ਪੰਚ

panchaपंच


¹ ਸੰ. पन्च. ਧਾ- ਪ੍ਰਸਿੱਧ ਕਰਨਾ, ਫੈਲਾਉਣਾ (ਪਸਾਰਨਾ) ੨. पञ्जन. ਵਿ- ਪਾਂਚ. ਚਾਰ ਉੱਪਰ ਇੱਕ- ੫। ੩. ਸੰਗ੍ਯਾ- ਪੰਜ ਅਥਵਾ ਜਾਦਾ ਮਨੁੱਖਾਂ ਦਾ ਸਮੁਦਾਯ। ੪. ਚੌਧਰੀ. ਨੰਬਰਦਾਰ, ਜੋ ਪੰਜਾਂ ਵਿੱਚ ਸਰਕਰਦਾ ਹੈ, "ਮਿਲਿ ਪੰਚਹੁ ਨਹੀ ਸਹਸਾ ਚੁਕਾਇਆ." (ਸੋਰ ਮਃ ੫) ੫. ਸਾਧੁਜਨ. ਗੁਰਮੁਖ.#"ਪੰਚ ਮਿਲੇ ਸੁਖ ਪਾਇਆ." (ਸੂਹੀ ਛੰਤ ਮਃ ੧)#"ਪੰਚ ਪਰਵਾਨ ਪੰਚ ਪਰਧਾਨੁ." (ਜਪੁ) ੬. ਸਿੱਖ ਧਰਮ ਅਨੁਸਾਰ ਪੰਜ ਪ੍ਯਾਰੇ. ਰਹਿਣੀ ਦੇ ਪੂਰੇ ਪੰਜ ਗੁਰਸਿੱਖ.#"ਗੁਰਘਰ ਕੀ ਮਰਯਾਦਾ ਪੰਚਹੁਁ,#ਪੰਚਹੁਁ ਪਾਹੁਲ ਪੂਰਬ ਪੀਨ।#ਹੁਇ ਤਨਖਾਹੀ ਬਖਸ਼ਹਿਂ ਪੰਚਹੁਁ,#ਪਾਹੁਲ ਦੇਂ ਮਿਲ ਪੰਚ ਪ੍ਰਬੀਨ।#ਲਖਹੁ ਪੰਚ ਕੀ ਬਡ ਬਡਿਆਈ,#ਪੰਚ ਕਰਹਿਂ ਸੋ ਨਿਫਲ ਨ ਚੀਨ." (ਗੁਪ੍ਰਸੂ)#੭. ਪੰਜ ਗਿਣਤੀ ਵਾਲੇ ਪਦਾਰਥ. ਕਾਮਾਦਿ ਪੰਚ ਵਿਕਾਰ. "ਤਉ ਪੰਚ ਪ੍ਰਗਟ ਸੰਤਾਪੈ." (ਸ੍ਰੀ ਬੇਣੀ) "ਪੰਚ ਮਨਾਏ, ਪੰਚ ਰੁਸਾਏ, ਪੰਚ ਵਸਾਏ, ਪੰਚ ਗਵਾਏ." (ਆਸਾ ਅਃ ਮਃ ੫)#ਸਤ੍ਯ, ਸੰਤੋਖ, ਦਯਾ, ਧਰਮ ਅਤੇ ਧੀਰਯ ਮਨਾਏ, ਕਾਮ, ਕ੍ਰੋਧ, ਲੋਭ, ਮੋਹ ਅਤੇ ਅਹੰਕਾਰ ਰੁਸਾਏ, ਪੰਜ ਤੱਤਾਂ ਦੇ ਗੁਣ ਛਿਮਾ ਆਦਿ ਵਸਾਏ, ਪੰਜ ਵਿਸੇ ਸ਼ਬਦ ਆਦਿ ਗਵਾਏ। ੮. ਪਨਚ (ਧਨੁਖ) ਅਤੇ ਪ੍ਰਤ੍ਯੰਚਾ (ਚਿੱਲੇ) ਦੀ ਥਾਂ ਭੀ ਪੰਚ ਸ਼ਬਦ ਆਇਆ ਹੈ, ਦੇਖੋ, ਅਰਪੰਚ.


¹ सं. पन्च. धा- प्रसिॱध करना, फैलाउणा (पसारना) २. पञ्जन. वि- पांच. चार उॱपर इॱक- ५। ३. संग्या- पंज अथवा जादा मनुॱखां दा समुदाय। ४. चौधरी. नंबरदार, जो पंजां विॱच सरकरदा है, "मिलि पंचहु नही सहसा चुकाइआ." (सोर मः ५) ५. साधुजन. गुरमुख.#"पंच मिले सुख पाइआ." (सूही छंत मः १)#"पंच परवान पंच परधानु." (जपु) ६. सिॱख धरम अनुसार पंज प्यारे. रहिणी दे पूरे पंज गुरसिॱख.#"गुरघर की मरयादा पंचहुँ,#पंचहुँ पाहुल पूरब पीन।#हुइ तनखाही बखशहिं पंचहुँ,#पाहुल दें मिल पंच प्रबीन।#लखहु पंच की बड बडिआई,#पंच करहिं सो निफल न चीन." (गुप्रसू)#७. पंज गिणती वाले पदारथ. कामादि पंच विकार. "तउ पंच प्रगट संतापै." (स्री बेणी) "पंच मनाए, पंच रुसाए, पंच वसाए, पंच गवाए." (आसा अः मः ५)#सत्य, संतोख, दया, धरम अते धीरय मनाए, काम, क्रोध, लोभ, मोह अते अहंकार रुसाए, पंज तॱतां दे गुण छिमा आदि वसाए, पंज विसेशबद आदि गवाए। ८. पनच (धनुख) अते प्रत्यंचा (चिॱले) दी थां भी पंच शबद आइआ है, देखो, अरपंच.