋਵਤਾਰ." (ਨਰ ਸਿੰਘਾਵ) ੨. ਆਨੰਦ. ਖ਼ੁਸ਼ੀ. "ਦੇਨ ਪ੍ਰਹਲਾਦ ਪ੍ਰਹਲਾਦ ਕੋ." (ਗੁਪ੍ਰਸੂ)...
ਸੰਗ੍ਯਾ- ਪਠਨਸ਼ਾਲਾ. ਪਾਠਸ਼ਾਲਾ "ਪ੍ਰਹਲਾਦ ਪਠਾਏ ਪੜਨਸਾਲ." (ਬਸੰ ਕਬੀਰ)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....